< শমূয়েলের দ্বিতীয় বই 14 >

1 সরূয়ার ছেলে যোয়াব জানতেন যে অবশালোমের জন্য রাজার প্রাণ আকাঙ্ক্ষিত হয়ে আছে।
ਸਰੂਯਾਹ ਦੇ ਪੁੱਤਰ ਯੋਆਬ ਨੇ ਜਾਣ ਲਿਆ ਕਿ ਰਾਜਾ ਦਾ ਦਿਲ ਅਬਸ਼ਾਲੋਮ ਵੱਲ ਹੈ।
2 তাই যোয়াব তকোয়ে একজন লোক পাঠিয়ে সেখান থেকে একজন চালাক-চতুর মহিলাকে আনিয়েছিলেন। তিনি মহিলাটিকে বললেন, “শোক করার ভান কোরো। শোক পালনের উপযোগী পোশাক পরে থেকো, ও কোনও সাজগোজ কোরো না বা তেলও মেখো না। এমন একজন মহিলার মতো আচরণ কোরো যে দীর্ঘদিন ধরে মরা মানুষের জন্য শোকপ্রকাশ করে চলেছে।
ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ।
3 পরে রাজার কাছে গিয়ে তাঁকে এই কথাগুলি বোলো।” এই বলে যোয়াব তার মুখে কথা বসিয়ে দিলেন।
ਰਾਜੇ ਕੋਲ ਜਾ ਕੇ ਉਸ ਨਾਲ ਇਹ ਗੱਲ ਕਰ। ਤਦ ਯੋਆਬ ਨੇ ਜੋ ਕੁਝ ਉਸ ਨੇ ਆਖਣਾ ਸੀ ਉਸ ਨੂੰ ਸਿਖਾ ਦਿੱਤਾ।
4 তকোয়ের মহিলাটি রাজার কাছে গিয়ে, তাঁকে সম্মান জানানোর জন্য মাটিতে উবুড় হয়ে পড়েছিল ও বলল, “হে মহারাজ, আমাকে সাহায্য করুন!”
ਜਦ ਤਕੋਆਹ ਦੀ ਉਹ ਇਸਤਰੀ ਰਾਜੇ ਕੋਲ ਆਈ ਤਾਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਆਖਣ ਲੱਗੀ, ਹੇ ਰਾਜਾ, ਮੇਰੀ ਦੁਹਾਈ ਸੁਣ!
5 রাজা তাকে জিজ্ঞাসা করলেন, “তোমার অসুবিধাটি কী?” সে বলল, “আমি একজন বিধবা নারী; আমার স্বামী মারা গিয়েছে।
ਤਦ ਰਾਜਾ ਨੇ ਉਸ ਨੂੰ ਆਖਿਆ, ਤੈਨੂੰ ਕੀ ਹੋਇਆ? ਉਹ ਬੋਲੀ, ਮੈਂ ਸੱਚ-ਮੁੱਚ ਵਿਧਵਾ ਇਸਤਰੀ ਹਾਂ ਅਤੇ ਮੇਰਾ ਪਤੀ ਮਰ ਗਿਆ ਹੈ।
6 আপনার এই দাসীর—আমার দুই ছেলে ছিল। মাঠে তারা দুজন পরস্পরের সঙ্গে মারপিট করছিল, আর কেউ তাদের ছাড়াতে পারছিল না। একজন অন্যজনকে আঘাত করল ও তাকে মেরে ফেলেছিল।
ਤੁਹਾਡੀ ਦਾਸੀ ਦੇ ਦੋ ਪੁੱਤਰ ਸਨ ਸੋ ਦੋਵੇ ਖੇਤ ਵਿੱਚ ਹੱਥੋਂ ਪਾਈ ਹੋ ਪਏ ਅਤੇ ਉੱਥੇ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਅਲੱਗ ਕਰੇ ਸੋ ਇੱਕ ਨੇ ਦੂਜੇ ਨੂੰ ਮਾਰਿਆ ਅਤੇ ਵੱਢ ਸੁੱਟਿਆ।
7 এখন সম্পূর্ণ গোষ্ঠী আপনার দাসীর বিরুদ্ধে রুখে দাঁড়িয়েছে; তারা বলছে, ‘যে তার ভাইকে মেরে ফেলেছে তাকে আমাদের হাতে তুলে দাও, যেন আমরা তার সেই ভাইয়ের প্রাণের পরিবর্তে তাকে হত্যা করতে পারি, যাকে সে খুন করল; তখন আর সম্পত্তির উত্তরাধিকারীও কেউ থাকবে না।’ তারা আমার কাছে অবশিষ্ট একমাত্র জ্বলন্ত কয়লাটিকেও নিভিয়ে দিতে চাইছে, পৃথিবীর বুকে আমার স্বামীর নাম বা বংশ, কোনো কিছুই আর রাখতে চাইছে না।”
ਹੁਣ ਵੇਖੋ, ਸਾਰਾ ਘਰਾਣਾ ਤੁਹਾਡੀ ਦਾਸੀ ਦਾ ਵਿਰੋਧੀ ਹੋ ਗਿਆ ਅਤੇ ਉਹ ਆਖਦੇ ਹਨ ਕਿ ਜਿਸ ਨੇ ਆਪਣੇ ਭਰਾ ਨੂੰ ਵੱਢ ਸੁੱਟਿਆ ਹੈ ਉਸ ਨੂੰ ਸਾਡੇ ਹੱਥ ਸੌਂਪ ਦੇ ਤਾਂ ਜੋ ਅਸੀਂ ਉਹ ਦੇ ਮਾਰੇ ਹੋਏ ਭਰਾ ਦੇ ਬਦਲੇ ਉਹ ਨੂੰ ਵੱਢ ਸੁੱਟੀਏ। ਇਸ ਤਰ੍ਹਾਂ ਉਹ ਵਾਰਿਸ ਨੂੰ ਵੀ ਮਾਰ ਸੁੱਟਣਗੇ! ਅਤੇ ਉਹ ਮੇਰੇ ਰਹਿੰਦੇ ਅੰਗਾਰੇ ਨੂੰ ਵੀ ਬੁਝਾਉਣਾ ਚਾਹੁੰਦੇ ਹਨ ਅਤੇ ਮੇਰੇ ਪਤੀ ਦਾ ਨਾਂ ਅਤੇ ਵੰਸ਼ ਨੂੰ ਧਰਤੀ ਉੱਤੋਂ ਮਿਟਾ ਦੇਣਗੇ।
8 রাজা মহিলাটিকে বললেন, “বাড়ি ফিরে যাও, আমি তোমার স্বপক্ষে হুকুম জারি করে দিচ্ছি।”
ਇਸ ਲਈ ਰਾਜੇ ਨੇ ਉਸ ਇਸਤਰੀ ਨੂੰ ਆਖਿਆ, ਤੂੰ ਆਪਣੇ ਘਰ ਜਾ ਅਤੇ ਮੈਂ ਤੇਰੇ ਲਈ ਆਗਿਆ ਦਿਆਂਗਾ।
9 কিন্তু তকোয় থেকে আসা মহিলাটি তাঁকে বলল, “আমার প্রভু মহারাজ আমায় ও আমার পরিবারকে ক্ষমা করুন, এবং মহারাজ ও তাঁর সিংহাসন নির্দোষ থাকুক।”
ਤਦ ਉਸ ਤਕੋਆਹ ਦੀ ਇਸਤਰੀ ਨੇ ਰਾਜਾ ਨੂੰ ਆਖਿਆ, ਹੇ ਮੇਰੇ ਮਹਾਰਾਜ ਰਾਜਾ, ਸਾਰਾ ਦੋਸ਼ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਉੱਤੇ ਹੋਵੇ ਅਤੇ ਰਾਜਾ ਅਤੇ ਉਸ ਦਾ ਸਿੰਘਾਸਣ ਨਿਰਦੋਸ਼ ਹੋਵੇ।
10 রাজামশাই উত্তর দিলেন, “কেউ যদি তোমায় কিছু বলে, তবে তাদের আমার কাছে নিয়ে এসো, তারা আর তোমায় জ্বালাতন করবে না।”
੧੦ਤਦ ਰਾਜਾ ਨੇ ਆਖਿਆ, ਜੋ ਕੋਈ ਤੈਨੂੰ ਕੁਝ ਬੋਲੇ ਉਸ ਨੂੰ ਮੇਰੇ ਕੋਲ ਲੈ ਆ ਫਿਰ ਉਹ ਤੈਨੂੰ ਛੂਹ ਨਾ ਸਕੇਗਾ।
11 সে বলল, “তবে মহারাজ তাঁর ঈশ্বর সদাপ্রভুর নামে শপথ করুন, যেন রক্তের প্রতিশোধকারী আর সর্বনাশ করতে না পারে, ও আমার ছেলেও যেন না মরে।” “জীবন্ত সদাপ্রভুর দিব্যি,” তিনি বললেন, “তোমার ছেলের মাথার একটি চুলও মাটিতে পড়বে না।”
੧੧ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਰਾਜਾ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖੂਨ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤਰ ਨੂੰ ਮਾਰ ਦੇਣ। ਤਦ ਉਸ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਤੇਰੇ ਪੁੱਤਰ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ।
12 তখন সেই মহিলাটি বলল, “আপনার দাসীকে আমার প্রভু মহারাজের কাছে একটি কথা বলতে দিন।” “বলো,” তিনি উত্তর দিলেন।
੧੨ਤਦ ਉਸ ਇਸਤਰੀ ਨੇ ਆਖਿਆ, ਆਪਣੀ ਦਾਸੀ ਨੂੰ ਆਗਿਆ ਦੇ ਜੋ ਆਪਣੇ ਮਹਾਰਾਜ ਰਾਜਾ ਅੱਗੇ ਇੱਕ ਗੱਲ ਹੋਰ ਬੋਲੇ
13 মহিলাটি বলল, “তবে কেন আপনি ঈশ্বরের প্রজাদের বিরুদ্ধে এরকম এক কৌশল অবলম্বন করলেন? মহারাজ যখন এরকম বলছেন, তিনি কি তখন নিজেকেই দোষী করে তুলছেন না, কারণ মহারাজ যে নিজেই তাঁর নির্বাসিত ছেলেকে ফিরিয়ে আনেননি?”
੧੩ਉਸ ਨੇ ਆਖਿਆ, ਬੋਲ ਤਦ ਉਸ ਇਸਤਰੀ ਨੇ ਆਖਿਆ, ਫਿਰ ਤੁਸੀਂ ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਅਜਿਹੀ ਯੋਜਨਾ ਕਿਉਂ ਬਣਾਈ ਹੈ? ਕਿਉਂਕਿ ਜੋ ਬਚਨ ਰਾਜਾ ਨੇ ਬੋਲੇ ਹਨ, ਉਸ ਨਾਲ ਰਾਜਾ ਹੀ ਦੋਸ਼ੀ ਠਹਿਰਦਾ ਹੈ ਕਿਉਂ ਜੋ ਰਾਜਾ ਆਪਣੇ ਕੱਢੇ ਹੋਏ ਨੂੰ ਫਿਰ ਨਹੀਂ ਸੱਦਦਾ।
14 মাটিতে ঢেলে দেওয়া জল যেমন তুলে আনা যায় না, তেমনি আমাদেরও মরতেই হবে। কিন্তু ঈশ্বর এমনটি চান না; বরং, তিনি এমন কৌশল বের করলেন যেন একজন নির্বাসিত ব্যক্তি বরাবরের জন্য তাঁর কাছ থেকে নির্বাসিত হয়ে না থাকে।
੧੪ਅਸੀਂ ਸਭ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਅਤੇ ਫਿਰ ਚੁੱਕਿਆ ਨਹੀਂ ਜਾ ਸਕਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਅਜਿਹਾ ਹਲ ਕਰਦਾ ਹੈ ਕਿ ਕੱਢਿਆ ਹੋਇਆ ਉਸ ਕੋਲੋਂ ਕੱਢਿਆ ਹੋਇਆ ਨਾ ਰਹੇ।
15 “এখন আমার প্রভু মহারাজের কাছে আমি একথাই বলতে এসেছি, কারণ লোকেরা আমাকে ভয় দেখিয়েছিল। আপনার দাসী ভেবেছিল, ‘আমি মহারাজের কাছে একথা বলব; হয়তো তিনি তাঁর দাসীর প্রার্থনা মঞ্জুর করবেন।
੧੫ਸੋ ਹੁਣ ਮੈਂ ਆਪਣੇ ਮਹਾਰਾਜ ਰਾਜਾ ਅੱਗੇ ਇਹ ਆਖਣ ਲਈ ਆਈਂ ਹਾਂ ਕਿਉਂ ਜੋ ਲੋਕਾਂ ਨੇ ਮੈਨੂੰ ਡਰਾਇਆ ਤਦ ਤੁਹਾਡੀ ਦਾਸੀ ਨੇ ਆਖਿਆ ਕਿ ਮੈਂ ਆਪ ਰਾਜਾ ਅੱਗੇ ਬੇਨਤੀ ਕਰਾਂਗੀ। ਕੀ ਜਾਣੀਏ ਜੋ ਰਾਜਾ ਆਪਣੀ ਦਾਸੀ ਦੀ ਬੇਨਤੀ ਅਨੁਸਾਰ ਕਰੇ?
16 হয়তো মহারাজ তাঁর দাসীকে সেই লোকটির হাত থেকে রক্ষা করতে রাজি হবেন, যে ঈশ্বরের উত্তরাধিকার থেকে আমাকে ও আমার ছেলে—দুজনকেই বঞ্চিত করতে চাইছে।’
੧੬ਕਿਉਂ ਜੋ ਰਾਜਾ ਜ਼ਰੂਰ ਸੁਣ ਕੇ ਆਪਣੀ ਦਾਸੀ ਨੂੰ ਉਸ ਮਨੁੱਖ ਦੇ ਹੱਥੋਂ ਜੋ ਮੈਨੂੰ ਅਤੇ ਮੇਰੇ ਪੁੱਤਰ ਨੂੰ ਪਰਮੇਸ਼ੁਰ ਦੇ ਦਿੱਤੇ ਹੋਏ ਭਾਗ ਵਿੱਚੋਂ ਕੱਢ ਕੇ ਮਾਰਨਾ ਚਾਹੁੰਦੇ ਹਨ, ਛੁਡਾਵੇਗਾ।
17 “এখন আপনার দাসী আমি বলছি, ‘আমার প্রভু মহারাজের কথাই যেন আমার উত্তরাধিকার সুরক্ষিত করে, কারণ ভালোমন্দ বিচার করার ক্ষেত্রে আমার প্রভু মহারাজ ঈশ্বরের এক দূতের মতোই। আপনার ঈশ্বর সদাপ্রভু আপনার সঙ্গেই থাকুন।’”
੧੭ਤਦ ਤੁਹਾਡੀ ਦਾਸੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਦੀ ਗੱਲ ਸੁਖਦਾਇਕ ਹੋਵੇਗੀ ਕਿਉਂ ਜੋ ਮੇਰਾ ਰਾਜਾ ਭਲਿਆਈ ਅਤੇ ਬੁਰਿਆਈ ਦੇ ਪਰਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ!
18 তখন রাজামশাই মহিলাটিকে বললেন, “আমি যে প্রশ্নটি তোমাকে করতে চলেছি, সেটির উত্তর আমার কাছে লুকিয়ো না।” “আমার প্রভু মহারাজ বলুন,” মহিলাটি বলল।
੧੮ਤਦ ਰਾਜਾ ਨੇ ਉਸ ਇਸਤਰੀ ਨੂੰ ਆਖਿਆ ਜਿਹੜੀ ਗੱਲ ਮੈਂ ਪੁੱਛਦਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ, ਤਦ ਉਸ ਇਸਤਰੀ ਨੇ ਕਿਹਾ, ਜੀ ਮਹਾਰਾਜ ਰਾਜਾ, ਦੱਸੋ
19 রাজামশাই জিজ্ঞাসা করলেন, “তোমার সঙ্গে এই সবে যোয়াবের হাত নেই তো?” মহিলাটি উত্তর দিয়েছিল, “হে আমার প্রভু মহারাজ, আপনার প্রাণের দিব্যি, আমার প্রভু মহারাজ যা বলেন, সেখান থেকে কেউ ডাইনে বা বাঁয়ে ফিরতে পারে না। হ্যাঁ, আপনার দাস যোয়াবই এসব করতে আমাকে নির্দেশ দিলেন ও তিনিই আপনার দাসীর মুখে এই কথাগুলি বসিয়ে দিলেন।
੧੯ਸੋ ਰਾਜਾ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ?
20 বর্তমান পরিস্থিতি বদলানোর জন্যই আপনার দাস যোয়াব এসব করলেন। আমার প্রভু, ঈশ্বরের একজন দূতের মতোই জ্ঞানী—দেশে যা যা হয়, তিনি সেসব জানেন।”
੨੦ਉਸ ਇਸਤਰੀ ਨੇ ਉੱਤਰ ਦੇ ਕੇ ਆਖਿਆ ਤੁਹਾਡੀ ਜਾਨ ਦੀ ਸਹੁੰ, ਹੇ ਮੇਰੇ ਮਹਾਰਾਜ ਰਾਜਾ, ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਹਾਰਾਜ ਰਾਜਾ ਨੇ ਆਖੀਆਂ ਹਨ ਸੱਜੇ ਜਾਂ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਸੇਵਕ ਯੋਆਬ ਨੇ ਹੀ ਮੈਨੂੰ ਆਗਿਆ ਦਿੱਤੀਆਂ ਸੀ ਅਤੇ ਉਸ ਨੇ ਇਹ ਸਭ ਗੱਲਾਂ ਤੁਹਾਡੀ ਦਾਸੀ, ਤੇਰੇ ਦਾਸ ਯੋਆਬ ਨੇ ਇਹ ਕੰਮ ਇਸ ਕਰਕੇ ਕੀਤਾ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।
21 রাজামশাই যোয়াবকে বললেন, “ঠিক আছে, আমি এরকমই করব। যাও, সেই যুবক অবশালোমকে ফিরিয়ে নিয়ে এসো।”
੨੧ਤਦ ਰਾਜਾ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਇਹ ਕੰਮ ਕਰਦਾ ਹਾਂ! ਤੂੰ ਜਾ ਅਤੇ ਉਸ ਜੁਆਨ ਅਬਸ਼ਾਲੋਮ ਨੂੰ ਮੋੜ ਲਿਆ।
22 তাঁকে সম্মান জানানোর জন্য যোয়াব মাটিতে উবুড় হয়ে পড়েছিলেন, ও রাজাকে ধন্যবাদ জানিয়েছিলেন। যোয়াব বললেন, “হে আমার প্রভু মহারাজ, আজই আপনার দাস জেনেছে যে সে আপনার দৃষ্টিতে অনুগ্রহ লাভ করেছে, কারণ মহারাজ তাঁর দাসের প্রার্থনা মঞ্জুর করেছেন।”
੨੨ਤਦ ਯੋਆਬ ਧਰਤੀ ਉੱਤੇ ਮੂੰਹ ਭਾਰ ਡਿੱਗ ਪਿਆ ਅਤੇ ਮੱਥਾ ਟੇਕ ਕੇ ਰਾਜਾ ਨੂੰ ਧੰਨ ਆਖਿਆ। ਤਦ ਯੋਆਬ ਬੋਲਿਆ, ਹੇ ਮੇਰੇ ਮਹਾਰਾਜਾ, ਅੱਜ ਤੁਹਾਡਾ ਸੇਵਕ ਜਾਣ ਗਿਆ ਹੈ ਕਿ ਤੁਹਾਡੀ, ਮੇਰੇ ਉੱਤੇ ਕਿਰਪਾ ਦੀ ਨਜ਼ਰ ਹੈ, ਇਸ ਲਈ ਜੋ ਰਾਜਾ ਨੇ ਆਪਣੇ ਸੇਵਕ ਦੀ ਬੇਨਤੀ ਮੰਨ ਲਈ ਹੈ।
23 পরে যোয়াব গশূরে গিয়ে অবশালোমকে জেরুশালেমে ফিরিয়ে এনেছিলেন।
੨੩ਫਿਰ ਯੋਆਬ ਉੱਠਿਆ ਅਤੇ ਗਸ਼ੂਰ ਨੂੰ ਜਾ ਕੇ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲੈ ਆਇਆ।
24 কিন্তু রাজামশাই বললেন, “তাকে নিজের বাসায় যেতে হবে; সে যেন আমার মুখদর্শন না করে।” অতএব অবশালোম নিজের বাসায় গেল ও রাজার মুখদর্শন করেনি।
੨੪ਤਦ ਰਾਜਾ ਨੇ ਆਖਿਆ, ਉਹ ਆਪਣੇ ਘਰ ਮੁੜ ਜਾਏ ਮੇਰਾ ਮੂੰਹ ਨਾ ਵੇਖੇ! ਸੋ ਅਬਸ਼ਾਲੋਮ ਆਪਣੇ ਘਰ ਗਿਆ ਅਤੇ ਰਾਜਾ ਦਾ ਮੂੰਹ ਨਾ ਵੇਖਿਆ।
25 সমস্ত ইস্রায়েলের মধ্যে আর কেউ অবশালোমের মতো তার অপরূপ সুন্দর রূপের জন্য প্রশংসা পাওয়ার যোগ্য হয়নি। তার মাথার তালু থেকে পায়ের পাতা পর্যন্ত কোথাও একটুও খুঁত ছিল না।
੨੫ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਅਬਸ਼ਾਲੋਮ ਦੇ ਵਰਗਾ ਸੁਹੱਪਣ ਦੇ ਕਾਰਨ ਪ੍ਰਸ਼ੰਸਾ ਦੇ ਜੋਗ ਨਹੀਂ ਸੀ ਕਿਉਂ ਜੋ ਉਹ ਦੇ ਪੈਰਾਂ ਦੀ ਤਲੀ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੋਈ ਕਮੀ ਨਹੀਂ ਸੀ।
26 যখনই সে তার মাথার চুল কাটাত—সে বছরে একবারই তার চুল কাটাত, কারণ সেগুলি তার পক্ষে খুব ভারী হয়ে যেত—সে সেগুলি ওজন করাতো, আর সেগুলির ওজন রাজকীয় মাপ অনুসারে হত 200 শেকল।
੨੬ਸਾਲ ਦੇ ਅੰਤ ਵਿੱਚ ਉਹ ਆਪਣੇ ਵਾਲ਼ ਕਟਾਉਂਦਾ ਸੀ ਕਿਉਂ ਜੋ ਉਸ ਦੇ ਵਾਲ਼ ਬਹੁਤ ਭਾਰੇ ਸਨ, ਇਸ ਕਰਕੇ ਉਨ੍ਹਾਂ ਨੂੰ ਕੱਟਦਾ ਸੀ ਅਤੇ ਆਪਣੇ ਸਿਰ ਦੇ ਵਾਲ਼ ਤੋਲਦਾ ਸੀ ਜੋ ਰਾਜਾ ਦੀ ਤੋਲ ਅਨੁਸਾਰ ਢਾਈ ਸੇਰ ਹੁੰਦੇ ਸਨ।
27 অবশালোমের তিনটি ছেলে ও একটি মেয়ের জন্ম হল। তার মেয়ের নাম তামর, আর সে খুব সুন্দরী হল।
੨੭ਅਬਸ਼ਾਲੋਮ ਦੇ ਤਿੰਨ ਪੁੱਤਰ ਪੈਦਾ ਹੋਏ ਅਤੇ ਇੱਕ ਧੀ ਸੀ ਜਿਸ ਦਾ ਨਾਮ ਤਾਮਾਰ ਸੀ। ਉਹ ਬਹੁਤ ਸੋਹਣੀ ਸੀ।
28 অবশালোম রাজার মুখদর্শন না করে দুই বছর জেরুশালেমে বসবাস করল।
੨੮ਅਬਸ਼ਾਲੋਮ ਪੂਰੇ ਦੋ ਸਾਲ ਯਰੂਸ਼ਲਮ ਵਿੱਚ ਰਿਹਾ ਪਰ ਰਾਜਾ ਦਾ ਮੂੰਹ ਨਾ ਵੇਖਿਆ।
29 পরে অবশালোম রাজার কাছে পাঠানোর জন্য যোয়াবকে ডেকে পাঠিয়েছিল, কিন্তু যোয়াব তার কাছে আসতে চাননি। তাই সে দ্বিতীয়বার তাঁকে ডেকে পাঠিয়েছিল, কিন্তু তাও তিনি আসতে রাজি হননি।
੨੯ਸੋ ਅਬਸ਼ਾਲੋਮ ਨੇ ਯੋਆਬ ਨੂੰ ਸੱਦਿਆ ਤਾਂ ਜੋ ਉਹ ਉਸ ਨੂੰ ਰਾਜਾ ਕੋਲ ਭੇਜੇ ਪਰ ਉਹ ਉਸ ਦੇ ਕੋਲ ਨਹੀਂ ਆਇਆ ਅਤੇ ਫਿਰ ਉਸ ਨੇ ਉਹ ਨੂੰ ਦੂਜੀ ਵਾਰ ਸੱਦਿਆ ਪਰ ਉਹ ਨਾ ਆਇਆ
30 তখন সে তার দাসদের বলল, “দেখো, যোয়াবের ক্ষেতটি আমার ক্ষেতের পাশেই আছে, আর সে সেখানে যব বুনেছে। যাও, সেখানে আগুন লাগিয়ে দাও।” অবশালোমের দাসেরা তখন ক্ষেতে আগুন লাগিয়ে দিয়েছিল।
੩੦ਤਦ ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, ਵੇਖੋ, ਯੋਆਬ ਦੇ ਖੇਤ ਜੋ ਮੇਰੇ ਖੇਤ ਦੇ ਨਜ਼ਦੀਕ ਹੈ ਅਤੇ ਉਸ ਵਿੱਚ ਜੌਂ ਦੀ ਫ਼ਸਲ ਤਿਆਰ ਹੈ, ਸੋ ਉਸ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਤਦ ਅਬਸ਼ਾਲੋਮ ਦੇ ਸੇਵਕਾਂ ਨੇ ਖੇਤ ਨੂੰ ਅੱਗ ਲਾ ਦਿੱਤੀ
31 যোয়াব পরে অবশালোমের বাসায় গেলেন, ও তিনি তাকে বললেন, “তোমার দাসেরা কেন আমার ক্ষেতে আগুন লাগিয়ে দিয়েছে?”
੩੧ਤਦ ਯੋਆਬ ਉੱਠਿਆ ਅਤੇ ਅਬਸ਼ਾਲੋਮ ਦੇ ਘਰ ਆਇਆ ਅਤੇ ਉਹ ਨੂੰ ਆਖਿਆ, ਤੇਰੇ ਸੇਵਕਾਂ ਨੇ ਮੇਰੇ ਖੇਤ ਕਿਉਂ ਸਾੜ ਦਿੱਤੇ?
32 অবশালোম যোয়াবকে বলল, “দেখুন, আমি আপনাকে খবর পাঠিয়ে বললাম, ‘এখানে আসুন, যেন আমি আপনাকে রাজার কাছে পাঠিয়ে তাঁকে জিজ্ঞাসা করতে পারি, “আমি কেন গশূর থেকে ফিরে এলাম? আমি সেখানে থাকলেই ভালো হত!”’ আর এখন, আমি মহারাজের মুখদর্শন করতে চাই, ও আমি যদি দোষ করে থাকি, তিনি আমায় মেরে ফেলতে পারেন।”
੩੨ਤਦ ਅਬਸ਼ਾਲੋਮ ਨੇ ਯੋਆਬ ਨੂੰ ਆਖਿਆ, ਵੇਖ, ਮੈਂ ਤੈਨੂੰ ਸੁਨੇਹਾ ਭੇਜਿਆ ਕਿ ਐਥੇ ਆ ਜੋ ਮੈਂ ਤੈਨੂੰ ਇਹ ਸੁਨੇਹਾ ਦੇ ਕੇ ਰਾਜਾ ਕੋਲ ਭੇਜਾਂ ਕਿ ਮੈਂ ਗਸ਼ੂਰ ਤੋਂ ਇੱਥੇ ਕਿਉਂ ਆਇਆ? ਮੇਰੇ ਲਈ ਤਾਂ ਉੱਥੇ ਰਹਿਣਾ ਹੀ ਚੰਗਾ ਸੀ, ਸੋ ਹੁਣ ਰਾਜਾ ਦਾ ਦਰਸ਼ਣ ਮੈਨੂੰ ਕਰਾਈਂ ਅਤੇ ਜੇ ਮੇਰੇ ਵਿੱਚ ਕੋਈ ਦੋਸ਼ ਹੋਵੇ ਤਾਂ ਉਹ ਮੈਨੂੰ ਮਾਰ ਸੁੱਟੇ।
33 তাই যোয়াব রাজার কাছে গিয়ে তাঁকে সেকথা বললেন। তখন রাজামশাই অবশালোমকে ডেকে পাঠালেন, ও সে এসে রাজার সামনে মাটিতে উবুড় হয়ে পড়েছিল। রাজামশাই তাকে চুম্বন করলেন।
੩੩ਤਦ ਯੋਆਬ ਨੇ ਰਾਜਾ ਕੋਲ ਜਾ ਕੇ ਉਸ ਨੂੰ ਇਹ ਗੱਲ ਆਖੀ ਅਤੇ ਜਦ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਰਾਜਾ ਕੋਲ ਆਇਆ ਅਤੇ ਰਾਜਾ ਦੇ ਅੱਗੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਰਾਜਾ ਨੇ ਅਬਸ਼ਾਲੋਮ ਨੂੰ ਚੁੰਮਿਆ।

< শমূয়েলের দ্বিতীয় বই 14 >