< أيُّوب 41 >

أَيُمْكِنُ أَنْ تَصْطَادَ لَوِيَاثَانَ (الْحَيَوَانَ الْبَحْرِيَّ) بِشِصٍّ، أَوْ تَرْبِطَ لِسَانَهُ بِحَبْلٍ؟ ١ 1
“ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?
أَتَقْدِرُ أَنْ تَضَعَ خِزَامَةً فِي أَنْفِهِ، أَوْ تَثْقُبَ فَكَّهُ بِخُطَّافٍ؟ ٢ 2
ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?
أَيُكْثِرُ مِنْ تَضَرُّعَاتِهِ إِلَيْكَ أَمْ يَسْتَعْطِفُكَ؟ ٣ 3
ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?
أَيُبْرِمُ مَعَكَ عَهْداً لِتَتَّخِذَهُ عَبْداً مُؤَبَّداً لَكَ؟ ٤ 4
ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?
أَتُلاعِبُهُ كَمَا تُلاعِبُ الْعُصْفُورَ، أَمْ تُطَوِّقُهُ بِتُرْسٍ لِيَكُونَ لُعْبَةً لِفَتَيَاتِكَ؟ ٥ 5
ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ?
أَيُسَاوِمُ عَلَيْهِ التُّجَّارُ، أَمْ يَتَقَاسَمُونَهُ بَيْنَهُمْ؟ ٦ 6
ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?
أَتَمْلأُ جِلْدَهُ بِالْحِرَابِ وَرَأْسَهُ بِأَسِنَّةِ الرِّمَاحِ؟ ٧ 7
ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?
إِنْ حَاوَلْتَ الْقَبْضَ عَلَيْهِ بِيَدِكَ فَإِنَّكَ سَتَذْكُرُ ضَرَاوَةَ قِتَالِهِ وَلا تَعُودُ تُقْدِمُ عَلَى ذَلِكَ ثَانِيَةً! ٨ 8
ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ!
أَيُّ أَمَلٍ فِي إِخْضَاعِهِ قَدْ خَابَ، وَمُجَرَّدُ النَّظَرِ إِلَيْهِ يَبْعَثُ عَلَى الفَزَعِ. ٩ 9
ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ?
لَا أَحَدَ يَمْلِكُ جُرْأَةً كَافِيَةً لِيَسْتَثِيرَهُ. فَمَنْ إِذاً، يَقْوَى عَلَى مُجَابَهَتِي؟ ١٠ 10
੧੦ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ?
لِمَنْ أَنَا مَدِينٌ فَأُوفِيَهُ؟ كُلُّ مَا تَحْتَ جَمِيعِ السَّمَاوَاتِ هُوَ لِي. ١١ 11
੧੧ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।
دَعْنِي أُحَدِّثُكَ عَنْ أَطْرَافِ لَوِيَاثَانَ وَعَنْ قُوَّتِهِ وَتَنَاسُقِ قَامَتِهِ. ١٢ 12
੧੨“ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।
مَنْ يَخْلَعُ كِسَاءَهُ أَوْ يَدْنُو مِنْ مُتَنَاوَلِ صَفَّيْ أَضْرَاسِهِ؟ ١٣ 13
੧੩ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?
مَنْ يَفْتَحُ شَدْقَيْهِ؟ إِنَّ دَائِرَةَ أَسْنَانِهِ مُرْعِبَةٌ! ١٤ 14
੧੪ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ!
ظَهْرُهُ مَصْنُوعٌ مِنْ حَرَاشِفَ كَتُرُوسٍ مَصْفُوفَةٍ مُتَلاصِقَةٍ بِإِحْكَامٍ، وَكَأَنَّهَا مَضْغُوطَةٌ بِخَاتَمٍ، ١٥ 15
੧੫ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,
مُتَلاصِقَةٌ لَا يَنْفُذُ مِنْ بَيْنِهَا الْهَوَاءُ، ١٦ 16
੧੬ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।
مُتَّصِلَةٌ بَعْضُهَا بِبَعْضٍ، مُتَلَبِّدَةٌ لَا تَنْفَصِلُ. ١٧ 17
੧੭ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ।
عِطَاسُهُ يُوْمِضُ نُوراً، وَعَيْنَاهُ كَأَجْفَانِ الْفَجْرِ، ١٨ 18
੧੮ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!
مِنْ فَمِهِ تَخْرُجُ مَشَاعِلُ مُلْتَهِبَةٌ، وَيَتَطَايَرُ مِنْهُ شَرَارُ نَارٍ، ١٩ 19
੧੯ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।
يَنْبَعِثُ مِنْ مِنْخَرَيْهِ دُخَانٌ وَكَأَنَّهُ مِن قِدْرٍ يَغْلِي أَوْ مِرْجَلٍ. ٢٠ 20
੨੦ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!
يُضْرِمُ نَفَسُهُ الْجَمْرَ، وَمِنْ فَمِهِ يَنْطَلِقُ اللَّهَبُ. ٢١ 21
੨੧ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!
فِي عُنُقِهِ تَكْمُنُ قُوَّةٌ، وَأَمَامَ عَيْنَيْهِ يَعْدُو الْهَوْلُ. ٢٢ 22
੨੨ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!
ثَنَايَا لَحْمِهِ مُحْكَمَةُ التَّمَاسُكِ، مَسْبُوكَةٌ عَلَيْهِ لَا تَتَحَرَّكُ. ٢٣ 23
੨੩ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।
قَلْبُهُ صُلْبٌ كَالصَّخْرِ، صَلْدٌ كَالرَّحَى السُّفْلَى. ٢٤ 24
੨੪ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ।
عِنْدَمَا يَنْهَضُ يَدِبُّ الْفَزَعُ فِي الأَقْوِيَاءِ، وَمِنْ جَلَبَتِهِ يَعْتَرِيهِمْ شَلَلٌ. ٢٥ 25
੨੫ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!
لَا يَنَالُ مِنْهُ السَّيْفُ الَّذِي يُصِيبُهُ، وَلا الرُّمْحُ وَلا السَّهْمُ وَلا الْحَرْبَةُ. ٢٦ 26
੨੬ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।
يَحْسِبُ الْحَدِيدَ كَالْقَشِّ وَالنُّحَاسَ كَالْخَشَبِ النَّخِرِ. ٢٧ 27
੨੭ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ!
لَا يُرْغِمُهُ السَّهْمُ عَلَى الْفِرَارِ، وَحِجَارَةُ الْمِقْلاعِ لَدَيْهِ كَالْقَشِّ. ٢٨ 28
੨੮ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।
الْهِرَاوَةُ فِي عَيْنَيْهِ كَالْعُصَافَةِ، وَيَهْزَأُ بِاهْتِزَازِ الرُّمْحِ الْمُصَوَّبِ إِلَيْهِ. ٢٩ 29
੨੯ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।
بَطْنُهُ كَقِطَعِ الْخَزَفِ الْحَادَّةِ. إِذَا تَمَدَّدَ عَلَى الطِّينِ يَتْرُكُ آثَاراً مُمَاثِلَةً لِآثَارِ النَّوْرَجِ. ٣٠ 30
੩੦ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ।
يَجْعَلُ اللُّجَّةَ تَغْلِي كَالْقِدْرِ، وَالْبَحْرَ يَجِيشُ كَقِدْرِ الطِّيبِ. ٣١ 31
੩੧ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।
يَتْرُكُ خَلْفَهُ خَطّاً مِنْ زَبَدٍ أَبْيَضَ، فَيُخَالُ أَنَّ الْبَحْرَ قَدْ أَصَابَهُ الشَّيْبُ. ٣٢ 32
੩੨ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।
لَا نَظِيرَ لَهُ فَوْقَ الأَرْضِ لأَنَّهُ مَخْلُوقٌ عَدِيمُ الْخَوْفِ. ٣٣ 33
੩੩ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!
يَحْتَقِرُ كُلَّ مَا هُوَ مُتَعَالٍ، وَهُوَ مَلِكٌ عَلَى ذَوِي الْكِبْرِيَاءِ». ٣٤ 34
੩੪ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”

< أيُّوب 41 >