< 2 صَمُوئيل 15 >
بَعْدَ ذَلِكَ اتَّخَذَ أَبْشَالُومُ لِنَفْسِهِ مَرْكَبَةً وَخَيْلاً وَاسْتَأْجَرَ خَمْسِينَ رَجُلاً يَجْرُونَ أَمَامَهُ. | ١ 1 |
੧ਇਸ ਤੋਂ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਲਈ ਪੰਜਾਹ ਅੰਗ ਰੱਖਿਅਕ ਤਿਆਰ ਕੀਤੇ।
وَكَانَ يَسْتَيْقِظُ مُبَكِّراً صَبَاحَ كُلِّ يَوْمٍ وَيَقِفُ إِلَى جِوَارِ طَرِيقِ بَوَّابَةِ الْمَدِينَةِ، وَيَدْعُو إِلَيْهِ كُلَّ صَاحِبِ دَعْوَى يَقْصِدُ الْمَلِكَ لِيَعْرِضَ عَلَيْهِ قَضِيَّتَهُ، فَيَسْأَلُهُ: «مِنْ أَيَّةِ مَدِينَةٍ أَنْتَ؟» فَيُجِيبُ: «عَبْدُكَ يَنْتَمِي إِلَى أَحَدِ أَسْبَاطِ إِسْرَائِيلَ». | ٢ 2 |
੨ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫ਼ਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ।
فَيَقُولُ أَبْشَالُومُ لَهُ: «إِنَّ دَعْوَاكَ حَقٌّ وَقَوِيمَةٌ، وَلَكِنْ لَا يُوْجَدُ مَنْدُوبٌ عَنِ الْمَلِكِ لِيَسْتَمِعَ إِلَيْكَ». | ٣ 3 |
੩ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਠੀਕ ਅਤੇ ਸੱਚੀਆਂ ਹਨ ਪਰ ਰਾਜਾ ਦੀ ਵੱਲੋਂ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ।
ثُمَّ يَقُولُ أَبْشَالُومُ: «لَوْ صِرْتُ قَاضِياً فِي الأَرْضِ لَكُنْتُ أُنْصِفُ كُلَّ إِنْسَانٍ لَهُ خُصُومَةٌ أَوْ دَعْوَى». | ٤ 4 |
੪ਫਿਰ ਅਬਸ਼ਾਲੋਮ ਇਹ ਵੀ ਆਖਦਾ ਹੁੰਦਾ ਸੀ, ਜੇਕਰ ਮੈਨੂੰ ਨਿਆਈਂ ਨਿਯੁਕਤ ਕੀਤਾ ਜਾਂਦਾ ਤਾਂ ਜੋ ਕੋਈ ਫ਼ਰਿਆਦੀ ਮੇਰੇ ਕੋਲ ਆਉਂਦਾ ਤਾਂ ਮੈਂ ਜ਼ਰੂਰ ਹੀ ਉਸ ਦਾ ਨਿਆਂ ਕਰਦਾ!
وَكَانَ إِذَا تَقَدَّمَ أَحَدٌ لِيَسْجُدَ لَهُ، يَمُدُّ يَدَهَ وَيُنْهِضُهُ وَيُقَبِّلُهُ. | ٥ 5 |
੫ਅਤੇ ਇਸ ਤਰ੍ਹਾਂ ਹੁੰਦਾ ਸੀ ਕਿ ਜੇਕਰ ਕੋਈ ਅਬਸ਼ਾਲੋਮ ਦੇ ਕੋਲ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਉਹ ਆਪਣੀਆਂ ਬਾਹਾਂ ਫੈਲਾ ਕੇ ਉਹ ਨੂੰ ਗਲੇ ਲਾ ਕੇ ਚੁੰਮ ਲੈਂਦਾ ਸੀ।
وَظَلَّ أَبْشَالُومُ يَفْعَلُ هَذَا الأَمْرَ مَعَ كُلِّ قَادِمٍ بِقَضِيَّةٍ إِلَى الْمَلِكِ، حَتَّى تَمَكَّنَ مِنِ اكْتِسَابِ قُلُوبِ رِجَالِ إِسْرَائِيلَ. | ٦ 6 |
੬ਅਬਸ਼ਾਲੋਮ ਸਾਰੇ ਇਸਰਾਏਲ ਨਾਲ ਜੋ ਰਾਜਾ ਕੋਲ ਫ਼ਰਿਆਦ ਲੈ ਕੇ ਆਉਂਦੇ ਸਨ ਇਸੇ ਤਰ੍ਹਾਂ ਹੀ ਕਰਦਾ ਸੀ। ਇਸ ਤਰ੍ਹਾਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਜਿੱਤ ਲਏ।
وَبَعْدَ انْقِضَاءِ أَرْبَعِ سَنَوَاتٍ قَالَ أَبْشَالُومُ لِلْمَلِكِ: «دَعْنِي أَنْطَلِقُ إِلَى حَبْرُونَ لأُوفِيَ نَذْرِي الَّذِي نَذَرْتُهُ لِلرَّبِّ. | ٧ 7 |
੭ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ।
فَقَدْ نَذَرَ عَبْدُكَ، عِنْدَمَا كُنْتُ مُقِيماً فِي جَشُورَ فِي أَرَامَ، أَنَّهُ إِنْ رَدَّنِي الرَّبُّ إِلَى أُورُشَلِيمَ فَإِنِّي أُقَدِّمُ لَهُ ذَبِيحَةً». | ٨ 8 |
੮ਕਿਉਂ ਜੋ ਤੁਹਾਡਾ ਦਾਸ ਜਦ ਅਰਾਮ ਦੇ ਗਸ਼ੂਰ ਵਿੱਚ ਸੀ ਤਾਂ ਇਹ ਸੁੱਖਣਾ ਸੁੱਖੀ ਸੀ ਕਿ ਜੇਕਰ ਯਹੋਵਾਹ ਮੈਨੂੰ ਸੱਚ-ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
فَقَالَ الْمَلِكُ لَهُ: «اذْهَبْ بِسَلامٍ». فَقَامَ وَمَضَى إِلَى حَبْرُونَ. | ٩ 9 |
੯ਤਦ ਰਾਜਾ ਨੇ ਉਹ ਨੂੰ ਆਖਿਆ, ਸੁੱਖ ਨਾਲ ਜਾ, ਤਦ ਉਹ ਉੱਠਿਆ ਅਤੇ ਹਬਰੋਨ ਨੂੰ ਤੁਰ ਪਿਆ।
وَبَثَّ أَبْشَالُومُ جَوَاسِيسَ فِي أَوْسَاطِ جَمِيعِ أَسْبَاطِ إِسْرَائِيلَ قَائِلاً: «إِنْ سَمِعْتُمْ نَفِيرَ الْبُوقِ، فَقُولُوا: قَدْ مَلَكَ أَبْشَالُومُ فِي حَبْرُونَ». | ١٠ 10 |
੧੦ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਸ ਤਰ੍ਹਾਂ ਅਖਵਾ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ!
وَرَافَقَ أَبْشَالُومَ مِئَتَا رَجُلٍ مِنْ أُورُشَلِيمَ لَبَّوْا دَعْوَتَهُ عَنْ طِيبِ نِيَّةٍ غَيْرَ عَالِمِينَ بِشَيْءٍ. | ١١ 11 |
੧੧ਅਬਸ਼ਾਲੋਮ ਦੇ ਨਾਲ ਯਰੂਸ਼ਲਮ ਤੋਂ ਦੋ ਸੌ ਮਨੁੱਖ ਤੁਰੇ, ਜੋ ਸੱਦੇ ਗਏ ਸਨ। ਉਹ ਆਪਣੇ ਸਹਿਜ ਸੁਭਾਅ ਤੁਰੇ ਜਾਂਦੇ ਸਨ ਤੇ ਉਨ੍ਹਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਸੀ।
وَفِي أَثْنَاءِ تَقْرِيبِهِ ذَبَائِحَ، اسْتَدْعَى أَبْشَالُومُ أَخِيتُوفَلَ الْجِيلُونِيَّ مُشِيرَ دَاوُدَ، مِنْ بَلْدَتِهِ جِيلُوهَ. وَتَفَاقَمَتِ الْفِتْنَةُ وَازْدَادَ اِلْتِفَافُ الشَّعْبِ حَوْلَ أَبْشَالُومَ. | ١٢ 12 |
੧੨ਅਬਸ਼ਾਲੋਮ ਨੇ ਦਾਊਦ ਦੇ ਮੰਤਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ, ਸੱਦ ਲਿਆ ਅਤੇ ਸਭਾ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਨਾਲ ਜੁੜਦੇ ਜਾਂਦੇ ਸਨ।
فَجَاءَ مُخْبِرٌ قَالَ لِدَاوُدَ: «إِنَّ قُلُوبَ رِجَالِ إِسْرَائِيلَ قَدْ مَالَتْ نَحْوَ أَبْشَالُومَ». | ١٣ 13 |
੧੩ਤਦ ਕਿਸੇ ਨੇ ਦਾਊਦ ਨੂੰ ਆ ਕੇ ਦੱਸਿਆ ਕਿ ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਪਿੱਛੇ ਲੱਗੇ ਹੋਏ ਹਨ।
فَقَالَ دَاوُدُ لِرِجَالِهِ الْمُلْتَفِّينَ حَوْلَهُ فِي أُورُشَلِيمَ: «قُوُموا بِنَا نَهْرُبُ، لأَنَّهُ لَا نَجَاةَ لَنَا مِنْ أَبْشَالُومَ. أَسْرِعُوا فِي الْهَرَبِ لِئَلّا يَفُوتَ الْوَقْتُ، وَيُدْرِكَنَا أَبْشَالُومُ وَيدَمِّرَ الْمَدِينَةَ» | ١٤ 14 |
੧੪ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਸੇਵਕਾਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਅਸੀਂ ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਹੀਂ ਬਚਾਂਗੇ! ਛੇਤੀ ਤੁਰੋ, ਅਜਿਹਾ ਨਾ ਹੋਵੇ ਕਿ ਉਹ ਤੁਰੰਤ ਆ ਕੇ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬੁਰਿਆਈ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!
فَأَجَابَهُ رِجَالُهُ: «نَحْنُ طَوْعُ أَمْرِكَ فِي كُلِّ مَا تُشِيرُ بِهِ». | ١٥ 15 |
੧੫ਰਾਜਾ ਦੇ ਸੇਵਕਾਂ ਨੇ ਰਾਜਾ ਨੂੰ ਆਖਿਆ, ਵੇਖੋ, ਤੁਹਾਡੇ ਸੇਵਕ ਜੋ ਕੁਝ ਮਹਾਰਾਜ ਰਾਜਾ ਆਖੇ ਉਹੋ ਕਰਨ ਨੂੰ ਤਿਆਰ ਹਨ।
فَخَرَجَ الْمَلِكُ وَسَائِرُ أَهْلِ بَيْتِهِ، وَلَمْ يَتْرُكْ سِوَى عَشْرِ مَحْظِيَّاتٍ لِحِرَاسَةِ الْقَصْرِ. | ١٦ 16 |
੧੬ਤਦ ਰਾਜਾ ਨਿੱਕਲਿਆ ਅਤੇ ਉਹ ਦਾ ਸਾਰਾ ਟੱਬਰ ਉਹ ਦੇ ਪਿੱਛੇ ਗਿਆ ਅਤੇ ਰਾਜਾ ਨੇ ਦਸ ਇਸਤਰੀਆਂ ਨੂੰ ਜੋ ਰਖ਼ੈਲਾਂ ਸਨ, ਪਿੱਛੇ ਛੱਡ ਦਿੱਤਾ ਤਾਂ ਜੋ ਓਹ ਘਰ ਦੀ ਰਾਖੀ ਕਰਨ।
وَتَوَقَّفَ الْمَلِكُ وَالشَّعْبُ السَّائِرُ فِي إِثْرِهِ عِنْدَ آخِرِ بَيْتٍ فِي طَرَفِ الْمَدِينَةِ. | ١٧ 17 |
੧੭ਤਦ ਰਾਜਾ ਨਿੱਕਲਿਆ ਅਤੇ ਸਭ ਲੋਕ ਉਹ ਦੇ ਪਿੱਛੇ-ਪਿੱਛੇ ਗਏ ਅਤੇ ਬੈਤ ਮਰਹਾਕ ਵਿੱਚ ਜਾ ਠਹਿਰੇ,
وَأَخَذَ رِجَالُهُ يَمُرُّونَ أَمَامَهُ مِنْ ضُبَّاطٍ وَحَرَسٍ خَاصٍّ، ثُمَّ سِتُّ مِئَةِ رَجُلٍ مِنَ الْجَتِّيِّينَ الَّذِينَ تَبِعُوهُ مِنْ جَتَّ. | ١٨ 18 |
੧੮ਅਤੇ ਉਹ ਦੇ ਸਾਰੇ ਸੇਵਕ ਉਹ ਦੇ ਨਾਲ ਪਾਰ ਲੰਘਦੇ ਜਾਂਦੇ ਸਨ ਅਤੇ ਸਭ ਕਰੇਤੀ, ਫਲੇਤੀ ਅਤੇ ਛੇ ਸੌ ਗਿੱਤੀ ਜੁਆਨ ਜੋ ਗਥ ਤੋਂ ਉਹ ਦੇ ਨਾਲ ਆਏ ਸਨ ਰਾਜਾ ਦੇ ਅੱਗੇ-ਅੱਗੇ ਪਾਰ ਲੰਘ ਗਏ।
فَقَالَ الْمَلِكُ لِقَائِدِهِمْ إِتَّايَ الْجَتِّيِّ: «لِمَاذَا تَذْهَبُ أَنْتَ أَيْضاً مَعَنَا؟ اِرْجِعْ وَأَقِمْ مَعَ الْمَلِكِ الْجَدِيِدِ لأَنَّكَ غَرِيبٌ وَمَنْفِيٌّ أَيْضاً مِنْ وَطَنِكَ. | ١٩ 19 |
੧੯ਤਦ ਰਾਜਾ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈ? ਤੂੰ ਮੁੜ ਜਾ ਅਤੇ ਰਾਜਾ ਨਾਲ ਰਹਿ ਕਿਉਂ ਜੋ ਤੂੰ ਪਰਦੇਸੀ ਹੈਂ ਅਤੇ ਆਪਣੇ ਦੇਸ਼ ਵਿੱਚੋਂ ਕੱਢਿਆ ਹੋਇਆ ਵੀ ਹੈਂ
لَقَدْ جِئْتَ بِالأَمْسِ الْقَرِيبِ، فَهَلْ أَجْعَلُكَ الْيَوْمَ تَتَشَرَّدُ مَعَنَا، مَعَ أَنَّنِي لَا أَدْرِي إِلَى أَيْنَ أَذْهَبُ؟ اِرْجِعْ وَعُدْ بِقَوْمِكَ، وَلْتُرَافِقْكَ الرَّحْمَةُ وَالْحَقُّ». | ٢٠ 20 |
੨੦ਆਪਣੇ ਸਥਾਨ ਨੂੰ ਮੁੜ ਜਾ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਉੱਧਰ ਲੈ ਕੇ ਫਿਰਾਂ ਕਿਉਂ ਜੋ ਮੇਰੇ ਲਈ ਕੋਈ ਜਗ੍ਹਾ ਨਹੀਂ ਜਿੱਥੇ ਮੈਂ ਜਾਂਵਾਂ? ਸੋ ਤੂੰ ਮੁੜ ਜਾ ਅਤੇ ਆਪਣੇ ਭਰਾਵਾਂ ਨੂੰ ਵੀ ਲੈ ਜਾ ਅਤੇ ਦਯਾ ਅਤੇ ਸਚਿਆਈ ਤੇਰੇ ਨਾਲ ਹੋਵੇ।
وَلَكِنَّ إِتَّايَ أَجَابَ الْمَلِكَ: «حَيٌّ هُوَ الرَّبُّ وَحَيٌّ هُوَ سَيِّدِي الْمَلِكُ، أَنَّهُ حَيْثُمَا يَتَوَجَّهُ سَيِّدِي الْمَلِكُ، سَوَاءٌ كَانَ لِلْحَيَاةِ أَمْ لِلْمَوْتِ، يَتَوَجَّهُ عَبْدُكَ أَيْضاً». | ٢١ 21 |
੨੧ਤਦ ਇੱਤਈ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਜੀਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਰਾਜਾ ਦੀ ਜਿੰਦ ਦੀ ਸਹੁੰ ਜਿੱਥੇ ਕਿਤੇ ਮੇਰਾ ਰਾਜਾ ਜਾਵੇ, ਭਾਵੇਂ ਮਰਿਆ ਹੋਵੇ ਭਾਵੇਂ ਜੀਉਂਦਾ ਉੱਥੇ ਤੁਹਾਡਾ ਦਾਸ ਵੀ ਜ਼ਰੂਰ ਨਾਲ ਜਾਵੇਗਾ।
فَقَالَ دَاوُدُ لإِتَّايَ: «تَعَالَ، وَاعْبُرْ مَعَنَا». فَعَبَرَ إِتَّايُ الْجَتِّيُّ وَجَمِيعُ أَصْحَابِهِ وَسَائِرُ الأَطْفَالِ الَّذِيِنَ كَانُوا مَعَهُ. | ٢٢ 22 |
੨੨ਤਦ ਦਾਊਦ ਨੇ ਇੱਤਈ ਨੂੰ ਆਖਿਆ, ਚੱਲ ਪਾਰ ਲੰਘ, ਅਤੇ ਇੱਤਈ ਗਿੱਤੀ ਅਤੇ ਉਸ ਦੇ ਸਾਰੇ ਲੋਕ, ਸਭ ਬੱਚੇ ਜੋ ਉਸ ਦੇ ਨਾਲ ਸਨ, ਪਾਰ ਲੰਘ ਗਏ।
وَرَاحَ أَهَالِي الأَرْضِ يَبْكُونَ بِصَوْتٍ مُرْتَفِعٍ فِيمَا كَانَ الْمَلِكُ وَمَنْ مَعَهُ مِنَ الشَّعْبِ يَجْتَازُونَ فِي وَادِي قَدْرُونَ فِي طَرِيقِهِمْ نَحْوَ الصَّحْرَاءِ. | ٢٣ 23 |
੨੩ਅਤੇ ਸਾਰਾ ਦੇਸ਼ ਭੁੱਬਾਂ ਮਾਰ-ਮਾਰ ਕੇ ਰੋਇਆ ਅਤੇ ਸਭ ਲੋਕ ਪਾਰ ਹੋ ਗਏ ਅਤੇ ਰਾਜਾ ਆਪ ਵੀ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਚੱਲ ਪਏ।
وَجَاءَ صَادُوقُ أَيْضاً وَمَعَهُ جَمِيعُ اللّاوِيِّينَ حَامِلِينَ تَابُوتَ عَهْدِ الرَّبِّ، وَوَضَعُوهُ إِلَى جَانِبِ الطَّرِيقِ. وَأَصْعَدَ أَبِيَاثَارُ ذَبَائِحَ حَتَّى انْتَهَى جَمِيعُ الشَّعْبِ مِنِ اجْتِيَازِ الْمَدِينَةِ. | ٢٤ 24 |
੨੪ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ, ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਨੇ ਭੇਂਟ ਚੜਾਈ ਜਦ ਤੱਕ ਕਿ ਸਾਰੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਆ ਗਏ।
وَقَالَ الْمَلِكُ لِصَادُوقَ: «أَرْجِعْ تَابُوتَ اللهِ إِلَى الْمَدِينَةِ، فَإِنَّنِي إِنْ حَظِيتُ بِرِضَى الرَّبِّ فَإِنَّهُ يُعِيدُنِي فَأَرَى التَّابُوتَ وَمَسْكَنَهُ. | ٢٥ 25 |
੨੫ਤਦ ਰਾਜੇ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਹ ਦੇ ਸਥਾਨ ਦੇ ਦਰਸ਼ਣ ਮੈਨੂੰ ਫਿਰ ਕਰਾਵੇਗਾ।
وَإِنْ لَمْ أَسْتَحْوِذْ عَلَى رِضَاهُ وَقَالَ:’إِنِّي لَمْ أُسَرَّ بِكَ‘فَلْيَفْعَلْ بِي مَا يَطِيبُ لَهُ». | ٢٦ 26 |
੨੬ਪਰ ਜੇ ਉਹ ਆਖੇ ਕਿ ਮੈਂ ਹੁਣ ਤੇਰੇ ਤੋਂ ਪ੍ਰਸੰਨ ਨਹੀਂ ਹਾਂ ਤਾਂ ਮੈਂ ਹਾਜ਼ਰ ਹਾਂ! ਜੋ ਕੁਝ ਉਸ ਦੀ ਨਿਗਾਹ ਵਿੱਚ ਚੰਗਾ ਹੈ, ਸੋ ਮੇਰੇ ਨਾਲ ਕਰੇ।
وَاسْتَطْرَدَ الْمَلِكُ قَائِلاً لِصَادُوقَ الْكَاهِنِ: «أَلَسْتَ أَنْتَ رَائِياً؟ هَيَّا ارْجِعْ إِلَى الْمَدِينَةِ بِسَلامٍ أَنْتَ وَأَخِيمَعَصُ ابْنُكَ وَيُونَاثَانُ بْنُ أَبِيَاثَارَ. خُذَا ابْنَيْكُمَا مَعَكُمَا. | ٢٧ 27 |
੨੭ਰਾਜੇ ਨੇ ਸਾਦੋਕ ਜਾਜਕ ਨੂੰ ਫਿਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸ਼ਾਂਤੀ ਨਾਲ ਮੁੜ ਜਾ ਅਤੇ ਤੇਰੇ ਦੋਵੇਂ ਪੁੱਤਰ, ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬਯਾਥਾਰ ਦਾ ਪੁੱਤਰ ਹੈ, ਮੁੜ ਜਾਣ।
أَمَّا أَنَا فَسَأَمْكُثُ مُنْتَظِراً عِنْدَ مَخَاوِضِ النَّهْرِ فِي الصَّحْرَاءِ رَيْثَمَا يَصِلُنِي مِنْكُمْ خَبَرٌ». | ٢٨ 28 |
੨੮ਵੇਖ, ਮੈਂ ਉਸ ਜੰਗਲ ਦੇ ਘਾਟ ਕੋਲ ਠਹਿਰਾਂਗਾ, ਜਦ ਤੱਕ ਕਿ ਤੁਹਾਡੇ ਵੱਲੋਂ ਕੋਈ ਖ਼ਬਰ ਮੇਰੇ ਕੋਲ ਨਾ ਆਵੇ
فَأَرْجَعَ صَادُوقُ وَأَبِيَاثَارُ تَابُوتَ اللهِ إِلَى أُورُشَلِيمَ وَأَقَامَا هُنَاكَ. | ٢٩ 29 |
੨੯ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।
أَمَّا دَاوُدُ فَاسْتَمَرَّ يَرْتَقِي جَبَلَ الزَّيْتُونِ بَاكِياً مُغَطَّى الرَّأْسِ حَافِي الْقَدَمَيْنِ. وَغَطَّى جَمِيعُ الشَّعْبِ الَّذِي مَعَهُ رُؤُوسَهُمْ وَارْتَقَوْا مَسَالِكَ الْجَبَلِ بَاكِينَ. | ٣٠ 30 |
੩੦ਦਾਊਦ ਜ਼ੈਤੂਨ ਦੇ ਪਰਬਤ ਨੂੰ ਚੜ੍ਹ ਗਿਆ ਅਤੇ ਚੜ੍ਹਦਾ ਹੋਇਆ ਰਾਹ ਵਿੱਚ ਰੋਂਦਾ ਜਾਂਦਾ ਸੀ, ਉਸਦਾ ਸਿਰ ਢੱਕਿਆ ਹੋਇਆ ਅਤੇ ਉਹ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕ ਲਏ ਅਤੇ ਚੜ੍ਹਦੇ ਹੋਏ ਰਾਹ ਵਿੱਚ ਰੋਂਦੇ ਜਾਂਦੇ ਸਨ।
وَقِيلَ لِدَاوُدَ إِنَّ أَخِيتُوفَلَ بَيْنَ الْمُتَمَرِّدِينَ الَّذِينَ انْضَمُّوا إِلَى أَبْشَالُومَ. فَصَلَّى دَاوُدُ: «حَمِّقْ يَا رَبُّ مَشُورَةَ أَخِيتُوفَلَ». | ٣١ 31 |
੩੧ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ।
عِنْدَمَا وَصَلَ دَاوُدُ إِلَى قِمَّةِ الْجَبَلِ سَجَدَ لِلرَّبِّ، ثُمَّ شَاهَدَ حُوشَايَ الأَرْكِيَّ فِي انْتِظَارِهِ، مُمَزَّقَ الثِّيَابِ مُعَفَّرَ الرَّأْسِ بِالتُّرَابِ، | ٣٢ 32 |
੩੨ਫਿਰ ਜਦ ਦਾਊਦ ਉਸ ਪਰਬਤ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ।
فَقَالَ لَهُ دَاوُدُ: «إِذَا جِئْتَ مَعِي تُصْبِحُ عِبْئاً عَلَيَّ، | ٣٣ 33 |
੩੩ਤਦ ਦਾਊਦ ਨੇ ਉਹ ਨੂੰ ਆਖਿਆ, ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਤੂੰ ਮੇਰੇ ਲਈ ਬੋਝ ਹੋਵੇਂਗਾ,
وَلَكِنْ إِذَا رَجَعْتَ إِلَى الْمَدِينَةِ وَقُلْتَ لأَبْشَالُومَ: أَنَا أَكُونُ خَادِماً لَكَ أَيُّهَا الْمَلِكُ، فَقَدْ خَدَمْتُ أَبَاكَ مُنْذُ زَمَنٍ، وَهَا أَنَا الآنَ خَاِدمٌ لَكَ، فَإِنَّكَ بِذَلِكَ تُبْطِلُ لِي مَشُورَةَ أَخِيتُوفَلَ. | ٣٤ 34 |
੩੪ਪਰ ਜੇਕਰ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇ, ਹੇ ਰਾਜਾ, ਮੈਂ ਤੁਹਾਡਾ ਹਾਂ। ਜਿਵੇਂ ਮੈਂ ਤੁਹਾਡੇ ਪਿਤਾ ਦਾ ਸੇਵਕ ਸੀ, ਉਸੇ ਤਰ੍ਹਾਂ ਹੁਣ ਤੁਹਾਡਾ ਸੇਵਕ ਹਾਂ, ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਨਿਸਫਲ ਕਰ ਸਕਦਾ ਹੈਂ।
وَسَتَجِدُ مَعَكَ صَادُوقَ وَأَبِيَاثَارَ الْكَاهِنَيْنِ فَأَخْبِرْهُمَا بِكُلِّ مَا تَسْمَعُهُ فِي مَجْلِسِ أَبْشَالُومَ | ٣٥ 35 |
੩੫ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਹਨ? ਜੋ ਕੁਝ ਤੂੰ ਰਾਜਾ ਦੇ ਘਰ ਵਿੱਚ ਸੁਣੇਗਾ, ਸੋ ਸਾਦੋਕ ਅਤੇ ਅਬਯਥਾਰ ਜਾਜਕਾਂ ਨੂੰ ਦੱਸ ਦੇਵੀਂ।
فَيُرْسِلا ابْنَيْهِمَا أَخِيمَعَصَ وَيُونَاثَانَ لِيُبَلِّغَانِي بِكُلِّ مَا سَمِعَاهُ». | ٣٦ 36 |
੩੬ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਵੀ ਹਨ ਅਰਥਾਤ ਸਾਦੋਕ ਦਾ ਪੁੱਤਰ ਅਹੀਮਅਸ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਯੋਨਾਥਾਨ। ਫਿਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਘੱਲਣਾ।
فَعَادَ حُوشَايُ مُسْتَشَارُ دَاوُدَ إِلَى الْمَدِينَةِ بَيْنَمَا كَانَ أَبْشَالُومُ يَدْخُلُهَا. | ٣٧ 37 |
੩੭ਸੋ ਹੂਸ਼ਈ, ਦਾਊਦ ਦਾ ਮਿੱਤਰ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਯਰੂਸ਼ਲਮ ਸ਼ਹਿਰ ਵਿੱਚ ਆ ਪਹੁੰਚਿਆ।