< 1 Летописи 21 >
1 Но Сатана се подигна против Израиля, и подбуди Давида да преброи Израиля.
੧ਸ਼ੈਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ।
2 И тъй, Давид каза на Иоава и на първенците на людете: Идете, пребройте Израиля от Вирсавее до Дан, и доложете ми, за да науча броя им.
੨ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਕੀਤੀ ਕਿ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੱਕ ਇਸਰਾਏਲ ਦੀ ਗਿਣਤੀ ਕਰਕੇ ਮੈਨੂੰ ਦੱਸੋ, ਤਾਂ ਜੋ ਮੈਨੂੰ ਪਤਾ ਹੋਵੇ।
3 А Иоав рече: Господ дано притури на людете Си стократно повече отколкото са! но господарю мой царю, те всички не са ли слуги на господаря ми? защо господарят ми желае това? защо да стане причина на вина у Израиля?
੩ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧਾਵੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਇਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰਾ ਸੁਆਮੀ ਇਹ ਕਿਉਂ ਚਾਹੁੰਦਾ ਹੈ? ਤੁਸੀਂ ਕਿਉਂ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?
4 Обаче, царската дума надделя над Иоава. И тъй, Иоав тръгна, и като обходи целия Израил, върна се в Ерусалим.
੪ਪਰ ਰਾਜੇ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।
5 И Иоав доложи на Давида броя на преброените люде. И целият Израил беше един милион и сто хиляди, мъже, които можеха да теглят нож; а Юда, четиристотин седемдесет хиляди мъже, които можеха да теглят нож.
੫ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਦੇ ਤਲਵਾਰ ਧਾਰੀਆਂ ਦੀ ਗਿਣਤੀ ਗਿਆਰ੍ਹਾਂ ਲੱਖ ਸੀ ਅਤੇ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਲਵਾਰ ਧਾਰੀ ਸਨ।
6 А между тях той не брои левитите и вениаминците; защото царската дума беше гнусна на Иеова.
੬ਪਰ ਉਸ ਨੇ ਇਨ੍ਹਾਂ ਦੇ ਵਿੱਚ ਲੇਵੀ ਅਤੇ ਬਿਨਯਾਮੀਨ ਦੇ ਲੋਕਾਂ ਦੀ ਗਿਣਤੀ ਨਾ ਕੀਤੀ, ਕਿਉਂ ਜੋ ਯੋਆਬ ਨੂੰ ਪਾਤਸ਼ਾਹ ਦੀ ਆਗਿਆ ਅੱਤ ਘਿਣਾਉਣੀ ਲੱਗੀ।
7 Но това нещо се видя зло пред Бога; затова Той, порази Израиля.
੭ਅਤੇ ਪਰਮੇਸ਼ੁਰ ਨੂੰ ਇਹ ਗੱਲ ਬਹੁਤ ਬੁਰੀ ਲੱਗੀ, ਇਸ ਲਈ ਉਸ ਨੇ ਇਸਰਾਏਲ ਨੂੰ ਮਾਰਿਆ।
8 Тогава Давид каза на Бога: Съгреших тежко като извърших това нещо; но сега, моля Ти се, отмахни беззаконието на слугата Си, защото направих голяма глупост.
੮ਤਾਂ ਦਾਊਦ ਨੇ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਬੇਨਤੀ ਕੀਤੀ ਕਿ ਮੇਰੇ ਕੋਲੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
9 И Господ говори на Давидовия гледач Гад, казвайки:
੯ਯਹੋਵਾਹ ਨੇ ਦਾਊਦ ਦੇ ਅਗੰਮ ਗਿਆਨੀ ਗਾਦ ਨੂੰ ਆਗਿਆ ਦਿੱਤੀ
10 Иди, говори на Давида, казвайки: Така казва Господ: Три неща ти предлагам; избери си едно от тях за да го извърша над тебе.
੧੦ਕਿ ਤੂੰ ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਪਾਵਾਂ।
11 Дойде, прочее, Гад при Давида та му рече: Така казва Господ:
੧੧ਅਖ਼ੀਰ, ਗਾਦ ਦਾਊਦ ਕੋਲ ਆਇਆ ਅਤੇ ਉਸ ਨੂੰ ਆਖਿਆ ਕਿ ਯਹੋਵਾਹ ਦੀ ਇਹ ਆਗਿਆ ਹੈ ਜੋ ਤੂੰ ਇੰਨ੍ਹਾਂ ਵਿੱਚੋਂ ਇੱਕ ਚੁਣ ਲੈ,
12 Избери си или тригодишен глад, или три месеца да гинеш пред неприятелите си като те стига ножът на неприятелите ти, или три дни да поразява Господният меч, сиреч, мор по земята, като погубва ангелът Господен по всичките Израилеви предели. Сега, прочее, виж какъв отговор да възвърна на Оногова, Който ме е пратил.
੧੨ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?
13 И Давид рече на Гада: Намирам се много на тясно; обаче, да падна в ръката на Господ, защото Неговите милости са твърде много; но в ръката на човека да не изпадна.
੧੩ਦਾਊਦ ਨੇ ਗਾਦ ਨੂੰ ਆਖਿਆ, ਮੈਂ ਤਾਂ ਵੱਡੀ ਮੁਸੀਬਤ ਵਿੱਚ ਪਿਆ ਹਾਂ, ਹੁਣ ਮੈਂ ਯਹੋਵਾਹ ਦੇ ਹੱਥ ਵਿੱਚ ਪਵਾਂ ਕਿਉਂ ਜੋ ਉਸ ਦੀ ਦਯਾ ਬਹੁਤ ਵੱਡੀ ਹੈ, ਪਰ ਮਨੁੱਖ ਦੇ ਹੱਥ ਵਿੱਚ ਨਾ ਪਵਾਂ।
14 И тъй, Господ прати мор върху Израиля; и паднаха седемдесет хиляди мъже от Израиля.
੧੪ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਘੱਲੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।
15 И Бог прати ангела в Ерусалим за да го погуби; но, като щеше да го погубва, Господ погледна и се разкая за злото, и рече на ангела, който погубваше юдеите: Стига вече; оттегли ръката си. И ангелът Господен стоеше при гумното на евусеца Орна.
੧੫ਯਹੋਵਾਹ ਨੇ ਇੱਕ ਦੂਤ ਯਰੂਸ਼ਲਮ ਨੂੰ ਭੇਜ ਦਿੱਤਾ ਤਾਂ ਜੋ ਉਹ ਦਾ ਨਾਸ ਕਰੇ, ਜਦੋਂ ਉਸ ਨੇ ਉਸ ਦੇ ਨਾਸ ਕਰਨ ਨੂੰ ਤਿਆਰੀ ਕੀਤੀ ਹੀ ਸੀ, ਤਾਂ ਪਰਮੇਸ਼ੁਰ ਵੇਖ ਕੇ ਉਸ ਦੁੱਖ ਦੇ ਦੇਣ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ, ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਆਰਨਾਨ ਦੇ ਪਿੜ ਕੋਲ ਖੜ੍ਹਾ ਸੀ,
16 И Давид, като подигна очи, и видя че ангелът Господен стоеше между земята и небето с гол меч в ръката си, прострян над Ерусалим, тогава Давид и старейшините облечени във вретища, паднаха на лицето си.
੧੬ਤਾਂ ਦਾਊਦ ਨੇ ਆਪਣੀਆਂ ਅੱਖਾਂ ਉਤਾਂਹ ਕਰ ਕੇ ਕੀ ਦੇਖਿਆ, ਕਿ ਯਹੋਵਾਹ ਦਾ ਦੂਤ ਅਕਾਸ਼ ਅਤੇ ਧਰਤੀ ਦੇ ਵਿਚਕਾਰ ਖਲੋਤਾ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਨੰਗੀ ਤਲਵਾਰ ਯਰੂਸ਼ਲਮ ਦੀ ਵੱਲ ਧੂਹੀ ਹੋਈ ਸੀ, ਤਾਂ ਦਾਊਦ ਅਤੇ ਬਜ਼ੁਰਗ ਤੱਪੜ ਪਹਿਨੇ ਹੋਏ ਮੂੰਹ ਦੇ ਭਾਰ ਡਿੱਗ ਪਏ।
17 И Давид рече на Бога: Не аз ли заповядах да преброят людете? и наистина аз съм, който съгреших и извърших голямо зло; но тия овце що са сторили? Над мене, моля Ти се, Господи Боже, нека бъде ръката Ти, и над моя бащин дом, а не над Твоите люде, за да ги погуби.
੧੭ਅਤੇ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਤੇ ਸੱਚ-ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਉਹ ਬਵਾ ਵਿੱਚ ਫਸ ਜਾਣ!।
18 Тогава ангелът Господен заповяда на Гада да рече на Давида да отиде и издигне олтар Господу на гумното на Евусеца Орна.
੧੮ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ ਕਿ ਦਾਊਦ ਨੂੰ ਆਖੋ ਜੋ ਦਾਊਦ ਜਾ ਕੇ ਯਬੂਸੀ ਆਰਨਾਨ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵੇ।
19 И така Давид възлезе според думата, която Гад говори в Господното име.
੧੯ਫਿਰ ਦਾਊਦ ਗਾਦ ਦੀ ਆਗਿਆ ਅਨੁਸਾਰ, ਜਿਹੜੀ ਉਸ ਨੇ ਯਹੋਵਾਹ ਦੇ ਨਾਮ ਉੱਤੇ ਦਿੱਤੀ ਸੀ, ਚਲਾ ਗਿਆ।
20 И като се обърна Орна и видя ангела, четиримата му синове, които бяха с него, се скриха. (А Орна вършееше жито).
੨੦ਆਰਨਾਨ ਨੇ ਪਿੱਛੇ ਮੁੜ ਕੇ ਦੂਤ ਨੂੰ ਦੇਖਿਆ ਅਤੇ ਉਸ ਦੇ ਚੌਹਾਂ ਪੁੱਤਰਾਂ ਨੇ ਉਹ ਦੇ ਨਾਲ ਆਪਣੇ ਆਪ ਨੂੰ ਲੁਕਾ ਲਿਆ, ਉਸ ਵੇਲੇ ਆਰਨਾਨ ਕਣਕ ਝਾੜ ਰਿਹਾ ਸੀ
21 И Като идеше Давид към Орна, Орна погледна и го видя; и излезе из гумното та се поклони на Давида с лице до земята.
੨੧ਅਤੇ ਦਾਊਦ ਆਰਨਾਨ ਦੇ ਕੋਲ ਆਉਂਦਾ ਹੀ ਸੀ, ਤਾਂ ਆਰਨਾਨ ਨੇ ਦਾਊਦ ਨੂੰ ਦੇਖਿਆ, ਅਤੇ ਪਿੜ ਤੋਂ ਬਾਹਰ ਜਾ ਕੇ ਦਾਊਦ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।
22 Тогава Давид каза на Орна: Дай ми мястото, гдето е това гумно, за да издигна на него олтар Господу; дай ми го за пълна цена, за да престане язвата между людете.
੨੨ਤਾਂ ਦਾਊਦ ਨੇ ਆਰਨਾਨ ਨੂੰ ਆਖਿਆ ਕਿ ਇਹ ਪਿੜ ਮੈਨੂੰ ਦੇ, ਤਾਂ ਜੋ ਮੈਂ ਐਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੇਰੇ ਕੋਲੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ, ਤਾਂ ਜੋ ਲੋਕਾਂ ਦੇ ਸਿਰ ਉੱਤੋਂ ਮਰੀ ਹਟ ਜਾਏ।
23 А Орна рече на Давида: Вземи си го, и нека направи господарят ми царят, каквото му се вижда за добре; ето, давам воловете за всеизгаряне, диканите за дърва и житото за принос; всичкото давам.
੨੩ਅਤੇ ਆਰਨਾਨ ਨੇ ਦਾਊਦ ਨੂੰ ਅੱਗੋਂ ਆਖਿਆ ਕਿ ਲੈ ਲਓ ਅਤੇ ਜਿਵੇਂ ਮੇਰਾ ਸੁਆਮੀ ਪਾਤਸ਼ਾਹ ਚਾਹੁੰਦਾ ਹੈ ਉਸੇ ਤਰ੍ਹਾਂ ਕਰੇ, ਵੇਖੋ, ਮੈਂ ਤਾਂ ਹੋਮ ਦੀਆਂ ਬਲੀਆਂ ਦੇ ਲਈ ਬਲ਼ਦ, ਕਣਕ ਝਾੜਨ ਦਾ ਸਾਰਾ ਸਮਾਨ ਬਾਲਣ ਵਾਸਤੇ, ਅੰਨ ਦੀ ਭੇਟ ਵਾਸਤੇ ਕਣਕ ਅਤੇ ਸਭ ਕੁਝ ਦਿੰਦਾ ਹਾਂ।
24 А цар Давид рече на Орна: Не, но непременно ще го купя с пълна цена; защото не ща да взема за жертва Господу това, което е твое, нито ще принеса всеизгаряне без да платя.
੨੪ਤਦ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ, ਸੱਚ-ਮੁੱਚ ਮੈਂ ਤਾਂ ਉਹ ਦਾ ਪੂਰਾ ਮੁੱਲ ਦੇ ਕੇ ਹੀ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾਂ ਹੋਮ ਬਲੀ ਚੜ੍ਹਾਵਾਂਗਾ।
25 И така, Давид даде на Орна за мястото шестстотин сикли злато по теглилка.
੨੫ਅਖ਼ੀਰ, ਦਾਊਦ ਨੇ ਆਰਨਾਨ ਨੂੰ ਉਸੇ ਥਾਂ ਦੇ ਲਈ ਛੇ ਸੌ ਤੋੜਾ ਸੋਨਾ ਤੋਲ ਕੇ ਦਿੱਤਾ।
26 И там Давид издигна олтар Господу, и принесе всеизгаряния и примирителни приноси, и призова Господа; и Той му отговори от небето с огън паднал върху олтара за всеизгарянето.
੨੬ਦਾਊਦ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ, ਅਤੇ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਤਾਂ ਯਹੋਵਾਹ ਨੇ ਅਕਾਸ਼ ਤੋਂ ਹੋਮ ਦੀ ਜਗਵੇਦੀ ਉੱਤੇ ਅੱਗ ਭੇਜ ਕੇ ਉਸ ਨੂੰ ਉੱਤਰ ਦਿੱਤਾ।
27 Тогава Господ заповяда на ангела, та повърна меча си в ножницата му.
੨੭ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ, ਤਦ ਉਸ ਨੇ ਆਪਣੀ ਤਲਵਾਰ ਫੇਰ ਮਿਆਨ ਵਿੱਚ ਪਾ ਲਈ।
28 В онова време, когато видя Давид, че Господ го послуша на гумното на евусеца Орна, започна да принася жертви там.
੨੮ਉਸ ਵੇਲੇ ਜਦ ਦਾਊਦ ਨੇ ਦੇਖਿਆ, ਜੋ ਯਹੋਵਾਹ ਨੇ ਯਬੂਸੀ ਆਰਨਾਨ ਦੇ ਪਿੜ ਵਿੱਚ ਉਸ ਨੂੰ ਉੱਤਰ ਦਿੱਤਾ, ਤਦ ਉਸ ਨੇ ਉੱਥੇ ਬਲੀਦਾਨ ਚੜ੍ਹਾਇਆ।
29 Защото в онова време Господната скиния, която Моисей направи в пустинята, и олтарът за всеизгарянето, бяха на високото място в Гаваон.
੨੯ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਜਗਵੇਦੀ ਗਿਬਓਨ ਦੇ ਉੱਚੇ ਥਾਂ ਉੱਤੇ ਸਨ
30 Но Давид не можа да иде пред скинията да се допита до Бога, понеже се боеше от меча на ангела Господен.
੩੦ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸਕਿਆ, ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।