< اَلْمَزَامِيرُ 68 >
لِإِمَامِ ٱلْمُغَنِّينَ. لِدَاوُدَ. مَزْمُورٌ. تَسْبِيحَةٌ يَقُومُ ٱللهُ. يَتَبَدَّدُ أَعْدَاؤُهُ وَيَهْرُبُ مُبْغِضُوهُ مِنْ أَمَامِ وَجْهِهِ. | ١ 1 |
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!
كَمَا يُذْرَى ٱلدُّخَانُ تُذْرِيهِمْ. كَمَا يَذُوبُ ٱلشَّمَعُ قُدَّامَ ٱلنَّارِ يَبِيدُ ٱلْأَشْرَارُ قُدَّامَ ٱللهِ. | ٢ 2 |
੨ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
وَٱلصِّدِّيقُونَ يَفْرَحُونَ. يَبْتَهِجُونَ أَمَامَ ٱللهِ وَيَطْفِرُونَ فَرَحًا. | ٣ 3 |
੩ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!
غَنُّوا لِلهِ. رَنِّمُوا لِٱسْمِهِ. أَعِدُّوا طَرِيقًا لِلرَّاكِبِ فِي ٱلْقِفَارِ بِٱسْمِهِ يَاهْ، وَٱهْتِفُوا أَمَامَهُ. | ٤ 4 |
੪ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
أَبُو ٱلْيَتَامَى وَقَاضِي ٱلْأَرَامِلِ، ٱللهُ فِي مَسْكِنِ قُدْسِهِ. | ٥ 5 |
੫ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।
ٱللهُ مُسْكِنُ ٱلْمُتَوَحِّدِينَ فِي بَيْتٍ. مُخْرِجُ ٱلْأَسْرَى إِلَى فَلَاحٍ. إِنَّمَا ٱلْمُتَمَرِّدُونَ يَسْكُنُونَ ٱلرَّمْضَاءَ. | ٦ 6 |
੬ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
اَللَّهُمَّ، عِنْدَ خُرُوجِكَ أَمَامَ شَعْبِكَ، عِنْدَ صُعُودِكَ فِي ٱلْقَفْرِ. سِلَاهْ. | ٧ 7 |
੭ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ, । ਸਲਹ।
ٱلْأَرْضُ ٱرْتَعَدَتِ. ٱلسَّمَاوَاتُ أَيْضًا قَطَرَتْ أَمَامَ وَجْهِ ٱللهِ. سِينَا نَفْسُهُ مِنْ وَجْهِ ٱللهِ إِلَهِ إِسْرَائِيلَ. | ٨ 8 |
੮ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
مَطَرًا غَزِيرًا نَضَحْتَ يَا ٱللهُ. مِيرَاثُكَ وَهُوَ مُعْيٍ أَنْتَ أَصْلَحْتَهُ. | ٩ 9 |
੯ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
قَطِيعُكَ سَكَنَ فِيهِ. هَيَّأْتَ بِجُودِكَ لِلْمَسَاكِينِ يَا ٱللهُ. | ١٠ 10 |
੧੦ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ।
ٱلرَّبُّ يُعْطِي كَلِمَةً. ٱلْمُبَشِّرَاتُ بِهَا جُنْدٌ كَثِيرٌ: | ١١ 11 |
੧੧ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,
«مُلُوكُ جُيُوشٍ يَهْرُبُونَ يَهْرُبُونَ، ٱلْمُلَازِمَةُ ٱلْبَيْتَ تَقْسِمُ ٱلْغَنَائِمَ. | ١٢ 12 |
੧੨“ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
إِذَا ٱضْطَجَعْتُمْ بَيْنَ ٱلْحَظَائِرِ فَأَجْنِحَةُ حَمَامَةٍ مُغَشَّاةٌ بِفِضَّةٍ وَرِيشُهَا بِصُفْرَةِ ٱلذَّهَبِ». | ١٣ 13 |
੧੩ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਘੁੱਗੀ ਦੇ ਖੰਭ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
عِنْدَمَا شَتَّتَ ٱلْقَدِيرُ مُلُوكًا فِيهَا، أَثْلَجَتْ فِي صَلْمُونَ. | ١٤ 14 |
੧੪ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!
جَبَلُ ٱللهِ، جَبَلُ بَاشَانَ. جَبَلُ أَسْنِمَةٍ، جَبَلُ بَاشَانَ. | ١٥ 15 |
੧੫ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।
لِمَاذَا أَيَّتُهَا ٱلْجِبَالُ ٱلْمُسَنَّمَةُ تَرْصُدْنَ ٱلْجَبَلَ ٱلَّذِي ٱشْتَهَاهُ ٱللهُ لِسَكَنِهِ؟ بَلِ ٱلرَّبُّ يَسْكُنُ فِيهِ إِلَى ٱلْأَبَدِ. | ١٦ 16 |
੧੬ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
مَرْكَبَاتُ ٱللهِ رِبْوَاتٌ، أُلُوفٌ مُكَرَّرَةٌ. ٱلرَّبُّ فِيهَا. سِينَا فِي ٱلْقُدْسِ. | ١٧ 17 |
੧੭ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
صَعِدْتَ إِلَى ٱلْعَلَاءِ. سَبَيْتَ سَبْيًا. قَبِلْتَ عَطَايَا بَيْنَ ٱلنَّاسِ، وَأَيْضًا ٱلْمُتَمَرِّدِينَ لِلسَّكَنِ أَيُّهَا ٱلرَّبُّ ٱلْإِلَهُ. | ١٨ 18 |
੧੮ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
مُبَارَكٌ ٱلرَّبُّ، يَوْمًا فَيَوْمًا يُحَمِّلُنَا إِلَهُ خَلَاصِنَا. سِلَاهْ. | ١٩ 19 |
੧੯ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
ٱللهُ لَنَا إِلَهُ خَلَاصٍ، وَعِنْدَ ٱلرَّبِّ ٱلسَّيِّدِ لِلْمَوْتِ مَخَارِجُ. | ٢٠ 20 |
੨੦ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
وَلَكِنَّ ٱللهَ يَسْحَقُ رُؤُوسَ أَعْدَائِهِ، ٱلْهَامَةَ ٱلشَّعْرَاءَ لِلسَّالِكِ فِي ذُنُوبِهِ. | ٢١ 21 |
੨੧ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
قَالَ ٱلرَّبُّ: «مِنْ بَاشَانَ أُرْجِعُ. أُرْجِعُ مِنْ أَعْمَاقِ ٱلْبَحْرِ، | ٢٢ 22 |
੨੨ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
لِكَيْ تَصْبغَ رِجْلَكَ بِٱلدَّمِ. أَلْسُنُ كِلَابِكَ مِنَ ٱلْأَعْدَاءِ نَصِيبُهُمْ». | ٢٣ 23 |
੨੩ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
رَأَوْا طُرُقَكَ يَا ٱللهُ، طُرُقَ إِلَهِي مَلِكِي فِي ٱلْقُدْسِ. | ٢٤ 24 |
੨੪ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
مِنْ قُدَّامٍ ٱلْمُغَنُّونَ. مِنْ وَرَاءٍ ضَارِبُو ٱلْأَوْتَارِ. فِي ٱلْوَسَطِ فَتَيَاتٌ ضَارِبَاتُ ٱلدُّفُوفِ. | ٢٥ 25 |
੨੫ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
فِي ٱلْجَمَاعَاتِ بَارِكُوا ٱللهَ ٱلرَّبَّ، أَيُّهَا ٱلْخَارِجُونَ مِنْ عَيْنِ إِسْرَائِيلَ. | ٢٦ 26 |
੨੬ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ!
هُنَاكَ بِنْيَامِينُ ٱلصَّغِيرُ مُتَسَلِّطُهُمْ، رُؤَسَاءُ يَهُوذَا جُلُّهُمْ، رُؤَسَاءُ زَبُولُونَ، رُؤَسَاءُ نَفْتَالِي. | ٢٧ 27 |
੨੭ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
قَدْ أَمَرَ إِلَهُكَ بِعِزِّكَ. أَيِّدْ يَا ٱللهُ هَذَا ٱلَّذِي فَعَلْتَهُ لَنَا. | ٢٨ 28 |
੨੮ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
مِنْ هَيْكَلِكَ فَوْقَ أُورُشَلِيمَ، لَكَ تُقَدِّمُ مُلُوكٌ هَدَايَا. | ٢٩ 29 |
੨੯ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
ٱنْتَهِرْ وَحْشَ ٱلْقَصَبِ، صِوَارَ ٱلثِّيرَانِ مَعَ عُجُولِ ٱلشُّعُوبِ ٱلْمُتَرَامِينَ بِقِطَعِ فِضَّةٍ. شَتِّتِ ٱلشُّعُوبَ ٱلَّذِينَ يُسَرُّونَ بِٱلْقِتَالِ. | ٣٠ 30 |
੩੦ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
يَأْتِي شُرَفَاءُ مِنْ مِصْرَ. كُوشُ تُسْرِعُ بِيَدَيْهَا إِلَى ٱللهِ. | ٣١ 31 |
੩੧ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।
يَا مَمَالِكَ ٱلْأَرْضِ غَنُّوا لِلهِ. رَنِّمُوا لِلسَّيِّدِ. سِلَاهْ. | ٣٢ 32 |
੩੨ਹੇ ਧਰਤੀ ਦੀਓ ਰਾਜਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੂ ਲਈ ਭਜਨ ਕੀਰਤਨ ਕਰੋ। ਸਲਹ।
لِلرَّاكِبِ عَلَى سَمَاءِ ٱلسَّمَاوَاتِ ٱلْقَدِيمَةِ. هُوَذَا يُعْطِي صَوْتَهُ صَوْتَ قُوَّةٍ. | ٣٣ 33 |
੩੩ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
أَعْطُوا عِزًّا لِلهِ. عَلَى إِسْرَائِيلَ جَلَالُهُ، وَقُوَّتُهُ فِي ٱلْغَمَامِ. | ٣٤ 34 |
੩੪ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।
مَخُوفٌ أَنْتَ يَا ٱللهُ مِنْ مَقَادِسِكَ. إِلَهُ إِسْرَائِيلَ هُوَ ٱلْمُعْطِي قُوَّةً وَشِدَّةً لِلشَّعْبِ. مُبَارَكٌ ٱللهُ! | ٣٥ 35 |
੩੫ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।