< حِزْقِيال 1 >

وَحَدَثَ فِي الْيَوْمِ الْخَامِسِ مِنَ الشَّهْرِ الرَّابِعِ الْعِبْرِيِّ، فِي السَّنَةِ الثَّلاثِينَ، فِيمَا كُنْتُ بَيْنَ الْمَسْبِيِّينَ بِجُوَارِ نَهْرِ خَابُورَ، أَنِ انْفَتَحَتِ السَّمَاوَاتُ فَشَاهَدْتُ رُؤَى مِنْ عِنْدِ اللهِ. ١ 1
ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ।
فِي الْيَوْمِ الْخَامِسِ مِنَ الشَّهْرِ، فِي السَّنَةِ الْخَامِسَةِ لِسَبْيِ الْمَلِكِ يُويَاكِينَ، ٢ 2
ਉਸ ਮਹੀਨੇ ਦੀ ਪੰਜ ਤਾਰੀਖ਼ ਨੂੰ ਯਹੋਯਾਕੀਨ ਰਾਜੇ ਦੀ ਗੁਲਾਮੀ ਦੇ ਪੰਜਵੇਂ ਸਾਲ ਵਿੱਚ
أَوْحَى الرَّبُّ إِلَى حِزْقِيَالَ الْكَاهِنِ ابْنِ بُوزِي عِنْدَ جُوَارِ نَهْرِ خَابُورَ، فِي دِيَارِ الْكَلْدَانِيِّينَ، إِذْ كَانَتْ عَلَيَّ يَدُ الرَّبِّ، ٣ 3
ਯਹੋਵਾਹ ਦਾ ਬਚਨ, ਬੂਜ਼ੀ ਦੇ ਪੁੱਤਰ ਹਿਜ਼ਕੀਏਲ ਜਾਜਕ ਕੋਲ ਆਇਆ, ਜੋ ਕਸਦੀਆਂ ਦੇ ਦੇਸ ਵਿੱਚ ਕਬਾਰ ਨਹਿਰ ਉੱਤੇ ਸੀ ਅਤੇ ਉੱਥੇ ਯਹੋਵਾਹ ਦਾ ਹੱਥ ਉਸ ਦੇ ਉੱਤੇ ਸੀ।
فَأَبْصَرْتُ رِيحاً عَاصِفَةً تَهُبُّ مِنَ الشِّمَالِ مَصْحُوبَةً بِسَحَابَةٍ هَائِلَةٍ، وَنَارٍ مُتَوَاصِلَةٍ مُتَوَهِّجَةٍ بِهَالَةٍ مُحِيطَةٍ مِنَ الضِّيَاءِ؛ وَمِنْ وَسَطِهَا يَتَأَلَّقُ مِثْلُ النُّحَاسِ اللّامِعِ الْبَارِقِ مِنْ وَسَطِ النَّارِ. ٤ 4
ਜਦੋਂ ਮੈਂ ਵੇਖਿਆ ਤਾਂ ਵੇਖੋ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ।
وَمِنْ دَاخِلِهَا بَدَا شِبْهُ أَرْبَعَةِ كَائِنَاتٍ حَيَّةٍ تُمَاثِلُ فِي صُوَرِهَا شِبْهَ إِنْسَانٍ، ٥ 5
ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ,
وَكَانَ لِكُلِّ وَاحِدٍ مِنْهَا أَرْبَعَةُ أَوْجُهٍ وَأَرْبَعَةُ أَجْنِحَةٍ. ٦ 6
ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ
وَكَانَتْ سِيقَانُهَا مُسْتَقِيمَةً، وَأَقْدَامُهَا مُشَابِهَةً لأَقْدَامِ الْعِجْلِ، وَهِيَ تُبْرِقُ كَبَرِيقِ النُّحَاسِ الْمَصْقُولِ. ٧ 7
ਅਤੇ ਉਹਨਾਂ ਦੇ ਪੈਰ ਸਿੱਧੇ ਸਨ ਅਤੇ ਉਹਨਾਂ ਦੇ ਪੈਰਾਂ ਦੀਆਂ ਤਲੀਆਂ ਵੱਛੇ ਦੇ ਪੈਰਾਂ ਦੀਆਂ ਤਲੀਆਂ ਵਰਗੀਆਂ ਸਨ ਅਤੇ ਉਹ ਮਾਂਜੇ ਹੋਏ ਪਿੱਤਲ ਵਾਂਗੂੰ ਚਮਕਦੇ ਸਨ।
وَتَحْتَ أَجْنِحَتِهَا الْقَائِمَةِ عَلَى جَوَانِبِهَا الأَرْبَعَةِ، أَيْدِي بَشَرٍ، وَكَانَ لِكُلِّ كَائِنٍ مِنْ هَذِهِ الْكَائِنَاتِ الأَرْبَعَةِ أَجْنِحَةٌ وَأَوْجُهٌ. ٨ 8
ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ
وَكَانَتْ أَجْنِحَتُهَا تَتَلامَسُ، وَأَوْجُهُهَا لَا تَدُورُ عِنْدَ سَيْرِهَا، بَلْ يَسِيرُ كُلٌّ مِنْهَا وَوَجْهُهُ مُتَّجِهٌ إِلَى الأَمَامِ. ٩ 9
ਕਿ ਉਹਨਾਂ ਦੇ ਖੰਭ ਇੱਕ ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।
أَمَّا أَشْكَالُ أَوْجُهِهَا، فَكَانَ لِكُلِّ وَاحِدٍ مِنْهَا وَجْهُ إِنْسَانٍ، يُحَاذِيهِ إِلَى الْيَمِينِ وَجْهُ أَسَدٍ، وَإِلَى الشِّمَالِ وَجْهُ ثَوْرٍ، ثُمَّ إِلَى جُوَارِهِ وَجْهُ نَسْرٍ. ١٠ 10
੧੦ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲ਼ਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ।
كَانَتْ هَذِهِ أَشْكَالَ أَوْجُهِهَا. وَكَانَ لِكُلٍّ مِنْهَا أَرْبعَةُ أَجْنِحَةٍ تَمْتَدُّ مِنْ وَسَطِ الظَّهْرِ: اثْنَانِ يَتَّصِلُ طَرَفُ كُلٍّ مِنْهُمَا بِطَرَفِ جَنَاحِ الْكَائِنِ الآخَرِ، وَاثْنَانِ يَسْتُرَانِ أَجْسَامَهُمَا. ١١ 11
੧੧ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ।
وَكَانَ كُلُّ وَاحِدٍ مِنْهَا يَتَّجِهُ إِلَى الأَمَامِ مِنْ غَيْرِ أَنْ يَدُورَ، فَحَيْثُمَا يَتَوَجَّهُ الرُّوحُ يَتَوَجَّهُونَ هُمْ أَيْضاً. ١٢ 12
੧੨ਉਹਨਾਂ ਵਿੱਚੋਂ ਹਰੇਕ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ।
أَمَّا مَنْظَرُ الْكَائِنَاتِ الْحَيَّةِ هَذِهِ فَكَانَ كَجَمَرَاتِ نَارٍ مُتَّقِدَةٍ، أَوْ مَشَاعِلَ تَجُوزُ جِيئَةً وَذَهَاباً بَيْنَ الْكَائِنَاتِ الْحَيَّةِ. وَكَانَتِ النَّارُ مُضِيئَةً يَلْمَعُ مِنْهَا وَمِيضُ بَرْقٍ. ١٣ 13
੧੩ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ, ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ।
وَالْكَائِنَاتُ الْحَيَّةُ تَتَرَاكَضُ ذِهَاباً وَإِيَاباً فِي سُرْعَةِ لَمْحِ الْبَرْقِ. ١٤ 14
੧੪ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।
وَفِيمَا كُنْتُ أَتَأَمَّلُ فِي الْكَائِنَاتِ الْحَيَّةِ، إِذَا بِي أُشَاهِدُ أَرْبَعَ عَجَلاتٍ، عَجَلَةٍ لِكُلِّ وَاحِدٍ مِنَ الْكَائِنَاتِ الْحَيَّةِ. ١٥ 15
੧੫ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ।
أَمَّا شَكْلُ الْعَجَلاتِ وَصَنْعَتُهَا فَكَانَ كَمِثْلِ الزَّبَرْجَدِ، وَهِيَ مُتَشَابِهَةُ الصُّورَةِ. وَكَانَ مَنْظَرُهَا وَصَنْعَتُهَا كَأَنَّهَا عَجَلَةٌ دَاخِلَ عَجَلَةٍ. ١٦ 16
੧੬ਉਹਨਾਂ ਪਹੀਆਂ ਦਾ ਰੂਪ ਅਤੇ ਬਣਾਵਟ ਇਹ ਸੀ: ਹਰੇਕ ਪਹੀਆ ਪੁਖਰਾਜ ਵਾਂਗੂੰ ਚਮਕਦਾ ਸੀ ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ।
وَإذَا سَارَتْ فَإِنَّهَا تَسِيرُ فِي أَيٍّ مِنَ الاتِّجَاهَاتِ الأَرْبَعَةِ إِلَى الأَمَامِ، مِنْ غَيْرِ أَنْ تَتَحَوَّلَ عَنِ اتِّجَاهِهَا. ١٧ 17
੧੭ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ।
أَمَّا أُطُرُهَا فَعَالِيَةٌ وَهَائِلَةٌ، وَجَمِيعُهَا مَلأَى بِالْعُيُونِ. ١٨ 18
੧੮ਉਹਨਾਂ ਦੇ ਚੱਕੇ ਵੱਡੇ ਉੱਚੇ ਤੇ ਡਰਾਉਣੇ ਸਨ, ਅਤੇ ਉਹਨਾਂ ਚਾਰਾਂ ਚੱਕਿਆਂ ਦੇ ਦੁਆਲੇ ਅੱਖਾਂ ਹੀ ਅੱਖਾਂ ਸਨ।
وَكُلَّمَا تَتَحَرَّكُ الْكَائِنَاتُ الْحَيَّةُ، تَتَحَرَّكُ مَعَهَا الْعَجَلاتُ، وَكُلَّمَا تَرْتَفِعُ عَنِ الأَرْضِ تَرْتَفِعُ مَعَهَا الْعَجَلاتُ أَيْضاً. ١٩ 19
੧੯ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ।
وَحَيْثُمَا يَتَوَجَّهُ الرُّوحُ تَتَوَجَّهُ أَيْضاً، وَتَرْتَفِعُ مَعَهَا عَجَلاتُهَا، لأَنَّ رُوحَ الْكَائِنَاتِ الْحَيَّةِ سَارٍ أَيْضاً فِي الْعَجَلاتِ. ٢٠ 20
੨੦ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ।
فَإِنْ سَارَتْ هَذِهِ تَسِيرُ تِلْكَ، وَإِنْ تَوَقَّفَتْ تَتَوَقَّفُ، لأَنَّ رُوحَ الْكَائِنَاتِ الْحَيَّةِ سَارٍ فِي الْعَجَلاتِ أَيْضاً. ٢١ 21
੨੧ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।
وَانْبَسَطَ فَوْقَ رُؤُوسِ الْكَائِنَاتِ الْحَيَّةِ جَلَدٌ يُشْبِهُ الْبِلَّوْرَ الْمُتَلألِئَ الْهَائِلَ. ٢٢ 22
੨੨ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ।
وَامْتَدَّتْ أَجْنِحَتُهَا تَحْتَ الْجَلَدِ بِاسْتِقَامَةٍ، الْوَاحِدُ نَحْوَ الآخَرِ. لِكُلِّ وَاحِدٍ مِنْهَا جَنَاحَانِ يَسْتُرَانِ جِسْمَهُ مِنَ الْجَانِبَيْنِ. ٢٣ 23
੨੩ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ।
وَعِنْدَمَا سَارَتْ سَمِعْتُ رَفْرَفَةَ أَجْنِحَتِهَا كَهَدِيرِ مِيَاهٍ غَزِيرَةٍ، كَصَوْتِ الْقَدِيرِ، كَصَوْتِ جَلَبَةِ جَيْشٍ، وَعِنْدَ تَوَقُّفِهَا كَانَتْ تُرْخِي أَجْنِحَتَهَا. ٢٤ 24
੨੪ਜਦੋਂ ਉਹ ਤੁਰਦੇ ਸਨ, ਤਾਂ ਉਹਨਾਂ ਦੇ ਖੰਭਾਂ ਦੀ ਅਵਾਜ਼ ਬਹੁਤੇ ਪਾਣੀਆਂ ਦੀ ਅਵਾਜ਼ ਵਰਗੀ, ਸਰਬ ਸ਼ਕਤੀਮਾਨ ਦੀ ਅਵਾਜ਼ ਵਰਗੀ ਅਤੇ ਸੈਨਾਂ ਦੀ ਅਵਾਜ਼ ਵਰਗੀ ਸੀ। ਜਦੋਂ ਉਹ ਰੁੱਕਦੇ ਸਨ ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
وَصَدَرَ صَوْتٌ مِنْ فَوْقِ الْجَلَدِ الْمُنْبَسِطِ عَلَى رُؤُوسِهَا. وَحِينَ تَتَوَقَّفُ كَانَتْ تُرْخِي أَجْنِحَتَهَا. ٢٥ 25
੨੫ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਅਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ।
وَانْتَصَبَ فَوْقَ الْجَلَدِ الْمُنْبَسِطِ عَلَى رُؤُوسِهَا شِبْهُ عَرْشٍ، مَنْظَرُهُ كَحَجَرِ اللازَوَرْدِ. وَيَجْلِسُ عَلَى شِبْهِ العَرْشِ مِنْ فَوْقُ مَنْ هُوَ كَشِبْهِ إِنْسَانٍ. ٢٦ 26
੨੬ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ।
وَرَأَيْتُ مَا يَبْدُو مِنْ حَقْوَيْهِ فَمَا فَوْقُ وَكَأَنَّهُ نُحَاسٌ لامِعٌ يَتَوَهَّجُ فِي دَاخِلِهِ وَحَوَالَيْهِ. أَمَّا مَا يَبْدُو مِنْ حَقْوَيْهِ وَمَا تَحْتُ، فَكَأَنَّهُ نَارٌ، وَحَوَالَيْهَا يَشِعُّ بِالضِّيَاءِ. ٢٧ 27
੨੭ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਹ ਦੇ ਦੁਆਲੇ ਚਾਰੋਂ ਪਾਸੇ ਚਮਕ ਸੀ।
وَكَانَ مَنْظَرُ اللَّمَعَانِ الْمُحِيطِ بِهِ كَمَنْظَرِ قَوْسِ قُزَحٍ فِي يَوْمٍ مَطِيرٍ؛ هَكَذَا كَانَ مَنْظَرُ شِبْهِ مَجْدِ الرَّبِّ. وَعِنْدَمَا أَبْصَرْتُ خَرَرْتُ عَلَى وَجْهِي وَسَمِعْتُ صَوْتاً يَتَكَلَّمُ. ٢٨ 28
੨੮ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।

< حِزْقِيال 1 >