< حِزْقِيَال 34 >
وَكَانَ إِلَيَّ كَلَامُ ٱلرَّبِّ قَائِلًا: | ١ 1 |
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
«يَا ٱبْنَ آدَمَ، تَنَبَّأْ عَلَى رُعَاةِ إِسْرَائِيلَ، تَنَبَّأْ وَقُلْ لَهُمْ: هَكَذَا قَالَ ٱلسَّيِّدُ ٱلرَّبُّ لِلرُّعَاةِ: وَيْلٌ لِرُعَاةِ إِسْرَائِيلَ ٱلَّذِينَ كَانُوا يَرْعَوْنَ أَنْفُسَهُمْ. أَلَا يَرْعَى ٱلرُّعَاةُ ٱلْغَنَمَ؟ | ٢ 2 |
੨ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ?
تَأْكُلُونَ ٱلشَّحْمَ، وَتَلْبَسُونَ ٱلصُّوفَ وَتَذْبَحُونَ ٱلسَّمِينَ، وَلَا تَرْعَوْنَ ٱلْغَنَمَ. | ٣ 3 |
੩ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ।
ٱلْمَرِيضُ لَمْ تُقَوُّوهُ، وَٱلْمَجْرُوحُ لَمْ تَعْصِبُوهُ، وَٱلْمَكْسُورُ لَمْ تَجْبُرُوهُ، وَٱلْمَطْرُودُ لَمْ تَسْتَرِدُّوهُ، وَٱلضَّالُّ لَمْ تَطْلُبُوهُ، بَلْ بِشِدَّةٍ وَبِعُنْفٍ تَسَلَّطْتُمْ عَلَيْهِمْ. | ٤ 4 |
੪ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬਿਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ।
فَتَشَتَّتَتْ بِلَا رَاعٍ وَصَارَتْ مَأْكَلًا لِجَمِيعِ وُحُوشِ ٱلْحَقْلِ، وَتَشَتَّتَتْ. | ٥ 5 |
੫ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ।
ضَلَّتْ غَنَمِي فِي كُلِّ ٱلْجِبَالِ، وَعَلَى كُلِّ تَلٍّ عَالٍ، وَعَلَى كُلِّ وَجْهِ ٱلْأَرْضِ. تَشَتَّتَتْ غَنَمِي وَلَمْ يَكُنْ مَنْ يَسْأَلُ أَوْ يُفَتِّشُ. | ٦ 6 |
੬ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।
«فَلِذَلِكَ أَيُّهَا ٱلرُّعَاةُ ٱسْمَعُوا كَلَامَ ٱلرَّبِّ: | ٧ 7 |
੭ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!
حَيٌّ أَنَا، يَقُولُ ٱلسَّيِّدُ ٱلرَّبُّ، مِنْ حَيْثُ إِنَّ غَنَمِي صَارَتْ غَنِيمَةً وَصَارَتْ غَنَمِي مَأْكَلًا لِكُلِّ وَحْشِ ٱلْحَقْلِ، إِذْ لَمْ يَكُنْ رَاعٍ وَلَا سَأَلَ رُعَاتِي عَنْ غَنَمِي، وَرَعَى ٱلرُّعَاةُ أَنْفُسَهُمْ وَلَمْ يَرْعَوْا غَنَمِي، | ٨ 8 |
੮ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ।
فَلِذَلِكَ أَيُّهَا ٱلرُّعَاةُ ٱسْمَعُوا كَلَامَ ٱلرَّبِّ: | ٩ 9 |
੯ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!
هَكَذَا قَالَ ٱلسَّيِّدُ ٱلرَّبُّ: هَأَنَذَا عَلَى ٱلرُّعَاةِ وَأَطْلُبُ غَنَمِي مِنْ يَدِهِمْ، وَأَكُفُّهُمْ عَنْ رَعْيِ ٱلْغَنَمِ، وَلَا يَرْعَى ٱلرُّعَاةُ أَنْفُسَهُمْ بَعْدُ، فَأُخَلِّصُ غَنَمِي مِنْ أَفْوَاهِهِمْ فَلَا تَكُونُ لَهُمْ مَأْكَلًا. | ١٠ 10 |
੧੦ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ। ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।
لِأَنَّهُ هَكَذَا قَالَ ٱلسَّيِّدُ ٱلرَّبُّ: هَأَنَذَا أَسْأَلُ عَنْ غَنَمِي وَأَفْتَقِدُهَا. | ١١ 11 |
੧੧ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ।
كَمَا يَفْتَقِدُ ٱلرَّاعِي قَطِيعَهُ يَوْمَ يَكُونُ فِي وَسْطِ غَنَمِهِ ٱلْمُشَتَّتَةِ، هَكَذَا أَفْتَقِدُ غَنَمِي وَأُخَلِّصُهَا مِنْ جَمِيعِ ٱلْأَمَاكِنِ ٱلَّتِي تَشَتَّتَتْ إِلَيْهَا فِي يَوْمِ ٱلْغَيْمِ وَٱلضَّبَابِ. | ١٢ 12 |
੧੨ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ।
وَأُخْرِجُهَا مِنَ ٱلشُّعُوبِ وَأَجْمَعُهَا مِنَ ٱلْأَرَاضِي، وَآتِي بِهَا إِلَى أَرْضِهَا وَأَرْعَاهَا عَلَى جِبَالِ إِسْرَائِيلَ وَفِي ٱلْأَوْدِيَةِ وَفِي جَمِيعِ مَسَاكِنِ ٱلْأَرْضِ. | ١٣ 13 |
੧੩ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ। ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।
أَرْعَاهَا فِي مَرْعًى جَيِّدٍ، وَيَكُونُ مَرَاحُهَا عَلَى جِبَالِ إِسْرَائِيلَ ٱلْعَالِيَةِ. هُنَالِكَ تَرْبُضُ فِي مَرَاحٍ حَسَنٍ، وَفِي مَرْعًى دَسِمٍ يَرْعَوْنَ عَلَى جِبَالِ إِسْرَائِيلَ. | ١٤ 14 |
੧੪ਮੈਂ ਉਹਨਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਹਨਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਣਗੇ, ਉੱਥੇ ਉਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ।
أَنَا أَرْعَى غَنَمِي وَأُرْبِضُهَا، يَقُولُ ٱلسَّيِّدُ ٱلرَّبُّ. | ١٥ 15 |
੧੫ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
وَأَطْلُبُ ٱلضَّالَّ، وَأَسْتَرِدُّ ٱلْمَطْرُودَ، وَأَجْبِرُ ٱلْكَسِيرَ، وَأَعْصِبُ ٱلْجَرِيحَ، وَأُبِيدُ ٱلسَّمِينَ وَٱلْقَوِيَّ، وَأَرْعَاهَا بِعَدْلٍ. | ١٦ 16 |
੧੬ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ। ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ।
وَأَنْتُمْ يَا غَنَمِي، فَهَكَذَا قَالَ ٱلسَّيِّدُ ٱلرَّبُّ: هَأَنَذَا أَحْكُمُ بَيْنَ شَاةٍ وَشَاةٍ، بَيْنَ كِبَاشٍ وَتُيُوسٍ. | ١٧ 17 |
੧੭ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।
أَهُوَ صَغِيرٌ عِنْدَكُمْ أَنْ تَرْعَوْا ٱلْمَرْعَى ٱلْجَيِّدَ، وَبَقِيَّةُ مَرَاعِيكُمْ تَدُوسُونَهَا بِأَرْجُلِكُمْ، وَأَنْ تَشْرَبُوا مِنَ ٱلْمِيَاهِ ٱلْعَمِيقَةِ، وَٱلْبَقِيَّةُ تُكَدِّرُونَهَا بِأَقْدَامِكُمْ؟ | ١٨ 18 |
੧੮ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?
وَغَنَمِي تَرْعَى مِنْ دَوْسِ أَقْدَامِكُمْ، وَتَشْرَبُ مِنْ كَدَرِ أَرْجُلِكُمْ! | ١٩ 19 |
੧੯ਮੇਰੀਆਂ ਭੇਡਾਂ ਨੂੰ ਤੁਹਾਡੇ ਪੈਰਾਂ ਹੇਠਾਂ ਮਿੱਧੇ ਹੋਏ ਨੂੰ ਚਰਨਾਂ ਅਤੇ ਤੁਹਾਡੇ ਪੈਰਾਂ ਨਾਲ ਘਚੋਲੇ ਹੋਏ ਪਾਣੀ ਨੂੰ ਪੀਣਾ ਪੈਂਦਾ ਹੈ!
«لِذَلِكَ هَكَذَا قَالَ ٱلسَّيِّدُ ٱلرَّبُّ لَهُمْ: هَأَنَذَا أَحْكُمُ بَيْنَ ٱلشَّاةِ ٱلسَّمِينَةِ وَٱلشَّاةِ ٱلْمَهْزُولَةِ. | ٢٠ 20 |
੨੦ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ।
لِأَنَّكُمْ بَهَزْتُمْ بِٱلْجَنْبِ وَٱلْكَتِفِ، وَنَطَحْتُمُ ٱلْمَرِيضَةَ بِقُرُونِكُمْ حَتَّى شَتَّتْمُوهَا إِلَى خَارِجٍ. | ٢١ 21 |
੨੧ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ।
فَأُخَلِّصُ غَنَمِي فَلَا تَكُونُ مِنْ بَعْدُ غَنِيمَةً، وَأَحْكُمُ بَيْنَ شَاةٍ وَشَاةٍ. | ٢٢ 22 |
੨੨ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ।
وَأُقِيمُ عَلَيْهَا رَاعِيًا وَاحِدًا فَيَرْعَاهَا عَبْدِي دَاوُدُ، هُوَ يَرْعَاهَا وَهُوَ يَكُونُ لَهَا رَاعِيًا. | ٢٣ 23 |
੨੩ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।
وَأَنَا ٱلرَّبُّ أَكُونُ لَهُمْ إِلَهًا، وَعَبْدِي دَاوُدُ رَئِيسًا فِي وَسْطِهِمْ. أَنَا ٱلرَّبُّ تَكَلَّمْتُ. | ٢٤ 24 |
੨੪ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਹਨਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ। ਮੈਂ ਯਹੋਵਾਹ ਨੇ ਆਖਿਆ ਹੈ।
وَأَقْطَعُ مَعَهُمْ عَهْدَ سَلَامٍ، وَأَنْزِعُ ٱلْوُحُوشَ ٱلرَّدِيئَةَ مِنَ ٱلْأَرْضِ، فَيَسْكُنُونَ فِي ٱلْبَرِّيَّةِ مُطْمَئِنِّينَ وَيَنَامُونَ فِي ٱلْوُعُورِ. | ٢٥ 25 |
੨੫ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।
وَأَجْعَلُهُمْ وَمَا حَوْلَ أَكَمَتِي بَرَكَةً، وَأُنْزِلُ عَلَيْهِمِ ٱلْمَطَرَ فِي وَقْتِهِ فَتَكُونُ أَمْطَارَ بَرَكَةٍ. | ٢٦ 26 |
੨੬ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।
وَتُعْطِي شَجَرَةُ ٱلْحَقْلِ ثَمَرَتَهَا، وَتُعْطِي ٱلْأَرْضُ غَلَّتَهَا، وَيَكُونُونَ آمِنِينَ فِي أَرْضِهِمْ، وَيَعْلَمُونَ أَنِّي أَنَا ٱلرَّبُّ عِنْدَ تَكْسِيرِي رُبُطَ نِيرِهِمْ، وَإِذَا أَنْقَذْتُهُمْ مِنْ يَدِ ٱلَّذِينَ ٱسْتَعْبَدُوهُمْ. | ٢٧ 27 |
੨੭ਖੇਤ ਦੇ ਰੁੱਖ ਆਪਣਾ ਫ਼ਲ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ। ਉਹ ਸੁੱਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਹਨਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ। ਉਹਨਾਂ ਦੇ ਹੱਥੋਂ ਜਿਹੜੇ ਉਹਨਾਂ ਨੂੰ ਗ਼ੁਲਾਮ ਬਣਾਉਂਦੇ ਸਨ, ਛੁਡਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
فَلَا يَكُونُونَ بَعْدُ غَنِيمَةً لِلْأُمَمِ، وَلَا يَأْكُلُهُمْ وَحْشُ ٱلْأَرْضِ، بَلْ يَسْكُنُونَ آمِنِينَ وَلَا مُخِيفٌ. | ٢٨ 28 |
੨੮ਉਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਹਨਾਂ ਨੂੰ ਹੜੱਪ ਨਾ ਸਕਣਗੇ, ਸਗੋਂ ਉਹ ਸੁੱਖ ਨਾਲ ਵੱਸਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।
وَأُقِيمُ لَهُمْ غَرْسًا لِصِيتٍ فَلَا يَكُونُونَ بَعْدُ مَفْنِيِّي ٱلْجُوعِ فِي ٱلْأَرْضِ، وَلَا يَحْمِلُونَ بَعْدُ تَعْيِيرَ ٱلْأُمَمِ. | ٢٩ 29 |
੨੯ਮੈਂ ਉਹਨਾਂ ਦੇ ਲਈ ਇੱਕ ਚਾਰਗਾਹ ਉਗਾਵਾਂਗਾ ਅਤੇ ਉਹ ਫੇਰ ਕਦੇ ਆਪਣੇ ਦੇਸ ਵਿੱਚ ਭੁੱਖ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ।
فَيَعْلَمُونَ أَنِّي أَنَا ٱلرَّبُّ إِلَهُهُمْ مَعَهُمْ، وَهُمْ شَعْبِي بَيْتُ إِسْرَائِيلَ، يَقُولُ ٱلسَّيِّدُ ٱلرَّبُّ. | ٣٠ 30 |
੩੦ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਨਾਲ ਹਾਂ ਅਤੇ ਉਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।
وَأَنْتُمْ يَا غَنَمِي، غَنَمُ مَرْعَايَ، أُنَاسٌ أَنْتُمْ. أَنَا إِلَهُكُمْ، يَقُولُ ٱلسَّيِّدُ ٱلرَّبُّ». | ٣١ 31 |
੩੧ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।