< Второзаконие 25 >

1 Ако се появи разпра между човеци, и дойдат пред съда, и съдиите ги съдят, тогава нека оправдаят правия и осъдят виновния.
“ਜੇ ਮਨੁੱਖਾਂ ਵਿੱਚ ਝਗੜਾ ਹੋ ਜਾਵੇ ਅਤੇ ਉਹ ਨਿਆਂ ਕਰਾਉਣ ਲਈ ਨਿਆਂਈਆਂ ਦੇ ਕੋਲ ਆਉਣ ਅਤੇ ਉਹ ਉਨ੍ਹਾਂ ਦਾ ਨਿਆਂ ਕਰਨ ਤਾਂ ਉਹ ਧਰਮੀ ਨੂੰ ਧਰਮੀ ਅਤੇ ਬੁਰੇ ਨੂੰ ਬੁਰਾ ਠਹਿਰਾਉਣ।
2 И ако виновният е заслужил за бой, съдията да заповяда да го повалят долу и да му ударят удари пред него, с брой, според престъплението му.
ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈਂ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋਰੜੇ ਲਗਵਾਏ।
3 Четиридесет удара може да му се ударят, а не повече; да не би, като превишават и му ударят много повече удари, брат ти да бъде унижен пред очите ти.
ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ।
4 Да не обвързваш устата на вола когато вършее.
“ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।”
5 Ако живеят братя заедно, и един от тях умре бездетен, жената на умрелия да не се омъжи вън от семейството ме за чужд; братът на мъжа й да влезе при нея и да я вземе за своя жена, и да изпълни към нея длъжността на девер.
ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ।
6 И първородният, когото тя роди, да наследи в името на умрелия му брат, за да се не изличи името на умрелия му от Израиля.
ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ।
7 Но ако човекът не желае да вземе жената на брат си, тогава братовата му жена да отиде на градските порти при старейшините и да рече: Деверът ми отказа да възстанови името на брата си в Израиля; не иска да изпълни към мене длъжността на девер.
ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।”
8 Тогава старейшините на града му да го повикат и да му говорят; и ако той постоянствува и казва: Не желая да я взема,
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।”
9 тогава братовата му жена да пристъпи при него пред старейшините, и като изуе обувката от ногата му да плюе на лицето ми, и да проговори и рече: Така ще се прави на човек, който не иска да въздига дома на брата си.
ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।”
10 И той да се нарича в Израиля с името: Домът на изутия.
੧੦ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ “ਜੁੱਤੀ ਲੱਥੇ ਦਾ ਘਰਾਣਾ।”
11 Ако се сбият човеци помежду си, и жената на единия, като пристъпи да освободи мъжа си от ръката на тогова, който го бие, простре ръката си та го хване за срамните му части,
੧੧“ਜੇਕਰ ਦੋ ਮਨੁੱਖ ਆਪੋ ਵਿੱਚ ਲੜ ਪੈਣ ਅਤੇ ਇੱਕ ਦੀ ਪਤਨੀ ਨੇੜੇ ਆਵੇ ਤਾਂ ਜੋ ਆਪਣੇ ਪਤੀ ਨੂੰ ਮਾਰਨ ਵਾਲੇ ਦੇ ਹੱਥੋਂ ਛੁਡਾਵੇ ਅਤੇ ਆਪਣਾ ਹੱਥ ਵਧਾ ਕੇ ਉਸ ਦੇ ਗੁਪਤ ਅੰਗ ਨੂੰ ਫੜ੍ਹ ਲਵੇ,
12 тогава да отсечеш ръката й; окото ти да я не пожали.
੧੨ਤਾਂ ਤੂੰ ਉਸ ਇਸਤਰੀ ਦਾ ਹੱਥ ਵੱਢ ਸੁੱਟੀਂ। ਤੇਰੀ ਅੱਖਾਂ ਵਿੱਚ ਉਸ ਲਈ ਤਰਸ ਨਾ ਹੋਵੇ।
13 Да нямаш в торбата си различни теглилки, тежки и леки.
੧੩“ਤੇਰੇ ਥੈਲੇ ਵਿੱਚ ਦੋ ਪ੍ਰਕਾਰ ਦੇ ਵੱਟੇ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
14 Да нямаш в къщата си различни ефи, голяма и малка.
੧੪ਤੇਰੇ ਘਰ ਵਿੱਚ ਦੋ ਪ੍ਰਕਾਰ ਦੇ ਨਾਪ ਨਾ ਹੋਣ, ਇੱਕ ਵੱਡਾ ਤੇ ਇੱਕ ਛੋਟਾ।
15 Вярна и права теглилка да имаш; вярна и права ефа да имаш; за да се продължат дните ти на земята, която Господ твоят Бог ти дава.
੧੫ਤੇਰੇ ਵੱਟੇ ਅਤੇ ਤੇਰਾ ਨਾਪ ਪੂਰਾ-ਪੂਰਾ ਅਤੇ ਠੀਕ-ਠੀਕ ਹੋਵੇ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੇਰੀ ਉਮਰ ਲੰਮੀ ਹੋਵੇ।
16 Защото всички, които вършат това, всички, които вършат неправда, с мерзост на Господа твоя Бог.
੧੬ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਅਰਥਾਤ ਜਿਹੜੇ ਬੁਰਿਆਈ ਕਰਦੇ ਹਨ, ਉਹ ਸਾਰੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਘਿਣਾਉਣੇ ਲੱਗਦੇ ਹਨ।
17 Помни какво ти направи Амалик по пътя, когато излязохте из Египет,
੧੭“ਯਾਦ ਰੱਖੋ ਕਿ ਅਮਾਲੇਕੀਆਂ ਨੇ ਤੁਹਾਡੇ ਨਾਲ ਰਾਹ ਵਿੱਚ ਕੀ ਕੀਤਾ ਜਦ ਤੁਸੀਂ ਮਿਸਰ ਤੋਂ ਨਿੱਕਲ ਕੇ ਆਏ ਸੀ,
18 как ти се противи по пътя и поради задните ти човеци, всичките останали надире от слабост, когато ти беше запретил и уморен; и той не се убои от Бога.
੧੮ਕਿਵੇਂ ਉਹ ਤੁਹਾਨੂੰ ਰਾਹ ਵਿੱਚ ਮਿਲੇ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਿਆ ਜਿਹੜੇ ਨਿਰਬਲ ਹੋਣ ਕਰਕੇ ਤੁਹਾਡੇ ਤੋਂ ਪਿੱਛੇ ਸਨ, ਜਦ ਤੁਸੀਂ ਥੱਕੇ-ਮਾਂਦੇ ਸੀ, ਉਹ ਪਰਮੇਸ਼ੁਰ ਤੋਂ ਨਾ ਡਰੇ।
19 Поради това, когато те успокои Господ твоят Бог от всичките неприятели около тебе в земята, която Господ твоят Бог ти дава в наследство да я притежаваш, заличи спомена да я притежаваш, заличи спомена на Амалика изпод небето; да не забравиш.
੧੯ਇਸ ਲਈ ਹੁਣ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਹੜਾ ਉਹ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਤੁਹਾਨੂੰ ਅਰਾਮ ਦੇਵੇ, ਤਦ ਤੁਸੀਂ ਅਮਾਲੇਕੀਆਂ ਦਾ ਨਾਮ-ਨਿਸ਼ਾਨ ਅਕਾਸ਼ ਦੇ ਹੇਠੋਂ ਮਿਟਾ ਦੇਣਾ। ਤੁਸੀਂ ਇਹ ਗੱਲ ਭੁੱਲ ਨਾ ਜਾਣਾ।”

< Второзаконие 25 >