< 1 Летописи 24 >
1 Ето отредите на Аароновите потомци, Ааронови синове бяха: Надав, Авиуд, Елеазар, и Итамар.
੧ਹਾਰੂਨ ਦੇ ਪੁੱਤਰਾਂ ਦੇ ਦਲ ਇਹ ਹਨ, ਹਾਰੂਨ ਦੇ ਪੁੱਤਰ ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ
2 А Надав и Авиуд умряха преди баща си и нямаха чада; за това, Елеазар и Итамар свещенодействуваха.
੨ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾ ਬੇ-ਔਲਾਦ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ।
3 И Давид заедно със Садока от Елеазаровите потомци, ги разпредели според наредената за тях работа.
੩ਅਤੇ ਦਾਊਦ ਨੇ ਉਨ੍ਹਾਂ ਨੂੰ ਅਰਥਾਤ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਅਹੀਮਲਕ ਨੂੰ ਉਨ੍ਹਾਂ ਦੇ ਫਰਜ਼ਾਂ ਅਨੁਸਾਰ ਉਨ੍ਹਾਂ ਦੀ ਉਪਾਸਨਾ ਲਈ ਵੰਡ ਦਿੱਤਾ
4 А от Елеазаровите потомци се намериха повече началници отколкото от Итамаровите потомци, според бащините им домове, осем началника.
੪ਅਤੇ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ
5 Разпределиха и едните и другите с жребий; защото имаше управители на светилището и управители на Божия дом, както от Елеазаровите потомци, така и от Итамаровите потомци.
੫ਇਸ ਤਰ੍ਹਾਂ ਪਰਚੀਆਂ ਪਾ ਕੇ ਉਹ ਬਰਾਬਰ ਵੰਡੇ ਗਏ ਕਿਉਂ ਜੋ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਨਾਲੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਵਿੱਤਰ ਸਥਾਨ ਦੇ ਸਰਦਾਰ ਅਤੇ ਪਰਮੇਸ਼ੁਰ ਦੇ ਸਰਦਾਰ ਸਨ
6 И секретарят Семаия, Натаналовият син, който бе от левитите, ги записа в присъствието на царя, на първенците, на свещеника Садока, на Ахимелеха, Авиатаровия син и на началниците на бащините домове на свещениците и на левитите, като се вземеше един бащин дом от Елеазара и един от Итамара.
੬ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।
7 А първият жребий излезе за Иоиарива, вторият за Едаия,
੭ਪਹਿਲੀ ਪਰਚੀ ਯਹੋਯਾਰੀਬ ਦੀ ਨਿੱਕਲੀ, ਦੂਜੀ ਯਦਾਯਾਹ ਦੀ,
8 третият за Харима, четвъртият за Сеорима,
੮ਤੀਸਰੀ ਹਾਰੀਮ ਦੀ, ਚੌਥੀ ਸਓਰੀਮ ਦੀ,
9 петият за Мелхия, шестият за Менамина,
੯ਪੰਜਵੀਂ ਮਲਕੀਯਾਹ ਦੀ, ਛੇਵੀਂ ਮੀਯਾਮੀਨ ਦੀ,
10 седмият за Акоса, осмият за Авия,
੧੦ਸੱਤਵੀਂ ਹਕੋਸ ਦੀ, ਅੱਠਵੀਂ ਅਬਿਯਾਹ ਦੀ,
11 деветият за Иисуя, десетият за Сехания,
੧੧ਨੌਵੀਂ ਯੇਸ਼ੂਆ ਦੀ, ਦਸਵੀਂ ਸ਼ਕਨਯਾਹ ਦੀ
12 единадесетият за Елиасива, дванадесетият за Якима,
੧੨ਗਿਆਰਵੀਂ ਅਲਯਾਸ਼ੀਬ ਦੀ, ਬਾਰਵੀਂ ਯਾਕੀਮ ਦੀ,
13 тринадесетият за Уфа, четиринадесетият за Есевава,
੧੩ਤੇਰ੍ਹਵੀਂ ਹੁੱਪਾਹ ਦੀ, ਚੌਦਵੀਂ ਯਸ਼ਬਆਬ ਦੀ,
14 петнадесетият за Петаия, шестнадесетият за Емира,
੧੪ਪੰਦਰਵੀਂ ਬਿਲਗਾਹ ਦੀ, ਸੋਲ਼ਵੀਂ ਇੰਮੇਰ ਦੀ,
15 седемнадесетият за Изира, осемнадесетият за Афисиса,
੧੫ਸਤਾਰਵੀਂ ਹੇਜ਼ੀਰ ਦੀ, ਅਠਾਰਵੀਂ ਹੱਪੀਸੇਸ ਦੀ,
16 деветнадесетият за Петаия, двадесетият за Езекиила,
੧੬ਉਂਨੀਵੀਂ ਪਥਹਯਾਹ ਦੀ, ਵੀਹਵੀਂ ਯਹਜ਼ਕੇਲ ਦੀ,
17 двадесет и първият за Яхаина, двадесет и вторият за Гамула,
੧੭ਇੱਕੀਵੀਂ ਯਾਕੀਨ ਦੀ, ਬਾਈਵੀਂ ਗਾਮੂਲ ਦੀ,
18 двадесет и третият за Делаия, и двадесет и четвъртият за Маазия.
੧੮ਤੇਈਵੀਂ ਦਲਾਯਾਹ ਦੀ, ਚੌਵੀਵੀਂ ਮਅਜ਼ਯਾਹ ਦੀ।
19 Тоя беше редът на служението им, според който да влизат в Господния дом, по наредбата дадена им чрез баща им Аарона, според както му бе заповядал Господ Израилевият Бог.
੧੯ਇਹ ਉਨ੍ਹਾਂ ਦੀ ਉਪਾਸਨਾ ਦੀਆਂ ਵਾਰੀਆਂ ਸਨ ਕਿ ਉਹ ਯਹੋਵਾਹ ਦੇ ਭਵਨ ਵਿੱਚ ਉਸ ਦੇ ਹੁਕਮ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।
20 А останалите левийци бяха: от Амрамовите потомци, Суваил; от Суваиловите синове, Ядаия;
੨੦ਲੇਵੀ ਦੇ ਰਹਿੰਦੇ ਪੁੱਤਰ ਇਹ ਸਨ, ਅਮਰਾਮ ਦੇ ਪੁੱਤਰਾਂ ਵਿੱਚੋਂ ਸ਼ੂਬਾਏਲ। ਸ਼ੂਬਾਏਲ ਦੇ ਪੁੱਤਰਾਂ ਵਿੱਚੋਂ, ਜਹਦਯਾਹ
21 от Равия, от Равиевите синове, Есия първият;
੨੧ਰਹਾਬਯਾਹ, ਰਹਾਬਯਾਹ ਦੇ ਪੁੱਤਰਾਂ ਵਿੱਚੋਂ ਪਹਿਲਾ ਯਿੱਸ਼ੀਯਾਹ ਸੀ
22 от исаарците, Селомот; от Селомотовите синове, Яат;
੨੨ਯਿਸਹਾਰੀਆਂ ਵਿੱਚੋਂ ਸ਼ਲੋਮੋਥ ਦੇ ਪੁੱਤਰਾਂ ਵਿੱਚੋਂ, ਯਹਥ
23 а Хевронови синове Ерия, първият; Амария, вторият; Яазиил, третият; Екамеам, четвъртият;
੨੩ਅਤੇ ਹਬਰੋਨ ਦੇ ਪੁੱਤਰਾਂ ਵਿੱਚੋਂ ਯਰੀਯਾਹ, ਅਮਰਯਾਹ ਦੂਜਾ ਯਹਜ਼ੀਏਲ ਤੀਜਾ, ਯਿਕਮਆਮ ਚੌਥਾ
24 от Озииловите синове, Михей; от Михеевите синове, Самир;
੨੪ਉੱਜ਼ੀਏਲ ਦੇ ਪੁੱਤਰਾਂ ਵਿੱਚੋਂ, ਮੀਕਾਹ। ਮੀਕਾਹ ਦੇ ਪੁੱਤਰਾਂ ਵਿੱਚੋਂ, ਸ਼ਾਮੀਰ
25 Михеев брат бе Есия; от Есиевите синове, Захария;
੨੫ਮੀਕਾਹ ਦੇ ਭਰਾ ਯਿੱਸ਼ੀਯਾਹ, ਯਿੱਸ਼ੀਯਾਹ ਦੇ ਪੁੱਤਰਾਂ ਵਿੱਚੋਂ ਜ਼ਕਰਯਾਹ
26 Мерариеви синове бяха: Мааяий и Мусий; Яазиевият син, Вено;
੨੬ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਯਅਜ਼ੀਯਾਹ ਦੇ ਪੁੱਤਰ, ਬਨੋ
27 Мерариеви потомци чрез Яазия: Вено, Соам, Закхур и Иврий.
੨੭ਮਰਾਰੀ ਦੇ ਪੁੱਤਰ, ਯਅਜ਼ੀਯਾਹ ਦੀ ਬਨੋ ਤੇ ਸ਼ੋਹਮ ਤੇ ਜ਼ੱਕੂਰ ਤੇ ਈਬਰੀ
28 от Маалия бе Елеазар, който нямаше синове;
੨੮ਮਹਲੀ ਦੀ ਅਲਆਜ਼ਾਰ ਜਿਹ ਦੇ ਪੁੱਤਰ ਨਹੀਂ ਸਨ
29 от Киса, Кисовият син Ерамеил;
੨੯ਰਿਹਾ ਕੀਸ਼, ਕੀਸ਼ ਦਾ ਪੁੱਤਰ, ਯਰਹਮਏਲ
30 И Мусиеви синове: Маалий, Едер и Еримот. Тия бяха левиевите потомци според бащините им домове.
੩੦ਅਤੇ ਮੂਸ਼ੀ ਦੇ ਪੁੱਤਰ ਮਹਲੀ ਤੇ ਏਦਰ ਤੇ ਯਰੀਮੋਥ। ਇਹ ਲੇਵੀ ਦੇ ਪੁੱਤਰ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ
31 Както братята им, Аароновите потомци, така и те хвърлиха жребия в присъствието на цар Давида, на Садока, на Ахимелеха и на началниците на бащините домове, така и за по-малките си братя.
੩੧ਇਨ੍ਹਾਂ ਨੇ ਵੀ ਹਾਰੂਨ ਦੇ ਪੁੱਤਰਾਂ ਆਪਣੇ ਭਰਾਵਾਂ ਵਾਂਗੂੰ ਦਾਊਦ ਪਾਤਸ਼ਾਹ ਦੇ, ਸਾਦੋਕ ਦੇ, ਅਹੀਮਲਕ ਦੇ ਅਤੇ ਲੇਵੀਆਂ ਤੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਪਰਚੀਆਂ ਪਈਆਂ ਅਰਥਾਤ ਮੁਖੀਏ ਦੇ ਪਿਤਾਵਾਂ ਦੇ ਘਰਾਣੇ ਆਪਣੇ ਛੋਟੇ ਭਰਾਵਾਂ ਦੇ ਬਰਾਬਰ।