< Ndu Manzaniba 7 >
1 Ninko Prist a tre ndi, “ikpi biyi ba janji?”
੧ਪ੍ਰਧਾਨ ਜਾਜਕ ਨੇ ਪੁੱਛਿਆ, ਕੀ ਇਹ ਗੱਲਾਂ ਇਸ ਤਰ੍ਹਾਂ ਹੀ ਹਨ?
2 Istifanus a tre ndi “mir ya ni bati, wo me'. Irjhi wu shulu a tsro kpama ni timbu Ibrahim, niwa ana he ni Mesopotamia, ri nda ka son ni Haran;
੨ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।
3 A lha wu ndi “Don ngbran meme me baba mir vayime, ni rhu hini ngbran meme wandi mi tsro wu.
੩ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਵਿੱਚੋਂ ਨਿੱਕਲ ਕੇ ਉਸ ਦੇਸ਼ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਜਾ।
4 Mle, a lu don ngran meme Chaldeans nda ka kru ni Haran, rhi niki, ni wa tima a qu'a, Irjh i a njiwu ye ni ngbran meme yi, wa bi ki nituma'a.
੪ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।
5 Ana fon nklan bubu nu du kpa zi ni h'pu mana, a'an, ko wa ani kaza satuma me. Ama, a shirhi, ko da shike Ibrahim ana he ni vivren rhina-andi ani nu bubu ti uma du mba h'puma du k'ma tiwumba kasai-kasai.
੫ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।
6 Irjhi a si a tre niwu tyi, andi h'puma ba son ki ni gbu ndi bari u ndhi bi bgukima ba vu ba ti grand nda du ba tiya wu se derinzia.
੬ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
7 Ama mi sharanta ni dhi bi wa ba tindu gran nibawua, kpe wa irji tre'a hu gon kima, ba rhu don bubuki nda ye kuqungba rhu nda gbresan ni mu ni bubu yi.
੭ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਨੂੰ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ, ਅਤੇ ਉਸ ਤੋਂ ਬਾਅਦ ਉਹ ਛੁੱਟ ਜਾਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।
8 Niki Irji a nu Ibrahim shirhi wu hanbru ni duta tika, rhini kima, Ibrahim a ngrjhi Ishaku nda hanbru ma ni riwu tandra baya ngrjhi. Ishaku ngame a ngrjhi Yakubu, u Yakubu a ye ngrjhi bacimbu Wlondoha ba.
੮ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।
9 Bacimbu ba ti ngu ni Yusufu, ba banwu le hi ni masar ama Irjhi a he ni wu.
੯ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
10 nda kpa' chuwo ni ya wa a hon tuma'a. A kpayem ni Yusufu mba mren wu tondindi ni shishi kikle Ichu Firona wu Masar wa a ban wu sa ni ruron gomna wu Masar mba nitu koma wawu.
੧੦ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ।
11 Ni ntukima, meme iyon a ri kagon Masar mba Canaan, ni meme ya wa a du ba timbu ba wa biri hamma.
੧੧ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।
12 Niwa Yakubu a wo ndi wlo biri he ni Masar a ton ba timbu hi ni zrenmba wu mumla.
੧੨ਪਰ ਜਦੋਂ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ਼ ਹੈ ਤਾਂ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।
13 Ni zren wu ha, Yusufu a tsro tuma ni ba mirvayima, u firona a mla to mmla Yusufu nikima.
੧੩ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।
14 Yusufu a ton mir vayima du ba k'ma hi hla ni timba du vu mmla wawu, ndhi saba'in don ton mba, nda ye ni Masar.
੧੪ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਘਰਾਣੇ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ।
15 Nituki, Yakubu a grjhi hi ni Masar nda ka que niki, ni wawu ba timbu ngame.
੧੫ਯਾਕੂਬ ਮਿਸਰ ਨੂੰ ਗਿਆ ਅਤੇ ਉਹ ਆਪ ਮਰ ਗਿਆ ਅਤੇ ਸਾਡੇ ਪਿਉ-ਦਾਦੇ ਵੀ।
16 Ba vu ba hi ni Shekem, nda ka rhu'ba ni ibe wa titi Ibrahim a le nitu nkle silva ni wo mir Hamor wu Shekem.
੧੬ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੋਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ।
17 Niwa nton wa shirhi a ye weiweire, shirhi wa Irjhi a ti ni Ibrahim. Indhi ba ba ki bran gbugbuwu ni masar.
੧੭ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ।
18 Da a tsra wa kikle chu ri a hon ni ruron wu masar wa ana to njo nitu Yusufu na.
੧੮ਉਸ ਸਮੇਂ ਮਿਸਰ ਵਿੱਚ ਇੱਕ ਹੋਰ ਰਾਜਾ ਬਣਿਆ, ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
19 A kyurh ndhimbu nda yo ba ni gbengble du ba rhuni mir nhanha lilon mbu ni duba que.
੧੯ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
20 Ni nton kima ba ngrhi Musa, wa ka bi kpokpome ni Rji ba lura ti wua tra ni ko tima.
੨੦ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।
21 Niwa ba banwu ka zi ni ra, vrenwa Firona a ban'u ti wuma nda njiwu ti vren ma.
੨੧ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।
22 Ba yo Musa ni bubu tsro mba, niki a mla to tsro ndindi nitu kpi kankan wu bi U bi masarawa ba, ndu ni he ma ba bi hikima.
੨੨ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।
23 Niwa isema wu ngrjhi ba ti weiweire ni tso-tra-don nza (arbain), a kpre suron du zren hi ni mir vayi ma, ih'pu Isra'ila.
੨੩ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
24 A krito basi ndhi Israila ri ya'. Musa alu kpa nyu ni ndhi wa basia tiwu ya'a nda wru gu masar wuh.
੨੪ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ।
25 A yotrendi vayima ba mla to ndhi a hi Irjhimba ni tindu ni wu du ba bguc'bu ni womba, ama ba ka'a na mla to na.
੨੫ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।
26 Nivi wuhama, a to ndhi harhi ba si tsi, wa ay'e gaba nda tre ndhi, 'Lilon, be mir vayi; a hi ngye du yi ni tsi kpambi?
੨੬ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
27 Irimba wandi wa wuhi a kpa la ni kpanma'a, a tru yo kosan nda tre ndi “A nha banwu sa nitumbu ichu, wu ga tre nitawu?
੨੭ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?
28 Wu son wu U me to wandi wu wuu gu masra laren'a?
੨੮ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ?
29 Niwa Musa a tre yi'a, a vu tsu wru nda ka son tindi u tsir ni kasa Midian, niki a ka ngrjhi mri lon ha.
੨੯ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ। ਉੱਥੇ ਉਹ ਦੇ ਦੋ ਪੁੱਤਰ ਹੋਏ।
30 Niwa ise tso-tsra-don-nzang ati ka hi, U malaika a tsro tuma niwu ni ngbranmiji ni kikle ngblu Sinai, ni lu ni miji.
੩੦ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
31 Niwa Musa a to ilu'a, a ti sisir kpe wa a to ni shishima, nda lu si zren hi weiweire du ni mla ya, a kri wo ilan Baci ni tre ndi,
੩੧ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ਼ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ।
32 Mmyi mi Irjhi wu ba timbi, Irjhi wu Ibrahim, mba Ishaku, mba wu Yakubu” Musa kri si tsenzankpa nda na la vu suron nda ya ngana.
੩੨ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ।
33 Baci a lhawu ndi, jhu lagban wa ahe ni za me rhu domin bubu wa wu kri mba ahi tsatra bubu.
੩੩ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਭੂਮੀ ਹੈ।
34 Mi to iyawa basi nu ndhimu ni masra mi wo gran yimba, m'ba mi grjhiye ye chubachuwo. ye zizan, mi ton hi ni masra.
੩੪ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਂਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ।
35 Musa yi, wa bana kamba niwu, niwa bana tre ndi, “a nha yo tituchu mba wu ga'atre nitawu'a?” a hi wawuyi wa Irjhi a ton du hi ti chu mba wu chubachuwo. Irjhi a ton wu hi zuni wo malaika wa a tsro tuma ni Musa ni miji'a.
੩੫ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
36 Musa njiba rhuni masra, kima a hu gon ti kpi bi wa ndhi ba kaahon to tuma, baba bi tron yani masra mba kikle ma wu Reeds, mba ni tsutsu miji niwa ba ti se tsro-tra-don-nza (arbain).
੩੬ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।
37 Ahi Musa kima wa a lhani ndhi bi Israila ndi, “Irjhi ni nzu anabi ri hon yiwu rhinimi vahimbi, anabi ton me”.
੩੭ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।
38 Ndhi yi yi a he niba ni tsutsu miji mba malaika wa atre niwu nitu kikle ngblu Sinai, wa ahe niba timbu, mba wa a kpa lantre wu sisren ye nota.
੩੮ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
39 Ama ba timbu ba kamba ni hutrema, ba tru lhega wru ni kpamba, du ni misuron mba k'ma hi ni masra.
੩੯ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।
40 Ni nton kima ba lha ni Hasuna, “La' mir rjhi ni tawu wa a ni njita zren hi. Musa yi, a njita wru rhini meme masra, kina toh ikpe wa a ka tiwu a na
੪੦ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ।
41 Niki ba la' vrenlando ni ri baki nda nji ba hadaya (ton?) ni gunki waba la'a, nda ngiri nitu ndu wu womba.
੪੧ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।
42 Irjhi a kaba chuwo du ba boata ni tsitse ni shulu, tohwa bana nha ni mi vunvu wu ba anabawaba. “Bi gon nimu nma miji mba haday ni ise tso-tsra-don-nza wa bi na he ni tsutsu miji'a ko mri Isra'ila?
੪੨ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
43 Bi kpa ka'che' molech mba ntse wu vi irjhi Rephan, mba whi ki ba biti ni du yi kugungbarhu ni nzub hon. Nikima, mi vu yi vra zan gbran Babylon.
੪੩ਅਤੇ ਤੁਸੀਂ ਮੋਲੋਕ ਦੇ ਤੰਬੂ, ਅਤੇ ਰਿਫ਼ਾਨ ਦੇਵਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।
44 Ba timbu bana he ni ka'che' wu kpewa ba to ni shishimba ni tsutsumiji, me wa Irjhi a noba niwa a tre ni Musa'a, andi du ti tsra ni wa a toa.
੪੪ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ।
45 Hu kima, ba timbu ni wo Joshua ana njiba to ninkomba, ba kpa ka'achea nda njiwu hu kpamba niwa ba vu meme a kpa. Irjhi a kpa meme ni wo gbungblu bi bubuki nda zu ba wru ni shishi ba timbu. kaachea a son ni meme'a ye ni nton Dawuda.
੪੫ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।
46 Wa Irjhi a kpanyme ni wu nda lhawu ni du wa bubu son ni ko Yakubu.
੪੬ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ।
47 Ana Suleimanu mba amme ko ni Irjhi.
੪੭ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ ਭਵਨ ਬਣਾਇਆ।
48 Ama kitoh ndi kikle wushu na son ni ko wa wondhi mme na, toh wa anabawaba ba tre.
੪੮ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,
49 “Shulu mbahi bubu son tu chu mu, u meme mba hi kpran roro saza mu. A bibi ko rime wa bi mme ni mu inj Baci, ka a ngye bubu u kusi mu?
੪੯ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
50 Ana womu mba ti kpi biyi wawu na?
੫੦ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ?
51 Biyi bi sen tu, biwa bana he kacia surona mba iton mba na, chachu bi kan bi ruhu tsatsra, bi ti to ba tumbi bana ti.
੫੧ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।
52 Ahi anabi rime wa ba timbu bana tibayana. Ba wuh anabawa wa ba wru guci ni ye ndi wa ba yo wu di 'Analatre na', u zizan biyiyi bibi le ni wu dini wu'u ngame.
੫੨ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
53 Biyi wa bi kpa doka wa malaika mba ba mla yowozi, ama bina kpa ti dun na.
੫੩ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ।
54 Niwa bi niko bawo kpi biyi wa ka ri ba ni suron baka tan nyren ni Istifanus.
੫੪ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ।
55 Don a shu ni Ruhu tsatsra, a nzu ya shulu nda toh dokaka Rji, nda to Yesu kri ni wo korhi wu Irjhi.
੫੫ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।
56 Istifanus a tre ndi. “Toh, mi si to ni shishimu, shulu bwu, U vren Ndhi a kri ni worhi wu Irjhi
੫੬ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!
57 Nitu ki, biwaba son ni tra son bi ninkoa ba ka tonmba, nda yo gro ni kikle lan, nda lu honwu nitu kpe riri.
੫੭ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।
58 Ba gbi'e wru ni mi gbu'a, nda ni ta ni tita. Bi wa ba toh zren kpeyi ba ju nklonba wu kora nda kazi ni za vrenze ri wa ndema a hi shawulu.
੫੮ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
59 Niwa basia ta Istifanus ni tita, a sia yo baci nda ni tre ndi “Baci Yesu, kpa viri mu.
੫੯ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!
60 A kuqungbarhu nda yo ni kikle lan Baci, na vule nitu latre wa ba ti yi na” Niwa a tre kle, a ku rhoku kruna
੬੦ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ ।