< Второзаконие 27 >

1 Тогава Моисей с Израилевите старейшини заповяда на людете, казвайки: Пазете всичките заповеди, които днес ви заповядвам.
ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ, “ਇਨ੍ਹਾਂ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪਾਲਣਾ ਕਰੋ।
2 И в деня, когато минете през Иордан към земята, която Господ твоят Бог ти дава, постави си големи камъни, измажи ги с вар,
ਜਦ ਤੁਸੀਂ ਯਰਦਨ ਨਦੀ ਤੋਂ ਪਾਰ ਉਸ ਦੇਸ਼ ਵਿੱਚ ਪਹੁੰਚੋਗੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਤਦ ਤੁਸੀਂ ਆਪਣੇ ਲਈ ਵੱਡੇ-ਵੱਡੇ ਪੱਥਰ ਖੜ੍ਹੇ ਕਰਿਓ ਅਤੇ ਉਨ੍ਹਾਂ ਉੱਤੇ ਲਿਪਾਈ ਕਰਿਓ।
3 и напиши на тях всичките думи на тоя закон, като преминеш Иордан, за да влезеш в земята, която Господ твоят Бог ти дава, земя гдето текат мляко и мед, както ти се е обещал Господ Бог на бащите ти.
ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ।
4 За това, като преминете Иордан, поставете на хълма Гевал тия камъни, за които днес ви заповядвам, и измажи ги с вар.
ਫੇਰ ਜਦ ਤੁਸੀਂ ਯਰਦਨ ਤੋਂ ਪਾਰ ਲੰਘੋ ਤਾਂ ਤੁਸੀਂ ਇਹਨਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅੱਜ ਹੁਕਮ ਦਿੱਤਾ ਹੈ, ਏਬਾਲ ਪਰਬਤ ਉੱਤੇ ਖੜ੍ਹਾ ਕਰ ਕੇ ਉਹਨਾਂ ਉੱਤੇ ਲਿਪਾਈ ਕਰ ਦਿਓ।
5 И там да издигнеш олтар на Господа твоя Бог, олтар от камъни. Желязно сечиво да не издигнеш върху тях;
ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਇਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਉਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਚਲਾਇਓ।
6 да издигнеш олтар на Господа твоя Бог от цели камъни и да принесеш на него всеизгаряния на Господа твоя Бог;
ਤੁਸੀਂ ਅਣਘੜਤ ਪੱਥਰਾਂ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਬਣਾਇਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਇਓ,
7 да принесеш и примирителни жертви, да ядеш там и да се развеселиш пред Господа твоя Бог.
ਤੁਸੀਂ ਉੱਥੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਹੀ ਭੋਜਨ ਖਾਇਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
8 А на камъните да напишеш много ясно всичките думи на тоя закон.
ਤੁਸੀਂ ਉਹਨਾਂ ਪੱਥਰਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਸਾਫ਼-ਸਾਫ਼ ਲਿਖਿਓ।”
9 Тогава Моисей с левитските свещеници говори на целия Израил, като каза: Мълчи и слушай, Израилю, днес вие станахте люде на Господа вашия Бог.
ਤਦ ਮੂਸਾ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, “ਹੇ ਇਸਰਾਏਲ, ਚੁੱਪ ਰਹਿ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ,
10 За това, слушай гласа на Господа твоя Бог и върши заповедите Му и повеленията Му, които днес ти заповядвам.
੧੦ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਹੁਕਮਾਂ ਅਤੇ ਬਿਧੀਆਂ ਨੂੰ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰੋ।”
11 И Моисей заръча на людете в същия ден, казвайки:
੧੧ਮੂਸਾ ਨੇ ਉਸੇ ਦਿਨ ਪਰਜਾ ਨੂੰ ਇਹ ਹੁਕਮ ਦਿੱਤਾ,
12 Когато преминете Иордан, ето кои да застанат на хълма Гаризин, за да благословят людете: Симеон, Левий, Юда, Исахар, Иосиф и Вениамин;
੧੨ਜਦ ਤੁਸੀਂ ਯਰਦਨ ਨਦੀ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਰਬਤ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ,
13 и ето кои да застанат на хълма Гевал за да прокълнат: Рувим, Гад, Асир, Завулон, Дан и Нефталим.
੧੩ਅਤੇ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ ਇਹ ਏਬਾਲ ਪਰਬਤ ਉੱਤੇ ਸਰਾਪ ਲਈ ਖੜ੍ਹੇ ਹੋਣ।
14 Тогава левитите да проговорят и с висок глас да кажат на всичките Израилеви мъже:
੧੪ਤਦ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,
15 Проклет да е оня, който направи изваян или излеян кумир, мерзост на Господа, дело на художнически ръце, и го постави на скрито място. И всичките люде в отговор да кажат: Амин!
੧੫ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’
16 Проклет, който се присмива на баща си или на майка си. И всичките люде да кажат: Амин!
੧੬ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
17 Проклет, който премести междите на ближния си. И всичките люде да кажат: Амин!
੧੭ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
18 Проклет, който отбие слепия от пътя. И всичките люде да кажат: Амин!
੧੮‘ਸਰਾਪੀ ਹੋਵੇ ਉਹ, ਜਿਹੜਾ ਅੰਨ੍ਹੇ ਨੂੰ ਰਾਹ ਤੋਂ ਭਟਕਾ ਦੇਵੇ।’ ਤਦ ਸਾਰੀ ਪਰਜਾ ਆਖੇ, ਆਮੀਨ।
19 Проклет, който изкриви съда на пришелеца, на сирачето и на вдовицата. И всичките люде да кажат: Амин!
੧੯ਸਰਾਪੀ ਹੋਵੇ ਉਹ, ਜਿਹੜਾ ਪਰਦੇਸੀ, ਯਤੀਮ, ਅਤੇ ਵਿਧਵਾ ਦਾ ਨਿਆਂ ਵਿਗਾੜੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
20 Проклет, който лежи с жената на баща си; защото открива полата на баща си. И всичките люде да кажат: Амин!
੨੦ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’
21 Проклет, който лежи с какво да е животно. И всичките люде да кажат: Амин!
੨੧‘ਸਰਾਪੀ ਹੋਵੇ ਉਹ, ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
22 Проклет, който лежи със сестра си, дъщеря на баща си, или дъщеря на майка си. И всичките люде да кажат: Амин!
੨੨‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।’
23 Проклет, който лежи с тъща си. И всичките люде да кажат: Амин!
੨੩ਸਰਾਪੀ ਹੋਵੇ ਉਹ, ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
24 Проклет, който скришно удари ближния си. И всичките люде да кажат: Амин!
੨੪‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।’
25 Проклет, който приеме подарък, за да убие невинно лице. И всичките люде да кажат: Амин!
੨੫‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
26 Проклет, който не потвърждава думите на тоя закон, като ги изпълнява. И всичките люде да кажат: Амин!
੨੬‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’

< Второзаконие 27 >