< 1 مُلُوك 17 >
وَقَالَ إِيلِيَّا التَّشْبِيُّ مِنْ أَهْلِ جِلْعَادَ لأَخْآبَ: «حَيٌّ هُوَ الرَّبُّ إِلَهُ إِسْرَائِيلَ الَّذِي أَخْدُمُهُ، إِنَّهُ لَنْ يَهْطِلَ نَدىً وَلا مَطَرٌ فِي هَذِهِ السِّنِينَ، إِلّا حِينَ أُعْلِنُ ذَلِكَ». | ١ 1 |
੧ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।
وَأَمَرَ الرَّبُّ إِيلِيَّا: | ٢ 2 |
੨ਇਸ ਤਰ੍ਹਾਂ ਯਹੋਵਾਹ ਦਾ ਬਚਨ ਉਹ ਨੂੰ ਆਇਆ ਕਿ
«امْضِ مِنْ هُنَا وَاتَّجِهْ نَحْوَ الْمَشْرِقِ، وَاخْتَبِئْ عِنْدَ نَهْرِ كَرِيثَ الْمُقَابِلِ لِنَهْرِ الأُرْدُنِّ، | ٣ 3 |
੩ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ।
فَتَشْرَبَ مِنْ مِيَاهِهِ وَتَقْتَاتَ مِمَّا تُحْضِرُهُ لَكَ الْغِرْبَانُ الَّتِي أَمَرْتُهَا أَنْ تَعُولَكَ هُنَاكَ». | ٤ 4 |
੪ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ।
فَانْطَلَقَ وَنَفَّذَ أَمْرَ الرَّبِّ، وَأَقَامَ عِنْدَ نَهْرِ كَرِيثَ مُقَابِلَ نَهْرِ الأُرْدُنِّ، | ٥ 5 |
੫ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ।
فَكَانَتِ الْغِرْبَانُ تُحْضِرُ إِلَيْهِ الْخُبْزَ وَاللَّحْمَ صَبَاحاً وَمَسَاءً، وَكَانَ يَشْرَبُ مِنْ مَاءِ النَّهْرِ. | ٦ 6 |
੬ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
وَمَا لَبِثَ أَنْ جَفَّ النَّهْرُ بَعْدَ زَمَنٍ، لأَنَّهُ لَمْ يَهْطِلْ مَطَرٌ عَلَى الأَرْضِ. | ٧ 7 |
੭ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।
فَخَاطَبَ الرَّبُّ إِيلِيَّا: | ٨ 8 |
੮ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ।
«قُمْ وَتَوَجَّهْ إِلَى صِرْفَةَ التَّابِعَةِ لِصِيدُونَ، وَامْكُثْ هُنَاكَ، فَقَدْ أَمَرْتُ هُنَاكَ أَرْمَلَةً أَنْ تَتَكَفَّلَ بِإِعَالَتِكَ». | ٩ 9 |
੯ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।
فَذَهَبَ إِلَى صِرْفَةَ. وَعِنْدَمَا وَصَلَ إِلَى بَوَّابَةِ الْمَدِينَةِ شَاهَدَ امْرَأَةً تَجْمَعُ حَطَباً، فَقَالَ لَهَا: «هَاتِي لِي بَعْضَ الْمَاءِ فِي إِنَاءٍ لأَشْرَبَ». | ١٠ 10 |
੧੦ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।
وَفِيمَا هِيَ ذَاهِبَةٌ لِتُحْضِرَهُ نَادَاهَا ثَانِيَةً وَقَالَ: «هَاتِي لِي كِسْرَةَ خُبْزٍ مَعَكِ». | ١١ 11 |
੧੧ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।
فَأَجَابَتْهُ: «حَيٌّ هُوَ الرَّبُّ إِلَهُكَ إِنَّهُ لَيْسَ لَدَيَّ كَعْكَةٌ، إِنَّمَا حَفْنَةُ دَقِيقٍ فِي الْجَرَّةِ، وَقَلِيلٌ مِنَ الزَّيْتِ فِي قَارُورَةٍ. وَهَا أَنَا أَجْمَعُ بَعْضَ عِيدَانِ الْحَطَبِ لِآخُذَهَا وَأُعِدَّ لِي ولاِبْنِي طَعَاماً نَأْكُلُهُ ثُمَّ نَمُوتُ». | ١٢ 12 |
੧੨ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।
فَقَالَ لَهَا إِيلِيَّا: «لا تَخَافِي. امْضِي وَاصْنَعِي كَمَا قُلْتِ، وَلَكِنْ أَعِدِّي لِي مِنْهُ كَعْكَةً صَغِيرَةً أَوَّلاً وَأَحْضِرِيهَا لِي، ثُمَّ اعْمَلِي لَكِ ولاِبْنِكِ أَخِيراً، | ١٣ 13 |
੧੩ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ।
لأَنَّ هَذَا مَا يَقُولُهُ الرَّبُّ إِلَهُ إِسْرَائِيلَ: إِنَّ جَرَّةَ الدَّقِيقِ لَنْ تَفْرُغَ، وَقَارُورَةَ الزَّيْتِ لَنْ تَنْقُصَ، إِلَى الْيَوْمِ الَّذِي يُرْسِلُ فِيهِ الرَّبُّ مَطَراً عَلَى وَجْهِ الأَرْضِ». | ١٤ 14 |
੧੪ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ।
فَرَاحَتْ إِلَى مَنْزِلِهَا وَنَفَّذَتْ كَلامَ إِيلِيَّا، فَتَوَافَرَ لَهَا طَعَامٌ لِتَأْكُلَ هِيَ وَابْنُهَا وَإِيلِيَّا لِمُدَّةٍ طَوِيلَةٍ. | ١٥ 15 |
੧੫ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ।
جَرَّةُ الدَّقِيقِ لَمْ تَفْرُغْ، وَقَارُورَةُ الزَّيْتِ لَمْ تَنْقُصْ، تَمَاماً كَمَا قَالَ الرَّبُّ عَلَى لِسَانِ إِيلِيَّا. | ١٦ 16 |
੧੬ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
وَحَدَثَ بَعْدَ زَمَنٍ أَنَّ ابْنَ الْمَرْأَةِ صَاحِبَةِ الْبَيْتِ اشْتَدَّ عَلَيْهِ الْمَرَضُ، وَمَاتَ، | ١٧ 17 |
੧੭ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।
فَقَالَتْ لإِيِليَّا: «أَيُّ ذَنْبٍ جَنَيْتُهُ بِحَقِّكَ يَا رَجُلَ اللهِ؟ هَلْ جِئْتَ إِليَّ لِتُذَكِّرَنِي بِإِثْمِي وَتُمِيتَ ابْنِي؟» | ١٨ 18 |
੧੮ਤਾਂ ਉਸ ਏਲੀਯਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਕੰਮ ਹੈ ਹੇ ਪਰਮੇਸ਼ੁਰ ਦੇ ਬੰਦੇ? ਕੀ ਤੂੰ ਇਸ ਲਈ ਮੇਰੇ ਕੋਲ ਆਇਆ ਕਿ ਮੇਰੇ ਪਾਪ ਮੈਨੂੰ ਚੇਤੇ ਕਰਾਵੇਂ ਅਤੇ ਮੇਰੇ ਪੁੱਤਰ ਨੂੰ ਮਾਰ ਸੁੱਟੇਂ?
فَقَالَ لَهَا: «أَعْطِينِي ابْنَكِ». وَأَخَذَهُ مِنْهَا وَصَعِدَ بِهِ إِلَى الْعُلِّيَّةِ الَّتِي كَانَ مُقِيماً فِيهَا وَأَضْجَعَهُ عَلَى سَرِيرِهِ، | ١٩ 19 |
੧੯ਤਾਂ ਉਸ ਨੇ ਉਹ ਨੂੰ ਆਖਿਆ, ਆਪਣਾ ਪੁੱਤਰ ਮੈਨੂੰ ਦੇ। ਉਹ ਉਸ ਦੀ ਹਿੱਕ ਨਾਲੋਂ ਲੈ ਕੇ ਉੱਪਰ ਚੁਬਾਰੇ ਵਿੱਚ ਜਿੱਥੇ ਉਹ ਰਹਿੰਦਾ ਸੀ ਚੜ੍ਹ ਗਿਆ ਅਤੇ ਉਹ ਨੂੰ ਆਪਣੇ ਮੰਜੇ ਉੱਤੇ ਲਿਟਾ ਲਿਆ।
وَاسْتَغَاثَ بِالرَّبِّ مُتَضَرِّعاً: «أَيُّهَا الرَّبُّ إِلَهِي، أَإِلَى الأَرْمَلَةِ الَّتِي أَنَا نَازِلٌ عِنْدَهَا تُسِيءُ أَيْضاً وَتُمِيتُ ابْنَهَا؟» | ٢٠ 20 |
੨੦ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।
ثُمَّ تَمَدَّدَ إِيلِيَّا عَلَى جُثَّةِ الْوَلَدِ ثَلاثَ مَرَّاتٍ وَابْتَهَلَ إِلَى الرَّبِّ: «يَا رَبُّ إِلَهِي، أَرْجِعْ نَفْسَ هَذَا الْوَلَدِ إِلَيْهِ». | ٢١ 21 |
੨੧ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ।
فَاسْتَجَابَ الرَّبُّ دُعَاءَ إِيلِيَّا، وَرَجَعَتْ نَفْسُ الْوَلَدِ إِلَيْهِ فَعَاشَ. | ٢٢ 22 |
੨੨ਤਾਂ ਯਹੋਵਾਹ ਨੇ ਏਲੀਯਾਹ ਦੀ ਆਵਾਜ਼ ਸੁਣੀ ਅਤੇ ਮੁੰਡੇ ਦੇ ਪ੍ਰਾਣ ਉਹ ਦੇ ਵਿੱਚ ਫੇਰ ਆ ਗਏ ਅਤੇ ਉਹ ਜੀ ਉੱਠਿਆ।
فَأَخَذَ إِيلِيَّا الْوَلَدَ وَنَزَلَ بِهِ مِنَ الْعُلِّيَّةِ إِلَى الْبَيْتِ، وَسَلَّمَهُ إِلَى أُمِّهِ، وَقَالَ لَهَا: «انْظُرِي، إِنَّ ابْنَكِ حَيٌّ» | ٢٣ 23 |
੨੩ਤਾਂ ਏਲੀਯਾਹ ਮੁੰਡੇ ਨੂੰ ਚੁੱਕ ਕੇ ਚੁਬਾਰੇ ਵਿੱਚੋਂ ਘਰ ਦੇ ਅੰਦਰ ਲੈ ਗਿਆ ਉਹ ਦੀ ਮਾਂ ਨੂੰ ਜਾ ਦਿੱਤਾ ਅਤੇ ਏਲੀਯਾਹ ਨੇ ਆਖਿਆ, ਵੇਖ ਤੇਰਾ ਪੁੱਤਰ ਜਿਉਂਦਾ ਹੈ!
فَقَالَتِ الْمَرْأَةُ لإِيلِيَّا: «الآنَ عَلِمْتُ أَنَّكَ رَجُلُ اللهِ، وَأَنَّ اللهَ يَنْطِقُ عَلَى لِسَانِكَ بِالْحَقِّ». | ٢٤ 24 |
੨੪ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।