< Йов 26 >
੧ਫੇਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 Каква помощ си дал ти на немощния! Как си спасил безсилната мишца!
੨“ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ!
3 Как си съветвал оня, който няма милост! И какъв здрав разум си изсипал!
੩ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ!
4 Към кого си отправил думи? И чий дух те е вдъхновявал?
੪ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ?
5 Пред него мъртвите треперят Под водите и обитателите им.
੫“ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ!
6 Преизподнята е гола пред Него, И Авадон няма покрив. (Sheol )
੬ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ। (Sheol )
7 Простира севера върху празния простор; Окача земята на нищо.
੭ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ!
8 Връзва водите в облаците Си; Но облак не се продира изпод тях.
੮ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫਟਦੇ।
9 Покрива лицето на престола Си, Като простира облака Си върху него.
੯ਉਹ ਚੰਦਰਮਾ ਦੇ ਸਾਹਮਣੇ ਬੱਦਲ ਫੈਲਾ ਕੇ ਉਸ ਨੂੰ ਢੱਕ ਕੇ ਰੱਖਦਾ ਹੈ।
10 Обиколил е водите с граница Дори до краищата на светлината и на тъмнината.
੧੦ਉਹ ਨੇ ਪਾਣੀਆਂ ਦੀ ਹੱਦ, ਚਾਨਣ ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ।
11 Небесните стълбове треперят И ужасяват се от смъмрянето Му.
੧੧ਅਕਾਸ਼ ਦੇ ਥੰਮ੍ਹ ਹਿੱਲਦੇ ਹਨ, ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ!
12 Развълнува морето със силата Си; И с разума Си поразява Рахав
੧੨ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ।
13 Чрез духа Си украсява небесата; Ръката Му пробожда бягащия змей
੧੩ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ।
14 Ето, тия са само краищата на пътищата Му; И колко малко шепнене ни дават да чуем за Него! А гърма на силата Му, кой може да разбере?
੧੪ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?”