< صَمُوئِيلَ ٱلْأَوَّلُ 30 >
وَلَمَّا جَاءَ دَاوُدُ وَرِجَالُهُ إِلَى صِقْلَغَ فِي ٱلْيَوْمِ ٱلثَّالِثِ، كَانَ ٱلْعَمَالِقَةُ قَدْ غَزَوْا ٱلْجَنُوبَ وَصِقْلَغَ، وَضَرَبُوا صِقْلَغَ وَأَحْرَقُوهَا بِٱلنَّارِ، | ١ 1 |
੧ਜਦ ਦਾਊਦ ਆਪਣੇ ਸਾਥੀਆਂ ਨਾਲ ਤੀਜੇ ਦਿਨ ਸਿਕਲਗ ਵਿੱਚ ਪਹੁੰਚਿਆ, ਤਦ ਅਮਾਲੇਕੀਆਂ ਨੇ ਦੱਖਣੀ ਦੇਸ ਅਤੇ ਸਿਕਲਗ ਉੱਤੇ ਹਮਲਾ ਕੀਤਾ, ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਸਾੜ ਸੁੱਟਿਆ।
وَسَبَوْا ٱلنِّسَاءَ ٱللَّوَاتِي فِيهَا. لَمْ يَقْتُلُوا أَحَدًا لَا صَغِيرًا وَلَا كَبِيرًا، بَلْ سَاقُوهُمْ وَمَضَوْا فِي طَرِيقِهِمْ. | ٢ 2 |
੨ਅਤੇ ਜਿਹੜੀਆਂ ਇਸਤਰੀਆਂ ਉੱਥੇ ਸਨ ਉਹਨਾਂ ਨੂੰ ਅਤੇ ਜਿੰਨ੍ਹੇ ਵੀ ਨਿੱਕੇ ਵੱਡੇ ਸਨ ਸਾਰਿਆਂ ਨੂੰ ਗ਼ੁਲਾਮ ਬਣਾ ਲਿਆ। ਪਰ ਕਿਸੇ ਨੂੰ ਮਾਰਿਆ ਨਹੀਂ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚੱਲ ਪਏ।
فَدَخَلَ دَاوُدُ وَرِجَالُهُ ٱلْمَدِينَةَ وَإِذَا هِيَ مُحْرَقَةٌ بِٱلنَّارِ، وَنِسَاؤُهُمْ وَبَنُوهُمْ وَبَنَاتُهُمْ قَدْ سُبُوا. | ٣ 3 |
੩ਜਦ ਦਾਊਦ ਅਤੇ ਉਸ ਦੇ ਸਾਥੀ ਸ਼ਹਿਰ ਵਿੱਚ ਵੜੇ ਤਾਂ ਵੇਖੋ, ਉਹ ਅੱਗ ਨਾਲ ਸੜਿਆ ਪਿਆ ਸੀ ਅਤੇ ਉਨ੍ਹਾਂ ਦੀਆਂ ਇਸਤਰੀਆਂ ਅਤੇ ਉਨ੍ਹਾਂ ਦੇ ਪੁੱਤਰ ਅਤੇ ਧੀਆਂ ਸਾਰੇ ਗ਼ੁਲਾਮ ਹੋ ਗਏ ਸਨ।
فَرَفَعَ دَاوُدُ وَٱلشَّعْبُ ٱلَّذِينَ مَعَهُ أَصْوَاتَهُمْ وَبَكَوْا حَتَّى لَمْ تَبْقَ لَهُمْ قُوَّةٌ لِلْبُكَاءِ. | ٤ 4 |
੪ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹਾ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ।
وَسُبِيَتِ ٱمْرَأَتَا دَاوُدَ: أَخِينُوعَمُ ٱلْيَزْرَعِيلِيَّةُ وَأَبِيجَايِلُ ٱمْرَأَةُ نَابَالَ ٱلْكَرْمَلِيِّ. | ٥ 5 |
੫ਦਾਊਦ ਦੀਆਂ ਦੋਵੇਂ ਪਤਨੀਆਂ, ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਵੀ ਜੋ ਅੱਗੇ ਕਰਮਲੀ ਨਾਬਾਲ ਦੀ ਇਸਤਰੀ ਸੀ, ਗ਼ੁਲਾਮ ਬਣ ਗਈਆਂ ਸਨ।
فَتَضَايَقَ دَاوُدُ جِدًّا لِأَنَّ ٱلشَّعْبَ قَالُوا بِرَجْمِهِ، لِأَنَّ أَنْفُسَ جَمِيعِ ٱلشَّعْبِ كَانَتْ مُرَّةً كُلُّ وَاحِدٍ عَلَى بَنِيهِ وَبَنَاتِهِ. وَأَمَّا دَاوُدُ فَتَشَدَّدَ بِٱلرَّبِّ إِلَهِهِ. | ٦ 6 |
੬ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ। ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
ثُمَّ قَالَ دَاوُدُ لِأَبِيَاثَارَ ٱلْكَاهِنِ ٱبْنِ أَخِيمَالِكَ: «قَدِّمْ إِلَيَّ ٱلْأَفُودَ». فَقَدَّمَ أَبِيَاثَارُ ٱلْأَفُودَ إِلَى دَاوُدَ. | ٧ 7 |
੭ਅਤੇ ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਜੋ ਐਥੇ ਮੇਰੇ ਕੋਲ ਏਫੋਦ ਲੈ ਆ। ਸੋ ਅਬਯਾਥਾਰ ਉੱਥੇ ਦਾਊਦ ਕੋਲ ਏਫ਼ੋਦ ਲੈ ਆਇਆ
فَسَأَلَ دَاوُدُ مِنَ ٱلرَّبِّ قَائِلًا: «إِذَا لَحِقْتُ هَؤُلَاءِ ٱلْغُزَاةَ فَهَلْ أُدْرِكُهُمْ؟» فَقَالَ لَهُ: «ٱلْحَقْهُمْ فَإِنَّكَ تُدْرِكُ وَتُنْقِذُ». | ٨ 8 |
੮ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦਾ ਪਿੱਛਾ ਕਰਨ ਜਾਂਵਾਂ ਕਿ ਨਹੀਂ? ਕੀ ਮੈਂ ਉਨ੍ਹਾਂ ਕੋਲ ਪਹੁੰਚਾਂਗਾ ਜਾਂ ਨਹੀਂ? ਉਸ ਨੇ ਉੱਤਰ ਦਿੱਤਾ, ਪਿੱਛਾ ਕਰ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਪਹੁੰਚੇਗਾ ਅਤੇ ਨਿਸੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ।
فَذَهَبَ دَاوُدُ هُوَ وَٱلسِّتُّ مِئَةِ ٱلرَّجُلِ ٱلَّذِينَ مَعَهُ وَجَاءُوا إِلَى وَادِي ٱلْبَسُورِ، وَٱلْمُتَخَلِّفُونَ وَقَفُوا. | ٩ 9 |
੯ਸੋ ਦਾਊਦ ਅਤੇ ਉਹ ਦੇ ਨਾਲ ਦੇ ਛੇ ਸੌ ਮਨੁੱਖ ਬਸੋਰ ਦੇ ਨਾਲੇ ਤੱਕ ਆਏ, ਅਤੇ ਉਹ ਜੋ ਪਿੱਛੇ ਛੱਡੇ ਗਏ ਸੋ ਉੱਥੇ ਹੀ ਰਹੇ।
وَأَمَّا دَاوُدُ فَلَحِقَ هُوَ وَأَرْبَعُ مِئَةِ رَجُلٍ، وَوَقَفَ مِئَتَا رَجُلٍ لِأَنَّهُمْ أَعْيَوْا عَنْ أَنْ يَعْبُرُوا وَادِيَ ٱلْبَسُورِ. | ١٠ 10 |
੧੦ਪਰ ਦਾਊਦ ਮਗਰ ਲੱਗਾ ਰਿਹਾ ਉਹ ਅਤੇ ਚਾਰ ਸੌ ਮਨੁੱਖ ਬਾਕੀ ਜੋ ਦੋ ਸੌ ਪਿੱਛੇ ਰਹਿ ਗਏ ਸਨ ਜੋ ਅਜਿਹੇ ਥੱਕ ਗਏ ਸਨ ਕਿ ਬਸੋਰ ਦੇ ਨਾਲੇ ਦੇ ਪਾਰ ਨਾ ਲੰਘ ਸਕੇ।
فَصَادَفُوا رَجُلًا مِصْرِيًّا فِي ٱلْحَقْلِ فَأَخَذُوهُ إِلَى دَاوُدَ، وَأَعْطَوْهُ خُبْزًا فَأَكَلَ وَسَقَوْهُ مَاءً، | ١١ 11 |
੧੧ਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ।
وَأَعْطَوْهُ قُرْصًا مِنَ ٱلتِّينِ وَعُنْقُودَيْنِ مِنَ ٱلزَّبِيبِ، فَأَكَلَ وَرَجَعَتْ رُوحُهُ إِلَيْهِ، لِأَنَّهُ لَمْ يَأْكُلْ خُبْزًا وَلَا شَرِبَ مَاءً فِي ثَلَاثَةِ أَيَّامٍ وَثَلَاثِ لَيَالٍ. | ١٢ 12 |
੧੨ਨਾਲੇ ਉਨ੍ਹਾਂ ਨੇ ਇੱਕ ਹੰਜ਼ੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ, ਨਾ ਹੀ ਪਾਣੀ ਪੀਤਾ ਸੀ।
فَقَالَ لَهُ دَاوُدُ: «لِمَنْ أَنْتَ؟ وَمِنْ أَيْنَ أَنْتَ؟» فَقَالَ: «أَنَا غُلَامٌ مِصْرِيٌّ عَبْدٌ لِرَجُلٍ عَمَالِيقِيٍّ، وَقَدْ تَرَكَنِي سَيِّدِي لِأَنِّي مَرِضْتُ مُنْذُ ثَلَاثَةِ أَيَّامٍ. | ١٣ 13 |
੧੩ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਬੰਦਾ ਹੈਂ ਅਤੇ ਤੂੰ ਕਿੱਥੋਂ ਦਾ ਹੈ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਸੇਵਕ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਬਿਮਾਰ ਪੈ ਗਿਆ।
فَإِنَّنَا قَدْ غَزَوْنَا عَلَى جَنُوبِيِّ ٱلْكَرِيتِيِّينَ، وَعَلَى مَا لِيَهُوذَا وَعَلَى جَنُوبِيِّ كَالِبَ وَأَحْرَقْنَا صِقْلَغَ بِٱلنَّارِ». | ١٤ 14 |
੧੪ਅਸੀਂ ਕਰੇਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਸੀ ਅਤੇ ਸਿਕਲਗ ਨੂੰ ਅਸੀਂ ਅੱਗ ਨਾਲ ਸਾੜ ਸੁੱਟਿਆ।
فَقَالَ لَهُ دَاوُدُ: «هَلْ تَنْزِلُ بِي إِلَى هَؤُلَاءِ ٱلْغُزَاةِ؟» فَقَالَ: «ٱحْلِفْ لِي بِٱللهِ أَنَّكَ لَا تَقْتُلُنِي وَلَا تُسَلِّمُنِي لِيَدِ سَيِّدِي، فَأَنْزِلَ بِكَ إِلَى هَؤُلَاءِ ٱلْغُزَاةِ». | ١٥ 15 |
੧੫ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਹਨਾਂ ਦੇ ਕੋਲ ਪਹੁੰਚਾ ਸਕਦਾ ਹੈਂ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਚੁੱਕ ਜੋ ਤੂੰ ਮੈਨੂੰ ਜਾਨੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਪੇਂਗਾ ਤਾਂ ਮੈਂ ਉਹਨਾਂ ਕੋਲ ਤੈਨੂੰ ਪਹੁੰਚਾਵਾਂਗਾ।
فَنَزَلَ بِهِ وَإِذَا بِهِمْ مُنْتَشِرُونَ عَلَى وَجْهِ كُلِّ ٱلْأَرْضِ، يَأْكُلُونَ وَيَشْرَبُونَ وَيَرْقُصُونَ بِسَبَبِ جَمِيعِ ٱلْغَنِيمَةِ ٱلْعَظِيمَةِ ٱلَّتِي أَخَذُوا مِنْ أَرْضِ ٱلْفِلِسْطِينِيِّينَ وَمِنْ أَرْضِ يَهُوذَا. | ١٦ 16 |
੧੬ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ-ਪੀਂਦੇ ਅਤੇ ਨੱਚਦੇ ਸਨ।
فَضَرَبَهُمْ دَاوُدُ مِنَ ٱلْعَتَمَةِ إِلَى مَسَاءِ غَدِهِمْ، وَلَمْ يَنْجُ مِنْهُمْ رَجُلٌ إِلَّا أَرْبَعَ مِئَةِ غُلَامٍ ٱلَّذِينَ رَكِبُوا جِمَالًا وَهَرَبُوا. | ١٧ 17 |
੧੭ਦਾਊਦ ਨੇ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਜੇ ਦਿਨ ਸ਼ਾਮ ਤੱਕ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਸਿਰਫ਼ ਚਾਰ ਸੌ ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ।
وَٱسْتَخْلَصَ دَاوُدُ كُلَّ مَا أَخَذَهُ عَمَالِيقُ، وَأَنْقَذَ دَاوُدُ ٱمْرَأَتَيْهِ. | ١٨ 18 |
੧੮ਅਤੇ ਜੋ ਕੁਝ ਅਮਾਲੇਕੀ ਨਾਲ ਲੈ ਗਏ ਸਨ ਦਾਊਦ ਨੇ ਸਭ ਨੂੰ ਛੁਡਾ ਲਿਆ ਅਤੇ ਦਾਊਦ ਨੇ ਆਪਣੀਆਂ ਦੋਹਾਂ ਪਤਨੀਆਂ ਨੂੰ ਵੀ ਛੁਡਾਇਆ।
وَلَمْ يُفْقَدْ لَهُمْ شَيْءٌ لَا صَغِيرٌ وَلَا كَبِيرٌ، وَلَا بَنُونَ وَلَا بَنَاتٌ وَلَا غَنِيمَةٌ، وَلَا شَيْءٌ مِنْ جَمِيعِ مَا أَخَذُوا لَهُمْ، بَلْ رَدَّ دَاوُدُ ٱلْجَمِيعَ. | ١٩ 19 |
੧੯ਉਨ੍ਹਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ, ਦਾਊਦ ਨੇ ਸਭ ਕੁਝ ਮੋੜ ਲਿਆਂਦਾ।
وَأَخَذَ دَاوُدُ ٱلْغَنَمَ وَٱلْبَقَرَ. سَاقُوهَا أَمَامَ تِلْكَ ٱلْمَاشِيَةِ وَقَالُوا: «هَذِهِ غَنِيمَةُ دَاوُدَ». | ٢٠ 20 |
੨੦ਅਤੇ ਦਾਊਦ ਨੇ ਸਾਰੇ ਇੱਜੜ ਅਤੇ ਡੰਗਰ ਲੈ ਲਏ ਅਤੇ ਉਨ੍ਹਾਂ ਨੂੰ ਰਹਿੰਦੇ ਡੰਗਰਾਂ ਦੇ ਅੱਗੇ ਹੱਕ ਦਿੱਤਾ ਅਤੇ ਆਖਦੇ ਸਨ ਜੋ ਇਹ ਦਾਊਦ ਦੀ ਲੁੱਟ ਹੈ।
وَجَاءَ دَاوُدُ إِلَى مِئَتَيِ ٱلرَّجُلِ ٱلَّذِينَ أَعْيَوْا عَنِ ٱلذَّهَابِ وَرَاءَ دَاوُدَ، فَأَرْجَعُوهُمْ فِي وَادِي ٱلْبَسُورِ، فَخَرَجُوا لِلِقَاءِ دَاوُدَ وَلِقَاءِ ٱلشَّعْبِ ٱلَّذِينَ مَعَهُ. فَتَقَدَّمَ دَاوُدُ إِلَى ٱلْقَوْمِ وَسَأَلَ عَنْ سَلَامَتِهِمْ. | ٢١ 21 |
੨੧ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸਕੇ, ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਉਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਦ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ।
فَأَجَابَ كُلُّ رَجُلٍ شِرِّيرٍ وَلَئِيمٍ مِنَ ٱلرِّجَالِ ٱلَّذِينَ سَارُوا مَعَ دَاوُدَ وَقَالُوا: «لِأَجْلِ أَنَّهُمْ لَمْ يَذْهَبُوا مَعَنَا لَا نُعْطِيهِمْ مِنَ ٱلْغَنِيمَةِ ٱلَّتِي ٱسْتَخْلَصْنَاهَا، بَلْ لِكُلِّ رَجُلٍ ٱمْرَأَتَهُ وَبَنِيهِ، فَلْيَقْتَادُوهُمْ وَيَنْطَلِقُوا». | ٢٢ 22 |
੨੨ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਉਹਨਾਂ ਵਿੱਚੋਂ ਸਭਨਾਂ ਦੁਸ਼ਟ ਅਤੇ ਬੁਰਿਆਰ ਲੋਕਾਂ ਨੇ ਆਖਿਆ, ਇਹ ਜੋ ਸਾਡੇ ਨਾਲ ਨਹੀਂ ਗਏ ਇਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸੀਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਤੋਂ ਬਿਨ੍ਹਾਂ ਜੋ ਉਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ।
فَقَالَ دَاوُدُ: «لَا تَفْعَلُوا هَكَذَا يَا إِخْوَتِي، لِأَنَّ ٱلرَّبَّ قَدْ أَعْطَانَا وَحَفِظَنَا وَدَفَعَ لِيَدِنَا ٱلْغُزَاةَ ٱلَّذِينَ جَاءُوا عَلَيْنَا. | ٢٣ 23 |
੨੩ਤਾਂ ਦਾਊਦ ਬੋਲਿਆ, ਹੇ ਮੇਰੇ ਭਰਾਵੋ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥ ਵਿੱਚ ਕਰ ਦਿੱਤਾ।
وَمَنْ يَسْمَعُ لَكُمْ فِي هَذَا ٱلْأَمْرِ؟ لِأَنَّهُ كَنَصِيبِ ٱلنَّازِلِ إِلَى ٱلْحَرْبِ نَصِيبُ ٱلَّذِي يُقِيمُ عِنْدَ ٱلْأَمْتِعَةِ، فَإِنَّهُمْ يَقْتَسِمُونَ بِٱلسَّوِيَّةِ». | ٢٤ 24 |
੨੪ਇਸ ਗੱਲ ਵਿੱਚ ਭਲਾ, ਤੁਹਾਡੀ ਕੌਣ ਸੁਣੇਗਾ? ਕਿਉਂ ਜੋ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਹੀ ਵੰਡ ਉਹ ਨੂੰ ਮਿਲਦੀ ਹੈ ਤਿਹਾ ਹੀ ਜਿਹੜਾ ਕੋਈ ਡੇਰੇ ਵਿੱਚ ਰਹੇ ਮਿਲੇਗੀ। ਦੋਹਾਂ ਦੀ ਇੱਕੋ ਜਿਹੀ ਵੰਡ ਹੋਵੇਗੀ।
وَكَانَ مِنْ ذَلِكَ ٱلْيَوْمِ فَصَاعِدًا أَنَّهُ جَعَلَهَا فَرِيضَةً وَقَضَاءً لِإِسْرَائِيلَ إِلَى هَذَا ٱلْيَوْمِ. | ٢٥ 25 |
੨੫ਸੋ ਉਸ ਦਿਨ ਤੋਂ ਉਸ ਨੇ ਇਸਰਾਏਲ ਦੇ ਲਈ ਇਹ ਬਿਧੀ ਅਤੇ ਹੁਕਮ ਠਹਿਰਾ ਦਿੱਤਾ ਜੋ ਅੱਜ ਤੱਕ ਹੈ।
وَلَمَّا جَاءَ دَاوُدُ إِلَى صِقْلَغَ أَرْسَلَ مِنَ ٱلْغَنِيمَةِ إِلَى شُيُوخِ يَهُوذَا، إِلَى أَصْحَابِهِ قَائِلًا: «هَذِهِ لَكُمْ بَرَكَةٌ مِنْ غَنِيمَةِ أَعْدَاءِ ٱلرَّبِّ». | ٢٦ 26 |
੨੬ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗ਼ਾਤ ਹੈ।
إِلَى ٱلَّذِينَ فِي بَيْتِ إِيلٍ وَٱلَّذِينَ فِي رَامُوتِ ٱلْجَنُوبِ وَٱلَّذِينَ فِي يَتِّيرَ، | ٢٧ 27 |
੨੭ਅਤੇ ਜਿਹੜੇ ਬੈਤਏਲ ਵਿੱਚ ਸਨ ਉਨ੍ਹਾਂ ਕੋਲ ਭੇਜਿਆ ਅਤੇ ਉਨ੍ਹਾਂ ਕੋਲ ਜੋ ਦੱਖਣੀ ਰਾਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯੱਤੀਰ ਵਿੱਚ ਸਨ
وَإِلَى ٱلَّذِينَ فِي عَرُوعِيرَ وَٱلَّذِينَ فِي سِفْمُوثَ وَٱلَّذِينَ فِي أَشْتِمُوعَ، | ٢٨ 28 |
੨੮ਅਤੇ ਉਨ੍ਹਾਂ ਕੋਲ ਜੋ ਅਰੋਏਰ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਸਿਫਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਸ਼ਤਮੋਆ ਵਿੱਚ ਸਨ
وَإِلَى ٱلَّذِينَ فِي رَاخَالَ وَٱلَّذِينَ فِي مُدُنِ ٱلْيَرْحَمْئِيلِيِّينَ وَٱلَّذِينَ فِي مُدُنِ ٱلْقِينِيِّينَ، | ٢٩ 29 |
੨੯ਅਤੇ ਉਨ੍ਹਾਂ ਕੋਲ ਜੋ ਰਾਕਾਲ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯਰਹਮਿਏਲੀਆਂ ਦੇ ਸ਼ਹਿਰਾਂ ਵਿੱਚ ਅਤੇ ਉਨ੍ਹਾਂ ਕੋਲ ਜੋ ਕੇਨੀਆਂ ਦੇ ਸ਼ਹਿਰਾਂ ਵਿੱਚ ਸਨ
وَإِلَى ٱلَّذِينَ فِي حُرْمَةَ وَٱلَّذِينَ فِي كُورِ عَاشَانَ وَٱلَّذِينَ فِي عَتَاكَ، | ٣٠ 30 |
੩੦ਨਾਲੇ ਉਨ੍ਹਾਂ ਕੋਲ ਜੋ ਹਾਰਮਾਹ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਤਾਕ ਵਿੱਚ ਸਨ
وَإِلَى ٱلَّذِينَ فِي حَبْرُونَ، وَإِلَى جَمِيعِ ٱلْأَمَاكِنِ ٱلَّتِي تَرَدَّدَ فِيهَا دَاوُدُ وَرِجَالُهُ. | ٣١ 31 |
੩੧ਅਤੇ ਉਨ੍ਹਾਂ ਕੋਲ ਜੋ ਹਬਰੋਨ ਵਿੱਚ ਸਨ ਅਤੇ ਉਨ੍ਹਾਂ ਸਭਨਾਂ ਥਾਵਾਂ ਵਿੱਚ ਜਿੱਥੇ-ਜਿੱਥੇ ਦਾਊਦ ਅਤੇ ਉਹ ਦੇ ਲੋਕ ਭੌਂਦੇ ਰਹੇ ਸਨ ਭੇਜਿਆ।