< 1 Царе 1 >
1 Имаше един човек от Раматаим-софим, от Ефремовата хълмиста земя, на име Елкана, син Ероамов, син Елиуев, син Тоуев, син на Суфа ефратец.
੧ਇਫ਼ਰਾਈਮ ਦੇ ਪਰਬਤ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ।
2 Той имаше две жени; името на едната бе Анна, а името на другата Фенина. И Фенина имаше деца, а Анна нямаше деца.
੨ਉਹ ਦੀਆਂ ਦੋ ਪਤਨੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ।
3 Тоя човек отиваше от града си всяка година, за да се поклони и да принесе жертва на Господа на Силите в Сило, гдето двамата Илиеви синове, Офний и Финеес бяха свещеници пред Господа.
੩ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।
4 И една година, когато настъпи денят, в който Елкана принесе жертва, той даде дялове на жена си Фенина; на всичките й синове, и на дъщерите й;
੪ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ।
5 а на Анна даде двоен дял, защото обичаше Анна. Но Господ беше заключил утробата й.
੫ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।
6 А съперницата й я дразнеше много, за да я направи тъжи, загдето Господ беше затворил утробата й.
੬ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ।
7 (Така ставаше всяка година; колкото пъти отиваше в Господния дом, така Фенина я дразнеше; а тя плачеше и не ядеше).
੭ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ।
8 Но мъжът й Елкана й каза: Анно, защо плачеш? защо не ядеш? и защо е нажалено сърцето ти? Не съм ли ти аз по-желателен от десет сина?
੮ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?
9 А като ядоха в Сило и като пиха, Анна стана. (А свещеникът Илий седеше на стол близо при стълба на вратата при Господния храм).
੯ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।
10 Тя, прочее, преогорчена в духа си, се молеше Господу, и плачеше твърде много.
੧੦ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ
11 А направи обрек, казвайки: Господи на Силите, ако наистина погледнеш благосклонно към скръбта на слугинята Си, и ме спомниш, и не забравиш слугинята Си, но дадеш на слугинята Си мъжко дете, то ще го дам Господу за през всичките дни на живота му, и бръснач няма да мине през главата му.
੧੧ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।
12 А като продължаваше да се моли пред Господа, Илий забелязваше устата й.
੧੨ਜਦ ਉਹ ਯਹੋਵਾਹ ਦੇ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਏਲੀ ਨੇ ਉਹ ਦੇ ਚਿਹਰੇ ਵੱਲ ਵੇਖਿਆ।
13 Защото Анна говореше в сърцето си; само устните й мърдаха, а гласът и не се чуваше; затова, на Илия се стори, че беше пияна.
੧੩ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ
14 За туй Илий й рече: До кога ще си пияна? Остави се от това твое вино.
੧੪ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ
15 А Анна в отговор рече: Не, господарю мой, аз съм жена преоскърбена в духа си; нито вино, нито спиртно питие съм пила, но излях душата си пред Господа.
੧੫ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
16 Не считай слугинята си за лоша жена; защото от голямото си оплакване от скръбта си съм говорила до сега.
੧੬ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ।
17 Тогава Илий в отговор рече: Иди с мир; и Израилевият Бог нека изпълни прошението, което си отправила към Него.
੧੭ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।
18 И тя рече: Дано слугинята ти придобие благоволението ти. Тогава жената отиде по пътя си, и яде, и лицето й не беше скръбно.
੧੮ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ। ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ।
19 И като станаха рано сутринта, та се поклониха пред Господа, върнаха се та отидоха в дома си в Рама. И Елкана позна жена си Анна, и Господ я спомни.
੧੯ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,
20 И когато се изпълни времето, откак Анна зачна, роди син; и нарече го Самуил; защото, каза: От Господа го изпросих.
੨੦ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
21 И Елкана с целия си дом отиде за да принесе Господу годишната жертва и обрека си.
੨੧ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ।
22 Но Анна не отиде, защото рече на мъжа си: Не ще да отида докато не се отбие детето; тогава ще го занеса, за да се яви пред Господа и да живее там за винаги.
੨੨ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।
23 И мъжът й Елкана й рече: Стори каквото ти се вижда добро; седи докато го отбиеш; само Господ да утвърди словото Си! И тъй, жената седеше и доеше сина си докато го отби.
੨੩ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ।
24 И когато го отби, заведе го със себе си, заедно с един тригодишен юнец, и с една ефа брашно, и с един мех вино, и донесе го в Господния дом в Сило. А детето беше малко.
੨੪ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।
25 И като заклаха юнеца, донесоха детето при Илия.
੨੫ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ
26 И Анна рече: О, господарю мой, заклевам се в живота на душата ти, господарю мой, аз съм жената, която бе застанала тук близо при тебе, та се молеше Господу.
੨੬ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ
27 За това дете се молех: и Господ ми изпълни прошението, което отправих към Него.
੨੭ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ
28 Затова и аз го доведох на Господа; през всичките дни на живота си ще бъде посветен на Господа. И той се поклони там на Господа.
੨੮ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।