< Изход 14 >
1 Тогава Господ говори на Моисея, казвайки:
੧ਯਹੋਵਾਹ ਮੂਸਾ ਨਾਲ ਬੋਲਿਆ,
2 Заповядай на израилтяните да завият и да се разположат на стан пред Пиаирот, между Мигодол и морето; срещу Веелсефон ще се разположите на стан близо до морето.
੨ਇਸਰਾਏਲੀਆਂ ਨੂੰ ਆਖ ਕਿ ਉਹ ਮੁੜ ਜਾਣ ਅਤੇ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਤੇ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ।
3 Защото Фараон ще рече за израилтяните: Те са се впримчили в земята; пустинята ги е затворила.
੩ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਉਹ ਧਰਤੀ ਵਿੱਚ ਫਸ ਗਏ ਹਨ ਅਤੇ ਉਜਾੜ ਨੇ ਉਨ੍ਹਾਂ ਨੂੰ ਰੋਕ ਲਿਆ ਹੈ।
4 И Аз ще закоравя сърцето на Фараона, и той ще ги погне отдире; но Аз ще се прославя над Фараона и над цялата му войска, и египтяните ще познаят, че Аз съм Гспод. И израилтяните сториха така.
੪ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
5 А когато се извести на египетския цар, че побягнаха людете, сърцето на Фараона и на слугите му се обърна против людете, и рекоха: Какво е това що сторихме, гдето пуснахме Израиля да не ни работи вече?
੫ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?
6 Затова, Фараон впрегна колесницата си и събра людете си при себе си;
੬ਤਾਂ ਉਸ ਨੇ ਆਪਣਾ ਰੱਥ ਜੁੜਾਇਆ ਅਤੇ ਆਪਣੀ ਪਰਜਾ ਨੂੰ ਨਾਲ ਲਿਆ
7 взе шестстотин отборни колесници, дори всичките египетски колесници, с началниците над всичките.
੭ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ।
8 И Господ закорави сърцето на египетския цар Фараон, така че той погна отдире израилтяните. (защото израилтяните бяха излезли с издигната ръка),
੮ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ।
9 и египтяните се спуснаха подир тях, - всичките коне и колесници на Фараона, конниците му и войската му, - и настигнаха ги разположени на стан близо до морето, пред Пиаирот, срещу Веелсефон.
੯ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।
10 А когато се приближи Фараон, израилтяните подигнаха очи, и, ето, египтяните идеха подир тях; и израилтяните, твърде много уплашени, извикаха към Господа.
੧੦ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ।
11 И рекоха на Моисея: Понеже нямаше гробища в Египет, затова ли ни изведе да измрем в пустинята? Защо постъпи така, та ни изведе от Египет?
੧੧ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?
12 Не е ли това, каквото ти казвахме в Египет, като рекохме: Остави ни; нека работим на египтяните? Защото по-добре би било за нас да работим на египтяните, отколкото да измрем в пустинята.
੧੨ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?
13 А Моисей каза на людете: Не бойте се; стойте и гледайте избавлението, което Господ ще извърши за вас днес; защото колкото за египтяните, които видяхте днес, няма да ги видите вече до века.
੧੩ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ।
14 Господ ще воюва за вас, а вие ще останете мирни.
੧੪ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ।
15 Тогава рече Господ на Моисея: Защо викаш към Мене? Кажи на израилтяните да вървят напред.
੧੫ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ।
16 А ти дигни жезъла си над морето та го раздели, и израилтяните ще преминат през морето по сухо.
੧੬ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ।
17 И Аз, ето, ще закоравя сърцето на египтяните, та ще влязат подир тях; и ще се прославя над Фараона, над цялата му войска, над колесниците му и над конниците му.
੧੭ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ।
18 И когато се прославя над Фараона, над колесниците му и над конниците му, египтяните ще познаят, че Аз съм Господ.
੧੮ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ।
19 Тогава ангелът Божий, който вървеше пред израилевото множество, се дигна та дойде отдире им; дигна се облачният стълб отпреде им та застана отдире им,
੧੯ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।
20 и дойде между Египетското множество и Израилевото; на едните беше тъмен облак, а на другите светеше през нощта, така щото едните не се приближаваха до другите през цялата нощ.
੨੦ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।
21 Моисей, прочее, простря ръката си над морето; и Господ направи да се оттегля морето цялата оная нощ от силен източен вятър та се пресуши морето и водите се разделиха.
੨੧ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ।
22 Така израилтяните влязоха всред морето по сухо; и водите бяха за тях преграда от дясната и от лявата им страна.
੨੨ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ।
23 А египтяните, всичките коне на Фараона, колесниците му и конниците му, - като ги погнаха влязоха подир тях всред морето.
੨੩ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ।
24 Но в утринната стража Господ погледна от огнения и облачния стълб на египетската войска и смути войската на египтяните;
੨੪ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ।
25 Той извади колелата от колесниците им та те се теглеха мъчно, така щото египтяните рекоха: Да бягаме от Израиля, защото Иеова воюва за тях против египтяните.
੨੫ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।
26 Тогава Господ рече на Моисея: Простри ръката си над морето, за да се върнат водите върху египтяните, върху колесниците им и върху конниците им.
੨੬ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ।
27 И тъй, Моисей простря ръката си над морето; и около зори морето се върна на мястото си; а като бяха египтяните пред него, Господ изтърси египтяните всред морето.
੨੭ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ।
28 Защото водите се върнаха и покриха колесниците, конниците и цялата Фараонова войска, която беше влязла подир тях в морето; не остана ни един от тях.
੨੮ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।
29 А израилтяните минаха през морето по сухо; и водите бяха за тях преграда от дясната и от лявата им страна.
੨੯ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ।
30 Така в оня ден Господ избави Израиля от ръката на египтяните; и Израил видя египтяните мъртви по морския бряг.
੩੦ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਇਸ ਤਰ੍ਹਾਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ।
31 Израил видя онова велико дело, което Господ извърши над египтяните; и людете се убояха от Господа, и повярваха в Господа и слугата Му Моисея.
੩੧ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।