< Idisu 7 >

1 Eso amoga Mousese da Hina Gode Ea Abula Diasu amo gaguli dagoloba, e da Abula Diasu amola ea hawa: hamosu liligi amola oloda amola ea hawa: hamosu liligi amoga susuligi sogadigili, Hina Godema momodale ligiagale ilegei.
ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।
2 Amalalu, fi ouligisu dunu (amo da Isala: ili fi amo ganodini ouligisu dunu esalu amola ilia da idili dedesu hou ouligisu),
ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ
3 ilia da Hina Godema ima: ne, liligi gaguli misi. Ilia da gaguli fula ahoasu gafeyale amola bulamagau fagoyale gaguli misi (amo da ouligisu dunu aduna da gaguli fula ahoasu afae amola ouligisu dunu afae afae da bulamagau afae afae gaguli misi). Ilia da amo liligi ianu, amola Hina Gode da Mousesema amane sia: i,
ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ।
4
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
5 “Amo liligi lale, bu Lifai dunuma ima. Ilia Abula Diasu ganodini hawa: hamoi bidi lama: ne defele, ilima ima.”
ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ।
6 Amaiba: le, Mousese da gaguli fula ahoasu amola bulamagau amo Lifai dunuma i.
ਤਦ ਮੂਸਾ ਨੇ ਗੱਡੇ ਅਤੇ ਬਲ਼ਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ।
7 E da gaguli fula ahoasu aduna amola bulamagau biyaduyale amo Gesione fi ilima i.
ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ।
8 E da gaguli fula ahoasu biyaduyale amola bulamagau godoane amo Milalai fi ilima i. E da Idama (Elane ea mano) amo hawa: hamosu huluane ouligima: ne sia: i.
ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।
9 Be Mousese da Gouha: de fi ilima gaguli fula ahoasu amola bulamagau hame i. Bai sema liligi amo ilia da ouligisu, amo ilia da gisawane fawane gaguli ahoasu.
ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ।
10 Amola Isala: ili ouligisu dunu da hahawane oloda modale ligiagama: ne, iasu liligi gaguli misi. Ilia da amo liligi oloda amoga ima: ne momagei dagoi ba: loba,
੧੦ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ।
11 Hina Gode da Mousesema amane sia: i, “Ilima amane olelema, ‘Eso fagoyale gala amoga, eso afae afae, ouligisu dunu afae afae da ea iasu oloda modale ligiagale ilegema: ne’ sia: ma.”
੧੧ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ।
12 Ilia da ilia iasu afae afae agoane i; Eso Fi Ouligisu 1 Yuda Na: iasione (Aminida: be egefe) 2 Isaga Nida: niele (Sua egefe) 3 Sebiulane Ilaia: be (Hilone egefe) 4 Liubene Elaise (Siendiua egefe) 5 Simiane Sieliumiele (Siulisia: dai egefe) 6 Ga: de Ilaiasa: fe (Diuele egefe) 7 Ifala: ime Ilisiama (Aminihade egefe) 8 Ma: na: se Gama: iliele (Bedase egefe 9 Bediamini Abaida: ne (Gidiouni egefe) 10 Da: ne Ahaisa (Amisia: dai egefe) 11 A: sie Ba: idiele (Ogela: ne egefe) 12 Na: fadalai Ahaila (Ina: ne egefe) Ilia huluane da iasu afae afae defele gaguli misi. Amo da, Silifa ofodo fonobahadi afae - ea dioi defei da 1.5 gilogala: me amola silifa ofodo bagade afae - ea dioi defei da 800 gala: me - ela afae afae da falaua amola susuligi (Gala: ine Iasu) amoga nabai galu. Gouliga hamoi ofodo afae - ea dioi defei da 110 gala: me. Amo da gabusiga: manoma amoga nabai galu. Bulamagau gawali waha debe agoai afae amola ode afae lai sibi mano afae, amo da Wadela: i Hou Dabe Ima: ne Iasu hamoma: ne. Goudi afae amo da Wadela: i Hou Gogolema: ne Olofoma: ne Iasu hamoma: ne. Amola bulamagau gawali aduna, sibi gawali biyale, goudi biyale amola ode afae lai sibi mano biyale gala amo da Hahawane Gilisili Olofele Gobele Salasu hamoma: ne gaguli misi.
੧੨ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ।
੧੩ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
੧੪ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੧੫ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ,
੧੬ਇੱਕ ਬੱਕਰੇ ਦਾ ਬੱਚਾ ਪਾਪ ਬਲੀ ਲਈ।
੧੭ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ।
੧੮ਦੂਜੇ ਦਿਨ ਸੂਆਰ ਦਾ ਪੁੱਤਰ ਨਥਨਿਏਲ ਯਿੱਸਾਕਾਰ ਦਾ ਪ੍ਰਧਾਨ ਆਪਣਾ ਚੜ੍ਹਾਵਾ ਲਿਆਇਆ।
੧੯ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੨੦ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੨੧ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੨੨ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
੨੩ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ।
੨੪ਤੀਜੇ ਦਿਨ ਜ਼ਬੂਲੁਨੀਆਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ।
੨੫ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੨੬ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੨੭ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੨੮ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
੨੯ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ।
੩੦ਚੌਥੇ ਦਿਨ ਰਊਬੇਨੀਆਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ।
੩੧ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੩੨ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੩੩ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੩੪ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
੩੫ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ।
੩੬ਪੰਜਵੇਂ ਦਿਨ ਸ਼ਿਮਓਨੀਆਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ।
੩੭ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੩੮ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੩੯ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੪੦ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
੪੧ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ।
੪੨ਛੇਵੇਂ ਦਿਨ ਗਾਦੀਆਂ ਦਾ ਪ੍ਰਧਾਨ ਦਊਏਲ ਦਾ ਪੁੱਤਰ, ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ।
੪੩ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੪੪ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੪੫ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੪੬ਇੱਕ ਲੇਲਾ ਪਾਪ ਬਲੀ ਲਈ।
੪੭ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।
੪੮ਸੱਤਵੇਂ ਦਿਨ ਇਫ਼ਰਾਈਮ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ।
੪੯ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੫੦ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੫੧ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੫੨ਇੱਕ ਪੱਠਾ ਪਾਪ ਬਲੀ ਲਈ।
੫੩ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ।
੫੪ਅੱਠਵੇਂ ਦਿਨ ਮਨੱਸ਼ੀਆਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ।
੫੫ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੫੬ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੫੭ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੫੮ਇੱਕ ਪੱਠਾ ਪਾਪ ਬਲੀ ਲਈ।
੫੯ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ।
੬੦ਨੌਵੇਂ ਦਿਨ ਬਿਨਯਾਮੀਨੀਆਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ।
੬੧ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੬੨ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੬੩ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੬੪ਇੱਕ ਪੱਠਾ ਪਾਪ ਬਲੀ ਲਈ।
੬੫ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ।
੬੬ਦਸਵੇਂ ਦਿਨ ਦਾਨੀਆਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ।
੬੭ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੬੮ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੬੯ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੭੦ਇੱਕ ਪੱਠਾ ਪਾਪ ਬਲੀ ਲਈ।
੭੧ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ।
੭੨ਗਿਆਰਵੇਂ ਦਿਨ ਆਸ਼ੇਰੀਆਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ।
੭੩ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੭੪ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੭੫ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੭੬ਇੱਕ ਪੱਠਾ ਪਾਪ ਬਲੀ ਲਈ।
੭੭ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ।
੭੮ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ।
੭੯ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
੮੦ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
੮੧ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
੮੨ਬੱਕਰਾ ਪਾਪ ਬਲੀ ਲਈ।
੮੩ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ।
84 Ouligisu dunu fagoyale gala da amo liligi oloda ilegema: ne gaguli misi. Liligi huluane gilisili da agoane ba: i. Silifa ofodo fonobahadi fagoyale amola silifa ofodo bagade fagoyale gala. Gilisili, ilia dioi defei ba: su da 27.6 gilogala: me; Gouliga hamoi ofodo fagoyale gala gabusiga: manoma amoga nabai. Ilia dioi defei huluane da 1.32 gilogala: me; Bulamagau gawali fagoyale gala, amola gala: ine amoga ilia da gilisili Wadela: i Hou Dabe Ima: ne gobele salasu hamosu; Goudi fagoyale gala, amo Wadela: i Hou Gogolema: ne Olofoma: ne gobele salasu hamoma: ne. Bulamagau gawali 24 agoane, sibi gawali 60 agoane, goudi 60 agoane amola ode afae lalelegei sibi mano 60 agoane (amo da Hahawane Gilisili OlofeleGobele salasu hamoma: ne gaguli misi.)
੮੪ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ।
੮੫ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ।
੮੬ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ।
੮੭ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।
੮੮ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।
89 Mousese da Hina Godema sia: musa: , Abula Diasu golili daloba, e da Hina Gode amo Ea Gousa: su Sema Gagili ea ga: lu gadodili liligi aduna ougia hamoi gala, amo elea dibidi amodili, ema dabe sia: neyabe nabi.
੮੯ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ।

< Idisu 7 >