< المَزامِير 102 >
صَلاةُ الْمِسْكِينِ إِذَا أَعْيَا وَسَكَبَ شَكْوَاهُ أَمَامَ الرَّبِّ يَا رَبُّ اسْتَمِعْ صَلاتِي وَلْيَصِلْ إِلَيْكَ صُرَاخِي. | ١ 1 |
੧ਦੀਨ ਜਨ ਦੀ ਉਸ ਸਮੇਂ ਦੀ ਪ੍ਰਾਰਥਨਾ ਜਦੋਂ ਉਹ ਦੁੱਖ ਦਾ ਮਾਰਿਆ ਆਪਣੇ ਸੋਗ ਦੀਆਂ ਸਾਰੀਆਂ ਗੱਲਾਂ ਯਹੋਵਾਹ ਦੇ ਅੱਗੇ ਖੋਲ੍ਹ ਕੇ ਕਹਿੰਦਾ ਹੈ ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ!
لَا تَحْجُبْ وَجْهَكَ عَنِّي فِي يَوْمِ ضِيقِي، بَلْ أَمِلْ نَحْوِي أُذُنَكَ. اسْتَجِبْ لِي سَرِيعاً يَوْمَ أَدْعُوكَ، | ٢ 2 |
੨ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇ!
لأَنَّ أَيَّامِي قَدْ تَبَدَّدَتْ كَالدُّخَانِ، وَعِظَامِي اضْطَرَمَتْ كَالْوَقِيدِ. | ٣ 3 |
੩ਮੇਰੇ ਜਿਉਣ ਦੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ।
قَلْبِي مَنْكُوبٌ وَيَابِسٌ كَالْعُشْبِ الْجَافِّ، حَتَّى غَفِلْتُ عَنْ أَكْلِ طَعَامِي. | ٤ 4 |
੪ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।
الْتَصَقَتْ عِظَامِي بِلَحْمِي مِنْ جَرَّاءِ أَنَّاتِي الْمُرْتَفِعَةِ. | ٥ 5 |
੫ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।
صِرْتُ أَشْبَهَ بِبَجْعِ الْبَرَارِي، وَمِثْلَ بُومَةِ الْخَرَائِبِ. | ٦ 6 |
੬ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!
أَرِقْتُ، وَصِرْتُ كَالْعُصْفُورِ الْمُنْفَرِدِ عَلَى السَّطْحِ. | ٧ 7 |
੭ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
عَيَّرَنِي أَعْدَائِي طُولَ النَّهَارِ، وَالسَّاخِرُونَ الْحَانِقُونَ عَلَيَّ، جَعَلُوا اسْمِي لَعْنَةً، | ٨ 8 |
੮ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਣ ਮੇਰਾ ਨਾਮ ਲੈ ਕੇ ਫਿਟਕਾਰਾਂ ਪਾਉਂਦੇ ਹਨ।
فَقَدْ أَكَلْتُ الرَّمَادَ كَالْخُبْزِ، وَمَزَجْتُ شَرَابِي بِالدُّمُوعِ، | ٩ 9 |
੯ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਹੰਝੂ ਮਿਲਾਉਂਦਾ ਹਾਂ।
بِسَبَبِ غَضَبِكَ وَسَخَطِكَ لأَنَّكَ قَدْ رَفَعْتَنِي ثُمَّ طَرَحْتَنِي بِعُنْفٍ. | ١٠ 10 |
੧੦ਇਹ ਤੇਰੇ ਗੁੱਸੇ ਤੇ ਕਹਿਰ ਕਾਰਨ ਹੋਇਆ, ਕਿਉਂ ਜੋ ਤੂੰ ਚੁੱਕ ਕੇ ਮੈਨੂੰ ਫੇਰ ਪਟਕਾ ਸੁੱਟ ਦਿੱਤਾ!
عُمْرِي أَشْبَهُ بِظِلٍّ مُتَقَلِّصٍ، وَأَنَا مِثْلُ الْعُشْبِ أَذْوِي. | ١١ 11 |
੧੧ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ।
أَمَّا أَنْتَ يَا رَبُّ فَجَالِسٌ عَلَى عَرْشِكَ إِلَى الأَبَدِ، وَذِكْرُكَ بَاقٍ مَدَى الدَّهْرِ. | ١٢ 12 |
੧੨ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੱਕ!
أَنْتَ تَقُومُ وَتَرْحَمُ صِهْيَوْنَ لأَنَّهُ قَدْ أَزِفَ وَقْتُ إِظْهَارِ رِضَاكَ، | ١٣ 13 |
੧੩ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।
فَإِنَّ عَبِيدَكَ يُسَرُّونَ بِحِجَارَتِهَا، يَشْتَاقُونَ إِلَى ذَرَّاتِ تُرَابِهَا. | ١٤ 14 |
੧੪ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।
فَتَخْشَى الأُمَمُ اسْمَ الرَّبِّ، وَيَهَابُ جَمِيعُ مُلُوكِ الأَرْضِ مَجْدَكَ. | ١٥ 15 |
੧੫ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।
لأَنَّ الرَّبَّ بَنَى صِهْيَوْنَ وَتَجَلَّى فِي مَجْدِهِ. | ١٦ 16 |
੧੬ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ।
الْتَفَتَ إِلَى صَلاةِ الْبَائِسِينَ وَلَمْ يَرْفُضْ دُعَاءَ الْمُتَضَايِقِينَ. | ١٧ 17 |
੧੭ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।
يُكْتَبُ هَذَا لِلْجِيلِ الآتِي الَّذِي سَيُخْلَقُ فَيُسَبِّحُ الرَّبَّ. | ١٨ 18 |
੧੮ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।
تَطَلَّعَ الرَّبُّ مِنْ عَلْيَاءِ مَقْدِسِهِ، مِنَ السَّمَاوَاتِ نَظَرَ إِلَى الأَرْضِ، | ١٩ 19 |
੧੯ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,
لِيَسْمَعَ أَنِينَ شَعْبِهِ الأَسِيرِ وَيُحَرِّرَ الْمَقْضِيَّ عَلَيْهِمْ بِالْمَوْتِ. | ٢٠ 20 |
੨੦ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
لِكَيْ يُذَاعَ اسْمُ الرَّبِّ فِي صِهْيَوْنَ، وَيُسَبَّحَ أَيْضاً فِي أُورُشَلِيمَ، | ٢١ 21 |
੨੧ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,
عِنْدَمَا تَجْتَمِعُ الشُّعُوبُ وَالْمَمَالِكُ جَمِيعاً لِيَعْبُدُوا الرَّبَّ. | ٢٢ 22 |
੨੨ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।
الرَّبُّ أَضْعَفَنِي وَأَنَا فِي رَيْعَانِ قُوَّتِي وَقَصَّرَ أَيَّامِي. | ٢٣ 23 |
੨੩ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਉਮਰ ਨੂੰ ਘਟਾਇਆ।
حَتَّى قُلْتُ: «يَا رَبُّ أَنْتَ حَيٌّ إِلَى الأَبَدِ. لَا تَقْصِفْنِي فِي مُنْتَصَفِ عُمْرِي، قَبْلَ أَنْ أَبْلُغَ الشَّيْخُوخَةَ. | ٢٤ 24 |
੨੪ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!
مِنْ قِدَمٍ أَسَّسْتَ الأَرْضَ، وَالسَّمَاوَاتُ هِيَ صُنْعُ يَدَيْكَ. | ٢٥ 25 |
੨੫ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।
هِيَ زَائِلَةٌ أَمَّا أَنْتَ فَبَاقٍ. تَبْلَى كُلُّهَا كَالثَّوْبِ. وَتَسْتَبْدِلُهَا كَمَا يُسْتَبْدَلُ الرِّدَاءُ القَدِيمُ بِالجَدِيدِ. | ٢٦ 26 |
੨੬ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!
لَكِنَّكَ أَنْتَ الدَّائِمُ الْخَالِدُ، وَسِنُوكَ لَنْ تَنْتَهِيَ. | ٢٧ 27 |
੨੭ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
أَبْنَاءُ عَبِيدِكَ يَدُومُونَ، وَنَسْلُهُمْ يَظَلُّ ثَابِتاً أَمَامَكَ». | ٢٨ 28 |
੨੮ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।