< Еклесиаст 12 >
1 И помни Създателя си в дните на младостта си, Преди да дойдат дните на злото, И стигнат годините, когато ще речеш: Нямам наслада от тях,
੧ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
2 Преди да се помрачи слънцето и светлината, луната и звездите, И да се върнат облаците подир дъжда;
੨ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ
3 Когато стражите на къщата ще треперят, И силните мъже ще се прегърбят, И ония, които мелят, ще престанат защото намаляха. И на тия, които гледат през прозорците, ще се стъмни;
੩ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
4 Когато вратите ще се затворят при пътя, Като ослабее гласа на мелницата; И при гласа на птицата ще стане човек, И всичките звукове (Еврейски: дъщери) на песента ще отслабнат;
੪ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,
5 Още, когато ще се боят от всичко, що е високо, И ще треперят в пътя; Когато миндала се разцъфти, и скакалецът натегне, и всяка охота изчезне; Защото човек отива във вечния си дом, И жалеещите обикалят улиците,
੫ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
6 Преди да се скъса сребърната верижка и се счупи златната чаша, Или се строши стомната при извора, Или се счупи колелото над кладенеца,
੬ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ
7 И се върне пръстта в земята както е била, И духът се върне при Бога, който го е дал.
੭ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
8 Суета на суетите, казва проповедникът, Всичко е суета.
੮ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!
9 и колкото по-мъдър ставаше проповедникът, Толкова повече поучаваше людете на знание; А най-вече измисляше и издирваше И нареждаше много притчи.
੯ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।
10 Проповедникът се стараеше да намери угодни думи, И това, което бе с правота написано, думи на истина.
੧੦ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।
11 Думите на мъдрите са като остни; и като заковани гвоздеи са думите на събирачите на изреченията, Дадени от единия пастир.
੧੧ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।
12 А колкото за нещо повече от това, сине мой, приеми увеща ни е, Че правене много книги няма край, И много четене е труд на плътта.
੧੨ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।
13 Нека чуем свършека на всичкото слово: Бой се от Бога и пази заповедите му, Понеже това е всичкото на човека; (Или: това е длъжността на)
੧੩ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ।
14 Защото, относно всяко скрито нещо, Бог ще докара на съд всяко дело, Било то добро или зло.
੧੪ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।