< লেবীয় বই 15 >
1 ১ আর সদাপ্রভু মোশি ও হারোণকে বললেন,
੧ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
2 ২ “তোমরা ইস্রায়েল সন্তানদের বল, তাদেরকে এই কথা বল, পুরুষের শরীরে সংক্রামক তরল বের হলে তাতে সে অশুচি হবে।
੨ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਆਖੋ, ਜੇਕਰ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਦਾ ਰੋਗ ਹੋਵੇ ਤਾਂ ਉਹ ਉਸ ਰੋਗ ਦੇ ਕਾਰਨ ਅਸ਼ੁੱਧ ਹੈ।
3 ৩ তার সংক্রামক তরলের জন্য অশুচির বিধি এই; তার শরীর থেকে প্রমেহ বের হোক, কিংবা শরীরে বন্ধ হোক, এ তার অশুচি।
੩ਭਾਵੇਂ ਪ੍ਰਮੇਹ ਉਸ ਦੇ ਸਰੀਰ ਤੋਂ ਵਗਦਾ ਰਹੇ ਭਾਵੇਂ ਵਗਣਾ ਬੰਦ ਵੀ ਹੋ ਜਾਵੇ ਤਾਂ ਵੀ ਉਹ ਅਸ਼ੁੱਧ ਹੈ।
4 ৪ সেই লোক যে কোনো শয্যায় শয়ন করে, তা অশুচি ও যা কিছুর ওপরে বসে, তা অশুচি হবে।
੪ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ।
5 ৫ আর যে কেউ তার শয্যা স্পর্শ করে, সে নিজের পোশাক ধোবে, জলে স্নান করবে এবং সন্ধ্যা পর্যন্ত অশুচি থাকবে।
੫ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
6 ৬ আর যে কোনো বস্তুর ওপরে প্রমেহী বসে, তার ওপরে যদি কেউ বসে, তবে সে নিজের পোশাক ধোবে, জলে স্নান করবে এবং সন্ধ্যা পর্যন্ত অশুচি থাকবে।
੬ਜਿਹੜਾ ਕਿਸੇ ਅਜਿਹੀ ਵਸਤੂ ਉੱਤੇ ਬੈਠੇ ਜਿਸ ਉੱਤੇ ਪ੍ਰਮੇਹ ਵਾਲਾ ਬੈਠਿਆ ਸੀ, ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
7 ৭ আর যে কেউ প্রমেহীর গা স্পর্শ করে, সে নিজের পোশাক ধোবে, জলে স্নান করবে এবং সন্ধ্যা পর্যন্ত অশুচি থাকবে।
੭ਅਤੇ ਜਿਹੜਾ ਉਸ ਪ੍ਰਮੇਹ ਵਾਲੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
8 ৮ আর প্রমেহী যদি শুচি ব্যক্তির গায়ে থুথু ফেলে, তবে সে নিজের পোশাক ধোবে, জলে স্নান করবে এবং সন্ধ্যা পর্যন্ত অশুচি থাকবে।
੮ਜੇਕਰ ਕਦੀ ਪ੍ਰਮੇਹ ਦਾ ਰੋਗੀ ਸ਼ੁੱਧ ਮਨੁੱਖ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
9 ৯ আর প্রমেহী যে কোনো বাহনের ওপরে আরোহণ করে, তা অশুচি হবে।
੯ਜਿਹੜੀ ਕਾਠੀ ਉੱਤੇ ਪ੍ਰਮੇਹ ਵਾਲਾ ਬੈਠੇ, ਉਹ ਅਸ਼ੁੱਧ ਹੋਵੇ।
10 ১০ আর কেউ তার নীচে অবস্থিত কোনো জিনিস স্পর্শ করে, সে সন্ধ্যা পর্যন্ত অশুচি থাকবে এবং যে কেউ তা তুলে, সে নিজের পোশাক ধোবে, জলে স্নান করবে এবং সন্ধ্যা পর্যন্ত অশুচি থাকবে।
੧੦ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
11 ১১ আর প্রমেহী নিজের হাত জলে না ধুয়ে যাকে স্পর্শ করে, সে নিজের পোশাক ধোবে, জলে স্নান করবে এবং সন্ধ্যা পর্যন্ত অশুচি থাকবে।
੧੧ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
12 ১২ আর প্রমেহী যে কোনো মাটির পাত্র স্পর্শ করে, তা ভেঙে ফেলতে হবে ও সব কাঠের পাত্র জলে ধোবে।
੧੨ਉਸ ਮਿੱਟੀ ਦੇ ਭਾਂਡੇ ਨੂੰ ਜਿਸ ਨੂੰ ਪ੍ਰਮੇਹ ਵਾਲਾ ਛੂਹੇ, ਤੋੜ ਦਿੱਤਾ ਜਾਵੇ ਅਤੇ ਸਾਰੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ।
13 ১৩ আর প্রমেহী যখন নিজের প্রমেহ থেকে শুচি হয়, তখন সে নিজের শুচীত্বের জন্যে সাত দিন গুণবে এবং সে নিজের পোশাক ধোবে ও বিশুদ্ধ জলে স্নান করবে; পরে শুচি হবে।
੧੩ਜਦੋਂ ਪ੍ਰਮੇਹ ਵਾਲਾ ਮਨੁੱਖ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਲਈ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਆਪਣੇ ਕੱਪੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨਹਾਵੇ ਤਾਂ ਉਹ ਸ਼ੁੱਧ ਹੋਵੇਗਾ।
14 ১৪ আর অষ্টম দিনের সে নিজের জন্যে দুটি ঘুঘু কিংবা দুটি পায়রারশাবক নিয়ে সমাগম তাঁবুর দরজায় সদাপ্রভুর সামনে এসে তাদেরকে যাজকের হাতে দেবে।
੧੪ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ।
15 ১৫ যাজক তার একটি পাপের বলি, অন্যটি হোমবলিরূপে উৎসর্গ করবে, এইরূপে যাজক তার প্রমেহ হেতু তার জন্য সদাপ্রভুর সামনে প্রায়শ্চিত্ত করবে।
੧੫ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
16 ১৬ আর যদি কোনো পুরুষের রেতঃপাত হয়, তবে সে নিজের সমস্ত শরীর জলে ধোবে এবং সন্ধ্যা পর্যন্ত অশুচি থাকবে।
੧੬ਜੇਕਰ ਕਿਸੇ ਮਨੁੱਖ ਦਾ ਵੀਰਜ ਨਿੱਕਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
17 ১৭ আর যে কোনো পোশাকে কি চামড়ায় রেতঃপাত হয়, তা জলে ধুতে হবে এবং তা সন্ধ্যা পর্যন্ত অশুচি থাকবে।
੧੭ਅਤੇ ਜਿਸ ਕਿਸੇ ਬਸਤਰ ਜਾਂ ਚਮੜੇ ਉੱਤੇ ਉਹ ਵੀਰਜ ਪਵੇ, ਉਹ ਪਾਣੀ ਨਾਲ ਧੋਤੇ ਜਾਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।
18 ১৮ আর স্ত্রীর সঙ্গে পুরুষ রেতঃশুদ্ধ শয়ন করলে তারা উভয়ে জলে স্নান করবে এবং সন্ধ্যা পর্যন্ত অশুচি থাকবে।
੧੮ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।
19 ১৯ আর যে স্ত্রীর ঋতুস্রাব হয়, তার শরীরে রক্ত বের হলে সাত দিন তার অশুচি থাকবে এবং যে কেউ তাকে স্পর্শ করে, সে সন্ধ্যা পর্যন্ত অশুচি থাকবে।
੧੯ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
20 ২০ আর অশুচির দিনের সে যে কোনো শয্যায় শয়ন করবে, তা অশুচি হবে ও যার ওপরে বসবে, তা অশুচি হবে।
੨੦ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ।
21 ২১ আর যে কেউ তার শয্যা স্পর্শ করবে, সে নিজের পোশাক ধোবে ও জলে স্নান করবে এবং সন্ধ্যা পর্যন্ত অশুচি থাকবে।
੨੧ਅਤੇ ਜਿਹੜਾ ਉਸ ਦੇ ਵਿਛਾਉਣੇ ਨੂੰ ਛੂਹੇ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
22 ২২ আর যে কেউ তার বসার কোনো আসন স্পর্শ করে, সে নিজের পোশাক ধোবে ও জলে স্নান করবে এবং সন্ধ্যা পর্যন্ত অশুচি থাকবে।
੨੨ਜੇਕਰ ਕੋਈ ਉਸ ਵਸਤੂ ਨੂੰ ਛੂਹੇ ਜਿਸ ਉੱਤੇ ਉਹ ਬੈਠਦੀ ਸੀ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
23 ২৩ আর তার শয্যা কিংবা আসনের ওপরে কোনো কিছু থাকলে যে কেউ তা স্পর্শ করে, সে সন্ধ্যা পর্যন্ত অশুচি থাকবে।
੨੩ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ।
24 ২৪ আর অশুচির দিনের যে পুরুষ তার সঙ্গে শয়ন করে ও তার রজঃ তার গায়ে লাগে, সে সাত দিন অশুচি থাকবে এবং যে কোনো শয্যায় সে শয়ন করবে, সেটাও অশুচি হবে।
੨੪ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।
25 ২৫ আর অশুচির দিনের ছাড়া যদি কোনো স্ত্রীলোকের বহুদিন পর্যন্ত রক্তস্রাব হয়, কিংবা অশুচির দিনের পর যদি রক্ত ক্ষরে, তবে সেই অশুচি রক্তস্রাবের সকল দিন সে অশুচির দিনের র মতো থাকবে, সে অশুচি।
੨੫ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ।
26 ২৬ সেই রক্তস্রাবের সমস্ত দিন যে কোনো শয্যায় সে শয়ন করবে, তা তার পক্ষে অশুচির দিনের শয্যার মতো হবে এবং যে কোনো আসনের ওপরে বসবে, তা অশুচির দিনের মত অশুচি হবে।
੨੬ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ।
27 ২৭ আর যে কেউ সেই সব স্পর্শ করবে, সে অশুচি হবে, পোশাক ধুয়ে জলে স্নান করবে এবং সন্ধ্যা পর্যন্ত অশুচি থাকবে।
੨੭ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
28 ২৮ আর সেই স্ত্রীর রক্তস্রাব রহিত হলে সে নিজের জন্যে সাত দিন গুণবে, তারপরে সে শুচি হবে।
੨੮ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ।
29 ২৯ পরে অষ্টম দিনের সে নিজের জন্য দুটি ঘুঘু কিংবা দুটি পায়রারশাবক নিয়ে সমাগম তাঁবুর দরজায় যাজকের কাছে আসবে।
੨੯ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ।
30 ৩০ যাজক তার একটি পাপের বলি ও অন্যটি হোমবলিরূপে উৎসর্গ করবে, তার রক্তস্রাবের অশুচির জন্য যাজক সদাপ্রভুর সামনে তার জন্য প্রায়শ্চিত্ত করবে।
੩੦ਤਦ ਜਾਜਕ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦੀ ਪ੍ਰਮੇਹ ਦੀ ਅਸ਼ੁੱਧਤਾਈ ਦੇ ਕਾਰਨ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
31 ৩১ এই প্রকারে তোমরা ইস্রায়েল সন্তানদের তাদের অশুচি থেকে আলাদা করবে, পাছে তাদের মধ্যবর্ত্তী আমার আবাস অশুচি করলে তারা নিজেদের অশুচির জন্য মারা পড়ে।
੩੧ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ।
32 ৩২ প্রমেহী ও রেতঃপাতে অশুচি ব্যক্তি এবং অশৌচার্ত্তা স্ত্রী,
੩੨ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,
33 ৩৩ প্রমেহবিশিষ্ট পুরুষ ও স্ত্রী এবং অশুচি স্ত্রীর সঙ্গে সংসর্গকারী পুরুষ, এই সবের জন্য এই ব্যবস্থা।”
੩੩ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ।