< Luke 12 >
1 Ni nton kima, indji dubu gbugbuwu ba rju ye shubi nitu bran mba ba hon ta chan kpamba. Alu kri tre ni guchi ni mri ko ma ndi, “Mla ya yist wu Farisawa, wandi ahi gyuru ndji nitu zren mba
੧ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।
2 Ba kpe wa ba kawu wandi ana rju kri ndende ni ra na, ba kpe wa ba kari wandi bana toh na.
੨ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।
3 Nitu kima, ikpi wa wu tre ni bwu ba wo ni kpan, i wuta tre kpe ni riri ni ton, nimi tra, ba dbu hla ni tu nkan.
੩ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।
4 Mi hla ni yiwu, kpukpanmu, na tie sissri bi wa ba wu ikpa megyen, dana he ni kpe wa ba la tie na.
੪ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।
5 Ama, mi gbron ton mbi nitu wa be klu'u klu wandi anita wu, a he ni gbengble wu ta u yo ni lu shetan. Ee, Mi hla ni yiwu, klu'u. (Geenna )
੫ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। (Geenna )
6 Bana leni chinche sparo ton nitu wlo bubo tra na? Ni kima me, Irji na kparisu ni iri mba na.
੬ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।
7 Infutu wu tume me a bla ba pempe. Natie sissri na. Wu he ni ndu zan chinchen sparo gbugbuwu.
੭ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
8 Mi hla ni yiwu ndji wa a kri nda tre ni tu mu ni shishi ndji, Vren Ndji ngame ni tre ni tuma ni shishi Maleku Irji,
੮ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।
9 Anita kama ni me ni shishi ndji, ba kama niwu ni shishi Maleku Irji.
੯ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।
10 Ko nha wa a tre lan tre meme nitu Vren Ndji, bakpa wru hle niwu, ama wuta tra valala wu gbron gbrongrji, nitu Ruhu Tsatsra, bana wru hle niwu na.
੧੦ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।
11 Bati ngrji wu ye ni shishi kikle bi mitra Sinagog, bi tie chu baba bi ninkon gbu, na du suron mbi rjoku nitu kpe wandi bi tre wa ani kpauyi chuwo na.
੧੧ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?
12 Ruhu Tsatsra ni tsro yi ni nton kima, ikpe wa bi tre'a.
੧੨ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
13 Ndji rinimi ikpan ndji ba a tre niwu ndi, Ticha, hla ni vayi mu ni du ga gado mbu ni me.
੧੩ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।
14 Yesu a hla wu ndi Ndji, anha yo me mi ga tre koh du mi ri nimi tre mbi?
੧੪ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?
15 A tre ni ba andi, mla toh ni na du son tu do honyi na, nitu mlason ndji ni vrhi ana nitu kri ni gbugbu ikpi wa a he ni wuna.
੧੫ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
16 Nikima, Yesu a tre parabul ni bawu ndi, “Irju ndji wu wo ri nu birhi gbugbuwu.
੧੬ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।
17 A son nda mla ya ni kpama nda tre ndi, 'Mi tie ni he, nitu mina he ni bubu wa mi zi biri wu wru mu na?'
੧੭ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?
18 A tre ndi, ngye kpe wa mi ti a yi. Mi zi ba wronmu ni mme bi rigrama, nike mi zi biri wu wrhu mu mba mbru ikpi mu wawu.
੧੮ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।
19 Mi hla ni suron mu, “Suron, wu he ni kpi gbugbuwu wa wu mla zi wu ise gbugbu ni ko shishi. Kuson si rhi ni so, son piyame.'”
੧੯ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।
20 Ee, Irji hla wu ndi, 'Ruhu ndji, ni chu wu luwa, ba kpa vrhi suron meluwa, i ikpi ba wu mla zi ba, wu don ni nha?'
੨੦ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?
21 Kima he na bibi ndji bari, ba vu kpi si mla zi ni tu mba, nda k'ma tie bi kpla ni Irji.
੨੧ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
22 Yesu a hla ni mri koh ma ndi, Mi hla yiwu, na dame ni tu me na, ikpe wa wuri, ko ni kpame, ikpe wa wu sru.
੨੨ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।
23 Vri son a zan biri i kpa zan nklon wu sru.
੨੩ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ।
24 Ya kikle chinche ravins, bana chu ndana han na. Ba na he ni tra wu zi kpi ko wron na, ama Irji ni nuba irhi-mba. Wu na zan chinche ba ni anfani ni shishi Irji na?
੨੪ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!
25 Inha nimi-mbi, nitu son rhimre nitu kpe, ani du vi wu vri ma hon zan cubit?
੨੫ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
26 Wuta na toh tie mri kpi toh wayi na, nitu ngye wu du suron me du na kuson si na?
੨੬ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ?
27 Ya mri vunvu bi kpan mbi ni shishi to lilies, ni lu gbron mbu, bana tiya na, bana k'ma ya bubu na, ee, Solomon me ni nzu hon ma ana sru ikpi wu bi toh iri-mba na.
੨੭ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
28 Irji nita nu ghiga wu wrhu, wandi luwa ahe, i mble ba kau taga ni lu, ani tie he ndana nu nklon wu sru na? Wu ndji wu kpanyime ni wu fime.
੨੮ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
29 Na yo shishi ni kpe wa wu rhi ndi sona, na du suron me hamma ni kukru na.
੨੯ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।
30 Gbungblu wawu ba yo suron wa ikpi biki, i Timbi toh wu son kpi baki ngame
੩੦ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।
31 Wuka yo suron meni iko mulki Irji guchi, i ba vu kpibiyi nha niwu tuma.
੩੧ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
32 Na tie sissri na, ikran mri nitu Iti-mbu toh a bi ni du nuta ri ko mulki ma.
੩੨ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
33 Le ni ikpi me ni nu sadaka. Wran ngomble ni kpa-mbi wa ana y'ba na - ikpe ndindi ni shulu wandi ana kle na, i ndji wu y'bi na ye whiewhiere na, i imra na kpa timeme na.
੩੩ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
34 Bubu wa ikpe ndindi me he'a, suron me ni he ngame.
੩੪ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
35 Lo kpa mla tie ni rjirji ni nchi, ni du ilu me si kpan,
੩੫ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।
36 nna ndji biwa basi gben ti-kohmba du k'ma rjini ko gran, anita ye wrunko, baka bwu niwu gbagbla.
੩੬ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।
37 Lulu he ni tu igran biwa tikomba niye to ba si gben yemma. Njanji, mi hla yiwu, ani mla kpama tie wu tindu nda du ba son nitu tabur, wa a ni lu tindu bawu.
੩੭ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।
38 Tikoh anita ye ni nh'ma wu ha ko nh'ma wu tra nda ye toh bi ki ni sisren si gben i lulu ni tu igran baki.
੩੮ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
39 Ama bika toh, tikoh nita toh nton wa ndji wu y'bi ni ye'a, ana du rhi ni ko'a na.
੩੯ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
40 Son ni sro, wuna toh nton wa vren ndji ni yena.
੪੦ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
41 Bitrus a tre, “Bachi wusi hla tre yi ni tawu megyen ka ni konha?”
੪੧ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?
42 Bachi a sa ndi, “A hi nha ndji ndindi wa tikoma ni nu ndu ya mbru igran ma, ani mla ta nuba biri mba ni ntonma?
੪੨ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?
43 Lulu he ni tu igran wa tikoh niye toh si ti ndu wa bana nu anita k'ma ye.
੪੩ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।
44 Njanji mi hla yiwu, ani yo ni tu ikpi koh ma wau.
੪੪ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
45 Igran a nita tre ni suron ma ndi, “Bachi mu ani ti grji ni ye, nda lu si tsi igran lilon baba mba biwa ba he ni wo ma, nda rhi nda so nda wha,
੪੫ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ।
46 Bachi igran niye ni ivi wa ana tie mre na mba nton wa ana to na, anic'ba tie tsitsa nda ban yo ni bubu bi ka toti ndindi.
੪੬ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।
47 Igran kima, nitu ana toh suron bachima ye, ama dana mla son nda tie kpi wa ani son na, ba tsiwu branbran.
੪੭ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।
48 I waa ana toh na ama nda tie ikpe wa du ba tsiwu a, ba tsiwu ifimeyi. Ndi wa banu ikpi bran bran, ni wo ma, ba kpa branbran. Wandi ba zi kpi gbugbuwu ni woma, ba mye ikpi wa azan kima.
੪੮ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।
49 Mi ye nitu ye yo lu ni gbungblu mem, i mi son ndi ilu anina nu ye.
੪੯ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ!
50 Ama mi he ni baptisma wa batie nimu'a, suron mu ni lo nitu du ba kle kima.
੫੦ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!
51 Bi ya mi ye nji isi ye ni gbungblu meme? Ana toki na, mi hla yiwu, ahi iga.
੫੧ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।
52 Rji ni zizan, hini shishi, ndi ton ba he niko, iga ni ri, ndi tra nitu ndi ha, i iha nitu tra.
੫੨ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ।
53 Baga ni kpamba, iti mba vren wa ni ihi ma. Ihi wa vren ma mba iwa vren ma, i wa vren ni ihi lonma.
੫੩ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।
54 Yesu asia hla ni kpa ndi ba, ngame ndi, “Bita toh kpa lu ni lunde rhi ni yalu, bika gbla tre ndji, tenlu ni ye wa ani he toki.
੫੪ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।
55 Gyungwu nita ni fu ni rji ni kogbo, bi tre ndi, gbaji wu hwuma ni ye, wa ani ye toki.
੫੫ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
56 Bi gyru tu-mbi, bi to sran, tsro kpa ikpi nimemembani shulu, i ti tie nihe nina toh sran ikpi wa si zren zizan na.
੫੬ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
57 Bi ti he mu nina gatre ni kpame na?
੫੭ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?
58 Wuta hi niwandia no son na, ni shishi ndji wu ga tre, bita rhi he ni nko, bika mla ti ni kpambi, nitu du na njiwu hi lo, ni du ndji wu ga tre kana vu nuwa ani, njiwu hi tro na.
੫੮ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।
59 Mi hla niwu, wuna to wru na, se wu han kubu wa ba han pempyeme
੫੯ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।