< Второзаконие 1 >
1 Ето думите, които Моисей говори на целия Израил оттатък Иордан, в пустинята, на полето срещу Суф, между Фаран, Тофол, Лаван, Асирот и Дизаав.
੧ਇਹ ਉਹ ਬਚਨ ਹਨ ਜਿਹੜੇ ਮੂਸਾ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰ ਉਜਾੜ ਵਿੱਚ ਆਖੇ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਪਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਹੈ।
2 (Има единадесет дена разстояние от Хорив през пътя на поляната Сиир до Кадис-варни).
੨ਹੋਰੇਬ ਤੋਂ ਕਾਦੇਸ਼-ਬਰਨੇਆ ਤੱਕ ਸੇਈਰ ਪਰਬਤ ਦਾ ਗਿਆਰ੍ਹਾਂ ਦਿਨ ਦਾ ਸਫ਼ਰ ਹੈ।
3 В четиридесетата година, в единадесетия месец на първия ден от месеца, Моисей говори на израилтяните според всичко що Господ му заповяда за тях,
੩ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,
4 след като беше поразил аморейския цар Сион, който живееше в Есевон и васанския цар Ог, който живееше в Астарот, в Едраи.
੪ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,
5 Оттатък Иордан в Моавската земя, почна Моисей да изяснява тоя закон, като казваше:
੫ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,
6 Господ нашият Бог ни говори на Хорив, казвайки: Доволно сте седели на тая планина.
੬“ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ,
7 Обърнете се, тръгнете по пътя си та идете към планинските страни на аморейците и към всичките им съседни места в полето, в поляната на долината, и към юг, и към крайморията в земята на ханаанците, и към Ливан до голямата река, реката Ефрат.
੭ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਰਬਤ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ।
8 Ето, Аз турям пред вас тая земя; влезте та завладейте земята, за която Господ се е клел на бащите ви, на Авраама, Исаака и Якова, че ще я даде на тях и на потомството им подир тях.
੮ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”
9 В онова време ви говорих, казвайки: Аз сам не мога да ви нося.
੯ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,
10 Господ вашият Бог ви е умножил; и, ето, днес по множество вие сте като звездите на небето.
੧੦ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ।
11 (Господ Бог на бащите ви да ви умножи хиляди пъти повече от колкото сте сега, и да ви благослови според както ви е обещал!)
੧੧ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ।
12 Как ще мога аз сам да нося тая тегоба - вас, и товара от вас и вашите препирни?
੧੨ਮੈਂ ਇਕੱਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ?
13 Изберете измежду племената си мъже мъдри, разумни и познати; и аз ще ги поставя началници над вас.
੧੩ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ।”
14 И вие в отговор ми рекохте: Това, което каза ти, добре е да го направим.
੧੪ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ।”
15 Прочее, взех началниците на племената ви, мъдри и познати мъже, и ги поставих началници над вас, хилядници, стотници, петдесетници, десетници и надзиратели на племената ви.
੧੫ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।
16 И в онова време заръчах на съдиите ви, като казах: Изслушвайте съдебните дела на братята си, и съдете правилно между човека и брата му и чужденеца, който е при него.
੧੬ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।
17 В съда да не гледате на лице; да изслушвате малкия, както големия; да се не боите от човешко лице, защото съдът е Божий. И всяко дело, което е много мъчно за вас, отнасяйте се до мене, и аз ще го изслушвам.
੧੭ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”
18 И в онова време заповядах ви всичко, което трябваше да вършите.
੧੮ਮੈਂ ਉਸ ਵੇਲੇ ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਦਾ ਹੁਕਮ ਦਿੱਤਾ, ਜਿਹੜੀਆਂ ਤੁਹਾਡੇ ਕਰਨ ਦੀਆਂ ਸਨ।
19 Като отпътувахме от Хорив, преминахме цялата оная голяма и страшна пустиня, която видяхте, и се отправихме към планинските страни на аморейците, според както Господ нашият Бог ни заповяда, и дойдохме на Кадис-варни.
੧੯ਫੇਰ ਅਸੀਂ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚੋਂ ਦੀ ਗਏ ਜਿਹੜੀ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਦੇ ਕੋਲ ਵੇਖੀ ਸੀ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ।
20 И рекох ви: Дойдохте до планинските страни на аморейците, които ви дава Господ нашият Бог.
੨੦ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।
21 Ето, Господ твоят Бог туря пред тебе тая земя; върви напред, завладей я както ти е говорил Господ Бог на бащите ти; не бой се и да не те е страх.
੨੧ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!”
22 Тогава всички вие дойдохте при мене и рекохте: Да изпратим мъже пред нас, за да съгледат за нас земята, и да ни донесат известие, по кой път да отидем в нея, и в кои градове да идем.
੨੨ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”
23 Това ми беше угодно: за това избрах от вас дванадесет мъже, по един мъж от всяко племе.
੨੩ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ।
24 И те като тръгнаха възкачиха се на поляната, и, пристигнали до долината Есхол, я съгледаха.
੨੪ਉਹ ਮੁੜ ਕੇ ਉਸ ਪਹਾੜੀ ਦੇਸ਼ ਨੂੰ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪਹੁੰਚ ਕੇ ਉਸ ਦੇਸ਼ ਦਾ ਭੇਤ ਲਿਆ।
25 И взеха в ръцете си от плодовете на земята, та ни донесоха: донесоха ни и известие, като казаха: Земята, която Господ нашият Бог ни дава, е добра.
੨੫ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”
26 Но вие отказахте да вървите напред, а се възпротивихте на повелението на Господа вашия Бог.
੨੬ਪਰ ਤੁਸੀਂ ਉੱਥੇ ਜਾਣਾ ਨਹੀਂ ਚਾਹੁੰਦੇ ਸੀ, ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਹੋ ਗਏ
27 Роптахте в шатрите си и рекохте: Понеже ни мразеше Господ, за това ни изведе из Египетската земя, за да ни предаде в ръцете на аморейците и да ни изтреби.
੨੭ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।
28 Къде да вървим ние напред? Нашите братя ни обезсърчиха, понеже рекоха: Людете са по-големи и по-високи от нас; градовете са големи и укрепени до небето; още и видяхме там Енаковите потомци.
੨੮ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”
29 Но аз ви рекох: Да се не ужасявате и да се не боите от тях.
੨੯ਤਦ ਮੈਂ ਤੁਹਾਨੂੰ ਆਖਿਆ, “ਤੁਸੀਂ ਉਨ੍ਹਾਂ ਤੋਂ ਨਾ ਘਬਰਾਓ ਅਤੇ ਨਾ ਹੀ ਡਰੋ।
30 Господ вашият Бог, Който върви пред вас, Той ще се бие за вас, също както стори за вас пред очите ви в Египет
੩੦ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ, ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਿਸਰ ਵਿੱਚ ਕੀਤਾ
31 и в пустинята, гдето ти видя как Господ твоят Бог те е носил, както човек носи сина си, през целия път, по който ходихте, догде стигнахте на това място.
੩੧ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ।”
32 А относно това вие не повярвахте Господа вашия Бог.
੩੨ਪਰ ਇਸ ਗੱਲ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕੀਤਾ,
33 Който вървеше пред вас в пътя, за да ви търси място, где да поставите стан, нощем с огън, за да ви показва пътя, по който трябваше да вървите, а денем с облак.
੩੩ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ।
34 А Господ чу гласа на думите ви, и като се разгневи закле се, казвайки:
੩੪ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ,
35 Ни един от човеците на това зло поколение няма да види добрата земя, за която се клех, че ще я дам на бащите ви,
੩੫“ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
36 освен Халев Ефониевият син; той ще я види, и нему и на потомците му ще дам земята, на която стъпи, защото напълно последва Господа.
੩੬ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।”
37 Па и на мене се разгневи Господ, поради вас, като каза: Нито ти ще влезеш там;
੩੭ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, “ਤੂੰ ਵੀ ਉੱਥੇ ਨਹੀਂ ਜਾਵੇਂਗਾ।
38 Исус Навиевият син, който ти слугува, той ще влезе там. Насърчи го, защото той ще даде земята за наследство на Израиля.
੩੮ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”
39 При това, малките ви, за които казахте, че ще бъдат разграбени и чадата ви, които днес не познават още добро или зло, те ще влязат там, и на тях ще дам земята и те ще я владеят.
੩੯ਫਿਰ ਤੁਹਾਡੇ ਬੱਚੇ ਜਿਨ੍ਹਾਂ ਦੇ ਵਿਖੇ ਤੁਸੀਂ ਆਖਦੇ ਸੀ ਕਿ ਉਹ ਲੁੱਟ ਵਿੱਚ ਚਲੇ ਜਾਣਗੇ ਅਤੇ ਤੁਹਾਡੇ ਪੁੱਤਰ ਜੋ ਹੁਣੇ ਭਲੇ ਬੁਰੇ ਦੀ ਸਿਆਣ ਨਹੀਂ ਰੱਖਦੇ, ਉਹ ਉੱਥੇ ਪ੍ਰਵੇਸ਼ ਕਰਨਗੇ ਅਤੇ ਮੈਂ ਉਹ ਦੇਸ਼ ਉਹਨਾਂ ਨੂੰ ਦਿਆਂਗਾ ਅਤੇ ਉਹ ਉਸ ਨੂੰ ਅਧਿਕਾਰ ਵਿੱਚ ਲੈ ਲੈਣਗੇ।
40 Вие се върнете та идете в пустинята по пътя за Червеното море.
੪੦ਪਰ ਤੁਸੀਂ ਘੁੰਮ ਕੇ ਕੂਚ ਕਰੋ ਅਤੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਜਾਓ।
41 Тогава в отговор ми рекохте: Съгрешихме против Господа; ние ще вървим напред и ще воюваме според всичко, каквото ни заповяда Господ нашият Бог. И препасахте всеки войнишките си оръжия и се надпреварвахте да се изкачвате на поляната.
੪੧ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ।” ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।
42 А Господ ми рече: Кажи им: Да се не изкачвате нито да воювате, защото Аз не съм всред вас, да не би да бъдете поразени пред неприятелите си.
੪੨ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।”
43 Така ви говорих; но вие не послушахте, а престъпихте Божията заповед и надменно се изкачихте на поляната.
੪੩ਮੈਂ ਤੁਹਾਨੂੰ ਇਹ ਗੱਲ ਆਖ ਦਿੱਤੀ, ਪਰ ਤੁਸੀਂ ਨਾ ਸੁਣਿਆ ਸਗੋਂ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਹੋ ਗਏ ਅਤੇ ਢਿਠਾਈ ਨਾਲ ਪਹਾੜੀ ਦੇਸ਼ ਵਿੱਚ ਚੜ੍ਹ ਗਏ।
44 Тогава аморейците, които живееха на оная поляна, излязоха против вас, гониха ви, както правят пчелите, и поразиха ви в Сиир и до Орма,
੪੪ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।
45 И като се върнахте плакахте пред Господа; но Господ не послуша гласа ви нито ви даде ухо.
੪੫ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।
46 Така стояхте в Кадис дълго време, според колкото дни прекарахте там.
੪੬ਇਸ ਲਈ ਤੁਸੀਂ ਕਾਦੇਸ਼ ਵਿੱਚ ਬਹੁਤ ਦਿਨਾਂ ਤੱਕ ਟਿਕੇ ਰਹੇ, ਸਗੋਂ ਬਹੁਤ ਹੀ ਲੰਮੇ ਸਮੇਂ ਤੱਕ ਟਿਕੇ ਰਹੇ।