< أَيُّوبَ 16 >
فَأَجَابَ أَيُّوبُ وَقَالَ: | ١ 1 |
੧ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
«قَدْ سَمِعْتُ كَثِيرًا مِثْلَ هَذَا. مُعَزُّونَ مُتْعِبُونَ كُلُّكُمْ! | ٢ 2 |
੨“ਮੈਂ ਅਜਿਹੀਆਂ ਬਹੁਤ ਸਾਰੀਆਂ ਗੱਲਾਂ ਸੁਣੀਆਂ ਹਨ, ਤੁਸੀਂ ਸਾਰੇ ਦੇ ਸਾਰੇ ਦੁੱਖਦਾਇਕ ਤਸੱਲੀ ਦੇਣ ਵਾਲੇ ਹੋ!
هَلْ مِنْ نِهَايَةٍ لِكَلَامٍ فَارِغٍ؟ أَوْ مَاذَا يُهَيِّجُكَ حَتَّى تُجَاوِبَ؟ | ٣ 3 |
੩ਕੀ ਹਵਾਈ ਗੱਲਾਂ ਕਦੇ ਮੁੱਕਣਗੀਆਂ, ਜਾਂ ਤੈਨੂੰ ਕੀ ਖਿਝ ਹੈ ਜੋ ਤੂੰ ਬਹਿਸ ਕਰਦਾ ਹੈਂ?
أَنَا أَيْضًا أَسْتَطِيعُ أَنْ أَتَكَلَّمَ مِثْلَكُمْ، لَوْ كَانَتْ أَنْفُسُكُمْ مَكَانَ نَفْسِي، وَأَنْ أَسْرُدَ عَلَيْكُمْ أَقْوَالًا وَأُنْغِضَ رَأْسِي إِلَيْكُمْ. | ٤ 4 |
੪ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ੍ਹ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ!
بَلْ كُنْتُ أُشَدِّدُكُمْ بِفَمِي، وَتَعْزِيَةُ شَفَتَيَّ تُمْسِكُكُمْ. | ٥ 5 |
੫ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ, ਅਤੇ ਆਪਣੇ ਬੁੱਲ੍ਹਾਂ ਨਾਲ ਤਸੱਲੀ ਦਿੰਦਾ।
«إِنْ تَكَلَّمْتُ لَمْ تَمْتَنِعْ كَآبَتِي، وَإِنْ سَكَتُّ فَمَاذَا يَذْهَبُ عَنِّي؟ | ٦ 6 |
੬“ਜੇ ਮੈਂ ਬੋਲਾਂ ਤਾਂ ਵੀ ਮੈਨੂੰ ਤਸੱਲੀ ਨਹੀਂ, ਅਤੇ ਜੇ ਮੈਂ ਚੁੱਪ ਰਹਾਂ, ਤਾਂ ਵੀ ਮੈਨੂੰ ਅਰਾਮ ਨਹੀਂ ਮਿਲਦਾ।
إِنَّهُ ٱلْآنَ ضَجَّرَنِي. خَرَّبْتَ كُلَّ جَمَاعَتِي. | ٧ 7 |
੭ਪਰ ਹੁਣ ਉਹ ਨੇ ਮੈਨੂੰ ਥਕਾ ਦਿੱਤਾ ਹੈ, ਤੂੰ ਮੇਰੇ ਸਾਰੇ ਆਰ-ਪਰਿਵਾਰ ਨੂੰ ਬਰਬਾਦ ਕੀਤਾ ਹੈ,
قَبَضْتَ عَلَيَّ. وُجِدَ شَاهِدٌ. قَامَ عَلَيَّ هُزَالِي يُجَاوِبُ فِي وَجْهِي. | ٨ 8 |
੮ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦੀ ਹੈ।
غَضَبُهُ ٱفْتَرَسَنِي وَٱضْطَهَدَنِي. حَرَقَ عَلَيَّ أَسْنَانَهُ. عَدُوِّي يُحَدِّدُ عَيْنَيْهِ عَلَيَّ. | ٩ 9 |
੯ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ।
فَغَرُوا عَلَيَّ أَفْوَاهَهُمْ. لَطَمُونِي عَلَى فَكِّي تَعْيِيرًا. تَعَاوَنُوا عَلَيَّ جَمِيعًا. | ١٠ 10 |
੧੦ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ, ਨਿੰਦਿਆ ਕਰਕੇ ਉਹਨਾਂ ਨੇ ਮੇਰੇ ਚਪੇੜਾਂ ਮਾਰੀਆਂ, ਉਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ।
دَفَعَنِيَ ٱللهُ إِلَى ٱلظَّالِمِ، وَفِي أَيْدِي ٱلْأَشْرَارِ طَرَحَنِي. | ١١ 11 |
੧੧ਪਰਮੇਸ਼ੁਰ ਨੇ ਮੈਨੂੰ ਕੁਧਰਮੀਆਂ ਦੇ ਵੱਸ ਕਰ ਦਿੱਤਾ, ਅਤੇ ਦੁਸ਼ਟਾਂ ਦੇ ਹੱਥ ਵਿੱਚ ਮੈਨੂੰ ਸੁੱਟ ਦਿੱਤਾ ਹੈ।
كُنْتُ مُسْتَرِيحًا فَزَعْزَعَنِي، وَأَمْسَكَ بِقَفَايَ فَحَطَّمَنِي، وَنَصَبَنِي لَهُ غَرَضًا. | ١٢ 12 |
੧੨ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ!
أَحَاطَتْ بِي رُمَاتُهُ. شَقَّ كُلْيَتَيَّ وَلَمْ يُشْفِقْ. سَفَكَ مَرَارَتِي عَلَى ٱلْأَرْضِ. | ١٣ 13 |
੧੩ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਦਯਾ ਨਹੀਂ ਕਰਦਾ, ਉਹ ਮੇਰੇ ਪਿੱਤ ਨੂੰ ਧਰਤੀ ਉੱਤੇ ਡੋਲ੍ਹ ਦਿੰਦਾ ਹੈ!
يَقْتَحِمُنِي ٱقْتِحَامًا عَلَى ٱقْتِحَامٍ. يَعْدُو عَلَيَّ كَجَبَّارٍ. | ١٤ 14 |
੧੪ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, ਉਹ ਮੇਰੇ ਉੱਤੇ ਸੂਰਮੇ ਵਾਂਗੂੰ ਹਮਲਾ ਕਰਦਾ ਹੈ!
خِطْتُ مِسْحًا عَلَى جِلْدِي، وَدَسَسْتُ فِي ٱلتُّرَابِ قَرْنِي. | ١٥ 15 |
੧੫“ਮੈਂ ਆਪਣੀ ਚਮੜੀ ਉੱਤੇ ਤੱਪੜ ਨੂੰ ਸਿਉਂ ਲਿਆ ਹੈ, ਮੈਂ ਆਪਣਾ ਸਿੰਗ ਨੂੰ ਮਿੱਟੀ ਵਿੱਚ ਰਲਾ ਦਿੱਤਾ ਹੈ।
اِحْمَرَّ وَجْهِي مِنَ ٱلْبُكَاءِ، وَعَلَى هُدْبِي ظِلُّ ٱلْمَوْتِ. | ١٦ 16 |
੧੬ਮੇਰਾ ਮੂੰਹ ਰੋਣ ਨਾਲ ਲਾਲ ਹੋ ਗਿਆ ਹੈ, ਅਤੇ ਮੇਰੀਆਂ ਪਲਕਾਂ ਉੱਤੇ ਮੌਤ ਦਾ ਸਾਯਾ ਹੈ,
مَعَ أَنَّهُ لَا ظُلْمَ فِي يَدِي، وَصَلَاتِي خَالِصَةٌ. | ١٧ 17 |
੧੭ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਵਿੱਤਰ ਹੈ।
«يَا أَرْضُ لَا تُغَطِّي دَمِي، وَلَا يَكُنْ مَكَانٌ لِصُرَاخِي. | ١٨ 18 |
੧੮“ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਕਿਤੇ ਨਾ ਰੁਕੇ!
أَيْضًا ٱلْآنَ هُوَذَا فِي ٱلسَّمَاوَاتِ شَهِيدِي، وَشَاهِدِي فِي ٱلْأَعَالِي. | ١٩ 19 |
੧੯ਪਰ ਹੁਣ ਵੇਖੋ, ਸਵਰਗ ਵਿੱਚ ਮੇਰਾ ਸਾਖੀ ਹੈ, ਅਤੇ ਮੇਰਾ ਗਵਾਹ ਉੱਚਿਆਈਆਂ ਉੱਤੇ ਹੈ।
ٱلْمُسْتَهْزِئُونَ بِي هُمْ أَصْحَابِي. لِلهِ تَقْطُرُ عَيْنِي | ٢٠ 20 |
੨੦ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ, ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ,
لِكَيْ يُحَاكِمَ ٱلْإِنْسَانَ عِنْدَ ٱللهِ كَٱبْنِ آدَمَ لَدَى صَاحِبِهِ. | ٢١ 21 |
੨੧ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ, ਜਿਵੇਂ ਆਦਮ ਵੰਸ਼ ਆਪਣੇ ਮਿੱਤਰ ਲਈ ਕਰਦਾ ਹੈ।
إِذَا مَضَتْ سِنُونَ قَلِيلَةٌ أَسْلُكُ فِي طَرِيقٍ لَا أَعُودُ مِنْهَا. | ٢٢ 22 |
੨੨“ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ।”