< المَزامِير 88 >
تَسْبِيحَةٌ: مَزْمُورٌ لِبَنِي قُورَحَ. لِقَائِدِ الْمُنْشِدِينَ عَلَى النَّايِ الْحَزِينِ لِلْغِنَاءِ الْخَافِتِ. قَصِيدَةٌ تَعْلِيمِيَّةٌ لِهَيْمَانَ الأَزْرَاحِيِّ يَا رَبُّ يَا إِلَهَ خَلاصِي، أَمَامَكَ أَصْرُخُ نَهَاراً وَلَيْلاً. | ١ 1 |
੧ਗੀਤ; ਕੋਰਹ ਵੰਸ਼ੀਆਂ ਦਾ ਭਜਨ। ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸ਼ੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।
لِتَأْتِ صَلاتِي أَمَامَكَ، أَمِلْ أُذُنَكَ إِلَى صَرْخَتِي، | ٢ 2 |
੨ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾਕਾਰ ਵੱਲ ਕੰਨ ਝੁਕਾ!
فَإِنَّ نَفْسِي شَبِعَتْ مَصَائِبَ، وَحَيَاتِي تَقْتَرِبُ مِنَ الْمَوْتِ. (Sheol ) | ٣ 3 |
੩ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। (Sheol )
حُسِبْتُ فِي عِدَادِ الْهَابِطِينَ إِلَى قَعْرِ هُوَّةِ الْمَوْتِ، وَكَرَجُلٍ لَا قُوَّةَ لَهُ. | ٤ 4 |
੪ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।
تَرَكُونِي أَمُوتُ كَقَتْلَى الْحَرْبِ الْمُمَدَّدِينَ فِي الْقَبْرِ، الَّذِينَ لَا تَعُودُ تَذْكُرُهُمْ وَتَكُفُّ يَدَكَ عَنْ إِغَاثَتِهِمْ. | ٥ 5 |
੫ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
قَدْ طَرَحْتَنِي فِي الْهُوَّةِ السُّفْلَى، فِي الأَمَاكِنِ الْمُظْلِمَةِ وَالْعَمِيقَةِ. | ٦ 6 |
੬ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
اسْتَقَرَّ علَيَّ غَضَبُكَ، وَبِأَمْوَاجِكَ الطَّامِيَةِ ذَلَّلْتَنِي. | ٧ 7 |
੭ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
أَبْعَدْتَ عَنِّي أَصْحَابِي، وَجَعَلْتَنِي عَاراً عِنْدَهُمْ. قَدْ حُبِسْتُ فَلَا نَجَاةَ لِي. | ٨ 8 |
੮ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
كَلَّتْ عَيْنَايَ مِنْ فَرْطِ البُكَاءِ. إِيَّاكَ يَا رَبُّ دَعَوْتُ كُلَّ يَوْمٍ بَاسِطاً إِلَيْكَ يَدَيَّ. | ٩ 9 |
੯ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।
هَلْ تَصْنَعُ عَجَائِبَ لِلأَمْوَاتِ، أَمْ تَقُومُ أَشْبَاحُ الْمَوْتَى فَتُمَجِّدَكَ؟ | ١٠ 10 |
੧੦ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
أَفِي الْقَبْرِ تُعْلَنُ رَحْمَتُكَ، وَفِي الْهَاوِيَةِ أَمَانَتُكَ؟ | ١١ 11 |
੧੧ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ? ()
هَلْ فِي الظَّلامِ تُعْرَفُ عَجَائِبُكَ، وَفِي أَرْضِ النِّسْيَانِ يَظْهَرُ بِرُّكَ؟ | ١٢ 12 |
੧੨ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
أَمَّا أَنَا فَإِلَيْكَ أَصْرُخُ مُسْتَغِيثاً يَا رَبُّ، وَفِي الصَّبَاحِ تَمْثُلُ صَلاتِي أَمَامَكَ. | ١٣ 13 |
੧੩ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
لِمَاذَا يَا رَبُّ تَرْفُضُ نَفْسِي، وَتَحْجُبُ عَنِّي وَجْهَكَ؟ | ١٤ 14 |
੧੪ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
إِنَّنِي مِسْكِينٌ، وَمُشْرِفٌ عَلَى الْمَوْتِ مُنْذُ صِبَايَ، وَقَدْ قَاسَيْتُ أَهْوَالَكَ، وَذُهِلْتُ. | ١٥ 15 |
੧੫ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।
اجْتَاحَنِي غَضَبُكَ الشَّدِيدُ وَأَفْنَتْنِي أَهْوَالُكَ. | ١٦ 16 |
੧੬ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
أَحَاطَتْ بِي طُولَ النَّهَارِ كَالْمِيَاهِ وَأَطْبَقَتْ عَلَيَّ كُلُّهَا. | ١٧ 17 |
੧੭ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।
فَرَّقْتَ عَنِّي الأَصْدِقَاءَ فَصَارَ الظَّلامُ مُلازِماً لِي. | ١٨ 18 |
੧੮ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!।