< عَدَد 5 >

وَقَالَ الرَّبُّ لِمُوسَى: ١ 1
ਯਹੋਵਾਹ ਨੇ ਮੂਸਾ ਨੂੰ ਆਖਿਆ,
«أَوْصِ بَنِي إِسْرَائِيلَ أَنْ يَعْزِلُوا مِنَ الْمُخَيَّمِ كُلَّ أَبْرَصَ، وَكُلَّ مَرِيضٍ بِالسَّيَلانِ، وَكُلَّ مَنْ يَتَنَجَّسُ بِلَمْسِ مَيْتٍ. ٢ 2
ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,
اعْزِلُوهُمْ إِلَى خَارِجِ الْمُخَيَّمِ سَوَاءٌ كَانَ رَجُلاً أَمِ امْرَأَةً لِئَلّا يُنَجِّسُوا مُخَيَّمَهُمْ، حَيْثُ أَنَا سَاكِنٌ فِي وَسَطِهِمْ». ٣ 3
ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ।
فَنَفَّذَ بَنُو إِسْرَائِيلَ الأَمْرَ، وَعَزَلُوهُمْ إِلَى خَارِجِ الْمُخَيَّمِ، طِبْقاً لِمَا أَمَرَ الرَّبُّ مُوسَى. ٤ 4
ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।
وَقَالَ الرَّبُّ لِمُوسَى: ٥ 5
ਯਹੋਵਾਹ ਨੇ ਮੂਸਾ ਨੂੰ ਆਖਿਆ,
«أَوْصِ بَنِي إِسْرَائِيلَ إِذَا ارْتَكَبَ رَجُلٌ أَوِ امْرَأَةٌ خَطِيئَةَ السَّرِقَةِ وَخَانَ الرَّبَّ، فَقَد أَذْنَبَتْ تِلْكَ النَّفْسُ، ٦ 6
ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ,
وَعَلَيْهَا أَنْ تَعْتَرِفَ بِخَطِيئَتِهَا الَّتِي اقْتَرَفَتْهَا، وَتَرُدَّ مَا أَذْنَبَتْ بِهِ، بَعْدَ أَنْ تُضِيفَ عَلَيْهِ خُمْسَهُ وَتَدْفَعَهُ لِمَنْ أَذْنَبَتْ بِحَقِّهِ. ٧ 7
ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ।
وَإِنْ لَمْ يَكُنْ لِلرَّجُلِ الْمَسْرُوقِ، إِذَا مَاتَ، وَلِيٌّ يُرَدُّ إِلَيْهِ الْمَسْرُوقُ، فَلْيَكُنِ الْمَسْرُوقُ لِلرَّبِّ. يَأْخُذُهُ الْكَاهِنُ لِنَفْسِهِ، فَضْلاً عَنْ كَبْشِ الْكَفَّارَةِ الَّذِي يُكَفِّرُ بِهِ عَنْهُ. ٨ 8
ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜ਼ਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜ਼ਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ।
وَتَكُونُ كُلُّ التَّقْدِمَاتِ الْمُقَدَّسَةِ الَّتِي يُقَرِّبُهَا الإِسْرَائِيلِيُّونَ لِلْكَاهِنِ نَصِيباً لَهُ. ٩ 9
ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ।
وَكَذَلِكَ أَقْدَاسُ الإِنْسَانِ تَكُونُ لَهُ. وَإذَا أَعْطَى إِنْسَانٌ شَيْئاً لِلْكَاهِنِ فَلَهُ يَكُونُ». ١٠ 10
੧੦ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ।
وَقَالَ الرَّبُّ لِمُوسَى: ١١ 11
੧੧ਯਹੋਵਾਹ ਨੇ ਮੂਸਾ ਨੂੰ ਆਖਿਆ,
«أَوْصِ بَنِي إِسْرَائِيلَ وَقُلْ لَهُمْ: إِذَا ضَلَّتْ زَوْجَةٌ وَخَانَتْ زَوْجَهَا ١٢ 12
੧੨ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ।
بِزِنَاهَا مَعَ رَجُلٍ آخَرَ، وَخَفِيَ الأَمْرُ عَلَى زَوْجِهَا، وَلَمْ يَقُمْ عَلَيْهَا دَلِيلٌ وَلَمْ يُقْبَضْ عَلَيْهَا مُتَلَبِّسَةً بِزِنَاهَا. ١٣ 13
੧੩ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭਰਿਸ਼ਟ ਹੋ ਚੁੱਕੀ ਹੈ।
وَإذَا اعْتَرَتْ زَوْجَهَا الْغَيْرَةُ وَارْتَابَ بِزَوْجَتِهِ وَكَانَتْ نَجِسَةً، أَوْ غَارَ عَلَى امْرَأَتِهِ مَعَ أَنَّهَا طَاهِرَةٌ. ١٤ 14
੧੪ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।
فَلْيُحْضِرِ الرَّجُلُ امْرَأَتَهُ إِلَى الْكَاهِنِ، وَيَأْتِ مَعَهُ بِقُرْبَانِهَا عُشْرِ الإِيفَةِ (نَحْوَ لِتْرَيْنِ وَنِصْفِ اللِّتْرِ) مِنْ دَقِيقِ الشَّعِيرِ. لَا يَصُبُّ عَلَيْهِ زَيْتاً، وَلا يَضَعُ عَلَيْهِ لُبَاناً، لأَنَّهُ تَقْدِمَةُ غَيْرَةٍ، تَقْدِمَةُ تَذْكِرَةٍ تُذَكِّرُ بِذَنْبٍ. ١٥ 15
੧੫ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ।
فَيَجْعَلُ الْكَاهِنُ الزَّوْجَةَ تَمْثُلُ أَمَامَ الرَّبِّ، ١٦ 16
੧੬ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ।
ثُمَّ يَأْخُذُ مَاءً مُقَدَّساً فِي إِنَاءٍ مِنْ خَزَفٍ وَيَلْتَقِطُ بَعْضَ غُبَارِ أَرْضِ الْمَسْكَنِ وَيَضَعُهُ فِي الْمَاءِ. ١٧ 17
੧੭ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ।
وَيَكْشِفُ رَأْسَ الزَّوْجَةِ، وَيَضَعُ فِي يَدَيْهَا تَقْدِمَةَ التَّذْكَارِ الَّتِي هِيَ تَقْدِمَةُ الْغَيْرَةِ، وَيَحْمِلُ الْكَاهِنُ بِيَدِهِ مَاءَ اللَّعْنَةِ الْمُرَّ. ١٨ 18
੧੮ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।
وَيَسْتَحْلِفُ الْكَاهِنُ الْمَرْأَةَ قَائِلاً لَهَا: إِنْ كَانَ رَجُلٌ آخَرُ لَمْ يُضَاجِعْكِ، وَلَمْ تَخُونِي زَوْجَكِ، فَأَنْتِ بَرِيئَةٌ مِنْ مَاءِ اللَّعْنَةِ الْمُرِّ هَذَا. ١٩ 19
੧੯ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।
وَلَكِنْ إِنْ كُنْتِ قَدْ خُنْتِ زَوْجَكِ وَتَنَجَّسْتِ بِمُضَاجَعَةِ رَجُلٍ غَيْرِهِ. ٢٠ 20
੨੦ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ।
فَلْيَجْعَلِ الرَّبُّ لَعْنَةَ شَعْبِكِ عَلَيْكِ، فَيَتَبَرَّأُوا مِنْكِ عِنْدَمَا يَجْعَلُ الرَّبُّ فَخْذَكِ يَذْوِي وَبَطْنَكِ يَتَوَرَّمُ. ٢١ 21
੨੧ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ।
وَلْيَدْخُلْ مَاءُ اللَّعْنَةِ هَذَا فِي أَحْشَائِكِ لِيُسَبِّبَ وَرَماً لِبَطْنِكِ، وَلْيَذْوِ فَخْذُكِ. فَتَقُولُ الْمَرْأَةُ: آمِين. آمِين». ٢٢ 22
੨੨ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, “ਆਮੀਨ, ਆਮੀਨ।”
«ثُمَّ يُدَوِّنُ الْكَاهِنُ هَذِهِ اللَّعَنَاتِ فِي دَرْجٍ وَيَمْحُوهَا بِالْمَاءِ الْمُرِّ؛ ٢٣ 23
੨੩ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ।
وَيَسْقِي الْمَرْأَةَ مَاءَ اللَّعْنَةِ الْمُرَّ الَّذِي مَحَا بِهِ اللَّعْنَاتِ فَيَدْخُلُ فِيهَا مَاءُ اللَّعْنَةِ لِيُسَبِّبَ لَهَا آلامَ الْمَرَارَةِ. ٢٤ 24
੨੪ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ।
ثُمَّ يَأْخُذُ الْكَاهِنُ مِنْ يَدِ الْمَرْأَةِ تَقْدِمَةَ الْغَيْرَةِ، وَيُرَجِّحُهَا أَمَامَ الرَّبِّ، ثُمَّ يُقَدِّمُهَا إِلَى الْمَذْبَحِ. ٢٥ 25
੨੫ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।
وَيَتَنَاوَلُ مِلْءَ قَبْضَتِهِ مِنْهَا وَيُحْرِقُهُ عَلَى الْمَذْبَحِ، وَبَعْدَ ذَلِكَ يَسْقِي الْمَرْأَةَ الْمَاءَ. ٢٦ 26
੨੬ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।
فَإِنْ كَانَتِ الْمَرْأَةُ قَدْ تَنَجَّسَتْ وَخَانَتْ زَوْجَهَا، فَإِنَّهَا حِينَ تَشْرَبُ الْمَاءَ الْجَالِبَ اللَّعْنَةَ يُسَبِّبُ لَهَا آلامَ مَرَارَةٍ، فَيَتَوَرَّمُ بَطْنُهَا وَيَذْوِي فَخْذُهَا، وَتُصْبِحُ الْمَرْأَةُ لَعْنَةً فِي وَسَطِ شَعْبِهَا. ٢٧ 27
੨੭ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।
أَمَّا إِنْ كَانَتْ بَرِيئَةً طَاهِرَةً، فَإِنَّهَا تَتَبَرَّأُ وَلا تُصْبِحُ عَاقِراً. ٢٨ 28
੨੮ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।
إِذاً، هَذِهِ هِيَ شَرِيعَةُ الْغَيْرَةِ الَّتِي تُطَبِّقُونَهَا إِذَا خَانَتِ امْرَأَةٌ زَوْجَهَا وَتَنَجَّسَتْ. ٢٩ 29
੨੯ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।
أَوْ إِذَا اعْتَرَتِ الْغَيْرَةُ رَجُلاً، فَغَارَ عَلَى زَوْجَتِهِ، فَعَلَيْهِ أَنْ يَأْتِيَ بِالْمَرْأَةِ أَمَامَ الرَّبِّ وَيُمَارِسُ عَلَيْهَا الْكَاهِنُ كُلَّ هَذِهِ الشَّعَائِرِ. ٣٠ 30
੩੦ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ।
وَلا يُعَاقَبُ الرَّجُلُ إِذَا أَصَابَ الضَّرَرُ زَوْجَتَهُ الْمُذْنِبَةَ، أَمَّا هِيَ فَتَحْمِلُ قَصَاصَ خَطِيئَتِهَا». ٣١ 31
੩੧ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।

< عَدَد 5 >