< Zəbur 90 >
1 Allah adamı Musanın duası. Ey Xudavənd, bütün nəsillərdən bəri Bizə pənah yeri olmusan.
੧ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
2 Dağlara təvəllüd verməmişdən əvvəl, Kainatı, dünyanı doğmazdan əvvəl Əzəldən axıradək Allah Sənsən.
੨ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
3 İnsanları torpağa çevirirsən, Deyirsən: «Qoy bəşər övladları toza dönsün».
੩ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
4 Sənin gözündə min il ötən bir günə, Bir gecə növbəsinə bənzər.
੪ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
5 İnsanları silirsən, çəkilirlər, Elə bil ki yuxudurlar. Sanki sübh çağı yerdə bitən otdurlar,
੫ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
6 Səhər boy atar, çiçək açar, Axşamsa solar, quruyar.
੬ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
7 Qəzəbindən məhv oluruq, Hiddətindən vəlvələyə düşürük.
੭ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
8 Hüzurunda təqsirlərimizi üzə çıxarmısan, Gizli günahlarımıza üzünün işığını salmısan.
੮ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
9 Ömür-günümüz Sənin qəzəbin altında keçir, İllərimiz bir nəfəs tək tükənir.
੯ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।
10 Yetmiş il ömür sürərik, Sağlam olsaq, səksənə yetişərik. Ən yaxşı çağımız belə, zəhmətlə, kədərlə keçir, Ömrümüz tez bitir, uçub-gedir.
੧੦ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
11 Axı qəzəbinin gücünü kim dərk edə bilər? Hirsinin vahiməsini kim duya bilər?
੧੧ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?
12 Bizə öyrət nə qədər ömrümüz var, Qoy qəlbimiz hikmətli olsun.
੧੨ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
13 Əl çək, ya Rəbb! Nə vaxtadək qəzəbindən dönməyəcəksən? Sən qullarına rəhm et.
੧੩ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
14 Səhər-səhər bizə doyunca məhəbbət göstər, Qoy ömrümüz boyu sevinib fərəhlənək.
੧੪ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
15 Bizi zülmə saldığın günlər qədər, Bəlaya düşdüyümüz illər qədər sevindir.
੧੫ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
16 Əməllərin qullarına, Əzəmətin övladlarına görünsün.
੧੬ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
17 Ey Xudavənd Allahımız, bizimlə xoş rəftar et, Əllərimizin zəhmətini uğurlu et, Bəli, bizim əllərimizin zəhmətini uğurlu et.
੧੭ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।