< أسْتِير 5 >
وَفِي الْيَوْمِ الثَّالِثِ ارْتَدَتْ أَسْتِيرُ ثِيَاباً مَلَكِيَّةً، وَوَقَفَتْ فِي الْقَاعَةِ الدَّاخِلِيَّةِ أَمَامَ الْبَهْوِ الْمَلَكِيِّ، الَّذِي يَجْلِسُ فِيهِ الْمَلِكُ عَلَى عَرْشِهِ. | ١ 1 |
੧ਫਿਰ ਅਜਿਹਾ ਹੋਇਆ ਕਿ ਅਸਤਰ ਦੇ ਵਰਤ ਦੇ ਤੀਸਰੇ ਦਿਨ, ਅਸਤਰ ਸ਼ਾਹੀ ਬਸਤਰ ਪਹਿਨ ਕੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ, ਦਰਬਾਰ ਦੇ ਸਾਹਮਣੇ ਜਾ ਕੇ ਖੜ੍ਹੀ ਹੋ ਗਈ ਅਤੇ ਰਾਜਾ ਮਹਿਲ ਵਿੱਚ ਆਪਣੀ ਰਾਜ ਗੱਦੀ ਉੱਤੇ ਮਹਿਲ ਦੇ ਦਰਵਾਜ਼ੇ ਦੇ ਸਾਹਮਣੇ ਬੈਠਾ ਸੀ।
فَعِنْدَمَا شَاهَدَ الْمَلِكُ أَسْتِيرَ وَاقِفَةً فِي الْقَاعَةِ، سَرَّهُ مَرْآهَا، وَمَدَّ لَهَا صَوْلَجَانَ الذَّهَبِ، فَاقْتَرَبَتْ مِنْهُ وَلَمَسَتْ رَأْسَ الصَّوْلَجَانِ، | ٢ 2 |
੨ਅਤੇ ਜਦ ਰਾਜਾ ਨੇ ਰਾਣੀ ਅਸਤਰ ਨੂੰ ਅੰਦਰਲੇ ਵਿਹੜੇ ਵਿੱਚ ਖੜ੍ਹੀ ਹੋਈ ਵੇਖਿਆ ਤਾਂ ਉਸ ਤੋਂ ਪ੍ਰਸੰਨ ਹੋ ਕੇ ਸੋਨੇ ਦਾ ਆੱਸਾ ਜਿਹੜਾ ਉਹ ਦੇ ਹੱਥ ਵਿੱਚ ਸੀ, ਅਸਤਰ ਵੱਲ ਵਧਾਇਆ। ਤਦ ਅਸਤਰ ਨੇ ਨਜ਼ਦੀਕ ਜਾ ਕੇ ਆੱਸੇ ਦੀ ਨੋਕ ਨੂੰ ਛੂਹਿਆ।
فَسَأَلَهَا: «مَالَكِ أَيَّتُهَا الْمَلِكَةُ أَسْتِيرُ، وَمَا هِيَ طِلْبَتُكِ فَأَهَبَكِ إِيَّاهَا، حَتَّى وَلَوْ كَانَتْ نِصْفَ الْمَمْلَكَةِ؟» | ٣ 3 |
੩ਫਿਰ ਰਾਜਾ ਨੇ ਉਸ ਨੂੰ ਪੁੱਛਿਆ, “ਹੇ ਰਾਣੀ ਅਸਤਰ! ਤੈਨੂੰ ਕੀ ਚਾਹੀਦਾ ਹੈ? ਤੂੰ ਕੀ ਮੰਗਦੀ ਹੈਂ? ਤੇਰੇ ਆਉਣ ਦਾ ਕੀ ਕਾਰਨ ਹੈ? ਮੰਗ ਅਤੇ ਅੱਧਾ ਰਾਜ ਤੱਕ ਤੈਨੂੰ ਦੇ ਦਿੱਤਾ ਜਾਵੇਗਾ।”
فَأَجَابَتْ أَسْتِيرُ: «إِنْ طَابَ لِلْمَلِكِ فَلْيَأْتِ الْيَوْمَ، وَفِي صُحْبَتِهِ هَامَانُ، إِلَى الْمَأْدُبَةِ الَّتِي أَقَمْتُهَا لَهُ». | ٤ 4 |
੪ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਅੱਜ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਉਣ ਜਿਹੜਾ ਮੈਂ ਰਾਜਾ ਦੇ ਲਈ ਤਿਆਰ ਕੀਤਾ ਹੈ।”
فَقَالَ الْمَلِكُ: «هَيَّا أَسْرِعُوا بِهَامَانَ كَيْ يُلَبِّيَ دَعْوَةَ أَسْتِيرَ». وَهَكَذَا جَاءَ الْمَلِكُ وَهَامَانُ إِلَى الْمَأْدُبَةِ الَّتِي أَقَامَتْهَا أَسْتِيرُ. | ٥ 5 |
੫ਤਦ ਰਾਜਾ ਨੇ ਹੁਕਮ ਦਿੱਤਾ, “ਹਾਮਾਨ ਨੂੰ ਛੇਤੀ ਨਾਲ ਲੈ ਆਓ ਤਾਂ ਜੋ ਅਸੀਂ ਅਸਤਰ ਦੇ ਕਹਿਣ ਅਨੁਸਾਰ ਕਰੀਏ।” ਇਸ ਤਰ੍ਹਾਂ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਏ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ।
وَفِيمَا كَانُوا يَشْرَبُونَ الْخَمْرَ قَالَ الْمَلِكُ لأَسْتِيرَ: «مَا هِيَ رَغْبَتُكِ، وَمَا هِيَ طِلْبَتُكِ فَأُلَبِّيَهَا، حَتَّى وَلَوْ كَانَتْ نِصْفَ الْمَمْلَكَةِ؟» | ٦ 6 |
੬ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
فَأَجَابَتْ أَسْتِيرُ: «إِنَّ رَغْبَتِي وَطِلْبَتِي هِيَ: | ٧ 7 |
੭ਅਸਤਰ ਨੇ ਉੱਤਰ ਦੇ ਕੇ ਕਿਹਾ, “ਮੇਰੀ ਬੇਨਤੀ ਅਤੇ ਜੋ ਮੈਂ ਮੰਗਦੀ ਹਾਂ ਉਹ ਇਹ ਹੈ,
إِنْ كُنْتُ قَدْ حَظِيتُ بِرِضَى الْمَلِكِ، وَإِنْ طَابَ لِلْمَلِكِ أَنْ يَقْضِيَ لِي طِلْبَتِي، فَلْيَأْتِ غَداً وَفِي صُحْبَتِهِ هَامَانُ إِلَى الْمَأْدُبَةِ الَّتِي أُقِيمُهَا لَهُمَا، وَمِنْ ثَمَّ أَرْفَعُ لَهُ طِلْبَتِي بِمُوْجِبِ أَمْرِهِ». | ٨ 8 |
੮ਜੇਕਰ ਰਾਜਾ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਮੇਰੀ ਬੇਨਤੀ ਸੁਣਨਾ ਅਤੇ ਜੋ ਮੈਂ ਮੰਗਾਂ ਉਹ ਮੈਨੂੰ ਦੇਣਾ ਰਾਜਾ ਨੂੰ ਸਵੀਕਾਰ ਹੋਵੇ ਤਾਂ ਰਾਜਾ ਅਤੇ ਹਾਮਾਨ ਕੱਲ ਫਿਰ ਉਸ ਭੋਜ ਲਈ ਆਉਣ ਜਿਹੜਾ ਮੈਂ ਉਨ੍ਹਾਂ ਲਈ ਤਿਆਰ ਕਰਾਂਗੀ, ਅਤੇ ਕੱਲ ਮੈਂ ਰਾਜਾ ਦੇ ਬਚਨ ਅਨੁਸਾਰ ਆਪਣੀ ਬੇਨਤੀ ਦੱਸਾਂਗੀ।”
فَخَرَجَ هَامَانُ فِي ذَلِكَ الْيَوْمِ مِنْ لَدُنِهَا بِقَلْبٍ يَفِيضُ فَرَحاً وَانْشِرَاحاً، وَلَكِنْ عِنْدَمَا شَاهَدَ مُرْدَخَايَ فِي بَابِ الْمَلِكِ لَا يَقِفُ أَوْ يَنْحَنِي أَمَامَهُ، تَفَجَّرَ بِالْغَيْظِ عَلَى مُرْدَخَايَ، | ٩ 9 |
੯ਉਸ ਦਿਨ ਹਾਮਾਨ ਬਹੁਤ ਹੀ ਅਨੰਦ ਅਤੇ ਮਗਨ ਹੋ ਕੇ ਬਾਹਰ ਨਿੱਕਲਿਆ ਪਰ ਜਦ ਉਸ ਨੇ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਵੇਖਿਆ ਕਿ ਨਾ ਤਾਂ ਉਹ ਉੱਠ ਕੇ ਖੜ੍ਹਾ ਹੋਇਆ ਅਤੇ ਨਾ ਹੀ ਹਟਿਆ ਤਾਂ ਹਾਮਾਨ ਮਾਰਦਕਈ ਦੇ ਵਿਰੁੱਧ ਗੁੱਸੇ ਨਾਲ ਭਰ ਗਿਆ।
إِلّا أَنَّهُ تَجَلَّدَ وَمَضَى إِلَى بَيْتِهِ، حَيْثُ اسْتَدْعَى الْمُقَرَّبِينَ إِلَيْهِ وَزَرَشَ زَوْجَتَهُ، | ١٠ 10 |
੧੦ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਪਤਨੀ ਜਰਸ਼ ਨੂੰ ਬੁਲਵਾਇਆ।
وَرَاحَ يُعَدِّدُ أَمَامَهُمْ مَا يَمْلِكُ مِنْ ثَرْوَاتٍ وَمِنْ بَنِينَ، وَكُلَّ مَا أَنْعَمَ عَلَيْهِ الْمَلِكُ بِهِ مِنْ عَظَمَةٍ وَجَاهٍ، حَتَّى صَارَتْ مَرْتَبَتُهُ فَوْقَ مَرْتَبَةِ جَمِيعِ رُؤَسَاءِ الْمَلِكِ وَرِجَالِهِ! | ١١ 11 |
੧੧ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।
وَأَضَافَ: «حَتَى أَسْتِيرُ الْمَلِكَةُ لَمْ تَدْعُ مَعَ الْمَلِكِ إِلَى الْمَأْدُبَةِ الَّتِي أَقَامَتْهَا سِوَايَ، وَأَنَا مَدْعُوٌّ غَداً مَعَ الْمَلِكِ لِحُضُورِ مَأْدُبَةٍ ثَانِيَةٍ. | ١٢ 12 |
੧੨ਹਾਮਾਨ ਨੇ ਇਹ ਵੀ ਕਿਹਾ, ਰਾਣੀ ਅਸਤਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।
وَلَكِنَّ هَذَا كُلَّهُ لَا قِيمَةَ لَهُ عِنْدِي حِينَ أَرَى مُرْدَخَايَ الْيَهُودِيَّ جَالِساً أَمَامَ بَابِ الْمَلِكِ». | ١٣ 13 |
੧੩ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਮਿਲਦੀ ਜਦ ਮੈਂ ਉਸ ਯਹੂਦੀ ਮਾਰਦਕਈ ਨੂੰ ਸ਼ਾਹੀ ਫਾਟਕ ਉੱਤੇ ਬੈਠਿਆ ਹੋਇਆ ਵੇਖਦਾ ਹਾਂ।
عِنْدَئِذٍ قَالَتْ لَهُ زَوْجَتُهُ زَرَشُ وَسَائِرُ الْمُقَرَّبِينَ إِلَيْهِ: «لِيُجَهِّزُوا خَشَبَةً ارْتِفَاعُهَا خَمْسُونَ ذِرَاعاً (خَمْسَةٌ وَعِشْرُونَ مِتْراً)، وَاطْلُبْ مِنَ الْمَلِكِ فِي الصَّبَاحِ أَنْ يَأْمُرَ بِصَلْبِ مُرْدَخَايَ عَلَيْهَا، ثُمَّ اذْهَبْ مَعَ الْمَلِكِ إِلَى الْمَأْدُبَةِ سَعِيداً». فَاسْتَصْوَبَ هَامَانُ الرَّأْيَ، وَأَمَرَ بِتَجْهِيزِ الْخَشَبَةِ! | ١٤ 14 |
੧੪ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ।