< أَيُّوبَ 30 >
«وَأَمَّا ٱلْآنَ فَقَدْ ضَحِكَ عَلَيَّ أَصَاغِرِي أَيَّامًا، ٱلَّذِينَ كُنْتُ أَسْتَنْكِفُ مِنْ أَنْ أَجْعَلَ آبَاءَهُمْ مَعَ كِلَابِ غَنَمِي. | ١ 1 |
੧ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ!
قُوَّةُ أَيْدِيهِمْ أَيْضًا مَا هِيَ لِي. فِيهِمْ عَجِزَتِ ٱلشَّيْخُوخَةُ. | ٢ 2 |
੨ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਹਨਾਂ ਦਾ ਪੁਰਸ਼ਾਰਥ ਵੀ ਨਾਸ ਹੋ ਗਿਆ ਹੈ?
فِي ٱلْعَوَزِ وَٱلْمَحْلِ مَهْزُولُونَ، عَارِقُونَ ٱلْيَابِسَةَ ٱلَّتِي هِيَ مُنْذُ أَمْسِ خَرَابٌ وَخَرِبَةٌ. | ٣ 3 |
੩ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਉਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ।
ٱلَّذِينَ يَقْطِفُونَ ٱلْمَلَّاحَ عِنْدَ ٱلشِّيحِ، وَأُصُولُ ٱلرَّتَمِ خُبْزُهُمْ. | ٤ 4 |
੪ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਹਨਾਂ ਦੀ ਰੋਟੀ ਹੈ।
مِنَ ٱلْوَسَطِ يُطْرَدُونَ. يَصِيحُونَ عَلَيْهِمْ كَمَا عَلَى لِصٍّ. | ٥ 5 |
੫ਉਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਹਨਾਂ ਉੱਤੇ ਇਸ ਤਰ੍ਹਾਂ ਚਿੱਲਾਉਂਦੇ ਜਿਵੇਂ ਚੋਰ ਉੱਤੇ!
لِلسَّكَنِ فِي أَوْدِيَةٍ مُرْعِبَةٍ وَثُقَبِ ٱلتُّرَابِ وَٱلصُّخُورِ. | ٦ 6 |
੬ਭਿਆਨਕ ਘਾਟੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ।
بَيْنَ ٱلشِّيحِ يَنْهَقُونَ. تَحْتَ ٱلْعَوْسَجِ يَنْكَبُّونَ. | ٧ 7 |
੭ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ, ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ।
أَبْنَاءُ ٱلْحَمَاقَةِ، بَلْ أَبْنَاءُ أُنَاسٍ بِلَا ٱسْمٍ، سِيطُوا مِنَ ٱلْأَرْضِ. | ٨ 8 |
੮ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ।
«أَمَّا ٱلْآنَ فَصِرْتُ أُغْنِيَتَهُمْ، وَأَصْبَحْتُ لَهُمْ مَثَلًا! | ٩ 9 |
੯ਅਤੇ ਹੁਣ ਮੈਂ ਉਹਨਾਂ ਦਾ ਗੀਤ ਹੋਇਆ ਹਾਂ, ਅਤੇ ਉਹ ਮੇਰੇ ਉੱਤੇ ਮਿਹਣੇ ਮਾਰਦੇ ਹਨ!
يَكْرَهُونَنِي. يَبْتَعِدُونَ عَنِّي، وَأَمَامَ وَجْهِي لَمْ يُمْسِكُوا عَنِ ٱلْبَصْقِ. | ١٠ 10 |
੧੦ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,
لِأَنَّهُ أَطْلَقَ ٱلْعِنَانَ وَقَهَرَنِي، فَنَزَعُوا ٱلزِّمَامَ قُدَّامِي. | ١١ 11 |
੧੧ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, ਇਸ ਲਈ ਉਹ ਮੇਰੇ ਅੱਗੇ ਬੇ-ਲਗ਼ਾਮ ਹੋ ਗਏ ਹਨ!
عَنِ ٱلْيَمِينِ ٱلْفُرُوخُ يَقُومُونَ يُزِيحُونَ رِجْلِي، وَيُعِدُّونَ عَلَيَّ طُرُقَهُمْ لِلْبَوَارِ. | ١٢ 12 |
੧੨ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ, ਉਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੈਨੂੰ ਨਾਸ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ।
أَفْسَدُوا سُبُلِي. أَعَانُوا عَلَى سُقُوطِي. لَا مُسَاعِدَ عَلَيْهِمْ. | ١٣ 13 |
੧੩ਜਿਹਨਾਂ ਦਾ ਕੋਈ ਸਹਾਇਕ ਨਹੀਂ ਉਹ ਮੇਰੇ ਰਾਹਾਂ ਨੂੰ ਵਿਗਾੜਦੇ ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ!
يَأْتُونَ كَصَدْعٍ عَرِيضٍ. تَحْتَ ٱلْهَدَّةِ يَتَدَحْرَجُونَ. | ١٤ 14 |
੧੪ਉਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, ਉਜਾੜ ਦੇ ਵਿੱਚੋਂ ਉਹ ਮੇਰੇ ਉੱਤੇ ਹਮਲਾ ਕਰਦੇ ਹਨ।
اِنْقَلَبَتْ عَلَيَّ أَهْوَالٌ. طَرَدَتْ كَٱلرِّيحِ نِعْمَتِي، فَعَبَرَتْ كَٱلسَّحَابِ سَعَادَتِي. | ١٥ 15 |
੧੫ਭੈਅ ਮੇਰੇ ਉੱਤੇ ਮੁੜ ਪੈਂਦੇ, ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਗੂੰ ਜਾਂਦੀ ਰਹੀ।
«فَٱلْآنَ ٱنْهَالَتْ نَفْسِي عَلَيَّ، وَأَخَذَتْنِي أَيَّامُ ٱلْمَذَلَّةِ. | ١٦ 16 |
੧੬ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ, ਦੁੱਖ ਦੇ ਦਿਨ ਮੈਨੂੰ ਫੜ੍ਹਦੇ ਹਨ।
ٱللَّيْلَ يَنْخَرُ عِظَامِي فِيَّ، وَعَارِقِيَّ لَا تَهْجَعُ. | ١٧ 17 |
੧੭ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।
بِكَثْرَةِ ٱلشِّدَّةِ تَنَكَّرَ لِبْسِي. مِثْلَ جَيْبِ قَمِيصِي حَزَمَتْنِي. | ١٨ 18 |
੧੮ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ।
قَدْ طَرَحَنِي فِي ٱلْوَحْلِ، فَأَشْبَهْتُ ٱلتُّرَابَ وَٱلرَّمَادَ. | ١٩ 19 |
੧੯ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ਼ ਵਰਗਾ ਹੋ ਗਿਆ ਹਾਂ!
إِلَيْكَ أَصْرُخُ فَمَا تَسْتَجِيبُ لِي. أَقُومُ فَمَا تَنْتَبِهُ إِلَيَّ. | ٢٠ 20 |
੨੦ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖੜ੍ਹਾ ਹੁੰਦਾ ਹਾਂ ਪਰ ਤੂੰ ਸਿਰਫ਼ ਮੇਰੇ ਵੱਲ ਝਾਕਦਾ ਹੈਂ।
تَحَوَّلْتَ إِلَى جَافٍ مِنْ نَحْوِي. بِقُدْرَةِ يَدِكَ تَضْطَهِدُنِي. | ٢١ 21 |
੨੧ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ!
حَمَلْتَنِي، أَرْكَبْتَنِي ٱلرِّيحَ وَذَوَّبْتَنِي تَشَوُّهًا. | ٢٢ 22 |
੨੨ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ, ਅਤੇ ਮੈਨੂੰ ਤੂਫ਼ਾਨਾ ਵਿੱਚ ਘੋਲ ਦਿੰਦਾ ਹੈਂ,
لِأَنِّي أَعْلَمُ أَنَّكَ إِلَى ٱلْمَوْتِ تُعِيدُنِي، وَإِلَى بَيْتِ مِيعَادِ كُلِّ حَيٍّ. | ٢٣ 23 |
੨੩ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ।
وَلَكِنْ فِي ٱلْخَرَابِ أَلَا يَمُدُّ يَدًا؟ فِي ٱلْبَلِيَّةِ أَلَا يَسْتَغِيثُ عَلَيْهَا؟ | ٢٤ 24 |
੨੪ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ?
«أَلَمْ أَبْكِ لِمَنْ عَسَرَ يَوْمُهُ؟ أَلَمْ تَكْتَئِبْ نَفْسِي عَلَى ٱلْمِسْكِينِ؟ | ٢٥ 25 |
੨੫ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸੀ? ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ?
حِينَمَا تَرَجَّيْتُ ٱلْخَيْرَ جَاءَ ٱلشَّرُّ، وَٱنْتَظَرْتُ ٱلنُّورَ فَجَاءَ ٱلدُّجَى. | ٢٦ 26 |
੨੬ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਦ ਹਨ੍ਹੇਰਾ ਛਾ ਗਿਆ,
أَمْعَائِي تَغْلِي وَلَا تَكُفُّ. تَقَدَّمَتْنِي أَيَّامُ ٱلْمَذَلَّةِ. | ٢٧ 27 |
੨੭ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ!
اِسْوَدَدْتُ لَكِنْ بِلَا شَمْسٍ. قُمْتُ فِي ٱلْجَمَاعَةِ أَصْرُخُ. | ٢٨ 28 |
੨੮ਮੇਰਾ ਸਰੀਰ ਕਾਲਾ ਪੈ ਗਿਆ ਪਰ ਧੁੱਪ ਦੇ ਕਾਰਨ ਨਹੀਂ, ਮੈਂ ਸਭਾ ਵਿੱਚ ਉੱਠ ਕੇ ਸਹਾਇਤਾ ਲਈ ਦੁਹਾਈ ਦਿੰਦਾ ਹਾਂ!
صِرْتُ أَخًا لِلذِّئَابِ، وَصَاحِبًا لِرِئَالِ ٱلنَّعَامِ. | ٢٩ 29 |
੨੯ਮੈਂ ਗਿੱਦੜਾਂ ਦਾ ਭਰਾ, ਅਤੇ ਸ਼ੁਤਰਮੁਰਗ ਦਾ ਸਾਥੀ ਹੋ ਗਿਆ ਹਾਂ,
حَرِشَ جِلْدِي عَلَيَّ وَعِظَامِي ٱحْتَرَّتْ مِنَ ٱلْحَرَارَةِ فِيَّ. | ٣٠ 30 |
੩੦ਮੇਰੀ ਖੱਲ ਕਾਲੀ ਹੋ ਕੇ ਮੈਥੋਂ ਡਿੱਗਦੀ ਜਾਂਦੀ ਹੈ, ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ!
صَارَ عُودِي لِلنَّوْحِ، وَمِزْمَارِي لِصَوْتِ ٱلْبَاكِينَ. | ٣١ 31 |
੩੧ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ।