< Eginak 15 >

1 Eta Iudeatic iautsi içan ciraden batzuc, iracasten cituztén anayeac, cioitela, Baldin circoncidi ezpaçaiteztez Moysesen maneraren araura, ecin salua çaitezquete.
ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।
2 Eta gudu eta disputa handi Pauli eta Barnabasi helduric hayén contra, ordena ceçaten igan litecen Paul eta Barnabas eta cembeit berceric Apostoluetara eta Ancianoetara Ierusalemera questione hunegatic.
ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
3 Hec bada igorriric Eliçáz, iragan citzaten Pheniça eta Samaria, Gentilén conuersionea contatzen çutela: eta eman ciecén bozcario handi anaye guciey.
ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।
4 Guero Ierusalemera arriuaturic, recebitu içan ciraden Eliçáz eta Apostoluéz eta Ancianoéz, eta conta citzaten Iaincoac heçaz eguin vkan cituen gauça guciac.
ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।
5 Baina ( cioiten ) altchatu içan dirade Phariseuén sectaco sinhetsi çuten batzu, cioitela, ecen circonciditu behar çutela, eta manatu Moysesen Leguearen beguiratzera.
ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
6 Orduan bil citecen Apostoluac eta Ancianoac eguiteco hunez consideratzera.
ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।
7 Eta disputa handiren ondoan, Pierrisec iaiquiric erran ciecén, Guiçon anayeác, çuec badaquiçue ecen haraitzinadanic Iaincoac gure artean elegitu vkan nauela, ene ahoz ençun leçaten Gentiléc Euangelioco hitza, eta sinhets leçaten.
ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।
8 Eta Iaincoac eçagutzen baititu bihotzac, testificatu draue, hæy Spiritu saindua emanez guriere beçala.
ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
9 Eta eztu differentiaric batre eguin gure eta hayén artean, fedez purificaturic hayén bihotzac
ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
10 Orain bada cergatic tentatzen duçue Iaincoa, discipuluén leppo gainean vztarriaren eçartera, cein ez gure aitéc ez guc ecin ekarri vkan baitugu?
੧੦ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?
11 Baina Iesus Christ Iaunaren gratiaz sinheften dugu saluaturen garela, hec-ere beçala.
੧੧ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।
12 Orduan ichil cedin compainia gucia, eta beha çaizten Barnabasi eta Pauli, ceinéc contatzen baitzuten cer signo eta miraculu eguin çuen Iaincoac heçaz Gentilén artean.
੧੨ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
13 Eta ichildu ciradenean, ihardets ceçan Iacquesec, cioela, Guiçon anayeác, ençun neçaçue ni,
੧੩ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ।
14 Simonec declaratu vkan du nola lehenic Iaincoac visitatu dituen Gentilac hetaric populubat bere iceneco har leçançat.
੧੪ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
15 Eta hunequin accordatzen dirade Prophetén hitzac: scribatua den beçala.
੧੫ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -
16 Guero itzuliren naiz, eta berriz edificaturen dut Dauid-en tabernacle eroria, eta haren ruinác berriz edificaturen ditut, eta berriz altchaturen dut hura.
੧੬“ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,
17 Requeri deçatençát goitico guiçonéc Iauna, eta Gentil guciéc, ceinén gainean inuocatu içan baita ene icena: dio gauça hauc guciac eguin dituen Iaunac.
੧੭ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”
18 Bethidanic Iaincoac badaçaguzqui bere obra guciac. (aiōn g165)
੧੮ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ। (aiōn g165)
19 Harren nic dut estimatzen eztituela nehorc faschatzeco Gentiletaric Iaincoagana conuertitzen diradenac:
੧੯ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
20 Baina scribatzeco çayela beguira ditecen idolén satsutassunetaric, eta paillardiçataric, eta gauça ithotic, eta odoletic.
੨੦ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
21 Ecen Moysesec haraitzinadanic baditu hirietaric batbederatan hura predicatzen dutenac, synagoguetan Sabbath guciaz iracurtzen denaz gueroz.
੨੧ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।
22 Orduan nahi vkan dute Apostoluéc eta Ancianoéc Eliça guciarequin, beren artetic guiçon elegituac igor litecen Antiochera Paulequin eta Barnabasequin, hala nola, Iuda icen goiticoz Barsabas deitzen cena, eta Silas, guiçon principalac anayén artean.
੨੨ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।
23 Hayén escuz scribatzen çutela seguitzen dena, Apostoluéc eta Ancianoéc eta anayéc Antiochen eta Syrian eta Cilician Gentiletaric diraden anayey, salutatione.
੨੩ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
24 Ceren aditu baitugu ecen gutaric ilki diraden batzuc, cembeit proposez trublatu vkan çaituztela, çuen arimác erauciz eta circoncidi çaitezten eta Leguea beguira deçaçuen manatuz, ceiney ezpaiquendrauen carguric eman:
੨੪ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ।
25 Gure irudia içan da consentimendu batez bildu garenona, elegitu ditugun guiçonén çuetara igortera, Barnabas eta Paul gure maitequin,
੨੫ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,
26 Baitirade Iesus Christ gure Iaunagatic bere viciac abandonnatu dituztén guiçonac,
੨੬ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।
27 Igorri ditugu bada Iuda eta Silas, hec-ere gauça berac ahoz contaturen drauzquiçue.
੨੭ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
28 Ecen on iruditu çayó Spiritu sainduari eta guri, ez eçartera carga handiagoric batre çuen gainera gauça necessario hauc baicen:
੨੮ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
29 Baitirade, Beguira çaitezten idoley sacrificatu diraden gaucetaric, eta odoletic, eta ithotic, eta paillardiçataric, baldin gauça hautaric çuen buruäc beguira baditzaçue, vngui eguinen duçue. Vngui duçuela.
੨੯ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।
30 Hec bada congit harturic ethor citecen Antiochera: eta compainiá bilduric eman citzaten letrác.
੩੦ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
31 Eta iracurri cituztenean consolationearen gainean aleguera citecen.
੩੧ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।
32 Halaber Iudac eta Silasec, nola hec-ere Propheta baitziraden, anhitz hitzez exhorta citzaten anayeac eta confirma.
੩੨ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।
33 Eta han cerbait dembora eguin çutenean, igorri ican ciraden anayéz baquerequin Apostoluetarát,
੩੩ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।
34 Guciagatic-ere Silasi on irudi cequion han egoitera.
੩੪ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,
35 Eta Paul eta Barnabas-ere egon citecen Antiochen, iracasten eta euangelizatzen çutela anhitz bercerequin-ere, Iaunaren hitza.
੩੫ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ।
36 Eta cembeit egunen buruän erran cieçón Paulec Barnabasi, Itzuliric visita ditzagun gure anayeac Iaunaren hitza denuntiatu dugun hiri gucietan, eya nola dauden.
੩੬ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।
37 Eta Barnabasec conseillatzen çuen berequin har leçaten Ioannes, Marc deitzen cena:
੩੭ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।
38 Baina Pauli etzayón bidezco iruditzen hetaric ia Pamphiliatic bereci cena, eta obra hartara lagundu etzituena berequin har leçaten
੩੮ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
39 Hala iharduqui ceçaten bada, non bata berceaganic separa baitzitecen: eta Barnabas Marc harturic embarca baitzedin Cyprerat.
੩੯ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
40 Baina Paul Silas elegituric parti cedin, anayéz Iaincoaren gratiari gommendaturic.
੪੦ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।
41 Eta iragan citzan Syria eta Cilicia, confirmatzen cituela Eliçác.
੪੧ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ।

< Eginak 15 >