< Еремия 11 >

1 Словото, което дойде към Еремия от Господа и каза:
ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ
2 Слушайте думите на тоя завет, и говорете на Юдовите мъже и ерусалимските жители; и ти да им речеш:
ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ
3 Така казва Господ Израилевият Бог, - Проклет оня човек, който не слуша думите на тоя завет,
ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!
4 който заповядах на бащите ви в деня, когато ги изведох из Египетската земя, из железарската пещ, и рекох - Слушайте гласа ми, и изпълнявайте тия думи според всичко, що съм ви заповядал; и така вие ще бъдете Мои люде, и Аз ще бъда ваш Бог,
ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
5 за да изпълня клетвата, с която се клех на бащите ви, да им дам земя, която изобилва с мляко и мед, както я изпълнявам днес. Тогава отговорих, като рекох: Амин, Господи!
ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।
6 И Господ ми рече: Възгласи всички тия думи в Юдовите градове и в ерусалимските улици, като кажеш - Слушайте думите на тоя завет и изпълнявайте ги.
ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ
7 Защото изрично заявявах пред бащите ви в деня, когато ги възведох от Египетската земя, дори до днес, като ставах рано и заявявах, казвайки - Слушайте гласа Ми.
ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!
8 Но те не послушаха, нито приклониха ухото си, а ходиха всеки по упоритостта на нечестивото си сърце; затова докарах върху тях всичко казано в тоя завет, който им заповядах да изпълняват, но който не изпълниха.
ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ
9 И Господ ми рече: Заговор се намери между Юдовите мъже и ерусалимските жители.
ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ
10 Те са се върнали в беззаконията на праотците си, които отказаха да слушат Моите думи, и са последвали други богове, за да им служат. Израилевият дом и Юдовият дом са нарушили завета, който направих с бащите им.
੧੦ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ
11 Затова, така казва Господ: - Ето ще докарам зло върху тях, От което не ще могат да избягнат; И ще извикат към мене, - Но няма да ги послушам.
੧੧ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ
12 Тогава Юдовите градове и ерусалимските жители ще отидат И ще извикат към боговете, на които кадят; Но те няма никак да ги спасят Във време на бедствието им.
੧੨ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ
13 Защото колкото е числото на градовете ти, Толкова са и боговете ти, Юдо; И колкото е числото на ерусалимските улици, Толкова олтари издигнахте на онова срамотно нещо, - Олтари, за да кадите на Ваала.
੧੩ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।
14 Затова ти недей се моли за тия люде, Нито възнасяй вик или молба за тях; Защото Аз няма да ги послушам, когато викат към Мене, Поради своето бедствие.
੧੪ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
15 Какво право има любезната Ми в Моя дом, Като е блудствувала с мнозина, И е престанало да се принася от тебе светото месо? Когато струваш зло, тогава се веселиш.
੧੫ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ
16 Господ те нарече Маслина вечнозелена, красива, доброплодна; Но с шум на силно вълнение запали огън върху нея, И клоните й се строшиха.
੧੬ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ
17 Защото Господ на Силите, Който те е насадил, Изрече зло против тебе, Поради злото, което Израилевият дом и Юдовият дом Си избраха да извършат Като ме разгневиха с каденето си на Ваала.
੧੭ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ।
18 Но Господ ми откри това, та го познах; И тогава Ти ми показа делата им.
੧੮ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।
19 Но аз бях като питомно агне, водено на клане, И не знаех, че бяха скроили замисли против мене, казвайки: Нека свалим дървото с плода му, И нека го отсечем от земята на живите, За да се не помни вече името му.
੧੯ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!
20 Но, о, Господи на Силите, Който съдиш праведно, Който изпитваш вътрешностите и сърцето, Нека видя Твоето въздаяние върху тях! Защото на Тебе поверих делото си.
੨੦ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।
21 Затова, така казва Господ за анатотските мъже, Които искат да отнемат живота ти, и казват: Да не пророкуваш в името Господно, Да не би да умреш от ръцете ни,
੨੧ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ!
22 Прочее, така казва Господ на Силите: Ето, Аз ще ги накажа; Юношите ще измрат чрез нож, Синовете им и дъщерите им ще измрат от глад,
੨੨ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ
23 И няма да останат от тях; Защото ще докарам зло върху анатотските мъже В годината, когато ги накажа.
੨੩ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।

< Еремия 11 >