< 1 صَمُوئيل 26 >

وَتَوجَّهَ الزِّيفِيُّونَ إِلَى شَاوُلَ فِي جِبْعَةَ وَقَالُوا: «أَلَيْسَ دَاوُدُ مُخْتَبِئاً فِي تَلِّ حَخِيلَةَ تُجَاهَ الصَّحْرَاءِ؟» ١ 1
ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
فَاخْتَارَ شَاوُلُ ثَلاثَةَ آلافِ رَجُلٍ مِنْ خِيرَةِ جُنُودِ إِسْرَائِيلَ وَانْطَلَقَ نَحْوَ صَحْرَاءِ زِيفٍ لِيَبْحَثَ فِيهَا عَنْ دَاوُدَ. ٢ 2
ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ।
وَعَسْكَرَ شَاوُلُ إِزَاءَ الطَّرِيقِ عِنْدَ سَفْحِ تَلِّ حَخِيلَةَ تُجَاهَ الصَّحْرَاءِ، وَكَانَ دَاوُدُ آنَئِذٍ مُقِيماً فِي الصَّحْرَاءِ. فَعِنْدَمَا سَمِعَ أَنَّ شَاوُلَ تَعَقَّبَهُ إِلَى الصَّحْرَاءِ ٣ 3
ਸ਼ਾਊਲ ਨੇ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਵੇਖਿਆ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ।
أَرْسَلَ جَوَاسِيسَهُ لِيَتَيَقَّنَ مِنْ أَنَّ شَاوُلَ قَدْ تَعَقَّبَهُ حَقّاً. ٤ 4
ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ।
ثُمَّ قَامَ دَاوُدُ وَتَسَلَّلَ إِلَى الْمَوْضِعِ الْمُضْطَجِعِ فِيهِ شَاوُلُ، وَأَبْنَيْرُ بْنُ نَيْرٍ رَئِيسُ جَيْشِهِ. فَرَأَى شَاوُلَ رَاقِداً عِنْدَ الْمِتْرَاسِ مُحَاطاً بِجُنُودِهِ. ٥ 5
ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ, ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਵੇਖਿਆ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ-ਦੁਆਲੇ ਡੇਰੇ ਲਾਏ ਹੋਏ ਸਨ।
فَخَاطَبَ دَاوُدُ أَخِيمَالِكَ الْحِثِّيَّ وَأَبِيشَايَ ابْنَ صُرُوِيَّةَ (شَقِيقَ يُوآبَ): «مَنْ مِنْكُمَا يَنْزِلُ مَعِي إِلَى مُعَسْكَرِ شَاوُلَ؟» فَقَالَ أَبِيشَايُ: «أَنَا أَنْزِلُ مَعَكَ». ٦ 6
ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ? ਅਬੀਸ਼ਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ।
فَتَسَلَّلَ دَاوُدُ وَأَبِيشَايُ لَيْلاً إِلَى مُعَسْكَرِ شَاوُلَ، وَإذَا بِشَاوُلَ رَاقِدٌ عِنْدَ الْمِتْرَاسِ وَرُمْحُهُ مَغْرُوسٌ فِي الأَرْضِ إِلَى جِوَارِ رَأْسِهِ، وَأَبْنَيْرُ وَالْجُنُودُ نَائِمُونَ حَوْلَهُ. ٧ 7
ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।
فَقَالَ أَبِيشَايُ لِدَاوُدَ: «لَقَدْ أَوْقَعَ اللهُ الْيَوْمَ عَدُوَّكَ فِي قَبْضَةِ يَدِكَ، فَدَعْنِي الآنَ أَطْعَنُهُ بِرُمْحِهِ إِلَى الأَرْضِ، فَأُجْهِزَ عَلَيْهِ بِضَرْبَةٍ وَاحِدَةٍ». ٨ 8
ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!
فَأَجَابَ دَاوُدُ: «لا تَقْضِ عَلَيْهِ، إِذْ مَنْ يَمُدُّ يَدَهُ لِيُسِيءَ لِمَسِيحِ الرَّبِّ وَيَتَبَرَّأُ؟ ٩ 9
ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?
إِنَّ الرَّبَّ نَفْسَهُ لابُدَّ أَنْ يُعَاقِبَ شَاوُلَ فَيُمِيتَهُ مِيتَةً طَبِيعِيَّةً، أَوْ يَقْتُلَهُ فِي مَعْرَكَةٍ حَرْبِيَّةٍ. ١٠ 10
੧੦ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ।
وَلَكِنْ مَعَاذَ اللهِ أَنْ أَمُدَّ يَدِي لأُسِيءَ إِلَى مَسِيحِ الرَّبِّ. أَمَّا الآنَ فَخُذِ الرُّمْحَ الْمَغْرُوسَ عِنْدَ رَأْسِهِ وَكُوزَ الْمَاءِ وَهَلُمَّ بِنَا مِنْ هُنَا». ١١ 11
੧੧ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ।
وَهَكَذَا أَخَذَ دَاوُدُ الرُّمْحَ وَكُوزَ الْمَاءِ مِنْ عِنْدِ رَأْسِ شَاوُلَ وَتَسَلَّلا رَاجِعَيْنِ، مِنْ غَيْرِ أَنْ يَرَاهُمَا أَوْ يَنْتَبِهَ لِوُجُودِهِمَا أَحَدٌ، لأَنَّهُمْ جَمِيعاً كَانُوا نِيَاماً إِذْ إِنَّ الرَّبَّ أَثْقَلَهُمْ بِالسُّبَاتِ الْعَمِيقِ. ١٢ 12
੧੨ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।
وَاجْتَازَ دَاوُدُ الْوَادِي إِلَى الْجَبَلِ الْمُقَابِلِ وَارْتَقَى إِلَى قِمَّتِهِ حَيْثُ وَقَفَ عَنْ بُعْدٍ، تَفْصِلُهُ عَنْ شَاوُلَ مَسَافَةٌ كَبِيرَةٌ. ١٣ 13
੧੩ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਰਬਤ ਦੀ ਟੀਸੀ ਉੱਤੇ ਜਾ ਖੜ੍ਹਾ ਹੋਇਆ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ
وَنَادَى دَاوُدُ الْجُنُودَ وَأَبْنَيْرَ بْنَ نَيْرٍ قَائِلاً: «أَلا تُجِيبُنِي يَا أَبْنَيْرُ؟». فَأَجَابَ أَبْنَيْرُ: «مَنْ هَذَا الَّذِي يُنَادِي الْمَلِكَ؟» ١٤ 14
੧੪ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ?
فَقَالَ دَاوُدُ لأَبْنَيْرَ: «أَلَسْتَ أَنْتَ رَجُلاً؟ وَمَنْ مِثْلُكَ فِي كُلِّ إِسْرَائِيلَ؟ فَلِمَاذَا لَمْ تَحْرُسْ سَيِّدَكَ الْمَلِكَ؟ فَقَدْ جَاءَ مَنْ هَمَّ بِقَتْلِ سَيِّدِكَ الْمَلِكِ. ١٥ 15
੧੫ਤਦ ਦਾਊਦ ਨੇ ਅਬਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ
إِنَّ مَا عَمِلْتَهُ لَا يَسْتَحِقُّ الثَّنَاءَ، فَحَيٌّ هُوَ الرَّبُّ إِنَّكُمْ أَبْنَاءُ الْمَوْتِ، لأَنَّكُمْ لَمْ تَحْرُسُوا سَيِّدَكُمْ مَسِيحَ الرَّبِّ، فَانْظُرْ حَوْلَكَ الآنَ، أَيْنَ هُوَ رُمْحُ الْمَلِكِ وَكُوزُ الْمَاءِ اللَّذَانِ كَانَا عِنْدَ رَأَسِهِ؟». ١٦ 16
੧੬ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
وَتَبَيَّنَ شَاوُلُ صَوْتَ دَاوُدَ، فَقَالَ: «أَهَذَا صَوْتُكَ يَا ابْنِي دَاوُدَ؟» فَأَجَابَ دَاوُدُ: «إِنَّهُ صَوْتِي يَا سَيِّدِي الْمَلِكَ». ١٧ 17
੧੭ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਪਹਿਚਾਣ ਕੇ ਆਖਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ ਜੀ, ਮੇਰੇ ਮਹਾਰਾਜ ਅਤੇ ਰਾਜਾ, ਇਹ ਮੇਰੀ ਹੀ ਅਵਾਜ਼ ਹੈ
ثُمَّ تَابَعَ حَدِيثَهُ: «لِمَاذَا لايَزَالُ سَيِّدِي يَسْعَى وَرَاءَ عَبْدِهِ؟ أَيُّ ذَنْبٍ جَنَيْتُ، وَأَيُّ جُرْمٍ اقْتَرَفْتُ؟ ١٨ 18
੧੮ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?
فَلْيَسْمَعْ سَيِّدِي الْمَلِكُ كَلامَ عَبْدِهِ الآنَ: إِنْ كَانَ الرَّبُّ قَدْ أَثَارَكَ ضِدِّي فَلأُقَدِّمَنَّ لَهُ قُرْبَانَ رِضىً. وَإِنْ كَانَ النَّاسُ هُمُ الَّذِينَ أَوْغَرُوا صَدْرَكَ عَلَيَّ فَلْيَكُونُوا مَلْعُونِينَ أَمَامَ الرَّبِّ، لأَنَّهُمْ نَفَوْنِي مِنْ أَرْضِ مِيرَاثِ الرَّبِّ قَائِلِينَ: اذْهَبِ اعْبُدْ آلِهَةً أُخْرَى. ١٩ 19
੧੯ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ
وَالآنَ لَا تَدَعْ دَمِي يُهْدَرُ عَلَى أَرْضٍ غَرِيبَةً بَعِيداً عَنْ حَضْرَةِ الرَّبِّ، لأَنَّ مَلِكَ إِسْرَائِيلَ قَدْ خَرَجَ لِيَبْحَثَ عَنْ بُرْغُوثٍ وَاحِدٍ وَيَتَعَقَّبَهُ كَمَا يُتَعَقَّبُ الْحَجَلُ فِي الْجِبَالِ؟». ٢٠ 20
੨੦ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।
فَقَالَ شَاوُلُ: «لَقَدْ أَخْطَأْتُ. ارْجِعْ يَا ابْنِي دَاوُدَ فَلَنْ أُسِيءَ إِلَيْكَ بَعْدَ الْيَوْمِ، لأَنَّ نَفْسِي كَانَتْ عَزِيزَةً فِي عَيْنَيْكَ. لَشَدَّ مَا أَخْطَأْتُ وَضَلَلْتُ!». ٢١ 21
੨੧ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤਰ ਦਾਊਦ, ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਕੀਮਤੀ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਵੱਡੀ ਭੁੱਲ ਕੀਤੀ!
فَأَجَابَ دَاوُدُ: «هُوَذَا رُمْحُ الْمَلِكِ. فَلْيَأْتِ أَحَدُ الرِّجَالِ وَيَأْخُذْهُ. ٢٢ 22
੨੨ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ
وَلْيُكَافِئِ الرَّبُّ كُلَّ وَاحِدٍ عَلَى اسِتْقَامَتِهِ وَأَمَانَتِهِ، لأَنَّ الرَّبَّ قَدْ أَوْقَعَكَ الْيَوْمَ فِى قَبْضَتِي، لَكِنِّي لَمْ أَشَأْ أَنْ أَمُدَّ يَدِي لأُسِيءَ إِلَى مُخْتَارِ الرَّبِّ. ٢٣ 23
੨੩ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ
وَكَمَا كَانَتْ نَفْسُكَ عَزِيزَةً فِي عَيْنَيَّ الْيَوْمَ، لِتَكُنْ نَفْسِي أَيْضاً عَزِيزَةً فِي عَيْنَي الرَّبِّ، وَيُنْقِذْنِي مِنْ كُلِّ ضِيقٍ». ٢٤ 24
੨੪ਵੇਖ, ਜਿਵੇਂ ਤੇਰੀ ਜਾਨ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਕੀਮਤ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ
فَقَالَ شَاوُلُ لِدَاوُدَ: «لِتَكُنْ مُبَارَكاً يا ابْنِي دَاوُدَ، فَإِنَّكَ قَادِرٌ عَلَى الْقِيَامِ بِأُمُورٍ عَظِيمَةٍ وَتَنْجَحُ فِيهَا». ثُمَّ مَضَى دَاوُدُ فِي حَالِ سَبِيلِهِ وَرَجَعَ شَاوُلُ إِلَى بَيْتِهِ. ٢٥ 25
੨੫ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈ ਤੂੰ, ਹੇ ਮੇਰੇ ਪੁੱਤਰ ਦਾਊਦ ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਗਿਆ।

< 1 صَمُوئيل 26 >