< نَشِيد الأنشاد 1 >

هَذَا نَشِيدُ الأَنَاشِيدِ لِسُلَيْمَانَ. ١ 1
ਸੁਲੇਮਾਨ ਦਾ ਸਰੇਸ਼ਟ ਗੀਤ।
(الْمَحْبُوبَةُ): لِيَلْثِمْنِي بِقُبْلاتِ فَمِهِ، لأَنَّ حُبَّكَ أَلَذُّ مِنَ الْخَمْرِ. ٢ 2
ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
رَائِحَةُ عُطُورِكَ شَذِيَّةٌ، وَاسْمُكَ أَرِيجٌ مَسْكُوبٌ؛ لِذَلِكَ أَحَبَّتْكَ الْعَذَارَى. ٣ 3
ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।
اجْذُبْنِي وَرَاءَكَ فَنَجْرِيَ، أَدْخَلَنِي الْمَلِكُ إِلَى مَخَادِعِهِ. نَبْتَهِجُ بِكَ وَنَفْرَحُ، وَنَمْدَحُ حُبَّكَ أَكْثَرَ مِنَ الْخَمْرِ، فَالَّذِينَ أَحَبُّوكَ مُحِقُّونَ. ٤ 4
ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
سَمْرَاءُ أَنَا، وَلَكِنَّنِي رَائِعَةُ الْجَمَالِ يَا بَنَاتِ أُورُشَلِيمَ. أَنَا سَمْرَاءُ كَخِيَامِ قِيدَارَ. أَوْ كَسُرَادِقِ سُلَيْمَانَ. ٥ 5
ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।
لَا تَنْظُرْنَ إِلَيَّ لأَنَّنِي سَمْرَاءُ، فَإِنَّ الشَّمْسَ قَدْ لَوَّحَتْنِي. إِخْوَتِي قَدْ غَضِبُوا مِنِّي فَأَقَامُونِي حَارِسَةً لِلْكُرُومِ، أَمَّا كَرْمِي فَلَمْ أَنْطُرْهُ. ٦ 6
ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।
قُلْ لِي يَا مَنْ تُحِبُّهُ نَفْسِي، أَيْنَ تَرْعَى قُطْعَانَكَ وَأَيْنَ تُرْبِضُ بِها عِنْدَ الظَّهِيرَةِ؟ فَلِمَاذَا أَكُونُ كَامْرَأَةٍ مُقَنَّعَةٍ، أَتَجَوَّلُ بِجُوَارِ قُطْعَانِ أَصْحَابِكَ؟ ٧ 7
ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?
(الْمُحِبُّ): إِنْ كُنْتِ لَا تَعْلَمِينَ يَا أَجْمَلَ النِّسَاءِ، فَاقْتَفِي أَثَرَ الْغَنَمِ، وَارْعَيْ جِدَاءَكِ عِنْدَ مَسَاكِنِ الرُّعَاةِ. ٨ 8
ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।
إِنِّي أُشَبِّهُكِ يَا حَبِيبَتِي بِفَرَسٍ فِي مَرْكَبَاتِ فِرْعَوْنَ. ٩ 9
ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ ।
مَا أَجْمَلَ خَدَّيْكِ بِالْحُلِيِّ، وَعُنُقَكِ بِالْقَلائِدِ الذَّهَبِيَّةِ. ١٠ 10
੧੦ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।
سَنَصْنَعُ لَكِ أَقْرَاطاً مِنْ ذَهَبٍ مَعَ جُمَانٍ مِنْ فِضَّةٍ. ١١ 11
੧੧ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।
(الْمَحْبُوبَةُ): بَيْنَمَا الْمَلِكُ مُسْتَلْقٍ عَلَى أَرِيكَتِهِ فَاحَ نَارِدِينِي رَائِحَتِهِ. ١٢ 12
੧੨ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ।
حَبِيبِي صُرَّةُ مُرٍّ لِي، هَاجِعٌ بَيْنَ نَهْدَيَّ. ١٣ 13
੧੩ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।
حَبِيبِي لِي عُنْقُودُ حِنَّاءَ فِي كُرُومِ عَيْنِ جَدْيٍ. ١٤ 14
੧੪ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
(المُحِبُّ): كَمْ أَنْتِ جَمِيلَةٌ يَا حَبِيبَتِي، كَمْ أَنْتِ جَمِيلَةٌ! عَيْنَاكِ حَمَامَتَانِ! ١٥ 15
੧੫ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।
(الْمَحْبُوبَةُ): كَمْ أَنْتَ وَسِيمٌ يَا حَبِيبِي وَجَذَّابٌ حَقّاً! أَنْتَ حُلْوٌ وَأَرِيكَتُنَا مُخْضَرَّةٌ. ١٦ 16
੧੬ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ।
عَوَارِضُ بَيْتِنَا خَشَبُ أَرْزٍ وَرَوَافِدُنَا خَشَبُ سَرْوٍ. ١٧ 17
੧੭ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।

< نَشِيد الأنشاد 1 >