< হিতোপদেশ 20 >
1 দ্রাক্ষারস বিদ্রুপকারী ও সুরা কলহকারী; যে এগুলির দ্বারা বিপথগামী হয় সে জ্ঞানবান নয়।
੧ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
2 রাজার ক্রোধ সিংহের গর্জনের মতো আতঙ্ক ছড়ায়; যারা তাঁকে ক্রুদ্ধ করে তোলে তারা তাদের প্রাণ খোয়ায়।
੨ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।
3 বিবাদ এড়িয়ে চলা মানুষের পক্ষে সম্মানজনক বিষয়, কিন্তু মূর্খমাত্রই চট্জলদি বিবাদ করে ফেলে।
੩ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
4 অলসেরা যথাসময়ে লাঙ্গল চষে না; অতএব ফসল কাটার সময় তারা চেয়ে দেখে কিন্তু কিছুই পায় না।
੪ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
5 মানুষের অন্তরের অভিপ্রায় গভীর জলরাশি, কিন্তু যে বিচক্ষণ সেই তা তুলে আনে।
੫ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ।
6 অনেকেই দাবি করে যে তাদের ভালোবাসা অফুরান, কিন্তু বিশ্বস্ত লোক কে খুঁজে পায়?
੬ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
7 ধার্মিকেরা অনিন্দনীয় জীবনযাপন করে; তাদের পরে তাদের সন্তানেরাও আশীর্বাদধন্য হয়।
੭ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ!
8 রাজা যখন বিচার করার জন্য তাঁর সিংহাসনে বসেন, তখন তিনি তাঁর চোখ দিয়ে সব অমঙ্গল উড়িয়ে দেন।
੮ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
9 কে বলতে পারে, “আমি আমার অন্তর বিশুদ্ধ রেখেছি; আমি শুচিশুদ্ধ ও নিষ্পাপ”?
੯ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ?
10 বিসদৃশ বাটখারা ও বিসদৃশ মাপ— সদাপ্রভু উভয়ই ঘৃণা করেন।
੧੦ਘੱਟ ਵੱਧ ਵੱਟੇ ਅਤੇ ਘੱਟ ਵੱਧ ਨਾਪ, ਇਹਨਾਂ ਦੋਹਾਂ ਤੋਂ ਯਹੋਵਾਹ ਘਿਣ ਕਰਦਾ ਹੈ।
11 ছোটো ছোটো ছেলেমেয়েরাও তাদের কাজকর্মের দ্বারা পরিচিত হয়, তাই তাদের আচরণ কি সত্যিই বিশুদ্ধ ও ন্যায্য?
੧੧ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ, ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
12 যে কান শোনে ও যে চোখ দেখে— সদাপ্রভু উভয়ই তৈরি করেছেন।
੧੨ਕੰਨ ਜਿਹੜਾ ਸੁਣਦਾ ਹੈ ਤੇ ਅੱਖ ਜਿਹੜੀ ਵੇਖਦੀ ਹੈ, ਦੋਹਾਂ ਨੂੰ ਹੀ ਯਹੋਵਾਹ ਨੇ ਬਣਾਇਆ ਹੈ।
13 ঘুম ভালোবেসো না পাছে তুমি দরিদ্র হয়ে যাও; জেগে থাকো ও তোমার কাছে অতিরিক্ত খাদ্যদ্রব্য থাকবে।
੧੩ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
14 “এটি ভালো নয়, এটি ভালো নয়!” ক্রেতা বলে— পরে ফিরে যায় ও সংগৃহীত বস্তুটি নিয়ে গর্ববোধ করে।
੧੪ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
15 সেখানে সোনা আছে, ও প্রচুর পরিমাণে মণিমুক্তো আছে, কিন্তু যে ঠোঁট জ্ঞানের কথা বলে তা দুর্লভ এক রত্ন।
੧੫ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
16 যে এক আগন্তুকের জামিনদার হয়েছে তার পোশাকটি নিয়ে নাও; তা যদি এক বহিরাগতের জন্য করা হয়েছে, তবে সেটি বন্ধকরূপে রেখে দাও।
੧੬ਜਿਹੜਾ ਪਰਦੇਸੀ ਦੀ ਜ਼ਮਾਨਤ ਦੇਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰਿਆਂ ਦੀ ਜ਼ਮਾਨਤ ਦੇਵੇ ਉਹ ਦਾ ਕੁਝ ਗਹਿਣੇ ਰੱਖ ਲੈ।
17 প্রতারণার দ্বারা অর্জিত খাদ্যদ্রব্য সুস্বাদু লাগে, কিন্তু শেষ পর্যন্ত মানুষের মুখ কাঁকরে ভরে যায়।
੧੭ਚੋਰੀ ਦੀ ਰੋਟੀ ਮਨੁੱਖ ਨੂੰ ਮਿੱਠੀ ਲੱਗਦੀ ਹੈ, ਪਰ ਅੰਤ ਵਿੱਚ ਉਹ ਦਾ ਮੂੰਹ ਕੰਕਰਾਂ ਨਾਲ ਭਰ ਜਾਂਦਾ ਹੈ।
18 পরামর্শ খোঁজ করার দ্বারাই পরিকল্পনা সফল হয়; অতএব তুমি যদি যুদ্ধ শুরু করেছ, তবে পরিচালনা লাভ করো।
੧੮ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।
19 পরনিন্দা পরচর্চা আস্থা ভঙ্গ করে; অতএব সেই লোককে এড়িয়ে চলো যে অতিরিক্ত কথাবার্তা বলে।
੧੯ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
20 যদি কেউ তাদের মা-বাবাকে অভিশাপ দেয়, তবে ঘোর অন্ধকারে তাদের প্রদীপ নিভে যাবে।
੨੦ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
21 যে উত্তরাধিকার খুব তাড়াতাড়ি অর্জন করা যায় তা শেষ পর্যন্ত আর আশীর্বাদধন্য হবে না।
੨੧ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ।
22 একথা বোলো না, “আমি এই অন্যায়ের প্রতিশোধ নেব!” সদাপ্রভুর অপেক্ষা করো, ও তিনিই তোমার হয়ে প্রতিশোধ নেবেন।
੨੨ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।
23 সদাপ্রভু বিসদৃশ বাটখারা ঘৃণা করেন, ও অসাধু দাঁড়িপাল্লা তাঁকে সন্তুষ্ট করে না।
੨੩ਘੱਟ ਵੱਧ ਵੱਟੇ ਯਹੋਵਾਹ ਲਈ ਘਿਣਾਉਣੇ ਹਨ, ਅਤੇ ਛਲ ਦੀ ਤੱਕੜੀ ਚੰਗੀ ਨਹੀਂ।
24 মানুষের পদক্ষেপ সদাপ্রভু দ্বারাই পরিচালিত হয়। তবে মানুষ কীভাবে তাদের নিজস্ব পথ বুঝতে পারবে?
੨੪ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ, ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
25 হঠাৎ করে কোনো কিছু উৎসর্গ করে পরে নিজের করা প্রতিজ্ঞার বিষয়ে বিবেচনা করলে, তা এক ফাঁদ হয়ে দাঁড়ায়।
੨੫ਜੇ ਬਿਨ੍ਹਾਂ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ।
26 জ্ঞানবান রাজা দুষ্টদের ঝেড়ে ফেলেন; তিনি তাদের উপর দিয়ে শস্য মাড়াই কলের চাকা চালিয়ে দেন।
੨੬ਬੁੱਧਵਾਨ ਰਾਜਾ ਦੁਸ਼ਟਾਂ ਨੂੰ ਫਟਕ ਦਿੰਦਾ ਹੈ, ਅਤੇ ਉਹਨਾਂ ਉੱਤੇ ਪਹੀਆ ਚਲਾ ਦਿੰਦਾ ਹੈ।
27 মানবাত্মা সদাপ্রভুর সেই প্রদীপ যা মানুষের অন্তরের অন্তস্থলে আলোকপাত করে।
੨੭ਮਨੁੱਖ ਦਾ ਆਤਮਾ ਯਹੋਵਾਹ ਦਾ ਦੀਵਾ ਹੈ, ਜਿਹੜਾ ਸਾਰੇ ਅੰਦਰਲੇ ਹਿੱਸਿਆਂ ਨੂੰ ਖੋਜ਼ਦਾ ਹੈ।
28 ভালোবাসা ও বিশ্বস্ততা রাজাকে নিরাপদ রাখে; ভালোবাসার মাধ্যমেই তাঁর সিংহাসন দৃঢ় হয়।
੨੮ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
29 যুবকদের গৌরব হল তাদের শক্তি, পাকা চুলই হল বৃদ্ধদের ঐশ্বর্য।
੨੯ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
30 আঘাত ও ক্ষত অনিষ্ট ধুয়ে দেয়, ও মারধর অন্তরের অন্তস্থলকে বিশোধিত করে।
੩੦ਸੱਟਾਂ ਲੱਗਣ ਨਾਲ ਜਿਹੜੇ ਜ਼ਖਮ ਹੁੰਦੇ ਹਨ ਉਹ ਬੁਰਿਆਈ ਨੂੰ ਸਾਫ਼ ਕਰਦੇ ਹਨ, ਅਤੇ ਮਾਰ ਅੰਦਰਲੇ ਹਿੱਸਿਆਂ ਨੂੰ ਵੀ।