< 1 Летописи 26 >
1 За отредите на вратарите: от Кореевите бе Меселемия, Кореевият потомец, от Асафовите синове.
੧ਦਰਬਾਨਾਂ ਦੇ ਦਲਾਂ ਦੇ ਬਾਰੇ, ਕਾਰਾਹੀਆਂ ਵਿੱਚੋਂ ਮਸ਼ਲਮਯਾਹ ਕੋਰੇ ਦਾ ਪੁੱਤਰ ਜਿਹੜਾ ਆਸਾਫ਼ ਦੇ ਪੁੱਤਰਾਂ ਵਿੱਚੋਂ ਸੀ
2 А Меселемиеви синове бяха: Захария, първородният; Едиил, вторият; Зевадия, третият; Ятниил, четвъртият;
੨ਅਤੇ ਮਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਪਹਿਲੌਠਾ, ਯਦੀਏਲ ਦੂਜਾ, ਜ਼ਬਦਯਾਹ ਤੀਜਾ, ਯਥਨੀਏਲ ਚੌਥਾ,
3 Елам, петият; Иоанан, шестият; и Елиоинай, седмият.
੩ਏਲਾਮ ਪੰਜਵਾਂ, ਯਹੋਹਾਨਾਨ ਛੇਵਾਂ, ਅਲਯਹੋਏਨਈ ਸੱਤਵਾਂ
4 И Овид-едомови синове: Семаия, първородният; Иозавад, вторият; Иоах третият; Сахар четвъртият; Натанаил, петият;
੪ਓਬੇਦ-ਅਦੋਮ ਦੇ ਪੁੱਤਰ, ਸ਼ਮਅਯਾਹ ਪਹਿਲੌਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਨਏਲ ਪੰਜਵਾਂ,
5 Амиил, шестият; Исахар, седмият; и Феулатай, осмият; защото Бог го благослови.
੫ਅੰਮੀਏਲ ਛੇਵਾਂ, ਯਿੱਸਾਕਾਰ ਸੱਤਵਾਂ, ਪਉਲਥਈ ਅੱਠਵਾਂ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਬਰਕਤ ਦਿੱਤੀ
6 А на сина му Семаия се родиха синове, които властвуваха над бащиния си дом, защото бяха силни и храбри мъже:
੬ਅਤੇ ਉਹ ਦੇ ਪੁੱਤਰ ਸ਼ਮਅਯਾਹ ਲਈ ਪੁੱਤਰ ਜੰਮੇ ਜਿਹੜੇ ਆਪਣੇ ਪਿਤਾ ਦੇ ਘਰਾਣੇ ਉੱਤੇ ਰਾਜ ਕਰਦੇ ਸਨ, ਕਿਉਂ ਜੋ ਉਹ ਮਹਾਂ ਸੂਰਬੀਰ ਸਨ
7 Семаевите синове бяха: Офний Рафаил, Овид, Елзавад, чиито братя, Елиу и Семахия, бяха шестдесет и двама души.
੭ਸ਼ਮਅਯਾਹ ਦੇ ਪੁੱਤਰ, ਆਥਨੀ ਤੇ ਰਫਾਏਲ ਤੇ ਓਬੇਦ, ਅਲਜ਼ਾਬਾਦ ਜਿਹ ਦੇ ਭਰਾ ਸੂਰਮੇ ਸਨ, ਅਲੀਹੂ ਤੇ ਸਮਕਯਾਹ
8 Всички тия от Овид-едомовите потомци, те, синовете им и братята им от Овид-едома, силни и способни за службата, бяха шестдесет и двама души.
੮ਇਹ ਸਭ ਓਬੇਦ-ਅਦੋਮ ਦੇ ਪੁੱਤਰਾਂ ਵਿੱਚੋਂ ਸਨ। ਇਹ ਤੇ ਉਨ੍ਹਾਂ ਦੇ ਪੁੱਤਰ ਤੇ ਉਨ੍ਹਾਂ ਦੇ ਭਰਾ ਸੇਵਾ ਲਈ ਬਲਵਾਨ ਤੇ ਸ਼ਕਤੀਮਾਨ ਸਨ। ਓਬੇਦ ਅਦੋਮ ਤੋਂ ਬਾਹਠ ਜਣੇ ਸਨ
9 А Меселемия имаше осемнадесет храбри синове и братя.
੯ਅਤੇ ਮਸ਼ਲਮਯਾਹ ਦੇ ਪੁੱਤਰ ਤੇ ਭਰਾ ਅਠਾਰਾਂ ਮਹਾਂ ਬਲਵਾਨ ਸਨ
10 А синовете на Оса от Мерариевите потомци бяха: Симрий, първият, (защото, ако и да не беше първороден, пак баща му го направи пръв);
੧੦ਅਤੇ ਮਰਾਰੀਆਂ ਵਿੱਚੋਂ ਹੋਸਾਹ ਦੇ ਪੁੱਤਰ ਸਨ, ਸ਼ਿਮਰੀ ਮੁਖੀਆ ਉਹ ਤਾਂ ਪਹਿਲੌਠਾ ਨਹੀਂ ਸੀ ਪਰ ਤਾਂ ਵੀ ਉਹ ਦੇ ਪਿਤਾ ਨੇ ਉਹ ਨੂੰ ਮੁਖੀਆ ਠਹਿਰਾਇਆ ਸੀ
11 Хелкия, вторият; Тевалия, третият: и Захария четвъртият, Всичките синове и братя на Оса бяха тринадесет души.
੧੧ਹਿਲਕੀਯਾਹ ਦੂਜਾ, ਟਬਲਯਾਹ ਤੀਜਾ, ਜ਼ਕਰਯਾਹ ਚੌਥਾ। ਹੋਸਾਹ ਦੇ ਸਾਰੇ ਪੁੱਤਰ ਤੇ ਭਰਾ ਤੇਰ੍ਹਾਂ ਸਨ।
12 От тия се образуваха отредите на вратарите, ще каже на главните мъже, имащи заръчвания наравно с братята си да слугуват в Господния дом.
੧੨ਇਨ੍ਹਾਂ ਵਿੱਚੋਂ ਅਰਥਾਤ ਮੁਖੀਆਂ ਵਿੱਚੋਂ ਕਈਆਂ ਨੂੰ ਦਰਬਾਨਾਂ ਦੀਆਂ ਵਾਰੀਆਂ ਮਿਲੀਆਂ ਜੋ ਉਹ ਆਪਣੇ ਭਰਾਵਾਂ ਦੇ ਬਰਾਬਰ ਚੌਂਕੀ ਦੇਣ ਅਤੇ ਯਹੋਵਾਹ ਦੇ ਭਵਨ ਵਿੱਚ ਸੇਵਾ ਕਰਨ
13 И за всяка порта хвърлиха жребий, малък и голям еднакво според бещините си домове.
੧੩ਅਤੇ ਉਨ੍ਹਾਂ ਨੇ ਕੀ ਨਿੱਕੇ ਕੀ ਵੱਡੇ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਹਰੇਕ ਫਾਟਕ ਲਈ ਪਰਚੀਆਂ ਪਈਆਂ
14 И жребият за Селемия падна към изток. Тогава хвърлиха жребий за сина му Захария, мъдър съветник; и на него жребият излезе към север;
੧੪ਚੜ੍ਹਦੀ ਵੱਲ ਦੀ ਪਰਚੀ ਸ਼ਲਮਯਾਹ ਦੀ ਨਿੱਕਲੀ ਤਾਂ ਉਨ੍ਹਾਂ ਨੇ ਉਹ ਦੇ ਪੁੱਤਰ ਜ਼ਕਰਯਾਹ ਲਈ ਜਿਹੜਾ ਬੁੱਧਵਾਨ ਸਲਾਹਕਾਰ ਸੀ ਪਰਚੀ ਪਾਈ ਅਤੇ ਉਹ ਦੀ ਪਰਚੀ ਉੱਤਰ ਦਿਸ਼ਾ ਦੀ ਨਿੱਕਲੀ
15 за Овид-едома към юг, а за синовете му влагалището;
੧੫ਓਬੇਦ-ਅਦੋਮ ਨੂੰ ਦੱਖਣ ਦਿਸ਼ਾ ਦੀ ਅਤੇ ਉਹ ਦੇ ਪੁੱਤਰਾਂ ਦੇ ਲਈ ਭੰਡਾਰ ਦੀ
16 за Суфима и Оса към запад, с портата Салехет, при пътя, който върви нагоре, стража слещу стража.
੧੬ਸ਼ੱਪੀਮ ਤੇ ਹੋਸਾਹ ਲਈ ਪੱਛਮ ਦਿਸ਼ਾ ਦੀ ਸ਼ੱਲਕਥ ਦੇ ਫਾਟਕ ਦੇ ਨਾਲ ਜਿੱਥੇ ਸੜਕ ਉਤਾਹਾਂ ਨੂੰ ਜਾਂਦੀ ਹੈ। ਇੱਕ ਪਹਿਰਾ ਦੂਜੇ ਪਹਿਰੇ ਦਾ ਬਰਾਬਰ ਸੀ
17 Към изток бяха шестима левити, към север четирима на ден, към юг четирима на ден, и към влагалището по двама;
੧੭ਚੜ੍ਹਦੀ ਵੱਲ ਛੇ ਲੇਵੀ ਸਨ, ਉੱਤਰ ਪਾਸੇ ਹਰ ਰੋਜ਼ ਚਾਰ, ਦੱਖਣ ਵੱਲ ਹਰ ਰੋਜ਼ ਚਾਰ ਅਤੇ ਭੰਡਾਰ ਦੇ ਲਈ ਦੋ-ਦੋ
18 в Първото към запад, четирима към пътя, който върви на горе, и двама в Парвар.
੧੮ਪਰਬਾਰ ਲਈ ਪੱਛਮ ਵੱਲ ਚਾਰ ਸੜਕ ਕੋਲ ਅਤੇ ਪਰਬਾਰ ਲਈ ਦੋ
19 Тия бяха отредите на вратарите между кореевите потомци и Мерариевите потомци.
੧੯ਕਾਰਾਹੀਆਂ ਤੇ ਮਰਾਰੀਆਂ ਦੇ ਦਰਬਾਨਾਂ ਦੇ ਹਿੱਸੇ ਇਹ ਸਨ।
20 А от левитите Ахия бе над съкровищата на Божия дом и над съкровищата на посветените неща.
੨੦ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜ਼ਾਨੇ ਉੱਤੇ ਅਤੇ ਪਵਿੱਤਰ ਚੀਜ਼ਾਂ ਦੇ ਖ਼ਜ਼ਾਨੇ ਉੱਤੇ ਵੀ ਸਨ
21 Ладанови синове: синовете на гирсонеца Ладан, началници на бащини домове на гирсонеца Ладан, бяха Ехиил;
੨੧ਲਅਦਾਨ ਦੇ ਪੁੱਤਰਾਂ ਦੇ ਵਿਖੇ ਲਅਦਾਨ ਗੇਰਸ਼ੋਨੀ ਦੇ ਪੁੱਤਰ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਲਅਦਾਨ ਗੇਰਸ਼ੋਨੀ ਦਾ ਪੁੱਤਰ ਯਹੀਏਲੀ ਸੀ
22 а Ехииловите синове, Зетан и брат му Иоил, бяха над съкровищата на Господния дом.
੨੨ਯਹੀਏਲੀ ਦੇ ਪੁੱਤਰ, ਜ਼ੇਥਾਮ ਤੇ ਯੋਏਲ ਉਹ ਦਾ ਭਰਾ ਜਿਹੜੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਉੱਤੇ ਸਨ
23 От Амрамовците, Исааровците, Хевроновците и Озииловците,
੨੩ਅਮਰਾਮੀਆਂ, ਯਿਸਹਾਰੀਆਂ, ਹਬਰੋਨੀਆਂ, ਉੱਜ਼ੀਏਲੀਆਂ ਵਿੱਚੋਂ
24 Суваил, син на Гирсама, Моисеевия син, бе надзирател над съкровищата.
੨੪ਅਤੇ ਸ਼ਬੂਏਲ ਗੇਰਸ਼ੋਮ ਦਾ ਪੁੱਤਰ, ਮੂਸਾ ਦਾ ਪੋਤਾ ਖਜ਼ਾਨੇ ਦਾ ਪ੍ਰਧਾਨ ਸੀ
25 А братята му от Елиезера, чийто син бе Равия, а негов син Исаия, негов син Иорам, негов син Зехрий, а негов син Селомит;
੨੫ਅਤੇ ਉਹ ਦੇ ਭਰਾ ਅਲੀਅਜ਼ਰ ਤੋਂ ਰਹਾਬਯਾਹ ਉਹ ਦਾ ਪੁੱਤਰ ਜੰਮਿਆ ਤੇ ਯਸਾਯਾਹ ਉਹ ਦਾ ਪੁੱਤਰ ਤੇ ਯੋਰਾਮ ਉਹ ਦਾ ਪੁੱਤਰ ਤੇ ਜ਼ਿਕਰੀ ਉਹ ਦਾ ਪੁੱਤਰ ਤੇ ਸ਼ਲੋਮੋਥ ਉਹ ਦਾ ਪੁੱਤਰ
26 тоя Селомит и братята му бяха над всичките съкровища на посветените неща, които посветиха цар Давид, първенците на бащините домове, хилядниците, стотниците и военачалниците.
੨੬ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ
27 От користите, вземани в боевете, бяха посветили за построяването на Господния дом.
੨੭ਲੜਾਈਆਂ ਦੀ ਲੁੱਟ ਵਿੱਚੋਂ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੇ ਉਸਾਰਨ ਲਈ ਉਨਾਂ ਨੂੰ ਅਰਪਣ ਕੀਤਾ
28 Също и всичко, каквото бяха посветили гледачът Самуил, Саул Кисовият син, Авенир Нировият син, и Иоав Саруиният син, - всичко посветено от кого да било, - бе под ръката на Селомита и на братята му.
੨੮ਨਾਲੇ ਜੋ ਕੁਝ ਸਮੂਏਲ ਅਗੰਮ ਗਿਆਨੀ ਨੇ ਅਤੇ ਕੀਸ਼ ਦੇ ਪੁੱਤਰ ਸ਼ਾਊਲ ਨੇ ਅਤੇ ਨੇਰ ਦੇ ਪੁੱਤਰ ਅਬਨੇਰ ਅਤੇ ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤਾ ਸੀ ਅਤੇ ਕਿਸੇ ਦੀ ਪਵਿੱਤਰ ਚੀਜ਼, ਉਹ ਸਭ ਸ਼ਲੋਮੋਥ ਤੇ ਉਹ ਭਰਾਵਾਂ ਦੇ ਹੱਥ ਵਿੱਚ ਸੀ।
29 От Исааровците: Ханания и синовете му бяха надзиратели и съдии над Израиля за външните дела.
੨੯ਯਿਸਹਾਰੀਆਂ ਵਿੱਚੋਂ ਕਨਨਯਾਹ ਤੇ ਉਹ ਦੇ ਪੁੱਤਰ ਇਸਰਾਏਲ ਦੇ ਬਾਹਰਲੇ ਕੰਮ ਲਈ ਸਨ ਅਰਥਾਤ ਉਹ ਅਹੁਦੇ ਵਾਲੇ ਤੇ ਨਿਆਈਂ ਸਨ
30 От Хевроновците: Асавия и братята му, хиляда и седемстотин храбри мъже, бяха надзиратели над Израиля отсам Иордан, на запад, за всичките Господни дела и за слугуването на царя.
੩੦ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਦੇਖਭਾਲ ਕਰਦੇ ਸਨ
31 Между Хевроновците Ерия беше началник, между Хевроновците, според поколенията им, според бащините им домове. В четиридесетата година на Давидовото царуване те бяха прегледани, и между тях се намериха силни и храбри мъже в Язир Галаад.
੩੧ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲ੍ਹੀਵੇਂ ਸਾਲ ਵਿੱਚ ਉਹ ਲੱਭੇ ਗਏ ਅਤੇ ਗਿਲਆਦ ਦੇ ਯਾਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾਂ ਸੂਰਮੇ ਲੱਭੇ ਗਏ
32 И братята му, храбри мъже, бяха две хиляди и седемстотин началници на бащини домове, които цар Давид постави над Рувимците, гадците и половината Манасиево племе за всяко божие дело и за царските работи.
੩੨ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਰਜਾਂ ਦੇ ਲਈ ਠਹਿਰਾ ਰੱਖਿਆ।