< اَلْمَزَامِيرُ 94 >
يَا إِلَهَ ٱلنَّقَمَاتِ يَارَبُّ، يَا إِلَهَ ٱلنَّقَمَاتِ، أَشْرِقِ. | ١ 1 |
੧ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ ਵਿਖਾ!
ٱرْتَفِعْ يَا دَيَّانَ ٱلْأَرْضِ. جَازِ صَنِيعَ ٱلْمُسْتَكْبِرِينَ. | ٢ 2 |
੨ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!
حَتَّى مَتَى ٱلْخُطَاةُ يَارَبُّ، حَتَّى مَتَى ٱلْخُطَاةُ يَشْمَتُونَ؟ | ٣ 3 |
੩ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
يُبِقُّونَ، يَتَكَلَّمُونَ بِوَقَاحَةٍ. كُلُّ فَاعِلِي ٱلْإِثْمِ يَفْتَخِرُونَ. | ٤ 4 |
੪ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
يَسْحَقُونَ شَعْبَكَ يَارَبُّ، وَيُذِلُّونَ مِيرَاثَكَ. | ٥ 5 |
੫ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
يَقْتُلُونَ ٱلْأَرْمَلَةَ وَٱلْغَرِيبَ، وَيُمِيتُونَ ٱلْيَتِيمَ. | ٦ 6 |
੬ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
وَيَقُولُونَ: «ٱلرَّبُّ لَا يُبْصِرُ، وَإِلَهُ يَعْقُوبَ لَا يُلَاحِظُ». | ٧ 7 |
੭ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
اِفْهَمُوا أَيُّهَا ٱلْبُلَدَاءُ فِي ٱلشَّعْبِ، وَيَا جُهَلَاءُ مَتَى تَعْقِلُونَ؟ | ٨ 8 |
੮ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
ٱلْغَارِسُ ٱلْأُذُنِ أَلَا يَسْمَعُ؟ ٱلصَّانِعُ ٱلْعَيْنَ أَلَا يُبْصِرُ؟ | ٩ 9 |
੯ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
ٱلْمُؤَدِّبُ ٱلْأُمَمَ أَلَا يُبَكِّتُ؟ ٱلْمُعَلِّمُ ٱلْإِنْسَانَ مَعْرِفَةً. | ١٠ 10 |
੧੦ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
ٱلرَّبُّ يَعْرِفُ أَفْكَارَ ٱلْإِنْسَانِ أَنَّهَا بَاطِلَةٌ. | ١١ 11 |
੧੧ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
طُوبَى لِلرَّجُلِ ٱلَّذِي تُؤَدِّبُهُ يَارَبُّ، وَتُعَلِّمُهُ مِنْ شَرِيعَتِكَ | ١٢ 12 |
੧੨ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
لِتُرِيحَهُ مِنْ أَيَّامِ ٱلشَّرِّ، حَتَّى تُحْفَرَ لِلشِّرِّيرِ حُفْرَةٌ. | ١٣ 13 |
੧੩ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
لِأَنَّ ٱلرَّبَّ لَا يَرْفُضُ شَعْبَهُ، وَلَا يَتْرُكُ مِيرَاثَهُ. | ١٤ 14 |
੧੪ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।
لِأَنَّهُ إِلَى ٱلْعَدْلِ يَرْجِعُ ٱلْقَضَاءُ، وَعَلَى أَثَرِهِ كُلُّ مُسْتَقِيمِي ٱلْقُلُوبِ. | ١٥ 15 |
੧੫ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।
مَنْ يَقُومُ لِي عَلَى ٱلْمُسِيئِينَ؟ مَنْ يَقِفُ لِي ضِدَّ فَعَلَةِ ٱلْإِثْمِ؟ | ١٦ 16 |
੧੬ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
لَوْلَا أَنَّ ٱلرَّبَّ مُعِينِي، لَسَكَنَتْ نَفْسِي سَرِيعًا أَرْضَ ٱلسُّكُوتِ. | ١٧ 17 |
੧੭ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
إِذْ قُلْتُ: «قَدْ زَلَّتْ قَدَمِي» فَرَحْمَتُكَ يَارَبُّ تَعْضُدُنِي. | ١٨ 18 |
੧੮ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
عِنْدَ كَثْرَةِ هُمُومِي فِي دَاخِلِي، تَعْزِيَاتُكَ تُلَذِّذُ نَفْسِي. | ١٩ 19 |
੧੯ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
هَلْ يُعَاهِدُكَ كُرْسِيُّ ٱلْمَفَاسِدِ، ٱلْمُخْتَلِقُ إِثْمًا عَلَى فَرِيضَةٍ؟ | ٢٠ 20 |
੨੦ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
يَزْدَحِمُونَ عَلَى نَفْسِ ٱلصِّدِّيقِ، وَيَحْكُمُونَ عَلَى دَمٍ زَكِيٍّ. | ٢١ 21 |
੨੧ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।
فَكَانَ ٱلرَّبُّ لِي صَرْحًا، وَإِلَهِي صَخْرَةَ مَلْجَإِي. | ٢٢ 22 |
੨੨ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,
وَيَرُدُّ عَلَيْهِمْ إِثْمَهُمْ، وَبِشَرِّهِمْ يُفْنِيهِمْ. يُفْنِيهِمُ ٱلرَّبُّ إِلَهُنَا. | ٢٣ 23 |
੨੩ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!