< مَتَّى 15 >

حِينَئِذٍ جَاءَ إِلَى يَسُوعَ كَتَبَةٌ وَفَرِّيسِيُّونَ ٱلَّذِينَ مِنْ أُورُشَلِيمَ قَائِلِينَ: ١ 1
ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,
«لِمَاذَا يَتَعَدَّى تَلَامِيذُكَ تَقْلِيدَ ٱلشُّيُوخِ، فَإِنَّهُمْ لَا يَغْسِلُونَ أَيْدِيَهُمْ حِينَمَا يَأْكُلُونَ خُبْزًا؟». ٢ 2
ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?
فَأَجَابَ وَقَالَ لَهُمْ: «وَأَنْتُمْ أَيْضًا، لِمَاذَا تَتَعَدَّوْنَ وَصِيَّةَ ٱللهِ بِسَبَبِ تَقْلِيدِكُمْ؟ ٣ 3
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?
فَإِنَّ ٱللهَ أَوْصَى قَائِلًا: أَكْرِمْ أَبَاكَ وَأُمَّكَ، وَمَنْ يَشْتِمْ أَبًا أَوْ أُمًّا فَلْيَمُتْ مَوْتًا. ٤ 4
ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
وَأَمَّا أَنْتُمْ فَتَقُولُونَ: مَنْ قَالَ لِأَبِيهِ أَوْ أُمِّهِ: قُرْبَانٌ هُوَ ٱلَّذِي تَنْتَفِعُ بِهِ مِنِّي. فَلَا يُكْرِمُ أَبَاهُ أَوْ أُمَّهُ. ٥ 5
ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।
فَقَدْ أَبْطَلْتُمْ وَصِيَّةَ ٱللهِ بِسَبَبِ تَقْلِيدِكُمْ! ٦ 6
ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।
يَا مُرَاؤُونَ! حَسَنًا تَنَبَّأَ عَنْكُمْ إِشَعْيَاءُ قَائِلًا: ٧ 7
ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
يَقْتَرِبُ إِلَيَّ هَذَا ٱلشَّعْبُ بِفَمِهِ، وَيُكْرِمُنِي بِشَفَتَيْهِ، وَأَمَّا قَلْبُهُ فَمُبْتَعِدٌ عَنِّي بَعِيدًا. ٨ 8
ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
وَبَاطِلًا يَعْبُدُونَنِي وَهُمْ يُعَلِّمُونَ تَعَالِيمَ هِيَ وَصَايَا ٱلنَّاسِ». ٩ 9
ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
ثُمَّ دَعَا ٱلْجَمْعَ وَقَالَ لَهُمُ: «ٱسْمَعُوا وَٱفْهَمُوا. ١٠ 10
੧੦ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ।
لَيْسَ مَا يَدْخُلُ ٱلْفَمَ يُنَجِّسُ ٱلْإِنْسَانَ، بَلْ مَا يَخْرُجُ مِنَ ٱلْفَمِ هَذَا يُنَجِّسُ ٱلْإِنْسَانَ». ١١ 11
੧੧ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
حِينَئِذٍ تَقَدَّمَ تَلَامِيذُهُ وَقَالُوا لَهُ: «أَتَعْلَمُ أَنَّ ٱلْفَرِّيسِيِّينَ لَمَّا سَمِعُوا ٱلْقَوْلَ نَفَرُوا؟». ١٢ 12
੧੨ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?
فَأَجَابَ وَقَالَ: «كُلُّ غَرْسٍ لَمْ يَغْرِسْهُ أَبِي ٱلسَّمَاوِيُّ يُقْلَعُ. ١٣ 13
੧੩ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ।
اُتْرُكُوهُمْ. هُمْ عُمْيَانٌ قَادَةُ عُمْيَانٍ. وَإِنْ كَانَ أَعْمَى يَقُودُ أَعْمَى يَسْقُطَانِ كِلَاهُمَا فِي حُفْرَةٍ». ١٤ 14
੧੪ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।
فَأَجَابَ بُطْرُسُ وَقَالَ لَهُ: «فَسِّرْ لَنَا هَذَا ٱلْمَثَلَ». ١٥ 15
੧੫ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।
فَقَالَ يَسُوعُ: «هَلْ أَنْتُمْ أَيْضًا حَتَّى ٱلْآنَ غَيْرُ فَاهِمِينَ؟ ١٦ 16
੧੬ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?
أَلَا تَفْهَمُونَ بَعْدُ أَنَّ كُلَّ مَا يَدْخُلُ ٱلْفَمَ يَمْضِي إِلَى ٱلْجَوْفِ وَيَنْدَفِعُ إِلَى ٱلْمَخْرَجِ؟ ١٧ 17
੧੭ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?
وَأَمَّا مَا يَخْرُجُ مِنَ ٱلْفَمِ فَمِنَ ٱلْقَلْبِ يَصْدُرُ، وَذَاكَ يُنَجِّسُ ٱلْإِنْسَانَ، ١٨ 18
੧੮ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
لِأَنْ مِنَ ٱلْقَلْبِ تَخْرُجُ أَفْكَارٌ شِرِّيرَةٌ: قَتْلٌ، زِنىً، فِسْقٌ، سِرْقَةٌ، شَهَادَةُ زُورٍ، تَجْدِيفٌ. ١٩ 19
੧੯ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
هَذِهِ هِيَ ٱلَّتِي تُنَجِّسُ ٱلْإِنْسَانَ. وَأَمَّا ٱلْأَ كْلُ بِأَيْدٍ غَيْرِ مَغْسُولَةٍ فَلَا يُنَجِّسُ ٱلْإِنْسَانَ». ٢٠ 20
੨੦ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ।
ثُمَّ خَرَجَ يَسُوعُ مِنْ هُنَاكَ وَٱنْصَرَفَ إِلَى نَوَاحِي صُورَ وَصَيْدَاءَ. ٢١ 21
੨੧ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।
وَإِذَا ٱمْرَأَةٌ كَنْعَانِيَّةٌ خَارِجَةٌ مِنْ تِلْكَ ٱلتُّخُومِ صَرَخَتْ إِلَيْهِ قَائِلَةً: «ٱرْحَمْنِي، يا سَيِّدُ، يا ٱبْنَ دَاوُدَ! اِبْنَتِي مَجْنُونَةٌ جِدًّا». ٢٢ 22
੨੨ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
فَلَمْ يُجِبْهَا بِكَلِمَةٍ. فَتَقَدَّمَ تَلَامِيذُهُ وَطَلَبُوا إِلَيْهِ قَائِلِينَ: «ٱصْرِفْهَا، لِأَنَّهَا تَصِيحُ وَرَاءَنَا!». ٢٣ 23
੨੩ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।
فَأَجَابَ وَقَالَ: «لَمْ أُرْسَلْ إِلَّا إِلَى خِرَافِ بَيْتِ إِسْرَائِيلَ ٱلضَّالَّةِ». ٢٤ 24
੨੪ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
فَأَتَتْ وَسَجَدَتْ لَهُ قَائِلَةً: «يَا سَيِّدُ، أَعِنِّي!» ٢٥ 25
੨੫ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।
فَأَجَابَ وَقَالَ: «لَيْسَ حَسَنًا أَنْ يُؤْخَذَ خُبْزُ ٱلْبَنِينَ وَيُطْرَحَ لِلْكِلَابِ». ٢٦ 26
੨੬ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
فَقَالَتْ: «نَعَمْ، يا سَيِّدُ! وَٱلْكِلَابُ أَيْضًا تَأْكُلُ مِنَ ٱلْفُتَاتِ ٱلَّذِي يَسْقُطُ مِنْ مَائِدَةِ أَرْبَابِهَا!». ٢٧ 27
੨੭ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
حِينَئِذٍ أَجَابَ يَسُوعُ وَقَالَ لَهَا: «يَا ٱمْرَأَةُ، عَظِيمٌ إِيمَانُكِ! لِيَكُنْ لَكِ كَمَا تُرِيدِينَ». فَشُفِيَتِ ٱبْنَتُهَا مِنْ تِلْكَ ٱلسَّاعَةِ. ٢٨ 28
੨੮ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
ثُمَّ ٱنْتَقَلَ يَسُوعُ مِنْ هُنَاكَ وَجَاءَ إِلَى جَانِبِ بَحْرِ ٱلْجَلِيلِ، وَصَعِدَ إِلَى ٱلْجَبَلِ وَجَلَسَ هُنَاكَ. ٢٩ 29
੨੯ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।
فَجَاءَ إِلَيْهِ جُمُوعٌ كَثِيرَةٌ، مَعَهُمْ عُرْجٌ وَعُمْيٌ وَخُرْسٌ وَشُلٌّ وَآخَرُونَ كَثِيرُونَ، وَطَرَحُوهُمْ عِنْدَ قَدَمَيْ يَسُوعَ. فَشَفَاهُمْ ٣٠ 30
੩੦ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
حَتَّى تَعَجَّبَ ٱلْجُمُوعُ إِذْ رَأَوْا ٱلْخُرْسَ يَتَكَلَّمُونَ، وَٱلشُّلَّ يَصِحُّونَ، وَٱلْعُرْجَ يَمْشُونَ، وَٱلْعُمْيَ يُبْصِرُونَ. وَمَجَّدُوا إِلَهَ إِسْرَائِيلَ. ٣١ 31
੩੧ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
وَأَمَّا يَسُوعُ فَدَعَا تَلَامِيذَهُ وَقَالَ: «إِنِّي أُشْفِقُ عَلَى ٱلْجَمْعِ، لِأَنَّ ٱلْآنَ لَهُمْ ثَلَاثَةَ أَيَّامٍ يَمْكُثُونَ مَعِي وَلَيْسَ لَهُمْ مَا يَأْكُلُونَ. وَلَسْتُ أُرِيدُ أَنْ أَصْرِفَهُمْ صَائِمِينَ لِئَلَّا يُخَوِّرُوا فِي ٱلطَّرِيقِ». ٣٢ 32
੩੨ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
فَقَالَ لَهُ تَلَامِيذُهُ: «مِنْ أَيْنَ لَنَا فِي ٱلْبَرِّيَّةِ خُبْزٌ بِهَذَا ٱلْمِقْدَارِ، حَتَّى يُشْبِعَ جَمْعًا هَذَا عَدَدُهُ؟». ٣٣ 33
੩੩ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
فَقَالَ لَهُمْ يَسُوعُ: «كَمْ عِنْدَكُمْ مِنَ ٱلْخُبْزِ؟». فَقَالُوا: «سَبْعَةٌ وَقَلِيلٌ مِنْ صِغَارِ ٱلسَّمَكِ». ٣٤ 34
੩੪ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।
فَأَمَرَ ٱلْجُمُوعَ أَنْ يَتَّكِئُوا عَلَى ٱلْأَرْضِ، ٣٥ 35
੩੫ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ।
وَأَخَذَ ٱلسَّبْعَ خُبْزَاتٍ وَٱلسَّمَكَ، وَشَكَرَ وَكَسَّرَ وَأَعْطَى تَلَامِيذَهُ، وَٱلتَّلَامِيذُ أَعْطَوْا ٱلْجَمْعَ. ٣٦ 36
੩੬ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
فَأَكَلَ ٱلْجَمِيعُ وَشَبِعُوا. ثُمَّ رَفَعُوا مَا فَضَلَ مِنَ ٱلْكِسَرِ سَبْعَةَ سِلَالٍ مَمْلُوءَةٍ، ٣٧ 37
੩੭ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।
وَٱلْآكِلُونَ كَانُوا أَرْبَعَةَ آلَافِ رَجُلٍ مَا عَدَا ٱلنِّسَاءَ وَٱلْأَوْلَادَ. ٣٨ 38
੩੮ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
ثُمَّ صَرَفَ ٱلْجُمُوعَ وَصَعِدَ إِلَى ٱلسَّفِينَةِ وَجَاءَ إِلَى تُخُومِ مَجْدَلَ. ٣٩ 39
੩੯ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।

< مَتَّى 15 >