< اَلْجَامِعَةِ 4 >
ثُمَّ رَجَعْتُ وَرَأَيْتُ كُلَّ ٱلْمَظَالِمِ ٱلَّتِي تُجْرَى تَحْتَ ٱلشَّمْسِ: فَهُوَذَا دُمُوعُ ٱلْمَظْلُومِينَ وَلَا مُعَزٍّ لَهُمْ، وَمِنْ يَدِ ظَالِمِيهِمْ قَهْرٌ، أَمَّا هُمْ فَلَا مُعَزٍّ لَهُمْ. | ١ 1 |
੧ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।
فَغَبَطْتُ أَنَا ٱلْأَمْوَاتَ ٱلَّذِينَ قَدْ مَاتُوا مُنْذُ زَمَانٍ أَكْثَرَ مِنَ ٱلْأَحْيَاءِ ٱلَّذِينَ هُمْ عَائِشُونَ بَعْدُ. | ٢ 2 |
੨ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ
وَخَيْرٌ مِنْ كِلَيْهِمَا ٱلَّذِي لَمْ يُولَدْ بَعْدُ، ٱلَّذِي لَمْ يَرَ ٱلْعَمَلَ ٱلرَّدِيءَ ٱلَّذِي عُمِلَ تَحْتَ ٱلشَّمْسِ. | ٣ 3 |
੩ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ।
وَرَأَيْتُ كُلَّ ٱلتَّعَبِ وَكُلَّ فَلَاحِ عَمَلٍ أَنَّهُ حَسَدُ ٱلْإِنْسَانِ مِنْ قَرِيبِهِ. وَهَذَا أَيْضًا بَاطِلٌ وَقَبْضُ ٱلرِّيحِ. | ٤ 4 |
੪ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
اَلْكَسْلَانُ يَأْكُلُ لَحْمَهُ وَهُوَ طَاوٍ يَدَيْهِ. | ٥ 5 |
੫ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ ।
حُفْنَةُ رَاحَةٍ خَيْرٌ مِنْ حُفْنَتَيْ تَعَبٍ وَقَبْضِ ٱلرِّيحِ. | ٦ 6 |
੬ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।
ثُمَّ عُدْتُ وَرَأَيْتُ بَاطِلًا تَحْتَ ٱلشَّمْسِ: | ٧ 7 |
੭ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ,
يُوجَدُ وَاحِدٌ وَلَا ثَانِيَ لَهُ، وَلَيْسَ لَهُ ٱبْنٌ وَلَا أَخٌ، وَلَا نِهَايَةَ لِكُلِّ تَعَبِهِ، وَلَا تَشْبَعُ عَيْنُهُ مِنَ ٱلْغِنَى. فَلِمَنْ أَتْعَبُ أَنَا وَأُحَرِّمُ نَفْسِي ٱلْخَيْرَ؟ هَذَا أَيْضًا بَاطِلٌ وَأَمْرٌ رَدِيءٌ هُوَ. | ٨ 8 |
੮ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।
اِثْنَانِ خَيْرٌ مِنْ وَاحِدٍ، لِأَنَّ لَهُمَا أُجْرَةً لِتَعَبِهِمَا صَالِحَةً. | ٩ 9 |
੯ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
لِأَنَّهُ إِنْ وَقَعَ أَحَدُهُمَا يُقِيمُهُ رَفِيقُهُ. وَوَيْلٌ لِمَنْ هُوَ وَحْدَهُ إِنْ وَقَعَ، إِذْ لَيْسَ ثَانٍ لِيُقِيمَهُ. | ١٠ 10 |
੧੦ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
أَيْضًا إِنِ ٱضْطَجَعَ ٱثْنَانِ يَكُونُ لَهُمَا دِفْءٌ، أَمَّا ٱلْوَحْدُ فَكَيْفَ يَدْفَأُ؟ | ١١ 11 |
੧੧ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
وَإِنْ غَلَبَ أَحَدٌ عَلَى ٱلْوَاحِدِ يَقِفُ مُقَابَلَهُ ٱلِٱثْنَانِ، وَٱلْخَيْطُ ٱلْمَثْلُوثُ لَا يَنْقَطِعُ سَرِيعًا. | ١٢ 12 |
੧੨ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
وَلَدٌ فَقِيرٌ وَحَكِيمٌ خَيْرٌ مِنْ مَلِكٍ شَيْخٍ جَاهِلٍ، ٱلَّذِي لَا يَعْرِفُ أَنْ يُحَذَّرَ بَعْدُ. | ١٣ 13 |
੧੩ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
لِأَنَّهُ مِنَ ٱلسِّجْنِ خَرَجَ إِلَى ٱلْمُلْكِ، وَٱلْمَوْلُودُ مَلِكًا قَدْ يَفْتَقِرُ. | ١٤ 14 |
੧੪ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।
رَأَيْتُ كُلَّ ٱلْأَحْيَاءِ ٱلسَّائِرِينَ تَحْتَ ٱلشَّمْسِ مَعَ ٱلْوَلَدِ ٱلثَّانِي ٱلَّذِي يَقُومُ عِوَضًا عَنْهُ. | ١٥ 15 |
੧੫ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।
لَا نِهَايَةَ لِكُلِّ ٱلشَّعْبِ، لِكُلِّ ٱلَّذِينَ كَانَ أَمَامَهُمْ. أَيْضًا ٱلْمُتَأَخِّرُونَ لَا يَفْرَحُونَ بِهِ. فَهَذَا أَيْضًا بَاطِلٌ وَقَبْضُ ٱلرِّيحِ. | ١٦ 16 |
੧੬ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!