< Zəbur 124 >
1 Davudun ziyarət nəğməsi. İndi İsrail söyləsin: Rəbb tərəfimizi saxlamasaydı,
੧ਦਾਊਦ ਦਾ ਯਾਤਰਾ ਦਾ ਗੀਤ ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,
2 Bizə qarşı insanlar qalxarkən Rəbb tərəfimizi saxlamasaydı,
੨ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ,
3 Bizə qarşı qəzəblərindən yanarkən Bizi diri-diri udardılar,
੩ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
4 Sular bizi yuyub-aparardı, Sellər üstümüzü basardı,
੪ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,
5 Azğın sular üstümüzü basardı.
੫ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!
6 Alqış olsun Rəbbə! O bizi onların dişlərinə ov etmədi.
੬ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!
7 Bizi ovçunun tələsindən bir quş kimi qurtardı, Tələ qırıldı, canımız azad oldu.
੭ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
8 Bizə Rəbbin adından, Göyləri və yeri yaradandan yardım gəlir.
੮ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।