< Yohana 1 >

1 ni mumla itre a he u tre he ni ba chi u tre a hi bachi
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
2 iwayi a he rji ni mumla ni bachi
ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ।
3 koge ba tie ni wa wuti ba na tie kpe ri na sei ni wawuyi
ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
4 ni uahi nou ivri he u viri a ka tie ipan ni indi wawu
ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
5 ipan a lan ni mi bwu i bwu na ka ipan na
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
6 indi ri he wa bachi ton ndu wa ba yo di yahaya
ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।
7 aye toh na hla tre ikpan ni ndu indi wawu kpa yenme ni tu ma
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
8 a na yahaya ahi kpan na ama ndu ye toh kpan na hla
ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ।
9 ikpan i njanji wa a no kpan ni indi wawu ani ye ni gbungbula
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
10 a he ni gbungbulu yi ba mei gbungbulu ni tuma indi bi gbungbulu bana toh na
੧੦ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।
11 aye ni bama u bima bana kpaa na
੧੧ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
12 abi wa ba kpa na kpayenme ni indi ma abiki migen ano ba ikon ndu ba yo ba tie imiri rji
੧੨ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
13 wa ba na grji ni kon irji u yina ana nitie u kpa na ana tie u ndi na a hi tie rji
੧੩ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
14 ilan tre ka tie nma kpa na son mi mi buu wa aye rji ni irji na sh ni iko ni njaji
੧੪ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
15 yahaya a hla ni tu ma da ni yo indi kpan kpan me nanihla ahe wayi i mi tre indi wa ani ye ni kogon mu a za me a he ri mi ka ye
੧੫ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”
16 ni tsara ma yi kikpa alheri ni tu alheri
੧੬ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ ।
17 doka tre yi ye rji ni musa alheri ni njaji baye rji nikonyesu Amasihu
੧੭ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
18 ba iton wa idiori taba sa shishi ni irji indi wa ahi wawu yi kangrjima a hi nji iwa a kuyer ni kbu bachi rji wawuyi tsro u
੧੮ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
19 yahudawa ba lude ton ba ni firistici ni lawiyawa he niwu ni ni tu ba son miyen ahi wu nhan?
੧੯ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”
20 wa nhla ni bawu gerger ana kpa tron na wa si sa bawu adie ana imeyi me Almasihu na
੨੦ਯੂਹੰਨਾ ਸੱਚ ਬੋਲਿਆ ਉਸ ਨੇ ਉੱਤਰ ਦੇਣ ਤੋਂ ਇੰਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”
21 u ba miyen a hi wu nahn? ahi wu yi iliya? iwa tisan ana mena u tra ahi wuyi wu anabi? wa ti san aa
੨੧ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈਂ? ਕੀ ਤੂੰ ਏਲੀਯਾਹ ਹੈਂ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜ਼ਵਾਬ ਦਿੱਤਾ, “ਨਹੀਂ, ।”
22 ba miyenu a hi wu nha ki son ki hi hla ni biwa ba ton ta? u hla ta wu di geri ni tu me?
੨੨ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”
23 wa hla mi lantre wa a bi tie ni kon irji nawa wandi anabi ishaya hla a
੨੩ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”
24 bandi waba ton ba rji tarisawa ba he niba u ba miyen andi
੨੪ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।
25 u ge mba sa u yin btsima ise una Almasihuna u na iliyana ko annabin?
੨੫ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ।” ਤੂੰ ਆਖਦਾ ਹੈਂ ਕਿ “ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”
26 yahaya se tre a bawu andi mi yi batsima ni ma indi ri k rli ni mibi wa bina toh na
੨੬ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ।
27 wawu yi ni ye ni kogon wa rjirji lagban ma nii kuyiron wa mi siwua
੨੭ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”
28 kpi biyi ni Bethany u ngbala rima u Jordan wa Yahaya a sia ti batisma mble
੨੮ਇਹ ਸਭ ਗੱਲਾਂ ਬੈਤਅਨੀਆ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।
29 ni bele ni virima yahaya toh yesu niwa natre yamba ige vreb nkrju irji iwa aban lah tre gbungbulua
੨੯ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
30 iwayi ahi iwa mi bla ni yiwu ndi ndi wa asiye a zanme ahe guci nimu
੩੦ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।
31 mina toh na ama bana hla tsre ilawa ye miye ni yi batisma ni ma
੩੧ਮੈਂ ਨਹੀਂ ਜਾਣਦਾ ਸੀ ਉਹ ਕੌਣ ਹੈ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸਕੇ।”
32 yahaya shedai andi mi toh ruhu asi grji na ingyu da ye niwu nituma
੩੨ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।
33 mina gani niwu na indi wa a tih me miyi batsima ni mima a hla nimu ko ahi nhan u toh ruhu a grji kuson niwu nituma ahi wawu yi a yin batisna ni ruhu u nja ji
੩੩“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
34 mitoh ni sheda ahi wawuyi vrena rji
੩੪ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
35 kan vi nibela u ha ma u yahaya a kri ni hari ni mi almajeran ma
੩੫ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।
36 u ba toh yesu a ka vuyaba ni hi u yahaya atre toh ba inge vren krju irji
੩੬ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”
37 u almajeran ma hari bawo naki da luwu yesu
੩੭ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ।
38 u yesu kban ya da toh basiwu u wa a miye a ge bi son? u ba yo rabbi andi lu soro ni tseyi
੩੮ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜ ਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ‘ਰੱਬੀ’ ਦਾ ਅਰਥ ਹੈ ‘ਗੁਰੂ’ ਤੁਸੀਂ ਕਿੱਥੇ ਠਹਿਰੇ ਹੋ?”
39 a hla bawu ye ni ye toh ubaye na ye toh bubu wa ani son u ba ka kuson niwu che chuku ni karfi wollon
੩੯ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।
40 iri ni miba biwa ba wo tre yahaya hi androwus vayi siman Bitrus
੪੦ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।
41 a lude da wa vayi ma simanna hla niwu ki ka toh Almasihu
੪੧ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”
42 a nji ye ni yesu yesu ya da tre ahi wuyi u siman ivren yahaya? ba yo di kefas
੪੨ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
43 ni vikima wa yesu luni shirin u kugon hi nigalili u waka toh filibus da hla niwu luhume
੪੩ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।”
44 Filibus ivren i jiji baitsida gbu ba andrawus ni bitrus
੪੪ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।
45 filibus ka same ni nata na ilu da hla niwu ki same niwu wa musa a nhan yo nimi attaura ni annabawa yesu ivren yusufu ba nazarat
੪੫ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।”
46 natan ilu a hla niwu ba ya na fe kperi u ndi ndi ma ni Nazarat? filibus tre ye ni ye toh
੪੬ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”
47 u yesu a toh matana ilu si ye niwa u wa tre tre nituma toh ba isra ilyi wa ana mirtan indi na he niwuana
੪੭ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
48 natana u lu miyen u tie ni he mba ni toh me? u yesu a hla niwu mi toh ri u filibus yo u niwa a son ni chin mbuwa
੪੮ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”
49 natana ilu yo ni rabbi u vren irji u chu israila ko
੪੯ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
50 yesu tre ni wa ni hla ndi me toh u ni chin mbuwa a kpayenme? u toh kpii wa ba nawayi babran
੫੦ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”
51 na hla njajimu njaji misi hla niwu utoh shulu bwu kri wuho malaku irjii ba si hon nani grji nitu vren indi
੫੧ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

< Yohana 1 >