< 1 صَمُوئيل 22 >
وَهَرَبَ دَاوُدُ مِنْ جَتَّ وَلَجَأَ إِلَى مَغَارَةِ عَدُلَّامَ، فَلَمَّا سَمِعَ إِخْوَتُهُ وَسَائِرُ بَيْتِ أَبِيهِ بِوُجُودِهِ هُنَاكَ جَاءُوا إِلَيْهِ. | ١ 1 |
੧ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਗੁਫਾ ਵਿੱਚ ਭੱਜ ਗਿਆ ਅਤੇ ਉਹ ਦੇ ਭਰਾ, ਉਹ ਦੇ ਪਿਤਾ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ।
وَانْضَمَّ إِلَيْهِ نَحْوَ أَرْبَعِ مِئَةِ رَجُلٍ مِنَ الْمُتَضَايِقِينَ وَالْمَدْيُونِينَ وَالثَّائِرِينَ، فَتَرَأَّسَ عَلَيْهِمْ. | ٢ 2 |
੨ਸਭ ਦੁੱਖੀ ਅਤੇ ਕਰਜ਼ਾਈ ਅਤੇ ਸਭ ਜੋ ਮੁਸ਼ਕਿਲ ਵਿੱਚ ਸਨ, ਉਹ ਦੇ ਕੋਲ ਆ ਗਏ ਅਤੇ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹੋ ਗਏ।
ثُمَّ انْتَقَلَ دَاوُدُ مِنْ هُنَاكَ إِلَى مِصْفَاةِ مُوآبَ، وَقَالَ لِمَلِكِ مُوآبَ: «دَعْ أَبِي وَأُمِّي فِي عُهْدَتِكُمْ رَيْثَمَا أَعْلَمُ مَا يَصْنَعُ بِيَ اللهُ». | ٣ 3 |
੩ਉੱਥੋਂ ਦਾਊਦ ਮੋਆਬ ਦੇ ਮਿਸਪੇਹ ਨੂੰ ਗਿਆ ਅਤੇ ਮੋਆਬ ਦੇ ਰਾਜੇ ਨੂੰ ਆਖਿਆ, ਮੇਰੇ ਪਿਤਾ ਅਤੇ ਮੇਰੀ ਮਾਤਾ ਨੂੰ ਆਗਿਆ ਦੇ ਕਿ ਉਹ ਤੇਰੇ ਕੋਲ ਆ ਕੇ ਰਹਿਣ, ਜਦ ਤੱਕ ਮੈਂ ਨਾ ਜਾਣਾਂ ਜੋ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ।
فَأَوْدَعَهُمَا عِنْدَ مَلِكِ مُوآبَ، فَأَقَامَا عِنْدَهُ طَوَالَ مُدَّةِ إِقَامَةِ دَاوُدَ فِي الْحِصْنِ. | ٤ 4 |
੪ਸੋ ਉਹ ਉਨ੍ਹਾਂ ਨੂੰ ਮੋਆਬ ਦੇ ਰਾਜੇ ਕੋਲ ਲੈ ਆਇਆ ਅਤੇ ਜਦ ਤੱਕ ਦਾਊਦ ਨੇ ਆਪਣੇ ਆਪ ਨੂੰ ਗੜ੍ਹ ਵਿੱਚ ਲੁਕਾ ਕੇ ਰੱਖਿਆ ਉਹ ਉਸ ਦੇ ਨਾਲ ਰਹੇ।
فَقَالَ جَادٌ النَّبِيُّ لِدَاوُدَ «لا تُقِمْ فِي الْحِصْنِ، بَلِ امْضِ وَادْخُلْ أَرْضَ يَهُوذَا». فَانْتَقَلَ دَاوُدُ إِلَى غَابَةِ حَارِثٍ. | ٥ 5 |
੫ਤਦ ਗਾਦ ਨਬੀ ਨੇ ਦਾਊਦ ਨੂੰ ਆਖਿਆ, ਗੜ੍ਹ ਵਿੱਚ ਨਾ ਲੁਕਿਆ ਰਹਿ। ਚੱਲ ਅਤੇ ਯਹੂਦਾਹ ਦੇ ਦੇਸ ਵੱਲ ਨਿੱਕਲ ਜਾ। ਸੋ ਦਾਊਦ ਤੁਰਿਆ ਅਤੇ ਹਾਰਥ ਦੇ ਜੰਗਲ ਵਿੱਚ ਆ ਗਿਆ।
وَبَلَغَ شَاوُلَ مَا أَصَابَ دَاوُدَ وَرِجَالَهُ مِنْ شُهْرَةٍ. وَكَانَ شَاوُلُ آنَئِذٍ مُقِيماً فِي جِبْعَةَ، يَجْلِسُ تَحْتَ الأَثْلَةِ فِي الرَّامَةِ مُحَاطاً بِأَفْرَادِ حَاشِيَتِهِ، وَرُمْحُهُ بِيَدِهِ. | ٦ 6 |
੬ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਅਤੇ ਉਸ ਦੇ ਸਾਥੀਆਂ ਦਾ ਪਤਾ ਲੱਗ ਗਿਆ ਹੈ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਰੁੱਖ ਹੇਠ ਆਪਣਾ ਭਾਲਾ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ-ਦੁਆਲੇ ਉਸ ਦੇ ਸੇਵਕ ਖੜ੍ਹੇ ਸਨ।
فَقَالَ شَاوُلُ لِرِجَالِهِ: «اسْتَمِعُوا يَا بِنْيَامِينِيُّونَ: أَلَعَلَّ ابْنَ يَسَّى يُعْطِيكُمْ جَمِيعاً حُقُولاً وَكُرُوماً أَوْ يَجْعَلُكُمْ جَمِيعاً رُؤَسَاءَ عَلَى أُلُوفِ الْجُنُودِ أَوْ عَلَى مِئَاتٍ مِنْهُمْ، | ٧ 7 |
੭ਤਦ ਸ਼ਾਊਲ ਨੇ ਆਪਣੇ ਕਰਮਚਾਰੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਖੜ੍ਹੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ! ਕੀ, ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ਼ ਦੇਵੇਗਾ?
حَتَّى تَحَالَفْتُمْ كُلُّكُمْ عَلَيَّ، فَلَمْ يُخْبِرْنِي أَحَدٌ مِنْكُمْ بِالْعَهْدِ الَّذِي أَبْرَمَهُ ابْنِي مَعَ ابْنِ يَسَّى، وَلَيْسَ بَيْنَكُمْ مَنْ يَأْسَى لِي أَوْ يُنْبِئُنِي بِأَنَّ ابْنِي قَدْ أَثَارَ خَادِمِي لِيَكْمُنَ لِي كَمَا يَفْعَلُ الْيَوْمَ؟» | ٨ 8 |
੮ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਪ੍ਰਧਾਨ ਬਣਾਵੇਗਾ ਜੋ ਤੁਸੀਂ ਸਾਰਿਆਂ ਨੇ ਮੇਰੇ ਵਿਰੋਧੀ ਬਣਨ ਦਾ ਮਨ ਬਣਾਇਆ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਕਿ ਮੇਰੇ ਪੁੱਤਰ ਨੇ ਯੱਸੀ ਦੇ ਪੁੱਤਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲਾ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤਰ ਨੇ ਮੇਰੇ ਸੇਵਕ ਨੂੰ ਚੁੱਕਿਆ ਹੈ?
فَأَجَابَ دُوَاغُ الأَدُومِيُّ الَّذِي كَانَ وَاقِفاً بَيْنَ حَاشِيَةِ شَاوُلَ: «لَقَدْ شَاهَدْتُ ابْنَ يَسَّى قَادِماً إِلَى نُوبٍ إِلَى أَخِيمَالِكَ بْنِ أَخِيطُوبَ | ٩ 9 |
੯ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ।
فَاسْتَشَارَ لَهُ الرَّبَّ وَزَوَّدَهُ بِطَعَامٍ وَأَعْطَاهُ سَيْفَ جُلْيَاتَ». | ١٠ 10 |
੧੦ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਲਈ ਭੋਜਨ ਵਸਤਾਂ ਦਿੱਤੀਆਂ ਅਤੇ ਫ਼ਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ।
فَاسْتَدْعَى الْمَلِكُ أَخِيمَالِكَ وَبَقِيَّةَ بَيْتِ أَبِيهِ مِنْ كَهَنَةِ نُوبٍ، فَأَقْبَلُوا جَمِيعاً إِلَى الْمَلِكِ. | ١١ 11 |
੧੧ਤਦ ਰਾਜਾ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਤਾ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਨੋਬ ਵਿੱਚ ਸਨ ਸੱਦਾ ਭੇਜਿਆ ਅਤੇ ਉਹ ਸਭ ਰਾਜਾ ਕੋਲ ਆਏ।
فَقَالَ شَاوُلُ: «اسْمَعْ يَا ابْنَ أَخِيطُوبَ». فَأَجَابَ: «نَعَمْ يَا سَيِّدِي». | ١٢ 12 |
੧੨ਤਦ ਸ਼ਾਊਲ ਨੇ ਆਖਿਆ, ਹੇ ਅਹੀਟੂਬ ਦੇ ਪੁੱਤਰ ਤੂੰ ਸੁਣ! ਉਹ ਬੋਲਿਆ, ਹੇ ਸੁਆਮੀ, ਮੈਂ ਹਾਜ਼ਰ ਹਾਂ।
فَقَالَ لَهُ شَاوُلُ: «لِمَاذَا اتَّفَقْتُمْ عَلَيَّ أَنْتَ وَابْنُ يَسَّى بِتَزْوِيدِكَ إِيَّاهُ بِالْخُبْزِ وَبِإِعْطَائِهِ سَيْفاً، وَاسْتَشَرْتَ لَهُ اللهَ لِيَثُورَ عَلَيَّ وَيَكْمُنَ لِي كَمَا يَفْعَلُ هَذَا الْيَوْمَ؟» | ١٣ 13 |
੧੩ਤਦ ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਸਾਜ਼ਿਸ਼ ਕਿਉਂ ਕੀਤੀ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਘਾਤ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ।
فَأَجَابَ أَخِيمَالِكُ: «أَيُّ وَاحِدٍ مِنْ بَيْنِ جَمِيعِ رِجَالِكَ مِثْلُ دَاوُدَ أَمِينٌ وَصِهْرُ الْمَلِكِ وَقَائِدُ حَرَسِهِ وَذُو مَكَانَةٍ رَفِيعَةٍ فِي بَيْتِكَ؟ | ١٤ 14 |
੧੪ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇੱਜ਼ਤ ਵਾਲਾ ਹੈ?
فَهَلْ هَذِهِ هِيَ أَوَّلُ مَرَّةٍ أَسْتَشِيرُ لَهُ فِيهَا اللهَ؟ مَعَاذَ اللهِ أَنْ يَتَّهِمَنِي الْمَلِكُ أَوْ يَتَّهِمَ جَمِيعَ بَيْتِ أَبِي بِارْتِكَابِ شَيْءٍ». | ١٥ 15 |
੧੫ਕੀ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ? ਇਹ ਗੱਲ ਮੈਥੋਂ ਦੂਰ ਹੋਵੇ। ਰਾਜਾ ਆਪਣੇ ਦਾਸ ਦਾ ਅਤੇ ਮੇਰੇ ਪਿਤਾ ਦੇ ਸਾਰੇ ਟੱਬਰ ਦਾ ਕੁਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਸੇਵਕ ਇਨ੍ਹਾਂ ਗੱਲਾਂ ਬਾਰੇ ਕੁਝ ਵੀ ਨਹੀਂ ਜਾਣਦਾ ਸੀ।
فَقَالَ الْمَلِكُ: «إِنَّكَ لَا مَحَالَةَ مَائِتٌ يَا أَخِيمَالِكُ، أَنْتَ وَجَمِيعُ بَيْتِ أَبِيكَ». | ١٦ 16 |
੧੬ਤਦ ਰਾਜਾ ਬੋਲਿਆ, ਅਹੀਮਲਕ, ਤੂੰ ਜ਼ਰੂਰ ਮਾਰਿਆ ਜਾਵੇਗਾ, ਤੂੰ ਅਤੇ ਤੇਰੇ ਪਿਤਾ ਦਾ ਸਾਰਾ ਟੱਬਰ!
وَأَمَرَ الْمَلِكُ حُرَّاسَهُ الْمَاثِلِينَ لَدَيْهِ: «هَيَّا أَحِيطُوا بِكَهَنَةِ الرَّبِّ وَاقْتُلُوهُمْ، لأَنَّهُمْ أَيْضاً قَدْ تَحَالَفُوا مَعَ دَاوُدَ، وَلأَنَّهُمْ عَرَفُوا أَنَّهُ كَانَ هَارِباً فَلَمْ يُخْبِرُونِي». فَلَمْ يَرْضَ حُرَّاسُ الْمَلِكِ أَنْ يَقْتُلُوا كَهَنَةَ الرَّبِّ. | ١٧ 17 |
੧੭ਫੇਰ ਰਾਜਾ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖੜ੍ਹੇ ਸਨ ਆਗਿਆ ਕੀਤੀ, ਤੁਸੀਂ ਅੱਗੇ ਵਧੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖ਼ਬਰ ਨਾ ਕੀਤੀ। ਪਰ ਰਾਜਾ ਦੇ ਸੇਵਕਾਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ।
فَأَمَرَ الْمَلِكُ دُوَاغَ قَائِلاً: «دُرْ أَنْتَ وَاقْتُلِ الْكَهَنَةَ». فَهَجَمَ دُوَاغُ الأَدُومِيُّ عَلَى الْكَهَنَةِ وَقَتَلَ مِنْهُمْ فِي ذَلِكَ الْيَوْمِ خَمْسَةً وَثَمَانِينَ رَجُلاً لابِسِي أَفُودِ كَتَّانٍ. | ١٨ 18 |
੧੮ਤਦ ਰਾਜਾ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹਮਲਾ ਕਰ! ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹਮਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਮਾਰ ਦਿੱਤਾ।
ثُمَّ اقْتَحَمَ نُوبَ مَدِينَةَ الْكَهَنَةِ وَقَتَلَ بِحَدِّ السَّيْفِ الرِّجَالَ وَالنِّسَاءَ وَالأَطْفَالَ وَالرُّضَّعَ وَالثِّيرَانَ وَالْحَمِيرَ وَالْغَنَمَ. | ١٩ 19 |
੧੯ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਉਹ ਦੇ ਪੁਰਖ, ਇਸਤਰੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲ਼ਦਾਂ, ਗਧਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।
وَلَمْ يَنْجُ سِوَى ابْنٍ وَاحِدٍ لأَخِيمَالِكَ بْنِ أَخِيطُوبَ يُدْعَى أَبِيَاثَارَ الَّذِي لَجَأَ إِلَى دَاوُدَ، | ٢٠ 20 |
੨੦ਅਤੇ ਅਹੀਟੂਬ ਦੇ ਪੁੱਤਰ ਅਹੀਮਲਕ ਦੇ ਪੁੱਤਰਾਂ ਵਿੱਚੋਂ ਇੱਕ ਜਣਾ ਜਿਸ ਦਾ ਨਾਮ ਅਬਯਾਥਾਰ ਸੀ ਬਚ ਨਿੱਕਲਿਆ ਅਤੇ ਦਾਊਦ ਵੱਲ ਭੱਜ ਗਿਆ।
وَأَخْبَرَهُ أَنَّ شَاوُلَ قَدْ قَتَلَ كَهَنَةَ الرَّبِّ. | ٢١ 21 |
੨੧ਅਬਯਾਥਾਰ ਨੇ ਦਾਊਦ ਨੂੰ ਖ਼ਬਰ ਦਿੱਤੀ ਜੋ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟਿਆ।
فَقَالَ دَاوُدُ لأَبِيَاثَارَ: «عِنْدَمَا رَأَيْتُ دُوَاغَ هُنَاكَ فِي ذَلِكَ الْيَوْمِ أَدْرَكْتُ أَنَّهُ لابُدَّ أَنْ يُخْبِرَ شَاوُلَ. أَنَا هُوَ السَّبَبُ فِي مَوْتِ أَفْرَادِ بَيْتِ أَبِيكَ. | ٢٢ 22 |
੨੨ਦਾਊਦ ਨੇ ਅਬਯਾਥਾਰ ਨੂੰ ਆਖਿਆ, ਮੈਂ ਤਾਂ ਉਸੇ ਦਿਨ ਜਾਣ ਗਿਆ ਸੀ ਜਦ ਅਦੋਮੀ ਦੋਏਗ ਉੱਥੇ ਸੀ ਕਿ ਇਹ ਜ਼ਰੂਰ ਸ਼ਾਊਲ ਨੂੰ ਖ਼ਬਰ ਦੇਵੇਗਾ। ਤੇਰੇ ਪਿਤਾ ਦੇ ਸਾਰੇ ਟੱਬਰ ਦੇ ਵੱਢ ਸੁੱਟਣ ਦਾ ਮੁੱਢ ਮੈਂ ਹੀ ਹਾਂ।
امْكُثْ مَعِي، لَا تَخَفْ، فَالرَّجُلُ الَّذِي يَسْعَى لِقَتْلِكَ يَسْعَى لِقَتْلِي أَيْضاً، فَأَقِمْ عِنْدِي بِأَمَانٍ». | ٢٣ 23 |
੨੩ਸੋ ਤੂੰ ਮੇਰੇ ਨਾਲ ਰਹਿ ਅਤੇ ਡਰ ਨਾ ਕਿਉਂ ਜੋ ਜਿਹੜਾ ਤੇਰੀ ਜਾਨ ਨੂੰ ਭਾਲਦਾ ਹੈ ਸੋ ਮੇਰੀ ਜਾਨ ਨੂੰ ਵੀ ਭਾਲਦਾ ਹੈ ਪਰ ਤੂੰ ਮੇਰੇ ਨਾਲ ਸੁਰੱਖਿਅਤ ਰਹੇਂਗਾ।