< প্রেরিত 18 >
1 ১ তারপর পৌল আথীনী শহর থেকে চলে গিয়ে করিন্থ শহরে আসিলেন।
੧ਇਹ ਤੋਂ ਬਾਅਦ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ।
2 ২ আর তিনি আক্কিলা নামে একজন ইহুদীর দেখা পেলেন; তিনি জাতিতে পন্তীয়, কিছুদিন আগে নিজের স্ত্রী প্রিস্কিল্লার সাথে ইতালীয়া থেকে আসলেন, কারণ ক্লৌদিয় সমস্ত ইহুদীদের রোম থেকে চলে যাওয়ার আদেশ করেছিলেন। পৌল তাঁদের কাছে গেলেন।
੨ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ।
3 ৩ আর তিনি সম ব্যবসায়ী হওয়াতে তাঁদের সাথে বসবাস করলেন, ও তাঁরা কাজ করতে লাগলেন, কারণ তাঁরা তাঁবু তৈরীর ব্যবসায়ী ছিলেন।
੩ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ।
4 ৪ প্রত্যেক বিশ্রামবারে তিনি সমাজঘরে [ধর্মগৃহে] বাক্য বলতেন এবং যিহূদী ও গ্রীকদের বিশ্বাস করতে উৎসাহ দিতেন।
੪ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
5 ৫ যখন সীল ও তীমথিয় মাকিদনিয়া থেকে আসলেন, তখন পৌল বাক্য প্রচার করছিলেন, যীশুই যে খ্রীষ্ট, তার প্রমাণ ইহুদীদের দিচ্ছিলেন।
੫ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
6 ৬ কিন্তু ইহুদীরা বিরোধ ও নিন্দা করাতে পৌল কাপড় ঝেড়ে তাদের বললেন, তোমাদের রক্ত তোমাদের মাথায় পড়ুক, আমি শুচি; এখন থেকে অযিহুদিদের কাছে চললাম।
੬ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
7 ৭ পরে তিনি সেখান থেকে চলে গিয়ে তিতিয় যুষ্ঠ নামে একজন ঈশ্বর ভক্তের বাড়িতে গেলেন, যার বাড়ি সমাজঘরের [ধর্মগৃহের] পাশেই ছিল।
੭ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
8 ৮ আর সমাজের ধর্মাধক্ষ্য ক্রিস্প সমস্ত পরিবারের সাথে প্রভুকে বিশ্বাস করলেন; এবং করিন্থীয়দের মধ্যে অনেক লোক শুনে বিশ্বাস করল, ও বাপ্তিষ্ম নিল।
੮ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
9 ৯ আর প্রভু রাতে স্বপ্নের দ্বারা পৌলকে বললেন, ভয় কর না, বরং কথা বল, চুপ থেকো না;
੯ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
10 ১০ কারণ আমি তোমার সাথে সাথে আছি, তোমাকে হিংসা করে কেউই তোমাকে আক্রমণ করবে না; কারণ এই শহরে আমার অনেক বিশ্বাসী আছে।
੧੦ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
11 ১১ তাতে তিনি দেড় বছর বসবাস করে তাদের মধ্যে ঈশ্বরের বাক্য শিক্ষা দিলেন।
੧੧ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ।
12 ১২ কিন্তু গাল্লীয়ো যখন আখায়া প্রদেশের প্রধান হলো, তখন ইহুদীরা একসাথে পৌলের বিরুদ্ধে উঠল, ও তাঁকে বিচারাসনে নিয়ে গিয়ে বলল,
੧੨ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,
13 ১৩ এই ব্যক্তি ব্যবস্থার বিপরীতে ঈশ্বরের আরাধনা করতে লোকদের খারাপ বুদ্ধি দেয়।
੧੩ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
14 ১৪ কিন্তু যখন পৌল মুখ খুলতে যাচ্ছিলেন, তখন গাল্লিয়ো ইহুদীদের বললেন, কোনো ব্যাপারে দোষ বা অপরাধ যদি হত, তবে, হে ইহুদীরা, তোমাদের জন্য ন্যায়বিচার করা আমার কাছে যুক্তি সম্মত হত;
੧੪ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
15 ১৫ কিন্তু বাক্য বা নাম বা তোমাদের ব্যবস্থা সম্পর্কে প্রশ্ন যদি হয়; তাহলে তোমরা নিজেরাই বুঝে নাও, আমি ওসবের জন্য বিচারক হতে চাই না।
੧੫ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।
16 ১৬ পরে তিনি তাদের বিচারাসন থেকে তাড়িয়ে দিলেন।
੧੬ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ।
17 ১৭ এর ফলে সকলে ধর্ম প্রধান সোস্থিনিকে ধরে সমাজের বিচারাসনের সামনে মারতে লাগল; আর গাল্লীয় সে সকল বিষয়ে কিছু মনোযোগ করলেন না।
੧੭ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।
18 ১৮ পৌল আরো অনেকদিন বসবাস করার পর ভাইদের কাছ থেকে বিদায় নিয়ে সমুদ্র পথে সুরিয়া প্রদেশে গেলেন এবং তাঁর সাথে প্রিস্কিল্লা ও আকিলাও গেলেন; তিনি কংক্রিয়া শহরে মাথা ন্যাড়া করেছিলেন, কারণ তাঁর এক শপথ ছিল।
੧੮ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।
19 ১৯ পরে তাঁরা ইফিষে পৌছালেন, আর তিনি ঐ দুজনকে সেই জায়গাতে রাখলেন; কিন্তু নিজে সমাজ গৃহে [ধর্মগৃহে] গিয়ে ইহুদীদের কাছে বাক্য প্রচার করলেন।
੧੯ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
20 ২০ আর তাঁরা নিজেদের কাছে আর কিছুদিন থাকতে তাঁকে অনুরোধ করলেও তিনি রাজি হলেন না;
੨੦ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
21 ২১ কিন্তু তাদের কাছে বিদায় নিলেন, বললেন, ঈশ্বরের ইচ্ছা হলে আমি আবার তোমাদের কাছে ফিরে আসব। পরে তিনি জলপথে ইফিষ থেকে চলে গেলেন।
੨੧ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
22 ২২ আর কৈসরিয়ায় এসে (যিরুশালেম) গেলেন এবং মণ্ডলীকে শুভেচ্ছা জানিয়ে আদেশ দিয়ে সেখান থেকে আন্তিয়খিয়ায় চলে গেলেন।
੨੨ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
23 ২৩ সেখানে কিছুদিন কাটানোর পর তিনি আবার চলে গেলেন এবং পরপর গালাতিয়া ও ফরুগিয়া প্রদেশ ঘুরে ঘুরে শিষ্যদের আশ্বস্ত করলেন।
੨੩ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
24 ২৪ আপল্লো নামে একজন যিহূদী, জাতিতে, জন্ম থেকে একজন আলেকসান্দ্রিয়, একজন ভাল বক্তা, ইফিষে আসলেন; তিনি শাস্ত্রে জ্ঞানী ছিলেন।
੨੪ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
25 ২৫ তিনি প্রভুর পথের বিষয়ে শিক্ষা পেয়েছিলেন এবং আত্মার শক্তিতে যীশুর বিষয়ে সূক্ষরূপে কথা বলতেন ও শিক্ষা দিতেন, কিন্তু তিনি শুধু যোহনের বাপ্তিষ্ম জানতেন।
੨੫ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
26 ২৬ তিনি সমাজঘরে [ধর্মগৃহে] সাহসের সাথে কথা বলতে শুরু করলেন। আর প্রিস্কিল্লা ও আক্কিলা তার উপদেশ শুনে তাঁকে নিজেদের কাছে আনলেন এবং ঈশ্বরের পথ আরো ভালোভাবে বুঝিয়ে দিলেন।
੨੬ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
27 ২৭ পরে তিনি আখায়াতে যেতে চাইলে ভাইয়েরা উৎসাহ দিলেন, আর তাঁকে সাথে নিতে শিষ্যদের চিঠি লিখলেন; তাতে তিনি সেখানে পৌঁছে, যারা অনুগ্রহ দ্বারা বিশ্বাস করেছিল, তাদের অনেক উপকার করলেন।
੨੭ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
28 ২৮ কারণ যীশুই যে খ্রীষ্ট, এটা শাস্ত্রীয় বাক্য দ্বারা প্রমাণ করে আপল্লো ক্ষমতার সঙ্গে জনগনের মধ্যে ইহুদীদের একদম চুপ করালেন।
੨੮ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।