< حِزْقِيال 37 >

وَكَانَتْ يَدُ الرَّبِّ عَلَيَّ فَأَحْضَرَنِي بِالرُّوحِ إِلَى وَسَطِ وَادٍ مَلِيءٍ بِعِظَامٍ، ١ 1
ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ।
وَجَعَلَنِي أَجْتَازُ بَيْنَهَا وَحَوْلَهَا، وَإذَا بِها كَثِيرَةٌ جِدّاً، تُغَطِّي سَطْحَ أَرْضِ الْوَادِي، كَمَا كَانَتْ شَدِيدَةَ الْيُبُوسَةِ. ٢ 2
ਮੈਨੂੰ ਉਹਨਾਂ ਦੇ ਆਲੇ-ਦੁਆਲੇ ਚਾਰੇ ਪਾਸੇ ਘੁਮਾਇਆ ਅਤੇ ਵੇਖੋ, ਉਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰੀਆਂ ਸਨ ਅਤੇ ਵੇਖੋ, ਉਹ ਬਹੁਤ ਸੁੱਕੀਆਂ ਹੋਈਆਂ ਸਨ।
فَقَالَ لِي «يَا ابْنَ آدَمَ، أَيُمْكِنُ أَنْ تَحْيَا هَذِهِ الْعِظَامُ؟» فَأَجَبْتُ: «يَا سَيِّدُ الرَّبُّ، أَنْتَ أَعْلَمُ». ٣ 3
ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ।
فَقَالَ لِي: «تَنَبَّأْ عَلَى هَذِهِ الْعِظَامِ وَقُلْ لَهَا: اسْمَعِي أَيَّتُهَا الْعِظَامُ الْيَابِسَةُ كَلِمَةَ الرَّبِّ: ٤ 4
ਫੇਰ ਉਸ ਮੈਨੂੰ ਆਖਿਆ, ਤੂੰ ਇਹਨਾਂ ਹੱਡੀਆਂ ਉੱਤੇ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਹੇ ਸੁੱਕੀ ਹੱਡੀਓ, ਯਹੋਵਾਹ ਦਾ ਬਚਨ ਸੁਣੋ!
هَا أَنَا أَجْعَلُ رُوحاً يَدْخُلُ فِيكِ فَتَحْيَيْنِ. ٥ 5
ਪ੍ਰਭੂ ਯਹੋਵਾਹ ਇਹਨਾਂ ਹੱਡੀਆਂ ਨੂੰ ਇਹ ਆਖਦਾ ਹੈ, ਵੇਖੋ! ਮੈਂ ਤੁਹਾਡੇ ਅੰਦਰ ਸਾਹ ਪਾਵਾਂਗਾ ਅਤੇ ਤੁਸੀਂ ਜੀਉਂਦੀਆਂ ਹੋ ਜਾਓਗੀਆਂ।
وَأَكْسُوكِ بِالْعَصَبِ وَاللَّحْمِ، وَأَبْسُطُ عَلَيْكِ جِلْداً وَأَجْعَلُ فِيكِ رُوحاً فَتَحْيَيْنِ وَتُدْرِكِينَ أَنِّي أَنَا الرَّبُّ». ٦ 6
ਮੈਂ ਤੁਹਾਡੇ ਉੱਤੇ ਨਾੜਾਂ ਦਿਆਂਗਾ, ਤੁਹਾਡੇ ਉੱਤੇ ਮਾਸ ਚੜ੍ਹਾਵਾਂਗਾ ਅਤੇ ਤੁਹਾਨੂੰ ਚੰਮ ਨਾਲ ਢੱਕਾਂਗਾ। ਤੁਹਾਡੇ ਵਿੱਚ ਆਤਮਾ ਪਾਵਾਂਗਾ, ਤੁਸੀਂ ਜੀ ਪਵੋਗੀਆਂ ਅਤੇ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ!
وَفِيمَا كُنْتُ أَتَنَبَّأُ كَمَا أُمِرْتُ، حَدَثَ صَوْتُ جَلَبَةٍ وَزَلْزَلَةٍ، فَتَقَارَبَتِ الْعِظَامُ كُلُّ عَظْمٍ إِلَى عَظْمِهِ، ٧ 7
ਇਸ ਲਈ ਮੈਂ ਹੁਕਮ ਅਨੁਸਾਰ ਭਵਿੱਖਬਾਣੀ ਕੀਤੀ ਅਤੇ ਜਿਸ ਵੇਲੇ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇੱਕ ਸ਼ੋਰ ਆਇਆ ਅਤੇ ਵੇਖੋ, ਇਹ ਭੂਚਾਲ ਸੀ ਅਤੇ ਹੱਡੀਆਂ ਇੱਕ ਦੂਜੀ ਨਾਲ ਜੁੜ ਗਈਆਂ, ਹਰੇਕ ਹੱਡੀ ਆਪਣੀ ਹੱਡੀ ਨਾਲ।
وَاكْتَسَتْ بِالْعَصَبِ وَاللَّحْمِ وَبُسِطَ عَلَيْهَا الْجِلْدُ. إِنَّمَا لَمْ يَكُنْ فِيهَا رُوحٌ ٨ 8
ਮੈਂ ਵੇਖਿਆ ਤਾਂ ਕੀ ਵੇਖਦਾ ਹਾਂ, ਕਿ ਉਹਨਾਂ ਉੱਤੇ ਨਾੜਾਂ ਤੇ ਮਾਸ ਚੜ੍ਹ ਆਇਆ ਅਤੇ ਚੰਮ ਨੇ ਉਹਨਾਂ ਨੂੰ ਢੱਕ ਲਿਆ, ਪਰ ਉਹਨਾਂ ਵਿੱਚ ਸਾਹ ਨਹੀਂ ਸੀ।
فَقَالَ لِي: «تَنَبَّأْ لِلرُّوحِ يَا ابْنَ آدَمَ، وَقُلْ: هَذَا مَا يَأْمُرُ بِهِ السَّيِّدُ الرَّبُّ: هَيَّا يَا رُوحُ أَقْبِلْ مِنَ الرِّيَاحِ الأَرْبَعِ وَهُبَّ عَلَى هَؤُلاءِ الْقَتْلَى لِيَحْيَوْا». ٩ 9
ਤਦ ਉਹ ਨੇ ਮੈਨੂੰ ਆਖਿਆ ਕਿ ਸਾਹ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।
فَتَنَبَّأْتُ كَمَا أَمَرَنِي الرَّبُّ، فَدَخَلَ فِيهِمِ الرُّوحُ فَدَبَّتْ فِيهِمِ الْحَيَاةُ، وَانْتَصَبُوا عَلَى أَقْدَامِهِمْ جَيْشاً عَظِيماً جِدّاً جِدّاً. ١٠ 10
੧੦ਇਸ ਲਈ ਮੈਂ ਉਹ ਦੇ ਹੁਕਮ ਦੇ ਅਨੁਸਾਰ ਭਵਿੱਖਬਾਣੀ ਅਤੇ ਉਹਨਾਂ ਵਿੱਚ ਸਾਹ ਪੈ ਗਿਆ। ਉਹ ਜੀਉਂਦੀਆਂ ਹੋ ਕੇ ਆਪਣੇ ਪੈਰਾਂ ਉੱਤੇ ਖੜੀਆਂ ਹੋ ਗਈਆਂ, ਇੱਕ ਬਹੁਤ ਹੀ ਵੱਡੀ ਫੌਜ ਸੀ।
ثُمَّ قَالَ لِي: «يَا ابْنَ آدَمَ، هَذِهِ الْعِظَامُ هِيَ جُمْلَةُ شَعْبِ إِسْرَائِيلَ. هَا هُمْ يَقُولُونَ قَدْ يَبِسَتْ عِظَامُنَا وَمَاتَ رَجَاؤُنَا وَانْقَطَعْنَا. ١١ 11
੧੧ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ। ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ!
لِذَلِكَ تَنَبَّأْ وَقْلُ لَهُمْ هَذَا مَا يُعْلِنُهُ السَّيِّدُ الرَّبُّ: هَا أَنَا أَفْتَحُ قُبُورَكُمْ وَأُخْرِجُكُمْ مِنْهَا يَا شَعْبِي وَأُحْضِرُكُمْ إِلَى أَرْضِ إِسْرَائِيلَ، ١٢ 12
੧੨ਇਸ ਲਈ ਤੂੰ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮੇਰੇ ਲੋਕੋ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਹਨਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ।
فَتُدْرِكُونَ أَنِّي أَنَا الرَّبُّ حِينَ أَفْتَحُ قُبُورَكُمْ وَأُخْرِجُكُمْ مِنْهَا يَا شَعْبِي. ١٣ 13
੧੩ਹੇ ਮੇਰੇ ਲੋਕੋ, ਜਦੋਂ ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
وَأَضَعُ رُوحِي فِيكُمْ فَتَحْيَوْنَ، وَأَرُدُّكُمْ إِلَى أَرْضِكُمْ فَتُدْرِكُونَ أَنِّي أَنَا الرَّبُّ قَدْ تَكَلَّمْتُ وَأَنْجَزْتُ مَا وَعَدْتُ بِهِ، يَقُولُ الرَّبُّ». ١٤ 14
੧੪ਮੈਂ ਆਪਣਾ ਸਾਹ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ। ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ।
وَأَوْحَى إِلَيَّ الرَّبُّ بِكَلِمَتِهِ قَائِلاً: ١٥ 15
੧੫ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
«وَأَنْتَ يَا ابْنَ آدَمَ، خُذْ لَكَ قَضِيباً وَاحِداً وَاكْتُبْ عَلَيْهِ: هَذَا لِيَهُوذَا وَلأَبْنَاءِ إِسْرَائِيلَ رِفَاقِهِ، ثُمَّ خُذْ قَضِيباً آخَرَ وَاكْتُبْ عَلَيْهِ: هَذَا لِيُوسُفَ، قَضِيبُ أَفْرَايِمَ وَكُلِّ شَعْبِ إِسْرَائِيلَ رِفَاقِهِ. ١٦ 16
੧੬ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਲੱਕੜੀ ਲੈ ਅਤੇ ਉਹ ਦੇ ਉੱਤੇ ਲਿਖ, “ਯਹੂਦਾਹ ਅਤੇ ਉਹ ਦੇ ਸਾਥੀ ਇਸਰਾਏਲੀਆਂ ਲਈ।” ਫੇਰ ਇੱਕ ਹੋਰ ਲੱਕੜੀ ਲੈ ਅਤੇ ਉਸ ਉੱਤੇ ਲਿਖ, “ਯੂਸੁਫ਼ ਲਈ, ਇਫ਼ਰਾਈਮ ਦੀ ਲੱਕੜੀ, ਅਤੇ ਉਹ ਦੇ ਸਾਥੀ ਸਾਰੇ ਇਸਰਾਏਲ ਦੇ ਘਰਾਣੇ ਲਈ।”
وَضُمَّهُمَا مَعاً كَقَضِيبٍ وَاحِدٍ فَيُصْبِحَا فِي يَدِكَ قَضِيباً وَاحِداً. ١٧ 17
੧੭ਉਹਨਾਂ ਨੂੰ ਇੱਕ ਦੂਜੀ ਨਾਲ ਜੋੜ ਦੇ, ਤਾਂ ਕਿ ਤੇਰੇ ਲਈ ਇੱਕੋ ਲੱਕੜੀ ਬਣ ਜਾਵੇ ਅਤੇ ਉਹ ਤੇਰੇ ਹੱਥ ਵਿੱਚ ਇੱਕ ਹੋਣਗੀਆਂ।
وَإذَا سَأَلَكَ أَبْنَاءُ شَعْبِكَ: أَلا تُخْبِرُنَا مَا مَعْنَى هَذَا؟ ١٨ 18
੧੮ਜਦ ਤੇਰੇ ਲੋਕਾਂ ਦੀ ਸੰਤਾਨ ਤੈਨੂੰ ਆਖੇ ਕਿ ਇਹਨਾਂ ਤੋਂ ਤੇਰਾ ਕੀ ਭਾਵ ਹੈ? ਕੀ ਤੂੰ ਸਾਨੂੰ ਨਹੀਂ ਦੱਸੇਂਗਾ?
فَقُلْ لَهُمْ: هَذَا مَا يُعْلِنُهُ السَّيِّدُ الرَّبُّ: هَا أَنَا أَتَنَاوَلُ قَضِيبَ يُوسُفَ الَّذِي فِي حَوْزَةِ أَفْرَايِمَ وَأَسْبَاطِ إِسْرَائِيلَ رِفَاقِهِ، وَأَضُمُّ إِلَيْهِ قَضِيبَ يَهُوذَا، وَأَجْعَلُهُمْ جَمِيعاً قَضِيباً وَاحِداً فَيُصْبِحُونَ وَاحِداً فِي يَدِي. ١٩ 19
੧੯ਤਦ ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਯੂਸੁਫ਼ ਦੀ ਲੱਕੜੀ ਨੂੰ ਜੋ ਇਫ਼ਰਾਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ। ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਹਨਾਂ ਨੂੰ ਇੱਕੋ ਹੀ ਲੱਕੜੀ ਬਣਾਵਾਂਗਾ। ਉਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ।
وَيَكُونُ فِي يَدِكَ، عَلَى مَشْهَدٍ مِنْهُمُ الْقَضِيبَانِ اللَّذَانِ كَتَبْتَ عَلَيْهِمَا. ٢٠ 20
੨੦ਉਹ ਲੱਕੜੀਆਂ ਜਿਹਨਾਂ ਉੱਤੇ ਤੂੰ ਲਿਖਦਾ ਹੈਂ, ਉਹਨਾਂ ਦੀਆਂ ਅੱਖਾਂ ਸਾਹਮਣੇ ਤੇਰੇ ਹੱਥ ਵਿੱਚ ਹੋਣਗੀਆਂ।
وَهَا أَنَا أَحْشِدُ أَبْنَاءَ إِسْرَائِيلَ مِنْ بَيْنِ الأُمَمِ الَّتِي تَفَرَّقُوا فِيهَا وَأَجْمَعُهُمْ مِنْ كُلِّ جِهَةٍ وَأُحْضِرُهُمْ إِلَى أَرْضِهِمْ. ٢١ 21
੨੧ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ-ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ।
وَأَجْعَلُهُمْ أُمَّةً وَاحِدَةً فِي الأَرْضِ وَعَلَى الْجِبَالِ، تَحْتَ رِيَاسَةِ مَلِكٍ وَاحِدٍ، فَلا يَكُونُونَ بَعْدُ أُمَّتَيْنِ، وَلا يَنْقَسِمُونَ إِلَى مَمْلَكَتَيْنِ. ٢٢ 22
੨੨ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ।
وَلا يَتَدَنَّسُونَ بَعْدُ بِأَصْنَامِهِمْ وَرَجَاسَاتِهِمْ وَلا بِأَيٍّ مِنْ مَعَاصِيهِمْ، بَلْ أُخَلِّصُهُمْ مِنْ مَوَاطِنِ إِثْمِهِمْ، وَأُطَهِّرُهُمْ فَيَكُونُونَ لِي شَعْباً وَأَنَا أَكُونُ لَهُمْ إِلَهاً. ٢٣ 23
੨੩ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
وَيُصْبِحُ دَاوُدُ عَبْدِي مَلِكاً عَلَيْهِمْ، فَيَكُونُ لَهُمْ جَمِيعاً رَاعٍ وَاحِدٌ فَيُمَارِسُونَ أَحْكَامِي وَيُطِيعُونَ فَرَائِضِي عَامِلِينَ بِها. ٢٤ 24
੨੪ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ। ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ।
وَيُقِيمُونَ فِي الأَرْضِ الَّتِي وَهَبْتُهَا لِعَبْدِي يَعْقُوبَ الَّتِي سَكَنَ فِيهَا آبَاؤُكُمْ، فَيَسْكُنُونَ فِيهَا هُمْ وَأَبْنَاؤُهُمْ وَأَحْفَادُهُمْ إِلَى الأَبَدِ. وَيَكُونُ عَبْدِي دَاوُدُ رَئِيساً عَلَيْهِمْ مَدَى الدَّهْرِ. ٢٥ 25
੨੫ਉਹ ਉਸ ਦੇਸ ਵਿੱਚ ਜਿਹੜਾ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤਾ ਸੀ, ਜਿਸ ਵਿੱਚ ਤੁਹਾਡੇ ਪਿਉ-ਦਾਦੇ ਵੱਸਦੇ ਸਨ, ਵੱਸਣਗੇ ਅਤੇ ਉਹ, ਉਹਨਾਂ ਦੀ ਸੰਤਾਨ ਅਤੇ ਉਹਨਾਂ ਦੀ ਸੰਤਾਨ ਦੀ ਸੰਤਾਨ ਸਦਾ ਤੱਕ ਉਸ ਵਿੱਚ ਸਦਾ ਲਈ ਵੱਸਣਗੇ। ਮੇਰਾ ਦਾਸ ਦਾਊਦ ਸਦਾ ਲਈ ਉਹਨਾਂ ਦਾ ਰਾਜਕੁਮਾਰ ਹੋਵੇਗਾ।
وَأُبْرِمُ مَعَهُمْ مِيثَاقَ سَلامٍ، فَيَكُونُ مَعَهُمْ عَهْداً أَبَدِيًّا، وَأُوَطِّنُهُمْ وَأُكَثِّرُهُمْ وَأُقِيمُ مَقْدِسِي فِي وَسَطِهِمْ إِلَى الأَبَدِ. ٢٦ 26
੨੬ਮੈਂ ਉਹਨਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਤੇ ਉਹਨਾਂ ਨੂੰ ਵਧਾਵਾਂਗਾ। ਉਹਨਾਂ ਦੇ ਵਿਚਕਾਰ ਆਪਣੇ ਪਵਿੱਤਰ ਸਥਾਨ ਨੂੰ ਸਦਾ ਲਈ ਕਾਇਮ ਕਰਾਂਗਾ।
وَيَكُونُ مَسْكَنِي مَعَهُمْ، فَأَكُونُ لَهُمْ إِلَهاً وَيَكُونُونَ لِي شَعْباً. ٢٧ 27
੨੭ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
فَتُدْرِكُ الأُمَمُ أَنِّي أَنَا الرَّبُّ مُقَدِّسُ إِسْرَائِيلَ، حِينَ يَكُونُ مَقْدِسِي قَائِماً فِي وَسَطِهِمْ إِلَى الأَبَدِ». ٢٨ 28
੨੮ਮੇਰਾ ਪਵਿੱਤਰ ਸਥਾਨ ਸਦਾ ਲਈ ਉਹਨਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਜਿਹੜਾ ਇਸਰਾਏਲ ਨੂੰ ਪਵਿੱਤਰ ਕਰਦਾ ਹਾਂ!

< حِزْقِيال 37 >