< ইষ্টের বিবরণ 3 >
1 ১ ঐ সব ঘটনার পরে অহশ্বেরশ রাজা অগাগীয় হম্মদাথার ছেলে হামনকে উন্নত করলেন, উঁচু পদে উন্নত করলেন এবং তার সঙ্গী সমস্ত শাসনকর্ত্তার থেকে শ্রেষ্ঠ আসন দিলেন।
੧ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।
2 ২ তাতে রাজার যে দাসেরা রাজবাড়ীর দরজায় থাকত, তারা সবাই হামনের কাছে হাঁটু পেতে উপুড় হতে লাগল, কারণ রাজা তার সম্মন্ধে সেই রকম আদেশ করেছিলেন; কিন্তু মর্দখয় হাঁটুও পাততেন না, উপুড়ও হতেন না।
੨ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।
3 ৩ তাতে রাজার যে দাসেরা রাজবাড়ীর দরজায় থাকত, তারা মর্দখয়কে বলল, “তুমি রাজার আদেশ কেন অমান্য করছ?”
੩ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?”
4 ৪ তারা দিনের র পর দিন তাকে বলত, তা সত্বেও তিনি তাদের কথা শুনতেন না। তাতে মর্দখয়ের কথা ঠিক থাকে কি না, তা জানবার ইচ্ছায় তারা হামনকে তা জানালো; কারণ মর্দখয় যে যিহূদী, এটা তিনি তাদেরকে বলেছিলেন।
੪ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।
5 ৫ আর হামন যখন দেখল যে, মর্দখয় তার কাছে হাঁটু পেতে প্রণাম করে না, তখন সে খুব রেগে গেল।
੫ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ।
6 ৬ কিন্তু হামন শুধু মর্দখয়কে মেরে ফেলা একটা সামান্য বিষয় বলে মনে করল, পরিবর্তে সে একটা উপায় খুঁজতে লাগল যাতে অহশ্বেরশের গোটা রাজ্যের মধ্য থেকে মর্দখয়ের লোকদের, অর্থাৎ ইহুদীদের ধ্বংস করে ফেলতে পারে।
੬ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।
7 ৭ আর সেই বিষয়ে অহশ্বেরশ রাজার রাজত্বের বারো বছরের প্রথম মাসে অর্থাৎ নীষণ মাসে হামনের সামনে সবদিন প্রত্যেক দিনের ও প্রত্যেক মাসে অদর নামের দ্বাদশ মাস পর্যন্ত পূর অর্থাৎ গুলিবাঁট করা হল।
੭ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।
8 ৮ পরে হামন অহশ্বেরশ রাজাকে বলল, “আপনার রাজ্যের সমস্ত দেশে অবস্থিত জাতিদের মধ্যে ছড়ানো অথচ আলাদা এক জাতি আছে; অন্য সব জাতির আইন থেকে তাদের আইন অন্য রকম এবং তারা মহারাজের নিয়ম পালন করে না; অতএব তাদেরকে থাকতে দেওয়া মহারাজের উচিত না।
੮ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤਾਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ।
9 ৯ যদি মহারাজের ইচ্ছে হয়, তবে তাদেরকে ধ্বংস করতে লেখা হোক; তাতে আমি রাজ কোষাগারে রাখবার জন্য সঠিক লোকদের হাতে দশ হাজার তালন্ত রূপা দেব।”
੯ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”
10 ১০ তখন রাজা নিজের আংটি খুলে ইহুদীদের শত্রু অগাগীয় হম্মদাথার ছেলে হামনকে দিলেন।
੧੦ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
11 ১১ আর রাজা হামনকে বললেন, “সেই রূপা ও সেই জাতি তোমাকে দেওয়া হল, তুমি তাদের প্রতি যা ভালো বোঝ, তাই কর।”
੧੧ਅਤੇ ਰਾਜਾ ਨੇ ਹਾਮਾਨ ਨੂੰ ਕਿਹਾ, “ਤੇਰੀ ਚਾਂਦੀ ਮੈਂ ਤੈਨੂੰ ਦਿੰਦਾ ਹਾਂ ਅਤੇ ਉਹ ਲੋਕ ਵੀ, ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤੂੰ ਉਨ੍ਹਾਂ ਨਾਲ ਕਰੇਂ।”
12 ১২ পরে প্রথম মাসের তেরো দিনের রাজার লেখকদের ডাকা হল; সেই দিন হামনের সমস্ত আদেশ অনুসারে রাজার নিযুক্ত রাজ্যপাল সবার ও প্রত্যেক দেশের শাসনকর্ত্তাদের এবং প্রত্যেক জাতির প্রধানদের কাছে, প্রত্যেক দেশের অক্ষর ও প্রত্যেক জাতির ভাষা অনুসারে চিঠি লেখা হল, তা অহশ্বেরশ রাজার নামে লেখা ও রাজার আংটি দিয়ে সীলমোহর করা হল।
੧੨ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।
13 ১৩ আর এই চিঠি বাহকদের মাধ্যমে সমস্ত দেশে পাঠানো হল যে, এক দিনের অর্থাৎ অদর নামের দ্বাদশ মাসের তেরো দিনের অল্পবয়সী ও বুড়ো, শিশু স্ত্রী শুদ্ধ সমস্ত যিহূদী লোককে বিনাশ, হত্যা ও ধ্বংস এবং তাদের জিনিস লুট করতে হবে।
੧੩ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ।
14 ১৪ সেই আদেশ যেন প্রত্যেক দেশে দেওয়া হয়, এই জন্য সেই চিঠির এক নকল সব জাতির কাছে প্রচারিত হল, যাতে সেই দিনের র জন্য সবাই তৈরী হয়।
੧੪ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ।
15 ১৫ বাহকেরা রাজার আদেশ পেয়ে তাড়াতাড়ি বেরিয়ে গেল এবং সেই আদেশ শূশন রাজধানীতে প্রচার করা হল; পরে রাজা ও হামন পান করতে বসলেন, কিন্তু শূশন শহরের সব লোক অবাক হয়ে গেল।
੧੫ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।