< المَزامِير 107 >
ارْفَعُوا الشُّكْرَ لِلرَّبِّ لأَنَّهُ صَالِحٌ، وَرَحْمَتَهُ إِلَى الأَبَدِ تَدُومُ. | ١ 1 |
੧ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
لِيَقُلْ هَذَا مَفْدِيُّو الرَّبِّ، الَّذِينَ افْتَدَاهُمْ مِنْ يَدِ ظَالِمِهِمْ. | ٢ 2 |
੨ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।
لَمَّ شَتَاتَهُمْ مِنَ الْبُلْدَانِ: مِنَ الشَّرْقِ وَالْغَرْبِ، مِنَ الشِّمَالِ وَالْجَنُوبِ. | ٣ 3 |
੩ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ।
تَاهُوا فِي الْبَرِّيَّةِ، فِي صَحْرَاءَ بِلَا طَرِيقٍ، وَلَمْ يَجِدُوا مَدِينَةً يَسْكُنُونَ فِيهَا. | ٤ 4 |
੪ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।
جَاعُوا وَعَطِشُوا حَتَّى خَارَتْ نُفُوسُهُمْ فِي دَاخِلِهِمْ. | ٥ 5 |
੫ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
فَاسْتَغَاثُوا بِالرَّبِّ فِي ضِيقِهِمْ، فَأَنْقَذَهُمْ مِنْ مَصَائِبِهِمْ. | ٦ 6 |
੬ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
وَهَدَاهُمْ طَرِيقاً مُسْتَقِيماً لِيَتَوَجَّهُوا إِلَى مَدِينَةٍ لِلسَّكَنِ. | ٧ 7 |
੭ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।
فَلْيَرْفَعُوا الشُّكْرَ لِلرَّبِّ عَلَى رَحْمَتِهِ وَعَلَى عَجَائِبِهِ لِبَنِي آدَمَ. | ٨ 8 |
੮ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
لأَنَّهُ أَشْبَعَ النَّفْسَ الْمُتَلَهِّفَةَ وَمَلأَ النَّفْسَ الْجَائِعَةَ خَيْراً. | ٩ 9 |
੯ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।
كَانُوا جَالِسِينَ كَالأَسْرَى فِي الظَّلامِ وَظِلالِ الْمَوْتِ، مُوْثَقِينَ بِالذُّلِّ وَالْحَدِيدِ، | ١٠ 10 |
੧੦ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,
لأَنَّهُمْ تَمَرَّدُوا عَلَى كَلامِ اللهِ، وَاسْتَهَانُوا بِمَشُورَةِ الْعَلِيِّ. | ١١ 11 |
੧੧ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,
فَأَذَلَّ قُلُوبَهُمْ بِالْجَهْدِ الْمُضْنِي. تَعَثَّرُوا وَلَمْ يَكُنْ مِنْ مُعِينٍ. | ١٢ 12 |
੧੨ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,
ثُمَّ اسْتَغَاثُوا بِالرَّبِّ فِي ضِيقِهِمْ فَأَنْقَذَهُمْ مِنْ مَصَائِبِهِمْ. | ١٣ 13 |
੧੩ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
أَخْرَجَهُمْ مِنَ الظَّلامِ وَظِلالِ الْمَوْتِ وَحَطَّمَ قُيُودَهُمْ. | ١٤ 14 |
੧੪ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
فَلْيَرْفَعُوا الشُّكْرَ لِلرَّبِّ عَلَى رَحْمَتِهِ، وَعَلَى عَجَائِبِهِ لِبَنِي آدَمَ. | ١٥ 15 |
੧੫ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
لأَنَّهُ كَسَّرَ أَبْوَابَ النُّحَاسِ، وَقَطَّعَ عَوَارِضَ الْحَدِيدِ. | ١٦ 16 |
੧੬ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ।
سَفِهُوا فِي جَهْلِهِمْ وَسَقِمُوا مِنْ جَرَّاءِ آثَامِهِمْ. | ١٧ 17 |
੧੭ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ,
عَافَتْ أَنْفُسُهُمْ كُلَّ طَعَامٍ، فَصَارُوا عَلَى شَفَا الْمَوْتِ. | ١٨ 18 |
੧੮ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ।
ثُمَّ اسْتَغَاثُوا بِالرَّبِّ فِي ضِيقِهِمْ، فَأَنْقَذَهُمْ مِنْ مَصَائِبِهِمْ. | ١٩ 19 |
੧੯ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
أَصْدَرَ أَمْرَهُ فَشَفَاهُمْ، وَخَلَّصَهُمْ مِنْ مَهَالِكِهِمْ. | ٢٠ 20 |
੨੦ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
فَلْيَرْفَعُوا الشُّكْرَ لِلرَّبِّ عَلَى رَحْمَتِهِ، وَعَلَى عَجَائِبِهِ لِبَنِي آدَمَ. | ٢١ 21 |
੨੧ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
وَلْيُقَرِّبُوا لَهُ ذَبَائِحَ الشُّكْرِ، وَيُحَدِّثُوا بِأَعْمَالِهِ بِتَرَانِيمِ الْفَرَحِ. | ٢٢ 22 |
੨੨ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।
رَكِبَ بَعْضُهُمُ الْبِحَارَ فِي السُّفُنِ التِّجَارِيَّةِ، لِيَكْسَبُوا رِزْقَهُمْ، | ٢٣ 23 |
੨੩ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
وَرَأَوْا أَعْمَالَ الرَّبِّ وَعَجَائِبَهُ فِي عُمْقِ الْمِيَاهِ. | ٢٤ 24 |
੨੪ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ।
فَإِنَّهُ بِأَمْرِهِ أَثَارَ رِيحاً عَاصِفَةً فَأَهَاجَتْ أَمْوَاجَ الْبَحْرِ | ٢٥ 25 |
੨੫ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
فَارْتَفَعَتِ السُّفُنُ إِلَى الأَعَالِي، ثُمَّ هَبَطَتْ إِلَى الأَعْمَاقِ، حَتَّى ذَابَتْ نُفُوسُهُمْ مِنَ الْفَزَعِ. | ٢٦ 26 |
੨੬ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ,
تَمَايَلُوا وَتَرَنَّحُوا مِثْلَ السَّكْرَانِ، وَأَعْيَتْهُمُ الْحِيلَةُ. | ٢٧ 27 |
੨੭ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
ثُمَّ اسْتَغَاثُوا بِالرَّبِّ فِي ضِيقِهِمْ، فَأَنْقَذَهُمْ مِنْ مَصَائِبِهِمْ. | ٢٨ 28 |
੨੮ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
هَدَّأَ الْعَاصِفَةَ الشَّدِيدَةَ، وَسَكَّنَ الأَمْوَاجَ. | ٢٩ 29 |
੨੯ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
فَفَرِحُوا بِهُدُوئِهَا، ثُمَّ اقْتَادَهُمْ إِلَى الْمَرْفَأ الْمَنْشُودِ. | ٣٠ 30 |
੩੦ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ।
فَلْيَرْفَعُوا الشُّكْرَ عَلَى رَحْمَتِهِ، وَعَلَى عَجَائِبِهِ لِبَنِي آدَمَ. | ٣١ 31 |
੩੧ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
وَلْيُعَظِّمُوهُ فِي مَحْفَلِ الشَّعْبِ، وَلْيُسَبِّحُوهُ فِي اجْتِمَاعِ الشُّيُوخِ. | ٣٢ 32 |
੩੨ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।
إِنَّهُ يُحَوِّلُ الأَنْهَارَ إِلَى قِفَارٍ، وَيَنَابِيعَ الْمَاءِ إِلَى أَرْضٍ عَطْشَى. | ٣٣ 33 |
੩੩ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
يَجْعَلُ الْحُقُولَ الْخَصِيبَةَ أَرْضاً مَلِحَةً جَرْدَاءَ مِنْ جَرَّاءِ شَرِّ سُكَّانِهَا. | ٣٤ 34 |
੩੪ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
يُحَوِّلُ الْبَرِّيَّةَ إِلَى وَاحَةٍ، وَالأَرْضَ الْقَاحِلَةَ يَنَابِيعَ مِيَاهٍ. | ٣٥ 35 |
੩੫ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
يُسْكِنُ هُنَاكَ الْجِيَاعَ فَيُنْشِئُونَ مَدِينَةً آهِلَةً. | ٣٦ 36 |
੩੬ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,
وَيَزْرَعُونَ حُقُولاً وَيَغْرِسُونَ كُرُوماً تُنْتِجُ لَهُمْ غِلَالاً وَفِيرَةً. | ٣٧ 37 |
੩੭ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
وَيُبَارِكُهُمْ أَيْضاً فَيَتَكَاثَرُونَ جِدّاً، وَلَا يَدَعُ مَوَاشِيَهُمْ تَتَنَاقَصُ. | ٣٨ 38 |
੩੮ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।
عِنْدَمَا يَقِلُّ الشَّعْبُ وَيَذِلُّ بِفِعْلِ الضِّيقِ وَالْبَلايَا وَالأَحْزَانِ، | ٣٩ 39 |
੩੯ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
يَصُبُّ اللهُ الْهَوَانَ عَلَى الرُّؤَسَاءِ، وَيُضِلُّهُمْ فِي أَرْضِ تِيهٍ لَيْسَ فِيهَا طَرِيقٌ. | ٤٠ 40 |
੪੦ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
لَكِنَّهُ يُنْقِذُ الْمُحْتَاجِينَ مِنَ الْبُؤْسِ، وَيُكَثِّرُ عَشَائِرَهُمْ مِثْلَ قُطْعَانِ الْغَنَمِ. | ٤١ 41 |
੪੧ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।
يَرَى الْمُسْتَقِيمُونَ هَذَا وَيَفْرَحُونَ، أَمَّا الأَثَمَةُ فَيَخْرَسُونَ. | ٤٢ 42 |
੪੨ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।
فَلْيَتَأَمَّلْ كُلُّ حَكِيمٍ فِي هَذِهِ الأُمُورِ، وَيُمْعِنِ النَّظَرَ فِي مَرَاحِمِ الرَّبِّ. | ٤٣ 43 |
੪੩ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।