< اَللَّاوِيِّينَ 12 >
وَكَلَّمَ ٱلرَّبُّ مُوسَى قَائِلًا: | ١ 1 |
੧ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
«كَلِّمْ بَنِي إِسْرَائِيلَ قَائِلًا: إِذَا حَبِلَتِ ٱمْرَأَةٌ وَوَلَدَتْ ذَكَرًا، تَكُونُ نَجِسَةً سَبْعَةَ أَيَّامٍ. كَمَا فِي أَيَّامِ طَمْثِ عِلَّتِهَا تَكُونُ نَجِسَةً. | ٢ 2 |
੨ਇਸਰਾਏਲੀਆਂ ਨੂੰ ਆਖ ਜੇਕਰ ਕੋਈ ਇਸਤਰੀ ਗਰਭਵਤੀ ਹੋਵੇ ਅਤੇ ਮੁੰਡੇ ਨੂੰ ਜਨਮ ਦੇਵੇ ਤਾਂ ਉਹ ਸੱਤ ਦਿਨ ਤੱਕ ਅਸ਼ੁੱਧ ਰਹੇ, ਜਿਸ ਤਰ੍ਹਾਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ।
وَفِي ٱلْيَوْمِ ٱلثَّامِنِ يُخْتَنُ لَحْمُ غُرْلَتِهِ. | ٣ 3 |
੩ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇ।
ثُمَّ تُقِيمُ ثَلَاثَةً وَثَلَاثِينَ يَوْمًا فِي دَمِ تَطْهِيرِهَا. كُلَّ شَيْءٍ مُقَدَّسٍ لَا تَمَسَّ، وَإِلَى ٱلْمَقْدِسِ لَا تَجِئْ حَتَّى تَكْمُلَ أَيَّامُ تَطْهِيرِهَا. | ٤ 4 |
੪ਇਸ ਦੇ ਬਾਅਦ ਉਹ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਤੇਂਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹੇ ਅਤੇ ਨਾ ਹੀ ਪਵਿੱਤਰ ਸਥਾਨ ਵਿੱਚ ਆਵੇ ਜਦ ਤੱਕ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਜਾਣ।
وَإِنْ وَلَدَتْ أُنْثَى، تَكُونُ نَجِسَةً أُسْبُوعَيْنِ كَمَا فِي طَمْثِهَا. ثُمَّ تُقِيمُ سِتَّةً وَسِتِّينَ يَوْمًا فِي دَمِ تَطْهِيرِهَا. | ٥ 5 |
੫ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ।
وَمَتَى كَمُلَتْ أَيَّامُ تَطْهِيرِهَا لِأَجْلِ ٱبْنٍ أَوِ ٱبْنَةٍ، تَأْتِي بِخَرُوفٍ حَوْلِيٍّ مُحْرَقَةً، وَفَرْخِ حَمَامَةٍ أَوْ يَمَامَةٍ ذَبِيحَةَ خَطِيَّةٍ إِلَى بَابِ خَيْمَةِ ٱلِٱجْتِمَاعِ، إِلَى ٱلْكَاهِنِ، | ٦ 6 |
੬ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।
فَيُقَدِّمُهُمَا أَمَامَ ٱلرَّبِّ وَيُكَفِّرُ عَنْهَا، فَتَطْهُرُ مِنْ يَنْبُوعِ دَمِهَا. هَذِهِ شَرِيعَةُ ٱلَّتِي تَلِدُ ذَكَرًا أَوْ أُنْثَى. | ٧ 7 |
੭ਤਦ ਜਾਜਕ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਤਾਂ ਉਹ ਆਪਣੇ ਲਹੂ ਵਗਣ ਤੋਂ ਸ਼ੁੱਧ ਹੋ ਜਾਵੇਗੀ। ਜੋ ਇਸਤਰੀ ਪੁੱਤਰ ਜਾਂ ਧੀ ਨੂੰ ਜਨਮ ਦੇਵੇ ਉਸ ਦੇ ਲਈ ਇਹੋ ਬਿਵਸਥਾ ਹੈ।
وَإِنْ لَمْ تَنَلْ يَدُهَا كِفَايَةً لِشَاةٍ تَأْخُذُ يَمَامَتَيْنِ أَوْ فَرْخَيْ حَمَامٍ، ٱلْوَاحِدَ مُحْرَقَةً، وَٱلْآخَرَ ذَبِيحَةَ خَطِيَّةٍ، فَيُكَفِّرُ عَنْهَا ٱلْكَاهِنُ فَتَطْهُرُ». | ٨ 8 |
੮ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਤਾਂ ਹੋਮ ਬਲੀ ਦੇ ਭੇਟ ਲਈ ਅਤੇ ਦੂਜਾ ਪਾਪ ਬਲੀ ਦੀ ਭੇਟ ਲਈ ਦੇਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ।