< دَانِيآل 8 >
فِي ٱلسَّنَةِ ٱلثَّالِثَةِ مِنْ مُلْكِ بَيْلْشَاصَّرَ ٱلْمَلِكِ، ظَهَرَتْ لِي أَنَا دَانِيآلَ رُؤْيَا بَعْدَ ٱلَّتِي ظَهَرَتْ لِي فِي ٱلِٱبْتِدَاءِ. | ١ 1 |
੧ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ।
فَرَأَيْتُ فِي ٱلرُّؤْيَا، وَكَانَ فِي رُؤْيَايَ وَأَنا فِي شُوشَانَ ٱلْقَصْرِ ٱلَّذِي فِي وِلَايَةِ عِيلَامَ، وَرَأَيْتُ فِي الرُؤيَا وَأَنَا عِنْدَ نَهْرِ أُولَايَ. | ٢ 2 |
੨ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ।
فَرَفَعْتُ عَيْنَيَّ وَرَأَيْتُ وَإِذَا بِكَبْشٍ وَاقِفٍ عِنْدَ ٱلنَّهْرِ وَلَهُ قَرْنَانِ وَٱلقَرْنَانِ عَالِيَانِ، وَٱلْوَاحِدُ أَعْلَى مِنَ ٱلْآخَرِ، وَٱلْأَعْلَى طَالِعٌ أَخِيرًا. | ٣ 3 |
੩ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।
رَأَيْتُ ٱلْكَبْشَ يَنْطَحُ غَرْبًا وَشِمَالًا وَجَنُوبًا فَلَمْ يَقِفْ حَيَوَانٌ قُدَّامَهُ وَلَا مُنْقِذٌ مِنْ يَدِهِ، وَفَعَلَ كَمَرْضَاتِهِ وَعَظُمَ. | ٤ 4 |
੪ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ।
وَبَيْنَمَا كُنْتُ مُتَأَمِّلًا إِذَا بِتَيْسٍ مِنَ ٱلْمَعْزِ جَاءَ مِنَ ٱلْمَغْرِبِ عَلَى وَجْهِ كُلِّ ٱلْأَرْضِ وَلَمْ يَمَسَّ ٱلْأَرْضَ، وَلِلتَّيْسِ قَرْنٌ مُعْتَبَرٌ بَيْنَ عَيْنَيْهِ. | ٥ 5 |
੫ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ।
وَجَاءَ إِلَى ٱلْكَبْشِ صَاحِبِ ٱلْقَرْنَيْنِ ٱلَّذِي رَأَيْتُهُ وَاقِفًا عِنْدَ ٱلنَّهْرِ وَرَكَضَ إِلَيْهِ بِشِدَّةِ قُوَّتِهِ. | ٦ 6 |
੬ਉਹ ਉਸ ਦੋਹਾਂ ਸਿੰਗਾਂ ਵਾਲੇ ਮੇਂਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖੜ੍ਹਾ ਵੇਖਿਆ ਸੀ, ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ।
وَرَأَيْتُهُ قَدْ وَصَلَ إِلَى جَانِبِ ٱلْكَبْشِ، فَٱسْتَشَاطَ عَلَيْهِ وَضَرَبَ ٱلْكَبْشَ وَكَسَرَ قَرْنَيْهِ، فَلَمْ تَكُنْ لِلْكَبْشِ قُوَّةٌ عَلَى ٱلْوُقُوفِ أَمَامَهُ، وَطَرَحَهُ عَلَى ٱلْأَرْضِ وَدَاسَهُ، وَلَمْ يَكُنْ لِلْكَبْشِ مُنْقِذٌ مِنْ يَدِهِ. | ٧ 7 |
੭ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।
فتَعَظَّمَ تَيْسُ ٱلمَعْزِ جِدًّا. وَلَمَّا ٱعْتَزَّ ٱنْكَسَرَ ٱلْقَرْنُ ٱلْعَظِيمُ، وَطَلَعَ عِوَضًا عَنْهُ أَرْبَعَةُ قُرُونٍ مُعْتَبَرَةٍ نَحْوَ رِيَاحِ ٱلسَّمَاءِ ٱلْأَرْبَعِ. | ٨ 8 |
੮ਤਦ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਟੁੱਟ ਗਿਆ ਅਤੇ ਉਹ ਦੇ ਥਾਂ ਚਾਰ ਅਚਰਜ਼ ਸਿੰਙ ਅਕਾਸ਼ ਦੀਆਂ ਚਾਰੇ ਦਿਸ਼ਾਵਾਂ ਵੱਲ ਨਿੱਕਲੇ।
وَمِنْ وَاحِدٍ مِنْهَا خَرَجَ قَرْنٌ صَغِيرٌ، وَعَظُمَ جِدًّا نَحْوَ ٱلْجَنُوبِ وَنَحْوَ ٱلشَّرْقِ وَنَحْوَ فَخْرِ ٱلْأَرَاضِي. | ٩ 9 |
੯ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਬਹੁਤ ਹੀ ਵੱਧ ਗਿਆ।
وَتَعَظَّمَ حَتَّى إِلَى جُنْدِ ٱلسَّمَاوَاتِ، وَطَرَحَ بَعْضًا مِنَ ٱلْجُنْدِ وَٱلنُّجُومِ إِلَى ٱلْأَرْضِ وَدَاسَهُمْ. | ١٠ 10 |
੧੦ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾਂ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ।
وَحَتَّى إِلَى رَئِيسِ ٱلْجُنْدِ تَعَظَّمَ، وَبِهِ أُبْطِلَتِ ٱلْمُحْرَقَةُ ٱلدَّائِمَةُ، وَهُدِمَ مَسْكَنُ مَقْدِسِهِ. | ١١ 11 |
੧੧ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।
وَجُعِلَ جُنْدٌ عَلَى ٱلْمُحْرَقَةِ ٱلدَّائِمَةِ بِٱلْمَعْصِيَةِ، فَطَرَحَ ٱلْحَقَّ عَلَى ٱلْأَرْضِ وَفَعَلَ وَنَجَحَ. | ١٢ 12 |
੧੨ਸੋ ਉਹ ਸੈਨਾਂ ਸਦਾ ਦੀ ਹੋਮ ਦੀ ਭੇਂਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਸਫ਼ਲ ਹੁੰਦਾ ਰਿਹਾ।
فَسَمِعْتُ قُدُّوسًا وَاحِدًا يَتَكَلَّمُ. فَقَالَ قُدُّوسٌ وَاحِدٌ لِفُلَانٍ ٱلْمُتَكَلِّمِ: «إِلَى مَتَى ٱلرُّؤْيَا مِنْ جِهَةِ ٱلْمُحْرَقَةِ ٱلدَّائِمَةِ وَمَعْصِيَةِ ٱلْخَرَابِ، لِبَذْلِ ٱلْقُدْسِ وَٱلْجُنْدِ مَدُوسَيْنِ؟» | ١٣ 13 |
੧੩ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?
فَقَالَ لِي: «إِلَى أَلْفَيْنِ وَثَلَاثِ مِئَةِ صَبَاحٍ وَمَسَاءٍ، فَيَتَبَرَّأُ ٱلْقُدْسُ». | ١٤ 14 |
੧੪ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸ਼ਾਮ ਅਤੇ ਸਵੇਰ ਤੱਕ ਹੈ ਫਿਰ ਪਵਿੱਤਰ ਸਥਾਨ ਸ਼ੁੱਧ ਕੀਤਾ ਜਾਵੇਗਾ।
وَكَانَ لَمَّا رَأَيْتُ أَنَا دَانِيآلَ ٱلرُّؤْيَا وَطَلَبْتُ ٱلْمَعْنَى، إِذَا بِشِبْهِ إِنْسَانٍ وَاقِفٍ قُبَالَتِي. | ١٥ 15 |
੧੫ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਦੇਖਿਆ ਅਤੇ ਉਹ ਦਾ ਅਰਥ ਲੱਭਦਾ ਸੀ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖੜ੍ਹਾ ਸੀ ਜਿਸ ਦਾ ਰੂਪ ਮਨੁੱਖ ਜਿਹਾ ਸੀ।
وَسَمِعْتُ صَوْتَ إِنْسَانٍ بَيْنَ أُولَايَ، فَنَادَى وَقَالَ: «يَا جِبْرَائِيلُ، فَهِّمْ هَذَا ٱلرَّجُلَ ٱلرُّؤْيَا». | ١٦ 16 |
੧੬ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਉਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ!
فَجَاءَ إِلَى حَيْثُ وَقَفْتُ، وَلَمَّا جَاءَ خِفْتُ وَخَرَرْتُ عَلَى وَجْهِي. فَقَالَ لِي: «ٱفْهَمْ يَا ٱبْنَ آدَمَ. إِنَّ ٱلرُّؤْيَا لِوَقْتِ ٱلْمُنْتَهَى». | ١٧ 17 |
੧੭ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।
وَإِذْ كَانَ يَتَكَلَّمُ مَعِي كُنْتُ مُسَبَّخًا عَلَى وَجْهِي إِلَى ٱلْأَرْضِ، فَلَمَسَنِي وَأَوْقَفَنِي عَلَى مَقَامِي. | ١٨ 18 |
੧੮ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।
وَقَالَ: «هَأَنَذَا أُعَرِّفُكَ مَا يَكُونُ فِي آخِرِ ٱلسُّخَطِ. لِأَنَّ لِمِيعَادِ ٱلِٱنْتِهَاءَ. | ١٩ 19 |
੧੯ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੈਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ।
أَمَّا ٱلْكَبْشُ ٱلَّذِي رَأَيْتَهُ ذَا ٱلْقَرْنَيْنِ فَهُوَ مُلُوكُ مَادِي وَفَارِسَ. | ٢٠ 20 |
੨੦ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ।
وَٱلتَّيْسُ ٱلْعَافِي مَلِكُ ٱلْيُونَانِ، وَٱلْقَرْنُ ٱلْعَظِيمُ ٱلَّذِي بَيْنَ عَيْنَيْهِ هُوَ ٱلْمَلِكُ ٱلْأَوَّلُ. | ٢١ 21 |
੨੧ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ।
وَإِذِ ٱنْكَسَرَ وَقَامَ أَرْبَعَةٌ عِوَضًا عَنْهُ، فَسَتَقُومُ أَرْبَعُ مَمَالِكَ مِنَ ٱلْأُمَّةِ، وَلَكِنْ لَيْسَ فِي قُوَّتِهِ. | ٢٢ 22 |
੨੨ਇਸ ਕਰਕੇ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ਼ ਦੇ ਵਿਚਕਾਰ ਉੱਠਣਗੇ ਪਰ ਉਹਨਾਂ ਦਾ ਜ਼ੋਰ ਉਹ ਦੇ ਵਰਗਾ ਨਾ ਹੋਵੇਗਾ।
وَفِي آخِرِ مَمْلَكَتِهِمْ عِنْدَ تَمَامِ ٱلْمَعَاصِي يَقُومُ مَلِكٌ جَافِي ٱلْوَجْهِ وَفَاهِمُ ٱلْحِيَلِ. | ٢٣ 23 |
੨੩ਉਹਨਾਂ ਦੇ ਰਾਜ ਦੇ ਅੰਤ ਦੇ ਸਮੇਂ ਵਿੱਚ ਜਿਸ ਵੇਲੇ ਅਪਰਾਧੀ ਤਾਂ ਇੱਕ ਰਾਜਾ ਕਠੋਰਤਾ ਵਾਲਾ ਮੂੰਹ ਅਤੇ ਭੇਤ ਦੀਆਂ ਗੱਲਾਂ ਬੁੱਝਣ ਵਾਲਾ ਉੱਠੇਗਾ।
وَتَعْظُمُ قُوَّتُهُ، وَلَكِنْ لَيْسَ بِقُوَّتِهِ. يُهْلِكُ عَجَبًا وَيَنْجَحُ وَيَفْعَلُ وَيُبِيدُ ٱلْعُظَمَاءَ وَشَعْبَ ٱلْقِدِّيسِينَ. | ٢٤ 24 |
੨੪ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।
وَبِحَذَاقَتِهِ يَنْجَحُ أَيْضًا ٱلْمَكْرُ فِي يَدِهِ، وَيَتَعَظَّمُ بِقَلْبِهِ. وَفِي ٱلِٱطْمِئْنَانِ يُهْلِكُ كَثِيرِينَ، وَيَقُومُ عَلَى رَئِيسِ ٱلرُّؤَسَاءِ، وَبِلَا يَدٍ يَنْكَسِرُ. | ٢٥ 25 |
੨੫ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।
فَرُؤْيَا ٱلْمَسَاءِ وَٱلصَّبَاحِ ٱلَّتِي قِيلَتْ هِيَ حَقٌّ. أَمَّا أَنْتَ فَٱكْتُمِ ٱلرُّؤْيَا لِأَنَّهَا إِلَى أَيَّامٍ كَثِيرَةٍ». | ٢٦ 26 |
੨੬ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।
وَأَنَا دَانِيآلَ ضَعُفْتُ وَنَحَلْتُ أَيَّامًا، ثُمَّ قُمْتُ وَبَاشَرْتُ أَعْمَالَ ٱلْمَلِكِ، وَكُنْتُ مُتَحَيِّرًا مِنَ ٱلرُّؤْيَا وَلَا فَاهِمَ. | ٢٧ 27 |
੨੭ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।