< أَيُّوبَ 40 >
فَأَجَابَ ٱلرَّبُّ أَيُّوبَ فَقَالَ: | ١ 1 |
੧ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,
«هَلْ يُخَاصِمُ ٱلْقَدِيرَ مُوَبِّخُهُ، أَمِ ٱلْمُحَاجُّ ٱللهَ يُجَاوِبُهُ؟». | ٢ 2 |
੨“ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!
فَأَجَابَ أَيُّوبُ ٱلرَّبَّ وَقَالَ: | ٣ 3 |
੩“ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ
«هَا أَنَا حَقِيرٌ، فَمَاذَا أُجَاوِبُكَ؟ وَضَعْتُ يَدِي عَلَى فَمِي. | ٤ 4 |
੪ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।
مَرَّةً تَكَلَّمْتُ فَلَا أُجِيبُ، وَمَرَّتَيْنِ فَلَا أَزِيدُ». | ٥ 5 |
੫ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ!
فَأَجَابَ ٱلرَّبُّ أَيُّوبَ مِنَ ٱلْعَاصِفَةِ فَقَالَ: | ٦ 6 |
੬“ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,
«ٱلْآنَ شُدَّ حَقْوَيْكَ كَرَجُلٍ. أَسْأَلُكَ فَتُعْلِمُنِي. | ٧ 7 |
੭ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ!
لَعَلَّكَ تُنَاقِضُ حُكْمِي، تَسْتَذْنِبُنِي لِكَيْ تَتَبَرَّرَ أَنْتَ؟ | ٨ 8 |
੮“ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?
هَلْ لَكَ ذِرَاعٌ كَمَا لِلهِ، وَبِصَوْتٍ مِثْلِ صَوْتِهِ تُرْعِدُ؟ | ٩ 9 |
੯ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
تَزَيَّنِ ٱلْآنَ بِٱلْجَلَالِ وَٱلْعِزِّ، وَٱلْبَسِ ٱلْمَجْدَ وَٱلْبَهَاءَ. | ١٠ 10 |
੧੦ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!
فَرِّقْ فَيْضَ غَضَبِكَ، وَٱنْظُرْ كُلَّ مُتَعَظِّمٍ وَٱخْفِضْهُ. | ١١ 11 |
੧੧ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
اُنْظُرْ إِلَى كُلِّ مُتَعَظِّمٍ وَذَلِّلْهُ، وَدُسِ ٱلْأَشْرَارَ فِي مَكَانِهِمِ. | ١٢ 12 |
੧੨ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
ٱطْمِرْهُمْ فِي ٱلتُّرَابِ مَعًا، وَٱحْبِسْ وُجُوهَهُمْ فِي ٱلظَّلَامِ. | ١٣ 13 |
੧੩ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,
فَأَنَا أَيْضًا أَحْمَدُكَ لِأَنَّ يَمِينَكَ تُخَلِّصُكَ. | ١٤ 14 |
੧੪ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!
«هُوَذَا بَهِيمُوثُ ٱلَّذِي صَنَعْتُهُ مَعَكَ يَأْكُلُ ٱلْعُشْبَ مِثْلَ ٱلْبَقَرِ. | ١٥ 15 |
੧੫“ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।
هَا هِيَ قُوَّتُهُ فِي مَتْنَيْهِ، وَشِدَّتُهُ فِي عَضَلِ بَطْنِهِ. | ١٦ 16 |
੧੬ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
يَخْفِضُ ذَنَبَهُ كَأَرْزَةٍ. عُرُوقُ فَخِذَيْهِ مَضْفُورَةٌ. | ١٧ 17 |
੧੭ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।
عِظَامُهُ أَنَابِيبُ نُحَاسٍ، جِرْمُهَا حَدِيدٌ مَمْطُولٌ. | ١٨ 18 |
੧੮ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।
هُوَ أَوَّلُ أَعْمَالِ ٱللهِ. ٱلَّذِي صَنَعَهُ أَعْطَاهُ سَيْفَهُ. | ١٩ 19 |
੧੯ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!
لِأَنَّ ٱلْجِبَالَ تُخْرِجُ لَهُ مَرْعًى، وَجَمِيعَ وُحُوشِ ٱلْبَرِّ تَلْعَبُ هُنَاكَ. | ٢٠ 20 |
੨੦ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।
تَحْتَ ٱلسِّدْرَاتِ يَضْطَجِعُ فِي سِتْرِ ٱلْقَصَبِ وَٱلْغَمِقَةِ. | ٢١ 21 |
੨੧ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।
تُظَلِّلُهُ ٱلسِّدْرَاتُ بِظِلِّهَا. يُحِيطُ بِهِ صَفْصَافُ ٱلسَّوَاقِي. | ٢٢ 22 |
੨੨ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।
هُوَذَا ٱلنَّهْرُ يَفِيضُ فَلَا يَفِرُّ هُوَ. يَطْمَئِنُّ وَلَوِ ٱنْدَفَقَ ٱلْأُرْدُنُّ فِي فَمِهِ. | ٢٣ 23 |
੨੩ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।
هَلْ يُؤْخَذُ مِنْ أَمَامِهِ؟ هَلْ يُثْقَبُ أَنْفُهُ بِخِزَامَةٍ؟ | ٢٤ 24 |
੨੪ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?”