< Yohana 3 >
1 igu ri ahi bafarise ba yomi niko dimu a hi tuzan ni mi yahudawa
੧ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
2 igua lu wa yesu ye ni chu na yo Rabbi ki tohwu u malami wawu tsi ni rji ki toh idiori na toh tie kpe wa wu si tie yinna se orji he niwu
੨ਇੱਕ ਰਾਤ ਨਿਕੋਦਿਮੁਸ ਯਿਸੂ ਕੋਲ ਆਇਆ ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਚਮਤਕਾਰ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨ੍ਹਾਂ ਕੋਈ ਨਹੀਂ ਕਰ ਸਕਦਾ।”
3 yesu sa niwu njanji njanji indi wa ba na la ngriji a na ana toh iko irjina
੩ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”
4 nikodemu a miyen bati ni heri na la ngrji indi iwa a ce ye? ana ya kban hi ri ni minen yima ba ka la ngrjina ani iya?
੪ਨਿਕੋਦਿਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?”
5 yesu tre anjaji anjaji indi wa bana la ngrji ni ma mba ruhu na ana ya hiri nitra rjina
੫ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।
6 ikpe wa ba ngrji ni konkbon kpa ahi kobonkpa iwa ba ngrji ni kon ruhu ahi u ruhu
੬ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ।
7 na tie sisir na ni tu wa me hla ni wu a hi gbigbi ndu ba la ngri wu
੭ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’
8 ngyugyu ni fuw hi ni werji a wa a ni son a u ya wo chu ma iwu na toh ka a rjini tsen ka ni hi ni tsen na anaki indi waba ngrji u ni ruhu a
੮ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9 nikodi mu miyen batie ki ma ni he naki?
੯ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?”
10 yesu u miyen i wu u malami ni israila u na toh iri kpe yi na?
੧੦ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
11 njaji njaji mi si hla ni wu kisi tre kpr wa ki toh ni shaida ni yiwu na ki me bina kpa shaida buna
੧੧ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
12 mi tie hla niwu ikpe wa ahe ni gbungbolo yi i wuna kpayemen na u tie ni heni kpayemen ni tre wa mi hla niwu u shulu
੧੨ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
13 idiori na hon hi ni shu toh na se wawu wa a grji rji ni shu yea sei vren indi
੧੩ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14 na wa musa a zu wan hi ni shu ni miji na ki me gbigbi ba zu ivren ndi hi shu
੧੪ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।
15 nitu biwa ba no suron ba na kpayememe ni wu ba kana tie memenana son tuntur (aiōnios )
੧੫ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।” (aiōnios )
16 niwa irji a lo suron ni gbungbulua kpukpome na ban ivren ma riri no wa a ka suron ma no wa ka que na kason ni viri hi ni tuntur (aiōnios )
੧੬ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। (aiōnios )
17 irji bachi ana ton verri ye ni ndu ye ka gbungbulu a suto na amma ni ndu kpa ba chuwo
੧੭ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
18 indi wa ayo suron ma niwu kana tie meme na u indi wa ana yo suron ma niwuna atie meme ye ni tu wa ana yo suron ma ni mi nde ivren ciriti na
੧੮ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
19 a ni tu kima ibla tre he ni tu wa ikpan ye ni gbungbulua u ndi ba son bwu zankpan ni tu meme tie mba
੧੯ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।
20 wawuu indi wa ani tie meme kpe a ni kama ni kpan nda na ni hi ni kpan na don ndu bana toh meme tie mana
੨੦ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ।
21 sei indi wa ani tie njanji ani ye ni kpan nitu tie ma wa ba toh ni rira me a ndi da ni tie niwu rji
੨੧ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
22 ni kogon kima yesu ni almajeran ma ba lu hi yanki igbu judea ni ki ason hi ni ton ri niba natie batisma
੨੨ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
23 yahaya me ni tie batisma ni aino whiwhire ni salim nitu ima he ni ki babran indi baye niwu wani ti batisma
੨੩ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲੇਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦਿੰਦਾ ਸੀ ਕਿਉਂਕਿ ਉੱਥੇ ਬਹੁਤ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾਂਦੇ ਸਨ।
24 ba na rigen yo yahaya ni mi tra u tro na
੨੪ਇਹ ਗੱਲ ਯੂਹੰਨਾ ਨੂੰ ਕੈਦ ਹੋਣ ਤੋਂ ਪਹਿਲਾਂ ਦੀ ਹੈ।
25 u kbonronkpa lude ni mi almajeran yahaya ni indi u yahuda nitu al adun tsarka kewa
੨੫ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।
26 ba luhi ni yahaya na tre Rabbi indi wa a he niwu ni gran ne urdun wa u shaidu wu toh asi tie batisma indi wawu ba si hi niwu
੨੬ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”
27 yahaya sa ni bawu idiori na ya fe kperina sei ba no rji ni shulu
੨੭ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”
28 biyi ni tubi bi to mi hla ni a na imeyin me Almasihuna ba ton me ye guci niwu
੨੮ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”
29 iwa sah ahi u lon ma ikpan glon zizan ikpana kri siwowu a si ngir ni wa asi wo lan likona ingir mu a shu mala
੨੯ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
30 a hi gbibbi ni ndu shu babran u me grji ye meme
੩੦ਇਸ ਲਈ ਜ਼ਰੂਰ ਹੈ ਜੋ ਉਹ ਵਧੇ ਅਤੇ ਮੈਂ ਘਟਾਂ।
31 wawu iwa a rji ni shu a zan indi wawu
੩੧“ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
32 a shaida ikpu iwa awo na toh idiori me tie bre kpa shaida ma
੩੨ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
33 indi iwa akpa shaida ma a kpayemmen gbigbi irji a njaji
੩੩ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
34 indi wa irji ton a ani tre ni lan u rji ana no ruhu a ni tsara tsara na
੩੪ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।
35 itie kpayemen nl vrena na ka koggen no nriwoma
੩੫ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
36 indi wa a kpayenmen ni vren a he ni viri son hi ni tuntur indi wa akama ni ivren ana virina ifun irji a he ni tunna (aiōnios )
੩੬ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।” (aiōnios )