< يُونَان 3 >
ثُمَّ صَارَ قَوْلُ ٱلرَّبِّ إِلَى يُونَانَ ثَانِيَةً قَائِلًا: | ١ 1 |
੧ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ,
«قُمِ ٱذْهَبْ إِلَى نِينَوَى ٱلْمَدِينَةِ ٱلْعَظِيمَةِ، وَنَادِ لَهَا ٱلْمُنَادَاةَ ٱلَّتِي أَنَا مُكَلِّمُكَ بِهَا». | ٢ 2 |
੨“ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!”
فَقَامَ يُونَانُ وَذَهَبَ إِلَى نِينَوَى بِحَسَبِ قَوْلِ ٱلرَّبِّ. أَمَّا نِينَوَى فَكَانَتْ مَدِينَةً عَظِيمَةً لِلهِ مَسِيرَةَ ثَلَاثَةِ أَيَّامٍ. | ٣ 3 |
੩ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ।
فَٱبْتَدَأَ يُونَانُ يَدْخُلُ ٱلْمَدِينَةَ مَسِيرَةَ يَوْمٍ وَاحِدٍ، وَنَادَى وَقَالَ: «بَعْدَ أَرْبَعِينَ يَوْمًا تَنْقَلِبُ نِينَوَى». | ٤ 4 |
੪ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!”
فَآمَنَ أَهْلُ نِينَوَى بِٱللهِ وَنَادَوْا بِصَوْمٍ وَلَبِسُوا مُسُوحًا مِنْ كَبِيرِهِمْ إِلَى صَغِيرِهِمْ. | ٥ 5 |
੫ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ।
وَبَلَغَ ٱلْأَمْرُ مَلِكَ نِينَوَى، فَقَامَ عَنْ كُرْسِيِّهِ وَخَلَعَ رِدَاءَهُ عَنْهُ، وَتَغَطَّى بِمِسْحٍ وَجَلَسَ عَلَى ٱلرَّمَادِ. | ٦ 6 |
੬ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ।
وَنُودِيَ وَقِيلَ فِي نِينَوَى عَنْ أَمْرِ ٱلْمَلِكِ وَعُظَمَائِهِ قَائِلًا: «لَا تَذُقِ ٱلنَّاسُ وَلَا ٱلْبَهَائِمُ وَلَا ٱلْبَقَرُ وَلَا ٱلْغَنَمُ شَيْئًا. لَا تَرْعَ وَلَا تَشْرَبْ مَاءً. | ٧ 7 |
੭ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,
وَلْيَتَغَطَّ بِمُسُوحٍ ٱلنَّاسُ وَٱلْبَهَائِمُ، وَيَصْرُخُوا إِلَى ٱللهِ بِشِدَّةٍ، وَيَرْجِعُوا كُلُّ وَاحِدٍ عَنْ طَرِيقِهِ ٱلرَّدِيئَةِ وَعَنِ ٱلظُّلْمِ ٱلَّذِي فِي أَيْدِيهِمْ، | ٨ 8 |
੮ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!
لَعَلَّ ٱللهَ يَعُودُ وَيَنْدَمُ وَيَرْجِعُ عَنْ حُمُوِّ غَضَبِهِ فَلَا نَهْلِكَ». | ٩ 9 |
੯ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?”
فَلَمَّا رَأَى ٱللهُ أَعْمَالَهُمْ أَنَّهُمْ رَجَعُوا عَنْ طَرِيقِهِمِ ٱلرَّدِيئَةِ، نَدِمَ ٱللهُ عَلَى ٱلشَّرِّ ٱلَّذِي تَكَلَّمَ أَنْ يَصْنَعَهُ بِهِمْ، فَلَمْ يَصْنَعْهُ. | ١٠ 10 |
੧੦ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।