< مَرْقُس 8 >
فِي تِلْكَ ٱلْأَيَّامِ إِذْ كَانَ ٱلْجَمْعُ كَثِيرًا جِدًّا، وَلَمْ يَكُنْ لَهُمْ مَا يَأْكُلُونَ، دَعَا يَسُوعُ تَلَامِيذَهُ وَقَالَ لَهُمْ: | ١ 1 |
੧ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ,
«إِنِّي أُشْفِقُ عَلَى ٱلْجَمْعِ، لِأَنَّ ٱلْآنَ لَهُمْ ثَلَاثَةَ أَيَّامٍ يَمْكُثُونَ مَعِي وَلَيْسَ لَهُمْ مَا يَأْكُلُونَ. | ٢ 2 |
੨ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।
وَإِنْ صَرَفْتُهُمْ إِلَى بُيُوتِهِمْ صَائِمِينَ يُخَوِّرُونَ فِي ٱلطَّرِيقِ، لِأَنَّ قَوْمًا مِنْهُمْ جَاءُوا مِنْ بَعِيدٍ». | ٣ 3 |
੩ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।
فَأَجَابَهُ تَلَامِيذُهُ: «مِنْ أَيْنَ يَسْتَطِيعُ أَحَدٌ أَنْ يُشْبِعَ هَؤُلَاءِ خُبْزًا هُنَا فِي ٱلْبَرِّيَّةِ؟». | ٤ 4 |
੪ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?
فَسَأَلَهُمْ: «كَمْ عِنْدَكُمْ مِنَ ٱلْخُبْزِ؟». فَقَالُوا: «سَبْعَةٌ». | ٥ 5 |
੫ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।
فَأَمَرَ ٱلْجَمْعَ أَنْ يَتَّكِئُوا عَلَى ٱلْأَرْضِ، وَأَخَذَ ٱلسَّبْعَ خُبْزَاتٍ وَشَكَرَ وَكَسَرَ وَأَعْطَى تَلَامِيذَهُ لِيُقَدِّمُوا، فَقَدَّمُوا إِلَى ٱلْجَمْعِ. | ٦ 6 |
੬ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
وَكَانَ مَعَهُمْ قَلِيلٌ مِنْ صِغَارِ ٱلسَّمَكِ، فَبَارَكَ وَقَالَ أَنْ يُقَدِّمُوا هَذِهِ أَيْضًا. | ٧ 7 |
੭ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।
فَأَكَلُوا وَشَبِعُوا. ثُمَّ رَفَعُوا فَضَلَاتِ ٱلْكِسَرِ: سَبْعَةَ سِلَالٍ. | ٨ 8 |
੮ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।
وَكَانَ ٱلْآكِلُونَ نَحْوَ أَرْبَعَةِ آلَافٍ. ثُمَّ صَرَفَهُمْ. | ٩ 9 |
੯ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
وَلِلْوَقْتِ دَخَلَ ٱلسَّفِينَةَ مَعَ تَلَامِيذِهِ وَجَاءَ إِلَى نَوَاحِي دَلْمَانُوثَةَ. | ١٠ 10 |
੧੦ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
فَخَرَجَ ٱلْفَرِّيسِيُّونَ وَٱبْتَدَأُوا يُحَاوِرُونَهُ طَالِبِينَ مِنْهُ آيَةً مِنَ ٱلسَّمَاءِ، لِكَيْ يُجَرِّبُوهُ. | ١١ 11 |
੧੧ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।
فَتَنَهَّدَ بِرُوحِهِ وَقَالَ: «لِمَاذَا يَطْلُبُ هَذَا ٱلْجِيلُ آيَةً؟ اَلْحَقَّ أَقُولُ لَكُمْ: لَنْ يُعْطَى هَذَا ٱلْجِيلُ آيَةً!». | ١٢ 12 |
੧੨ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
ثُمَّ تَرَكَهُمْ وَدَخَلَ أَيْضًا ٱلسَّفِينَةَ وَمَضَى إِلَى ٱلْعَبْرِ. | ١٣ 13 |
੧੩ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ।
وَنَسُوا أَنْ يَأْخُذُوا خُبْزًا، وَلَمْ يَكُنْ مَعَهُمْ فِي ٱلسَّفِينَةِ إِلَّا رَغِيفٌ وَاحِدٌ. | ١٤ 14 |
੧੪ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।
وَأَوْصَاهُمْ قَائِلًا: «ٱنْظُرُوا! وَتَحَرَّزُوا مِنْ خَمِيرِ ٱلْفَرِّيسِيِّينَ وَخَمِيرِ هِيرُودُسَ». | ١٥ 15 |
੧੫ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
فَفَكَّرُوا قَائِلِينَ بَعْضُهُمْ لِبَعْضٍ: «لَيْسَ عِنْدَنَا خُبْزٌ». | ١٦ 16 |
੧੬ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।
فَعَلِمَ يَسُوعُ وَقَالَ لَهُمْ: «لِمَاذَا تُفَكِّرُونَ أَنْ لَيْسَ عِنْدَكُمْ خُبْزٌ؟ أَلَا تَشْعُرُونَ بَعْدُ وَلَا تَفْهَمُونَ؟ أَحَتَّى ٱلْآنَ قُلُوبُكُمْ غَلِيظَةٌ؟ | ١٧ 17 |
੧੭ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?
أَلَكُمْ أَعْيُنٌ وَلَا تُبْصِرُونَ، وَلَكُمْ آذَانٌ وَلَا تَسْمَعُونَ، وَلَا تَذْكُرُونَ؟ | ١٨ 18 |
੧੮ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?
حِينَ كَسَّرْتُ ٱلْأَرْغِفَةَ ٱلْخَمْسَةَ لِلْخَمْسَةِ ٱلْآلَافِ، كَمْ قُفَّةً مَمْلُوَّةً كِسَرًا رَفَعْتُمْ؟». قَالُوا لَهُ: «ٱثْنَتَيْ عَشْرَةَ». | ١٩ 19 |
੧੯ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।
«وَحِينَ ٱلسَّبْعَةِ لِلْأَرْبَعَةِ ٱلْآلَافِ، كَمْ سَلَّ كِسَرٍ مَمْلُوًّا رَفَعْتُمْ؟». قَالُوا: «سَبْعَةً». | ٢٠ 20 |
੨੦ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।
فَقَالَ لَهُمْ: «كَيْفَ لَا تَفْهَمُونَ؟». | ٢١ 21 |
੨੧ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
وَجَاءَ إِلَى بَيْتِ صَيْدَا، فَقَدَّمُوا إِلَيْهِ أَعْمَى وَطَلَبُوا إِلَيْهِ أَنْ يَلْمِسَهُ، | ٢٢ 22 |
੨੨ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।
فَأَخَذَ بِيَدِ ٱلْأَعْمَى وَأَخْرَجَهُ إِلَى خَارِجِ ٱلْقَرْيَةِ، وَتَفَلَ فِي عَيْنَيْهِ، وَوَضَعَ يَدَيْهِ عَلَيْهِ وَسَأَلَهُ: هَلْ أَبْصَرَ شَيْئًا؟ | ٢٣ 23 |
੨੩ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
فَتَطَلَّعَ وَقَالَ: «أُبْصِرُ ٱلنَّاسَ كَأَشْجَارٍ يَمْشُونَ». | ٢٤ 24 |
੨੪ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।
ثُمَّ وَضَعَ يَدَيْهِ أَيْضًا عَلَى عَيْنَيْهِ، وَجَعَلَهُ يَتَطَلَّعُ. فَعَادَ صَحِيحًا وَأَبْصَرَ كُلَّ إِنْسَانٍ جَلِيًّا. | ٢٥ 25 |
੨੫ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
فَأَرْسَلَهُ إِلَى بَيْتِهِ قَائِلًا: «لَا تَدْخُلِ ٱلْقَرْيَةَ، وَلَا تَقُلْ لِأَحَدٍ فِي ٱلْقَرْيَةِ». | ٢٦ 26 |
੨੬ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀਂ।
ثُمَّ خَرَجَ يَسُوعُ وَتَلامِيذُهُ إِلَى قُرَى قَيْصَرِيَّةِ فِيلُبُّسَ. وَفِي ٱلطَّرِيقِ سَأَلَ تَلَامِيذَهُ قَائِلًا لَهُمْ: «مَنْ يَقُولُ ٱلنَّاسُ إِنِّي أَنَا؟». | ٢٧ 27 |
੨੭ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
فَأَجَابُوا: «يُوحَنَّا ٱلْمَعْمَدَانُ. وَآخَرُونَ: إِيلِيَّا. وَآخَرُونَ: وَاحِدٌ مِنَ ٱلْأَنْبِيَاءِ». | ٢٨ 28 |
੨੮ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।
فَقَالَ لَهُمْ: «وَأَنْتُمْ، مَنْ تَقُولُونَ إِنِّي أَنَا؟». فَأَجَابَ بُطْرُسُ وَقَالَ لَهُ: «أَنْتَ ٱلْمَسِيحُ!». | ٢٩ 29 |
੨੯ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!
فَٱنْتَهَرَهُمْ كَيْ لَا يَقُولُوا لِأَحَدٍ عَنْهُ. | ٣٠ 30 |
੩੦ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!
وَٱبْتَدَأَ يُعَلِّمُهُمْ أَنَّ ٱبْنَ ٱلْإِنْسَانِ يَنْبَغِي أَنْ يَتَأَلَّمَ كَثِيرًا، وَيُرْفَضَ مِنَ ٱلشُّيُوخِ وَرُؤَسَاءِ ٱلْكَهَنَةِ وَٱلْكَتَبَةِ، وَيُقْتَلَ، وَبَعْدَ ثَلَاثَةِ أَيَّامٍ يَقُومُ. | ٣١ 31 |
੩੧ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
وَقَالَ ٱلْقَوْلَ عَلَانِيَةً. فَأَخَذَهُ بُطْرُسُ إِلَيْهِ وَٱبْتَدَأَ يَنْتَهِرُهُ. | ٣٢ 32 |
੩੨ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।
فَٱلْتَفَتَ وَأَبْصَرَ تَلَامِيذَهُ، فَٱنْتَهَرَ بُطْرُسَ قَائِلًا: «ٱذْهَبْ عَنِّي يَا شَيْطَانُ! لِأَنَّكَ لَا تَهْتَمُّ بِمَا لِلهِ لَكِنْ بِمَا لِلنَّاسِ». | ٣٣ 33 |
੩੩ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
وَدَعَا ٱلْجَمْعَ مَعَ تَلَامِيذِهِ وَقَالَ لَهُمْ: «مَنْ أَرَادَ أَنْ يَأْتِيَ وَرَائِي فَلْيُنْكِرْ نَفْسَهُ وَيَحْمِلْ صَلِيبَهُ وَيَتْبَعْنِي. | ٣٤ 34 |
੩੪ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
فَإِنَّ مَنْ أَرَادَ أَنْ يُخَلِّصَ نَفْسَهُ يُهْلِكُهَا، وَمَنْ يُهْلِكُ نَفْسَهُ مِنْ أَجْلِي وَمِنْ أَجْلِ ٱلْإِنْجِيلِ فَهُوَ يُخَلِّصُهَا. | ٣٥ 35 |
੩੫ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
لِأَنَّهُ مَاذَا يَنْتَفِعُ ٱلْإِنْسَانُ لَوْ رَبِحَ ٱلْعَالَمَ كُلَّهُ وَخَسِرَ نَفْسَهُ؟ | ٣٦ 36 |
੩੬ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
أَوْ مَاذَا يُعْطِي ٱلْإِنْسَانُ فِدَاءً عَنْ نَفْسِهِ؟ | ٣٧ 37 |
੩੭ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
لِأَنَّ مَنِ ٱسْتَحَى بِي وَبِكَلَامِي فِي هَذَا ٱلْجِيلِ ٱلْفَاسِقِ ٱلْخَاطِئِ، فَإِنَّ ٱبْنَ ٱلْإِنْسَانِ يَسْتَحِي بِهِ مَتَى جَاءَ بِمَجْدِ أَبِيهِ مَعَ ٱلْمَلَائِكَةِ ٱلْقِدِّيسِينَ». | ٣٨ 38 |
੩੮ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।